Genesis 15:13
ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।
Genesis 15:13 in Other Translations
King James Version (KJV)
And he said unto Abram, Know of a surety that thy seed shall be a stranger in a land that is not theirs, and shall serve them; and they shall afflict them four hundred years;
American Standard Version (ASV)
And he said unto Abram, Know of a surety that thy seed shall be sojourners in a land that is not theirs, and shall serve them; and they shall afflict them four hundred years;
Bible in Basic English (BBE)
And he said to Abram, Truly, your seed will be living in a land which is not theirs, as servants to a people who will be cruel to them for four hundred years;
Darby English Bible (DBY)
And he said to Abram, Know assuredly that thy seed will be a sojourner in a land [that is] not theirs, and they shall serve them; and they shall afflict them four hundred years.
Webster's Bible (WBT)
And he said to Abram, Know certainly that thy seed shall be a stranger in a land that is not theirs, and shall serve them; and they shall afflict them four hundred years;
World English Bible (WEB)
He said to Abram, "Know for sure that your seed will live as foreigners in a land that is not theirs, and will serve them. They will afflict them four hundred years.
Young's Literal Translation (YLT)
and He saith to Abram, `knowing -- know that thy seed is a sojourner in a land not theirs, and they have served them, and they have afflicted them four hundred years,
| And he said | וַיֹּ֣אמֶר | wayyōʾmer | va-YOH-mer |
| unto Abram, | לְאַבְרָ֗ם | lĕʾabrām | leh-av-RAHM |
| Know | יָדֹ֨עַ | yādōaʿ | ya-DOH-ah |
| surety a of | תֵּדַ֜ע | tēdaʿ | tay-DA |
| that | כִּי | kî | kee |
| thy seed | גֵ֣ר׀ | gēr | ɡare |
| shall be | יִֽהְיֶ֣ה | yihĕye | yee-heh-YEH |
| a stranger | זַרְעֲךָ֗ | zarʿăkā | zahr-uh-HA |
| land a in | בְּאֶ֙רֶץ֙ | bĕʾereṣ | beh-EH-RETS |
| that is not | לֹ֣א | lōʾ | loh |
| serve shall and theirs, | לָהֶ֔ם | lāhem | la-HEM |
| afflict shall they and them; | וַֽעֲבָד֖וּם | waʿăbādûm | va-uh-va-DOOM |
| them four | וְעִנּ֣וּ | wĕʿinnû | veh-EE-noo |
| hundred | אֹתָ֑ם | ʾōtām | oh-TAHM |
| years; | אַרְבַּ֥ע | ʾarbaʿ | ar-BA |
| מֵא֖וֹת | mēʾôt | may-OTE | |
| שָׁנָֽה׃ | šānâ | sha-NA |
Cross Reference
ਰਸੂਲਾਂ ਦੇ ਕਰਤੱਬ 7:6
“ਪਰਮੇਸ਼ੁਰ ਨੇ ਉਸ ਨੂੰ ਆਖਿਆ ਕਿ ‘ਤੇਰੀ ਔਲਾਦ ਕਿਸੇ ਹੋਰ ਦੇਸ਼ ਵਿੱਚ ਰਹੇਗੀ। ਉਹ ਉਸ ਜਗ਼੍ਹਾ ਤੇ ਅਜਨਬੀਆਂ ਵਾਂਗ ਰਹਿਣਗੇ। ਉੱਥੋਂ ਦੇ ਲੋਕ ਉਨ੍ਹਾਂ ਨੂੰ ਆਪਣਾ ਗੁਲਾਮ ਬਣਾ ਕੇ ਉਨ੍ਹਾਂ ਨਾਲ ਬੁਰਾ ਸਲੂਕ ਕਰਣਗੇ। ਅਜਿਹਾ ਚਾਰ ਸੌ ਸਾਲ ਤੱਕ ਹੁੰਦਾ ਰਹੇਗਾ।
ਗਲਾਤੀਆਂ 3:17
ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹੜਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਇਦੇ ਨੂੰ ਰੱਦ ਕਰਨ ਯੋਗ ਸੀ।
ਰਸੂਲਾਂ ਦੇ ਕਰਤੱਬ 7:17
“ਮਿਸਰ ਵਿੱਚ ਯਹੂਦੀਆਂ ਦੀ ਗਿਣਤੀ ਵੱਧ ਗਈ। ਜਦੋਂ ਉਹ ਕਰਾਰ ਪੂਰਾ ਹੋਣ ਦਾ ਵੇਲਾ ਨੇੜੇ ਆਇਆ, ਜਿਸਦਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਵਚਨ ਕੀਤਾ ਸੀ। ਮਿਸਰ ਵਿੱਚ ਸਾਡੇ ਲੋਕ ਤੇਜ਼ ਰਫ਼ਤਾਰ ਨਾਲ ਵੱਧ ਗਏ।
ਜ਼ਬੂਰ 105:23
ਫ਼ੇਰ ਇਸਰਾਏਲ ਮਿਸਰ ਵਿੱਚ ਆਇਆ, ਯਾਕੂਬ ਹੈਮ ਦੇ ਦੇਸ਼ ਵਿੱਚ ਰਹਿੰਦਾ ਸੀ।
ਅਸਤਸਨਾ 10:19
ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।
ਅਹਬਾਰ 19:34
ਤੁਹਾਨੂੰ ਪਰਦੇਸੀਆਂ ਨਾਲ ਆਪਣੇ ਸ਼ਹਿਰੀਆਂ ਵਰਗਾ ਹੀ ਵਰਤਾਉ ਕਰਨਾ ਚਾਹੀਦਾ ਹੈ। ਪਰਦੇਸੀਆਂ ਨੂੰ ਉਵੇਂ ਪਿਆਰ ਕਰੋ ਜਿਵੇਂ ਤੁਸੀਂ ਆਪਣੇ-ਆਪ ਨੂੰ ਕਰਦੇ ਹੋ। ਕਿਉਂ? ਕਿਉਂਕਿ ਇੱਕ ਸਮੇਂ ਤੁਸੀਂ ਵੀ-ਮਿਸਰ ਵਿੱਚ-ਪਰਦੇਸੀ ਸੀ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
ਖ਼ਰੋਜ 23:9
“ਤੁਹਾਨੂੰ ਚਾਹੀਦਾ ਹੈ ਕਿ ਕਿਸੇ ਵਿਦੇਸ਼ੀ ਨਾਲ ਕਦੇ ਵੀ ਗਲਤ ਵਿਹਾਰ ਨਾ ਕਰੋ। ਚੇਤੇ ਰੱਖੋ ਕਿ ਇੱਕ ਸਮੇਂ ਤੁਸੀਂ ਵੀ ਵਿਦੇਸ਼ੀ ਸੀ ਜਦੋਂ ਤੁਸੀਂ ਮਿਸਰ ਦੀ ਧਰਤੀ ਉੱਤੇ ਰਹਿੰਦੇ ਸੀ।
ਖ਼ਰੋਜ 22:21
“ਚੇਤੇ ਰੱਖੋ, ਅਤੀਤ ਵਿੱਚ ਤੁਸੀਂ ਮਿਸਰ ਦੀ ਧਰਤੀ ਉੱਤੇ ਵਿਦੇਸ਼ੀ ਸੀ। ਇਸ ਲਈ ਤੁਹਾਨੂੰ ਚਾਹੀਦਾ ਹੈ ਕਿ ਕਿਸੇ ਅਜਿਹੇ ਬੰਦੇ ਨੂੰ ਧੋਖਾ ਨਾ ਦਿਓ ਜਾਂ ਨੁਕਸਾਨ ਨਾ ਪੁਚਾਓ ਜਿਹੜਾ ਤੁਹਾਡੇ ਦੇਸ਼ ਵਿੱਚ ਵਿਦੇਸ਼ੀ ਹੈ।
ਖ਼ਰੋਜ 12:40
ਇਸਰਾਏਲ ਦੇ ਲੋਕ ਮਿਸਰ ਵਿੱਚ 430 ਵਰ੍ਹਿਆਂ ਲਈ ਰਹੇ।
ਖ਼ਰੋਜ 5:1
ਮੂਸਾ ਅਤੇ ਹਾਰੂਨ ਫ਼ਿਰਊਨ ਦੇ ਸਾਹਮਣੇ ਜਦੋਂ ਮੂਸਾ ਅਤੇ ਹਾਰੂਨ ਲੋਕਾਂ ਨਾਲ ਗੱਲ ਕਰ ਹਟੇ, ਉਹ ਫ਼ਿਰਊਨ ਵੱਲ ਚੱਲੇ ਗਏ। ਉਨ੍ਹਾਂ ਨੇ ਆਖਿਆ, “ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮਾਰੂਥਲ ਵਿੱਚ ਜਾਣ ਦਿਓ ਤਾਂ ਜੋ ਉਹ ਮੇਰੇ ਸਨਮਾਨ ਵਿੱਚ ਦਾਵਤ ਕਰ ਸੱਕਣ।’”
ਖ਼ਰੋਜ 1:11
ਇਸ ਲਈ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮਾਂ ਵਾਂਗ ਕੰਮ ਕਰਨ ਲਈ ਮਜਬੂਰ ਕੀਤਾ। ਉਨ੍ਹਾਂ ਨੇ ਇਸਰਾਏਲੀਆਂ ਨੂੰ ਸਤਾਉਣ ਲਈ ਉਨ੍ਹਾਂ ਉੱਪਰ ਕੰਮ ਨਿਰੀਖਕ ਨਿਯੁਕਤ ਕਰ ਦਿੱਤੇ। ਜਦੋਂ ਉਹ ਫ਼ਿਰਊਨ ਲਈ ਭੰਡਾਰ ਰੱਖਣ ਵਾਲੇ ਸ਼ਹਿਰ ਫ਼ਿਤੋਮ ਤੇ ਰਾਮਸੇਸ ਉਸਾਰ ਰਹੇ ਸਨ।
ਇਬਰਾਨੀਆਂ 11:8
ਪਰਮੇਸ਼ੁਰ ਨੇ ਅਬਰਾਹਾਮ ਨੂੰ ਬੁਲਾਇਆ ਕਿ ਉਹ ਦੂਸਰੇ ਸਥਾਨ ਦੀ ਯਾਤਰਾ ਕਰੇ ਜਿਸ ਬਾਰੇ ਪਰਮੇਸ਼ੁਰ ਨੇ ਅਬਰਾਹਾਮ ਨੂੰ ਦੇਣ ਲਈ ਵਾਇਦਾ ਕੀਤਾ ਸੀ। ਅਬਰਾਹਾਮ ਨੂੰ ਕੋਈ ਪਤਾ ਨਹੀਂ ਸੀ ਕਿ ਉਹ ਸਥਾਨ ਕਿੱਥੇ ਹੈ। ਪਰ ਅਬਰਾਹਾਮ ਨੇ ਪਰਮੇਸ਼ੁਰ ਦਾ ਹੁਕਮ ਮੰਨਿਆ ਅਤੇ ਸਫ਼ਰ ਸ਼ੁਰੂ ਕਰ ਦਿੱਤਾ ਕਿਉਂਕਿ ਅਬਰਾਹਾਮ ਨੂੰ ਨਿਹਚਾ ਸੀ।
ਜ਼ਬੂਰ 105:11
ਪਰਮੇਸ਼ੁਰ ਨੇ ਆਖਿਆ ਸੀ, “ਮੈਂ ਤੁਹਾਨੂੰ ਕਨਾਨ ਦੀ ਧਰਤੀ ਦੇਵਾਂਗਾ। ਉਹ ਧਰਤੀ ਤੁਹਾਡੀ ਮਲਕੀਅਤ ਹੋਵੇਗੀ।”
ਖ਼ਰੋਜ 1:1
ਮਿਸਰ ਵਿੱਚ ਯਾਕੂਬ ਦਾ ਪਰਿਵਾਰ ਯਾਕੂਬ ਆਪਣੇ ਪੁੱਤਰਾਂ ਨਾਲ ਮਿਸਰ ਵਿੱਚ ਚੱਲਿਆ ਗਿਆ। ਉਸ ਦੇ ਹਰੇਕ ਪੁੱਤਰ ਨਾਲ ਉਸਦਾ ਆਪਣਾ ਪਰਿਵਾਰ ਸੀ। ਇਸਰਾਏਲ ਦੇ ਪੁੱਤਰਾਂ ਦੇ ਨਾਮ ਇਹ ਹਨ;
ਪੈਦਾਇਸ਼ 17:8
ਅਤੇ ਮੈਂ ਇਹ ਧਰਤੀ ਤੈਨੂੰ ਤੇ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਮੈਂ ਤੁਹਾਨੂੰ ਇਹ ਧਰਤੀ ਦੇ ਦਿਆਂਗਾ ਜਿਸ ਵਿੱਚੋਂ ਤੂੰ ਲੰਘ ਰਿਹਾ ਹੈਂ-ਕਨਾਨ ਦੀ ਧਰਤੀ। ਮੈਂ ਇਹ ਧਰਤੀ ਤੁਹਾਨੂੰ ਸਦਾ ਲਈ ਦੇ ਦੇਵਾਂਗਾ। ਅਤੇ ਮੈਂ ਤੁਹਾਡਾ ਪਰਮੇਸ਼ੁਰ ਹੋਵਾਂਗਾ।”