Genesis 6:22
ਨੂਹ ਨੇ ਇਹ ਸਾਰੀਆਂ ਗੱਲਾਂ ਕੀਤੀਆਂ। ਨੂਹ ਨੇ ਉਨ੍ਹਾਂ ਸਾਰੇ ਆਦੇਸ਼ਾਂ ਦੀ ਪਾਲਣਾ ਕੀਤੀ ਜਿਹੜੇ ਪਰਮੇਸ਼ੁਰ ਨੇ ਦਿੱਤੇ ਸਨ।
Genesis 6:22 in Other Translations
King James Version (KJV)
Thus did Noah; according to all that God commanded him, so did he.
American Standard Version (ASV)
Thus did Noah; according to all that God commanded him, so did he.
Bible in Basic English (BBE)
And all these things Noah did; as God said, so he did.
Darby English Bible (DBY)
And Noah did it; according to all that God had commanded him, so did he.
Webster's Bible (WBT)
Thus did Noah; according to all that God commanded him, so did he.
World English Bible (WEB)
Thus Noah did. According to all that God commanded him, so he did.
Young's Literal Translation (YLT)
And Noah doth according to all that God hath commanded him; so hath he done.
| Thus did | וַיַּ֖עַשׂ | wayyaʿaś | va-YA-as |
| Noah; | נֹ֑חַ | nōaḥ | NOH-ak |
| according to all | כְּ֠כֹל | kĕkōl | KEH-hole |
| that | אֲשֶׁ֨ר | ʾăšer | uh-SHER |
| God | צִוָּ֥ה | ṣiwwâ | tsee-WA |
| commanded | אֹת֛וֹ | ʾōtô | oh-TOH |
| him, so | אֱלֹהִ֖ים | ʾĕlōhîm | ay-loh-HEEM |
| did | כֵּ֥ן | kēn | kane |
| he. | עָשָֽׂה׃ | ʿāśâ | ah-SA |
Cross Reference
ਪੈਦਾਇਸ਼ 7:5
ਨੂਹ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਕਰਨ ਲਈ ਹੁਕਮ ਦਿੱਤਾ ਸੀ।
ਇਬਰਾਨੀਆਂ 11:7
ਨੂਹ ਨੂੰ ਪਰਮੇਸ਼ੁਰ ਵੱਲੋਂ ਉਨ੍ਹਾਂ ਚੀਜ਼ਾਂ ਬਾਰੇ ਚਿਤਾਵਨੀ ਦਿੱਤੀ ਗਈ ਸੀ ਜਿਨ੍ਹਾਂ ਨੂੰ ਉਹ ਹਾਲੇ ਨਹੀਂ ਦੇਖ ਸੱਕਿਆ ਸੀ। ਪਰ ਨੂਹ ਦੇ ਦਿਲ ਵਿੱਚ ਪਰਮੇਸ਼ੁਰ ਲਈ ਨਿਹਚਾ ਅਤੇ ਆਦਰ ਸੀ। ਇਸ ਲਈ ਨੂਹ ਨੇ ਆਪਣੇ ਪਰਿਵਾਰ ਨੂੰ ਬਚਾਉਣ ਲਈ ਇੱਕ ਵੱਡੀ ਕਿਸ਼ਤੀ ਬਣਾਈ। ਆਪਣੀ ਨਿਹਚਾ ਰਾਹੀਂ ਨੂਹ ਨੇ ਦਰਸਾਇਆ ਕਿ ਦੁਨੀਆਂ ਗਲਤ ਸੀ। ਅਤੇ ਨੂਹ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਹੋ ਗਿਆ ਜਿਨ੍ਹਾਂ ਨੂੰ ਨਿਹਚਾ ਰਾਹੀਂ ਪਰਮੇਸ਼ੁਰ ਨਾਲ ਧਰਮੀ ਬਣਾਇਆ ਗਿਆ ਸੀ।
ਮੱਤੀ 7:24
ਸਿਆਣਾ ਮਨੁੱਖ ਅਤੇ ਮੂਰਖ ਮਨੁੱਖ “ਹਰੇਕ ਮਨੁੱਖ ਜੋ ਮੇਰੇ ਇਹ ਬਚਨ ਸੁਣਦਾ ਹੈ ਅਤੇ ਇਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਿਮਾਨ ਵਰਗਾ ਜਾਣਿਆ ਜਾਵੇਗਾ ਜਿਸਨੇ ਚੱਟਾਨ ਉੱਤੇ ਆਪਣਾ ਘਰ ਬਣਾਇਆ।
ਖ਼ਰੋਜ 40:23
ਫ਼ੇਰ ਉਸ ਨੇ ਯਹੋਵਾਹ ਦੇ ਸਾਹਮਣੇ ਮੇਜ ਉੱਪਰ ਰੋਟੀ ਰੱਖ ਦਿੱਤੀ ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।
ਖ਼ਰੋਜ 40:16
ਮੂਸਾ ਨੇ ਯਹੋਵਾਹ ਦਾ ਹੁਕਮ ਮੰਨਿਆ। ਉਸ ਨੇ ਹਰ ਉਹ ਗੱਲ ਕੀਤੀ ਜਿਸਦਾ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
ਪੈਦਾਇਸ਼ 7:16
ਇਹ ਸਮੂਹ ਜਾਨਵਰ ਉਸੇ ਤਰ੍ਹਾਂ ਜੋੜਿਆਂ (ਨਰ ਅਤੇ ਮਾਦਾ) ਵਿੱਚ ਕਿਸ਼ਤੀ ਵਿੱਚ ਚੱਲੇ ਗਏ ਜਿਵੇਂ ਪਰਮੇਸ਼ੁਰ ਨੇ ਨੂਹ ਨੂੰ ਹੁਕਮ ਦਿੱਤਾ ਸੀ। ਫ਼ੇਰ ਯਹੋਵਾਹ ਨੇ ਨੂਹ ਦੇ ਪਿੱਛੇ ਦਰਵਾਜ਼ਾ ਬੰਦ ਕਰ ਦਿੱਤਾ।
ਪੈਦਾਇਸ਼ 7:9
ਨੂਹ ਦੇ ਨਾਲ ਹੀ ਕਿਸ਼ਤੀ ਵਿੱਚ ਚੱਲੇ ਗਏ। ਏਹ ਜਾਨਵਰ ਪਰਮੇਸ਼ੁਰ ਦੇ ਆਦੇਸ਼ ਅਨੁਸਾਰ ਜੋੜਿਆਂ, ਨਰ ਅਤੇ ਮਾਦਾ, ਦੇ ਰੂਪ ਵਿੱਚ ਗਏ ਸਨ।
੧ ਯੂਹੰਨਾ 5:3
ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸ ਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸ ਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
ਯੂਹੰਨਾ 15:14
ਤੁਸੀਂ ਮੇਰੇ ਮਿੱਤਰ ਹੋ ਜੇਕਰ ਤੁਸੀਂ ਉਹ ਗੱਲਾਂ ਕਰੋ ਜਿਨ੍ਹਾਂ ਦਾ ਮੈਂ ਤੁਹਾਨੂੰ ਹੁਕਮ ਦਿੰਦਾ ਹਾਂ।
ਯੂਹੰਨਾ 2:5
ਯਿਸੂ ਦੀ ਮਾਤਾ ਨੇ ਟਹਿਲੂਆਂ ਨੂੰ ਆਖਿਆ, “ਉਵੇਂ ਹੀ ਕਰੋ ਜਿਵੇਂ ਉਹ ਤੁਹਾਨੂੰ ਕਰਨ ਲਈ ਆਖੇ।”
ਅਸਤਸਨਾ 12:32
“ਤੁਹਾਨੂੰ ਹਰ ਉਹ ਗੱਲ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਮੈਂ ਤੁਹਾਨੂੰ ਆਦੇਸ਼ ਦਿੰਦਾ ਹਾਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਦੱਸਦਾ ਹਾਂ ਉਨ੍ਹਾਂ ਵਿੱਚ ਕੋਈ ਵਾਧਾ ਜਾਂ ਘਾਟਾ ਨਹੀਂ ਕਰਨਾ।
ਖ਼ਰੋਜ 40:32
ਹਰ ਵਾਰੀ ਜਦੋਂ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਹੁੰਦੇ ਸਨ, ਉਹ ਆਪਣੇ ਹੱਥ ਪੈਰ ਧੋਂਦੇ ਸਨ। ਹਰ ਵਾਰੀ ਜਦੋਂ ਉਹ ਜਗਵੇਦੀ ਦੇ ਨੇੜੇ ਜਾਂਦੇ ਸਨ ਤਾਂ ਵੀ ਉਹ ਹੱਥ ਪੈਰ ਧੋਂਦੇ ਸਨ। ਉਨ੍ਹਾਂ ਨੇ ਇਹ ਗੱਲਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
ਖ਼ਰੋਜ 40:27
ਫ਼ੇਰ ਉਸ ਨੇ ਜਗਵੇਦੀ ਉੱਤੇ ਸੁਗੰਧਤ ਧੂਫ਼ ਧੁਖਾਈ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
ਖ਼ਰੋਜ 40:25
ਫ਼ੇਰ ਮੂਸਾ ਨੇ ਯਹੋਵਾਹ ਦੇ ਸਾਹਮਣੇ ਸ਼ਮਾਦਾਨ ਉੱਤੇ ਦੀਵੇ ਰੱਖ ਦਿੱਤੇ। ਉਸ ਨੇ ਅਜਿਹਾ ਉਸੇ ਤਰ੍ਹਾਂ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਹੁਕਮ ਕੀਤਾ ਸੀ।
ਖ਼ਰੋਜ 40:21
ਫ਼ੇਰ ਮੂਸਾ ਨੇ ਪਵਿੱਤਰ ਸੰਦੂਕ ਨੂੰ ਪਵਿੱਤਰ ਤੰਬੂ ਦੇ ਅੰਦਰ ਰੱਖ ਦਿੱਤਾ। ਉਸ ਨੇ ਇਸਦੀ ਰੱਖਿਆ ਲਈ ਠੀਕ ਥਾਂ ਉੱਤੇ ਪਰਦਾ ਟੰਗ ਦਿੱਤਾ। ਇਸ ਤਰ੍ਹਾਂ ਉਸ ਨੇ ਇਕਰਾਰਨਾਮੇ ਦੇ ਸੰਦੂਕ ਨੂੰ ਪਰਦੇ ਦੇ ਪਿੱਛੇ ਸੁਰੱਖਿਅਤ ਕਰ ਦਿੱਤਾ, ਜਿਵੇਂ ਕਿ ਯਹੋਵਾਹ ਨੇ ਉਸ ਨੂੰ ਹੁਕਮ ਦਿੱਤਾ ਸੀ।
ਖ਼ਰੋਜ 40:19
ਇਸਤੋਂ ਮਗਰੋਂ ਪਵਿੱਤਰ ਤੰਬੂ ਉੱਤੇ ਬਾਹਰਲਾ ਤੰਬੂ ਲਾਇਆ। ਫ਼ੇਰ ਉਸ ਨੇ ਬਾਹਰਲੇ ਤੰਬੂ ਉੱਤੇ ਕੱਜਣ ਪਾਇਆ। ਉਸ ਨੇ ਇਹ ਚੀਜ਼ਾਂ ਉਸੇ ਤਰ੍ਹਾਂ ਕੀਤੀਆਂ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਸੀ।
ਪੈਦਾਇਸ਼ 17:23
ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ ਸੀ ਕਿ ਉਹ ਆਪਣੇ ਪਰਿਵਾਰ ਦੇ ਸਾਰੇ ਆਦਮੀਆਂ ਅਤੇ ਮੁੰਡਿਆਂ ਦੀ ਸੁੰਨਤ ਕਰ ਦੇਵੇ। ਇਸ ਲਈ ਅਬਰਾਹਾਮ ਨੇ ਇਸਮਾਏਲ ਅਤੇ ਆਪਣੇ ਘਰ ਵਿੱਚ ਜਨਮੇ ਸਾਰੇ ਗੁਲਾਮਾਂ ਨੂੰ ਇਕੱਠਿਆਂ ਕਰ ਲਿਆ। ਅਬਰਾਹਾਮ ਨੇ ਉਨ੍ਹਾਂ ਗੁਲਾਮਾਂ ਨੂੰ ਵੀ ਇਕੱਠਾ ਕਰ ਲਿਆ ਜਿਨ੍ਹਾਂ ਨੂੰ ਪੈਸੇ ਨਾਲ ਖਰੀਦਿਆ ਗਿਆ ਸੀ। ਅਬਰਾਹਾਮ ਦੇ ਘਰ ਦੇ ਹਰੇਕ ਆਦਮੀ ਅਤੇ ਮੁੰਡੇ ਨੂੰ ਇਕੱਠਿਆਂ ਕਰ ਲਿਆ ਗਿਆ ਅਤੇ ਉਨ੍ਹਾਂ ਸਾਰਿਆਂ ਦੀ ਸੁੰਨਤ ਕਰ ਦਿੱਤੀ ਜਿਵੇਂ ਕਿ ਪਰਮੇਸ਼ੁਰ ਨੇ ਆਖਿਆ ਸੀ।