ਪੈਦਾਇਸ਼ 16:10 in Punjabi

ਪੰਜਾਬੀ ਪੰਜਾਬੀ ਬਾਈਬਲ ਪੈਦਾਇਸ਼ ਪੈਦਾਇਸ਼ 16 ਪੈਦਾਇਸ਼ 16:10

Genesis 16:10
ਯਹੋਵਾਹ ਦੇ ਦੂਤ ਨੇ ਹਾਜਰਾ ਨੂੰ ਇਹ ਵੀ ਆਖਿਆ, “ਤੇਰੇ ਤੋਂ ਬਹੁਤ ਲੋਕ ਪੈਦਾ ਹੋਣਗੇ। ਉਹ ਇੰਨੇ ਹੋਣਗੇ ਕਿ ਉਨ੍ਹਾਂ ਦੀ ਗਿਣਤੀ ਨਹੀਂ ਹੋ ਸੱਕੇਗੀ।”

Genesis 16:9Genesis 16Genesis 16:11

Genesis 16:10 in Other Translations

King James Version (KJV)
And the angel of the LORD said unto her, I will multiply thy seed exceedingly, that it shall not be numbered for multitude.

American Standard Version (ASV)
And the angel of Jehovah said unto her, I will greatly multiply thy seed, that it shall not be numbered for multitude.

Bible in Basic English (BBE)
And the angel of the Lord said, Your seed will be greatly increased so that it may not be numbered.

Darby English Bible (DBY)
And the Angel of Jehovah said to her, I will multiply thy seed exceedingly, that it shall not be numbered for multitude.

Webster's Bible (WBT)
And the angel of the LORD said to her, I will multiply thy seed exceedingly, that it shall not be numbered for multitude.

World English Bible (WEB)
The angel of Yahweh said to her, "I will greatly multiply your seed, that they will not be numbered for multitude."

Young's Literal Translation (YLT)
and the messenger of Jehovah saith to her, `Multiplying I multiply thy seed, and it is not numbered from multitude;'

And
the
angel
וַיֹּ֤אמֶרwayyōʾmerva-YOH-mer
of
the
Lord
לָהּ֙lāhla
said
מַלְאַ֣ךְmalʾakmahl-AK
multiply
will
I
her,
unto
יְהוָ֔הyĕhwâyeh-VA
thy
seed
הַרְבָּ֥הharbâhahr-BA
exceedingly,
אַרְבֶּ֖הʾarbear-BEH
not
shall
it
that
אֶתʾetet
be
numbered
זַרְעֵ֑ךְzarʿēkzahr-AKE
for
multitude.
וְלֹ֥אwĕlōʾveh-LOH
יִסָּפֵ֖רyissāpēryee-sa-FARE
מֵרֹֽב׃mērōbmay-ROVE

Cross Reference

ਪੈਦਾਇਸ਼ 17:20
“ਤੂੰ ਇਸਮਾਏਲ ਦਾ ਜ਼ਿਕਰ ਕੀਤਾ ਸੀ। ਅਤੇ ਮੈਂ ਸੁਣ ਲਿਆ ਹੈ। ਮੈਂ ਉਸ ਨੂੰ ਅਸੀਸ ਦੇਵਾਂਗਾ। ਉਸ ਦੇ ਬਹੁਤ ਸਾਰੇ ਬੱਚੇ ਹੋਣਗੇ। ਉਹ ਬਾਰ੍ਹਾਂ ਮਹਾਨ ਆਗੂਆਂ ਦਾ ਪਿਤਾ ਹੋਵੇਗਾ। ਉਸਦਾ ਪਰਿਵਾਰ ਇੱਕ ਮਹਾਨ ਕੌਮ ਬਣ ਜਾਵੇਗਾ।

ਪੈਦਾਇਸ਼ 25:12
ਇਸਮਾਏਲ ਦੇ ਪਰਿਵਾਰ ਦੀ ਸੁਚੀ ਇਹ ਹੈ। ਇਸਮਾਏਲ ਅਬਰਾਹਾਮ ਅਤੇ ਹਾਜਰਾ ਦਾ ਪੁੱਤਰ ਸੀ। ਹਾਜਰਾ ਸਾਰਾਹ ਦੀ ਮਿਸਰੀ ਦਾਸੀ ਸੀ।

ਪੈਦਾਇਸ਼ 22:15
ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।

ਪੈਦਾਇਸ਼ 21:13
ਪਰ ਮੈਂ ਤੇਰੀ ਗੁਲਾਮ ਔਰਤ ਦੇ ਪੁੱਤਰ ਨੂੰ ਵੀ ਅਸੀਸ ਦੇਵਾਂਗਾ। ਉਹ ਤੇਰਾ ਪੁੱਤਰ ਹੈ, ਇਸ ਲਈ ਮੈਂ ਉਸ ਦੇ ਪਰਿਵਾਰ ਤੋਂ ਵੀ ਇੱਕ ਮਹਾਨ ਕੌਮ ਪੈਦਾ ਕਰਾਂਗਾ।”

ਹੋ ਸੀਅ 12:3
ਯਾਕੂਬ ਨੇ ਆਪਣੀ ਮਾਂ ਦੇ ਗਰਭ ਵਿੱਚੋਂ ਹੀ ਆਪਣੇ ਭਰਾ ਨਾਲ ਚਾਲਾਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਯਾਕੂਬ ਇੱਕ ਬਹਾਦਰ ਨੌਜੁਆਨ ਸੀ ਅਤੇ ਉਸ ਵਕਤ ਉਹ ਪਰਮੇਸ਼ੁਰ ਨਾਲ ਲੜਿਆ।

ਜ਼ਿਕਰ ਯਾਹ 2:8
ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।

ਮਲਾਕੀ 3:1
ਸਰਬ ਸ਼ਕਤੀਮਾਨ ਪ੍ਰਭੂ ਆਖਦਾ ਹੈ: “ਮੈਂ ਆਪਣਾ ਦੂਤ ਭੇਜ ਰਿਹਾ ਹਾਂ ਤਾਂ ਜੋ ਉਹ ਮੇਰੇ ਅੱਗੇ ਰਾਹ ਤਿਆਰ ਕਰੇ। ਤਾਂ ਫ਼ਿਰ ਅਚਾਨਕ ਜਿਸ ਯਹੋਵਾਹ ਨੂੰ ਤੁਸੀਂ ਭਾਲਦੇ ਹੋ, ਉਹ ਆਪਣੇ ਮੰਦਰ ਵਿੱਚ ਆ ਜਾਵੇਗਾ। ਹਾਂ, ਉਹ ਨਵੇਂ ਨੇਮ ਦਾ ਦੂਤ, ਜਿਸ ਨੂੰ ਤੁਸੀਂ ਚਾਹੁੰਦੇ ਹੋ, ਸੱਚਮੁੱਚ ਆ ਰਿਹਾ ਹੈ।

ਯੂਹੰਨਾ 1:18
ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ, ਪਰ ਉਹ ਇੱਕਲੌਤਾ ਪੁੱਤਰ, ਜੋ ਪਿਤਾ ਦੇ ਸੱਜੇ ਪਾਸੇ ਹੈ ਪਰਮੇਸ਼ੁਰ ਹੈ ਅਤੇ ਉਸ ਨੇ ਸਾਨੂੰ ਵਿਖਾਇਆ ਹੈ ਕਿ ਕੌਣ ਪਰਮੇਸ਼ੁਰ ਹੈ।

ਰਸੂਲਾਂ ਦੇ ਕਰਤੱਬ 7:30
“ਚਾਲੀਆਂ ਸਾਲਾਂ ਬਾਅਦ, ਮੂਸਾ ਸਿਨਾਈ ਦੇ ਪਹਾੜ ਦੇ ਨੇੜੇ ਇੱਕ ਉਜਾੜ ਵਿੱਚ ਗਿਆ। ਉੱਥੇ ਉਸ ਨੂੰ ਇੱਕ ਦੂਤ ਅੱਗ ਦੀ ਲਾਟ ਵਿੱਚਕਾਰ ਬੱਲਦੀ ਝਾੜੀ ਵਿੱਚ ਪ੍ਰਗਟ ਹੋਇਆ।

੧ ਤਿਮੋਥਿਉਸ 6:16
ਪਰਮੇਸ਼ੁਰ ਕਦੀ ਨਹੀਂ ਮਰਦਾ ਪਰਮੇਸ਼ੁਰ ਆਪਣੀ ਪ੍ਰਚੰਡ ਰੋਸ਼ਨੀ ਵਿੱਚ ਰਹਿੰਦਾ ਹੈ ਕਿ ਲੋਕ ਉਸ ਦੇ ਨੇੜੇ ਨਹੀਂ ਜਾ ਸੱਕਦੇ। ਕਿਸੇ ਵੀ ਵਿਅਕਤੀ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਦੇਖਿਆ। ਕੋਈ ਵੀ ਵਿਅਕਤੀ ਪਰਮੇਸ਼ੁਰ ਦੇ ਦੇਖ ਸੱਕਣ ਦੇ ਸਮਰਥ ਨਹੀਂ ਹੈ। ਪਰਮੇਸ਼ੁਰ ਦੀ ਸਦਾ ਉਸਤਤਿ ਅਤੇ ਸ਼ਕਤੀ ਹੋਵੇ। ਆਮੀਨ।

ਯਸਈਆਹ 63:9
ਲੋਕਾਂ ਲਈ ਬਹੁਤ ਮੁਸੀਬਤ ਸਨ, ਪਰ ਯਹੋਵਾਹ ਉਨ੍ਹਾਂ ਦੇ ਖਿਲਾਫ਼ ਨਹੀਂ ਸੀ। ਯਹੋਵਾਹ ਨੇ ਲੋਕਾਂ ਨਾਲ ਪਿਆਰ ਕੀਤਾ ਅਤੇ ਉਨ੍ਹਾਂ ਲਈ ਦੁੱਖ ਮਹਿਸੂਸ ਕੀਤਾ। ਇਸ ਲਈ ਯਹੋਵਾਹ ਨੇ ਉਨ੍ਹਾਂ ਨੂੰ ਬਚਾਇਆ। ਯਹੋਵਾਹ ਨੇ ਉਨ੍ਹਾਂ ਨੂੰ ਬਚਾਉਣ ਲਈ ਆਪਣਾ ਖਾਸ ਦੂਤ ਭੇਜਿਆ। ਉਸ ਨੇ ਉਨ੍ਹਾਂ ਨੂੰ ਉੱਪਰ ਚੁੱਕ ਲਿਆ ਅਤੇ ਲੈ ਗਿਆ। ਅਤੇ ਉਹ ਉਨ੍ਹਾਂ ਦੀ ਸਦਾ ਲਈ ਦੇਖ-ਭਾਲ ਕਰੇਗਾ।

ਜ਼ਬੂਰ 83:6
ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁੱਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁੱਠ ਹੋ ਗਏ ਸਨ।

ਕਜ਼ਾૃ 13:16
ਤਦ ਯਹੋਵਾਹ ਦੇ ਦੂਤ ਨੇ ਮਾਨੋਆਹ ਨੂੰ ਆਖਿਆ, “ਜੇ ਤੂੰ ਮੈਨੂੰ ਜਾਣ ਤੋਂ ਰੋਕੇਂਗਾ ਵੀ ਤਾਂ ਮੈਂ ਤੁਹਾਡਾ ਭੋਜਨ ਨਹੀਂ ਖਾਵਾਂਗਾ। ਪਰ ਜੇ ਤੂੰ ਕੁਝ ਭੇਟ ਕਰਨਾ ਹੀ ਚਾਹੁੰਦਾ ਹੈਂ ਤਾਂ ਯਹੋਵਾਹ ਨੂੰ ਇੱਕ ਹੋਮ ਦੀ ਭੇਟ ਚੜ੍ਹਾ।” (ਮਾਨੋਆਹ ਨੂੰ ਪਤਾ ਨਹੀਂ ਸੀ ਕਿ ਉਹ ਆਦਮੀ ਸੱਚਮੁੱਚ ਯਹੋਵਾਹ ਦਾ ਦੂਤ ਸੀ।)

ਪੈਦਾਇਸ਼ 21:18
ਜਾ ਅਤੇ ਮੁੰਡੇ ਦੀ ਸਹਾਇਤਾ ਕਰ। ਉਸਦਾ ਹੱਥ ਫ਼ੜਕੇ ਉਸ ਨੂੰ ਖੜ੍ਹਾ ਕਰ! ਮੈਂ ਉਸ ਨੂੰ ਇੱਕ ਮਹਾਨ ਕੌਮ ਦਾ ਪਿਤਾ ਬਣਾਵਾਂਗਾ।”

ਪੈਦਾਇਸ਼ 31:11
ਪਰਮੇਸ਼ੁਰ ਦੇ ਦੂਤ ਨੇ ਉਸ ਸੁਪਨੇ ਵਿੱਚ ਮੇਰੇ ਨਾਲ ਗੱਲ ਕੀਤੀ। ਦੂਤ ਨੇ ਆਖਿਆ, ‘ਯਾਕੂਬ!’ “ਮੈਂ ਜਵਾਬ ਦਿੱਤਾ, ‘ਹਾਂ ਜੀ!’

ਪੈਦਾਇਸ਼ 32:24
ਪਰਮੇਸ਼ੁਰ ਨਾਲ ਯੁੱਧ ਯਾਕੂਬ ਉਹ ਆਦਮੀ ਸੀ ਜਿਸਨੇ ਅਖੀਰ ਵਿੱਚ ਨਦੀ ਪਾਰ ਕੀਤੀ। ਪਰ ਇਸਤੋਂ ਪਹਿਲਾਂ ਕਿ ਉਹ ਨਦੀ ਪਾਰ ਕਰ ਸੱਕੇ, ਜਦੋਂ ਉਹ ਹਾਲੇ ਇੱਕਲਾ ਹੀ ਸੀ, ਤਾਂ ਇੱਕ ਆਦਮੀ ਉਸ ਨਾਲ ਘੁਲਣ ਲੱਗਾ। ਉਹ ਆਦਮੀ ਸੂਰਜ ਨਿਕਲਣ ਤੱਕ ਉਸ ਨਾਲ ਲੜਦਾ ਰਿਹਾ।

ਪੈਦਾਇਸ਼ 48:15
ਅਤੇ ਇਸਰਾਏਲ ਨੇ ਯੂਸੁਫ਼ ਨੂੰ ਅਸੀਸ ਦਿੱਤੀ ਅਤੇ ਆਖਿਆ, “ਮੇਰੇ ਪੁਰਖਿਆਂ, ਅਬਰਾਹਾਮ ਅਤੇ ਇਸਹਾਕ ਨੇ, ਸਾਡੇ ਪਰਮੇਸ਼ੁਰ ਦੀ ਉਪਾਸਨਾ ਕੀਤੀ ਸੀ। ਅਤੇ ਉਸ ਪਰਮੇਸ਼ੁਰ ਨੇ ਸਾਰੀ ਉਮਰ ਮੇਰੀ ਅਗਵਾਈ ਕੀਤੀ ਹੈ।

ਖ਼ਰੋਜ 3:2
ਉਸ ਪਰਬਤ ਉੱਤੇ, ਮੂਸਾ ਨੇ ਯਹੋਵਾਹ ਦੇ ਦੂਤ ਨੂੰ ਬਲਦੀ ਹੋਈ ਝਾੜੀ ਵਿੱਚ ਦੇਖਿਆ। ਇਹ ਇਉਂ ਵਾਪਰਿਆ। ਮੂਸਾ ਨੇ ਇੱਕ ਝਾੜੀ ਦੇਖੀ ਜਿਹੜੀ ਭਸਮ ਹੋਣ ਤੋਂ ਬਿਨਾ ਬਲ ਰਹੀ ਸੀ।

ਕਜ਼ਾૃ 2:1
ਬੋਕੀਮ ਵਿਖੇ ਯਹੋਵਾਹ ਦਾ ਦੂਤ ਯਹੋਵਾਹ ਦਾ ਦੂਤ ਗਿਲਗਾਲ ਸ਼ਹਿਰ ਤੋਂ ਬੋਕੀਮ ਦੇ ਸ਼ਹਿਰ ਵੱਲ ਗਿਆ। ਦੂਤ ਨੇ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਦਾ ਸੰਦੇਸ਼ ਸੁਣਾਇਆ। ਸੰਦੇਸ਼ ਇਹ ਸੀ: “ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਂਦਾ। ਮੈਂ ਤੁਹਾਡੀ ਅਗਵਾਈ ਉਸ ਧਰਤੀ ਤੱਕ ਕੀਤੀ ਜਿਹੜੀ ਮੈਂ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਤੁਹਾਨੂੰ ਦੱਸਿਆ ਸੀ ਕਿ ਮੈਂ ਕਦੇ ਵੀ ਤੁਹਾਡੇ ਨਾਲ ਕੀਤਾ ਇਕਰਾਰਨਾਮਾ ਨਹੀਂ ਤੋੜਾਂਗਾ।

ਕਜ਼ਾૃ 6:11
ਯਹੋਵਾਹ ਦੇ ਦੂਤ ਦਾ ਗਿਦਾਊਨ ਕੋਲ ਫ਼ੇਰਾ ਉਸ ਸਮੇਂ, ਗਿਦਾਊਨ ਨਾਮ ਦੇ ਇੱਕ ਬੰਦੇ ਕੋਲ ਯਹੋਵਾਹ ਦਾ ਦੂਤ ਆਇਆ। ਯਹੋਵਾਹ ਦਾ ਦੂਤ ਆਕੇ ਆਫ਼ਰਾਹ ਵਿੱਚ ਬੋਹੜ ਦੇ ਰੁੱਖ ਹੇਠਾਂ ਬੈਠ ਗਿਆ। ਇਹ ਰੁੱਖ ਅਬੀਅਜਰੀ ਘਰਾਣੇ ਤੋਂ ਯੋਆਸ਼ ਨਾਮ ਦੇ ਇੱਕ ਆਦਮੀ ਦਾ ਸੀ। ਯੋਆਸ਼ ਗਿਦਾਊਨ ਦਾ ਪਿਤਾ ਸੀ। ਗਿਦਾਊਨ ਮਿਦਯਾਨੀਆਂ ਤੋਂ ਲਕੋਣ ਲਈ ਵਾਈਨ ਪ੍ਰੈਸ ਵਿੱਚ ਕਣਕ ਪੀਹ ਰਿਹਾ ਸੀ।

ਕਜ਼ਾૃ 6:16
ਯਹੋਵਾਹ ਨੇ ਗਿਦਾਊਨ ਨੂੰ ਜਵਾਬ ਦਿੱਤਾ ਅਤੇ ਆਖਿਆ, “ਮੈਂ ਤੇਰੇ ਨਾਲ ਹਾਂ! ਇਸ ਲਈ ਤੂੰ ਮਿਦਯਾਨ ਦੇ ਲੋਕਾਂ ਨੂੰ ਹਰਾ ਸੱਕਦਾ ਹੈਂ। ਇਉਂ ਲੱਗੇਗਾ ਜਿਵੇਂ ਤੂੰ ਸਿਰਫ਼ ਇੱਕ ਬੰਦੇ ਨਾਲ ਲੜ ਰਿਹਾ ਹੋਵੇਂ।”

ਕਜ਼ਾૃ 6:21
ਯਹੋਵਾਹ ਦੇ ਦੂਤ ਕੋਲ ਹੱਥ ਵਿੱਚ ਤੁਰਨ ਵਾਲੀ ਇੱਕ ਸੋਟੀ ਸੀ। ਯਹੋਵਾਹ ਦੇ ਦੂਤ ਨੇ ਮਾਸ ਨੂੰ ਅਤੇ ਰੋਟੀ ਨੂੰ ਸੋਟੀ ਦੀ ਨੋਕ ਨਾਲ ਛੂਹਿਆ। ਤਾਂ ਚੱਟਾਨ ਵਿੱਚ ਅੱਗ ਦਾ ਭਬੂਕਾ ਨਿਕਲਿਆ! ਮਾਸ ਅਤੇ ਰੋਟੀ ਪੂਰੀ ਤਰ੍ਹਾਂ ਸੜ ਗਏ! ਫ਼ੇਰ ਯਹੋਵਾਹ ਦਾ ਦੂਤ ਗਾਇਬ ਹੋ ਗਿਆ।

ਪੈਦਾਇਸ਼ 21:16
ਹਾਜਰਾ ਥੋੜਾ ਜਿਹਾ ਦੂਰ ਗਈ। ਫ਼ੇਰ ਉਹ ਰੁਕ ਗਈ ਅਤੇ ਬੈਠ ਗਈ। ਹਾਜਰਾ ਨੇ ਸੋਚਿਆ ਕਿ ਉਸਦਾ ਪੁੱਤਰ ਪਿਆਸ ਨਾਲ ਮਰ ਜਾਵੇਗਾ। ਉਹ ਉਸ ਨੂੰ ਮਰਦਿਆਂ ਹੋਇਆ ਨਹੀਂ ਦੇਖਣ ਚਾਹੁੰਦੀ ਸੀ। ਉਹ ਉੱਥੇ ਬੈਠ ਗਈ ਅਤੇ ਰੋਣ ਲੱਗ ਪਈ।