Isaiah 1:10
ਸਦੂਮ ਦੇ ਆਗੂਓ ਸੁਣੋ ਤੁਸੀਂ, ਯਹੋਵਾਹ ਦੇ ਪੈਗਾਮ ਨੂੰ। ਤੁਸੀਂ, ਅਮੂਰਾਹ ਦੇ ਲੋਕੋ ਯਹੋਵਾਹ ਦੀ ਬਿਵਸਬਾ ਨੂੰ ਸੁਣੋ!
Isaiah 1:10 in Other Translations
King James Version (KJV)
Hear the word of the LORD, ye rulers of Sodom; give ear unto the law of our God, ye people of Gomorrah.
American Standard Version (ASV)
Hear the word of Jehovah, ye rulers of Sodom; give ear unto the law of our God, ye people of Gomorrah.
Bible in Basic English (BBE)
Give ear to the word of the Lord, you rulers of Sodom; let your hearts be turned to the law of our God, you people of Gomorrah.
Darby English Bible (DBY)
Hear the word of Jehovah, rulers of Sodom; give ear unto the law of our God, people of Gomorrah!
World English Bible (WEB)
Hear the word of Yahweh, you rulers of Sodom! Listen to the law of our God, you people of Gomorrah!
Young's Literal Translation (YLT)
Hear the word of Jehovah, ye rulers of Sodom, Give ear to the law of our God, ye people of Gomorrah,
| Hear | שִׁמְע֥וּ | šimʿû | sheem-OO |
| the word | דְבַר | dĕbar | deh-VAHR |
| Lord, the of | יְהוָ֖ה | yĕhwâ | yeh-VA |
| ye rulers | קְצִינֵ֣י | qĕṣînê | keh-tsee-NAY |
| of Sodom; | סְדֹ֑ם | sĕdōm | seh-DOME |
| ear give | הַאֲזִ֛ינוּ | haʾăzînû | ha-uh-ZEE-noo |
| unto the law | תּוֹרַ֥ת | tôrat | toh-RAHT |
| God, our of | אֱלֹהֵ֖ינוּ | ʾĕlōhênû | ay-loh-HAY-noo |
| ye people | עַ֥ם | ʿam | am |
| of Gomorrah. | עֲמֹרָֽה׃ | ʿămōrâ | uh-moh-RA |
Cross Reference
ਪਰਕਾਸ਼ ਦੀ ਪੋਥੀ 11:8
ਇਨ੍ਹਾਂ ਦੋਹਾਂ ਗਵਾਹਾਂ ਦੇ ਸਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿੱਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
ਆਮੋਸ 3:1
ਇਸਰਾਏਲ ਨੂੰ ਚੇਤਾਵਨੀ ਹੇ ਇਸਰਾਏਲੀਓ, ਇਹ ਸੰਦੇਸ਼ ਸੁਣੋ! ਯਹੋਵਾਹ ਨੇ ਤੁਹਾਡੇ ਬਾਰੇ ਇਹ ਗੱਲਾਂ ਆਖੀਆਂ ਹਨ। ਇਹ ਸੰਦੇਸ਼ ਉਸ ਪੂਰੇ ਪਰਿਵਾਰ ਦੇ ਖਿਲਾਫ਼ ਹੈ ਜਿਸ ਨੂੰ ਮੈਂ ਮਿਸਰ ਤੋਂ ਲਿਆਇਆ।
ਹਿਜ਼ ਕੀ ਐਲ 16:49
ਪਰਮੇਸ਼ੁਰ ਨੇ ਆਖਿਆ, “ਤੇਰੀ ਭੈਣ ਸਦੂਮ ਅਤੇ ਉਸਦੀਆਂ ਧੀਆਂ ਗੁਮਾਨੀ ਸਨ, ਉਨ੍ਹਾਂ ਕੋਲ ਖਾਣ ਨੂੰ ਬਹੁਤ ਕੁਝ ਸੀ ਅਤੇ ਉਨ੍ਹਾਂ ਕੋਲ ਵਿਹਲਾ ਸਮਾਂ ਬਹੁਤ ਸੀ। ਅਤੇ ਉਨ੍ਹਾਂ ਨੇ ਗਰੀਬ ਬੇਸਹਾਰਾ ਲੋਕਾਂ ਦੀ ਸਹਾਇਤਾ ਨਹੀਂ ਕੀਤੀ।
ਹਿਜ਼ ਕੀ ਐਲ 16:46
ਤੇਰੀ ਵੱਡੀ ਭੈਣ ਸਾਮਰਿਯਾ ਸੀ। ਉਹ ਤੇਰੇ ਉੱਤਰ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ। ਅਤੇ ਤੇਰੀ ਛੋਟੀ ਭੈਣ ਸਦੂਮ ਸੀ। ਉਹ ਤੇਰੇ ਦੱਖਣ ਵੱਲ ਆਪਣੀਆਂ ਧੀਆਂ (ਕਸਬਿਆਂ) ਸੰਗ ਰਹਿੰਦੀ ਸੀ।
ਯਸਈਆਹ 3:9
ਲੋਕਾਂ ਦੇ ਚਿਹਰੇ ਦੱਸਦੇ ਹਨ ਕਿ ਉਹ ਪਾਪ ਕਰਨ ਦੇ ਦੋਸ਼ੀ ਹਨ। ਅਤੇ ਉਹ ਆਪਣੇ ਪਾਪ ਉੱਤੇ ਮਾਣ ਕਰਦੇ ਹਨ। ਉਹ ਸਦੂਮ ਦੇ ਲੋਕਾਂ ਵਰਗੇ ਹਨ-ਉਹ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕੌਣ ਉਨ੍ਹਾਂ ਦੇ ਪਾਪ ਨੂੰ ਦੇਖ ਰਿਹਾ ਹੈ। ਇਹ ਉਨ੍ਹਾਂ ਲਈ ਬਹੁਤ ਬੁਰੀ ਗੱਲ ਹੋਵੇਗੀ। ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਲਿਆ ਹੈ।
ਅਸਤਸਨਾ 32:32
ਉਨ੍ਹਾਂ ਦੀਆਂ ਵੇਲਾਂ ਅਤੇ ਉਨ੍ਹਾਂ ਦੇ ਖੇਤ, ਸਦੂਮ ਅਤੇ ਅਮੂਰਾਹ ਵਾਂਗ ਤਬਾਹ ਹੋ ਜਾਣਗੇ। ਉਨ੍ਹਾਂ ਦੇ ਅੰਗੂਰ ਜ਼ਹਿਰ ਜਿੰਨੇ ਕੌੜੇ ਹਨ।
ਰੋਮੀਆਂ 9:29
ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸ ਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।”
ਮੀਕਾਹ 3:8
ਮੀਕਾਹ ਪਰਮੇਸ਼ੁਰ ਦਾ ਸੱਚਾ ਨਬੀ ਪਰ ਯਹੋਵਾਹ ਦੇ ਆਤਮੇ ਨੇ ਮੈਨੂੰ ਤਾਕਤ, ਸ਼ਕਤੀ ਅਤੇ ਨੇਕੀ ਨਾਲ ਭਰ ਦਿੱਤਾ ਹੈ, ਤਾਂ ਕਿ ਮੈਂ ਯਾਕੂਬ ਨੂੰ ਉਸ ਦੇ ਪਾਪਾਂ ਬਾਰੇ ਦੱਸ ਸੱਕਦਾ ਹਾਂ, ਤਾਂ ਜੋ ਮੈਂ ਇਸਰਾਏਲ ਨੂੰ ਉਸ ਦੇ ਪਾਪਾਂ ਬਾਰੇ ਦੱਸਾਂ।”
ਆਮੋਸ 9:7
ਯਹੋਵਾਹ ਦੀ ਇਸਰਾਏਲ ਦੀ ਤਬਾਹੀ ਦਾ ਇਕਰਾਰ ਯਹੋਵਾਹ ਇਉਂ ਆਖਦਾ ਹੈ: “ਹੇ ਇਸਰਾਏਲੀਓ ਤੁਸੀਂ ਮੇਰੇ ਲਈ ਕੂਸ਼ੀਆਂ ਵਰਗੇ ਹੋ, ਮੈਂ ਇਸਰਾਏਲੀਆਂ ਨੂੰ ਮਿਸਰ ਵਿੱਚੋਂ ਕੱਢਿਆ ਫ਼ਲਿਸਤੀਆਂ ਨੂੰ ਕਫ਼ਤੋਂਰ ਵਿੱਚੋਂ ਅਤੇ ਅਰਾਮੀਆਂ ਨੂੰ ਕੀਰ ਵਿੱਚੋਂ ਕੱਢਿਆ।”
ਆਮੋਸ 3:8
ਜੇਕਰ ਸ਼ੇਰ ਗਰਜਦਾ ਹੈ ਤਾਂ ਲੋਕ ਡਰ ਜਾਂਦੇ ਹਨ, ਜੇਕਰ ਯਹੋਵਾਹ ਬੋਲਦਾ ਹੈ, ਤਾਂ ਨਬੀ ਅਗੰਮੀ ਵਾਕ ਆਖਦੇ ਹਨ।
ਯਰਮਿਆਹ 23:14
ਹੁਣ ਮੈਂ ਯਹੂਦਾਹ ਦੇ ਨਬੀਆਂ ਨੂੰ ਯਰੂਸ਼ਲਮ ਅੰਦਰ ਭਿਆਨਕ ਗੱਲਾਂ ਕਰਦਿਆਂ ਦੇਖ ਲਿਆ ਹੈ। ਉਹ ਨਬੀ ਜਿਨਸੀ ਪਾਪ ਕਰਦੇ ਨੇ। ਉਨ੍ਹਾਂ ਨੇ ਝੂਠ ਨੂੰ ਸੁਣਿਆ-ਅਤੇ ਉਨ੍ਹਾਂ ਨੇ ਉਸ ਝੂਠੀ ਬਿਵਸਬਾ ਨੂੰ ਮੰਨਿਆ। ਉਹ ਮੰਦੇ ਲੋਕਾਂ ਨੂੰ ਮੰਦੀਆਂ ਗੱਲਾਂ ਕਰਦੇ ਰਹਿਣ ਲਈ ਪ੍ਰੋਤਸਾਹਨ ਦਿੰਦੇ ਨੇ। ਇਸ ਲਈ ਲੋਕ ਪਾਪ ਕਰਨ ਤੋਂ ਨਹੀਂ ਹਟੇ। ਉਹ ਸਦੂਮ ਦੇ ਲੋਕਾਂ ਵਰਗੇ ਹਨ। ਹੁਣ ਯਰੂਸ਼ਲਮ ਮੇਰੇ ਲਈ ਅਮੂਰਾਹ ਵਰਗਾ ਹੈ।”
ਯਰਮਿਆਹ 9:26
ਮੈਂ ਮਿਸਰ, ਯਹੂਦਾਹ, ਅਦੋਮ, ਅੰਮੋਨ, ਮੋਆਬ ਕੌਮਾਂ ਦੇ ਲੋਕਾਂ ਅਤੇ ਉਨ੍ਹਾਂ ਸਾਰੇ ਲੋਕਾਂ ਬਾਰੇ ਗੱਲਾਂ ਕਰ ਰਿਹਾ ਹਾਂ ਜਿਹੜੇ ਮਾਰੂਬਲ ਅੰਦਰ ਰਹਿੰਦੇ ਹਨ। ਉਨ੍ਹਾਂ ਮੁਲਕਾਂ ਦੇ ਲੋਕਾਂ ਦੀ ਸੱਚਮੁੱਚ ਸਰੀਰਕ ਤੌਰ ਤੇ ਸੁੰਨਤ ਕੀਤੀ ਗਈ ਸੀ। ਪਰ ਇਸਰਾਏਲ ਦੇ ਪਰਿਵਾਰ ਦੇ ਲੋਕਾਂ ਦੀ ਦਿਲਾਂ ਅੰਦਰ ਸੁੰਨਤ ਨਹੀਂ ਸੀ ਕੀਤੀ ਗਈ।”
ਯਸਈਆਹ 28:14
ਕੋਈ ਬੰਦਾ ਵੀ ਪਰਮੇਸ਼ੁਰ ਦੇ ਨਿਆਂ ਤੋਂ ਬਚ ਨਹੀਂ ਸੱਕਦਾ ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।
ਯਸਈਆਹ 8:20
ਤੁਹਾਨੂੰ ਇਕਰਾਰਨਾਮੇ ਅਤੇ ਬਿਵਸਬਾ ਨੂੰ ਮੰਨਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਹੁਕਮਾਂ ਨੂੰ ਨਹੀਂ ਮੰਨੋਗੇ, ਤਾਂ ਸ਼ਾਇਦ ਤੁਸੀਂ ਗ਼ਲਤ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਹੋਵੋਗੇ। (ਗ਼ਲਤ ਹੁਕਮ ਉਹ ਹਨ ਜਿਹੜੇ ਜੋਤਸ਼ੀਆਂ ਅਤੇ ਭਵਿੱਖਵਕਤਾਵਾਂ ਦੁਆਰਾ ਦਿੱਤੇ ਜਾਂਦੇ ਹਨ। ਉਹ ਹੁਕਮ ਫ਼ਿਜ਼ੂਲ ਹਨ ਤੁਹਾਨੂੰ ਉਨ੍ਹਾਂ ਹੁਕਮਾਂ ਦੀ ਪਾਲਣਾ ਦਾ ਕੋਈ ਲਾਭ ਨਹੀਂ ਹੋਵੇਗਾ।)
੧ ਸਲਾਤੀਨ 22:19
ਪਰ ਮੀਕਾਯਾਹ ਯਹੋਵਾਹ ਵਲੋਂ ਬੋਲਦਾ ਰਿਹਾ ਅਤੇ ਆਖਿਆ, “ਸੁਣੋ! ਇਹ ਵਾਕ ਹਨ ਜੋ ਯਹੋਵਾਹ ਨੇ ਕਹੇ। ਮੈਂ ਯਹੋਵਾਹ ਨੂੰ ਅਕਾਸ਼ ਵਿੱਚ ਆਪਣੇ ਸਿੰਘਾਸਣ ਤੇ ਬੈਠਿਆਂ ਅਤੇ ਉਸ ਦੇ ਦੂਤਾਂ ਨੂੰ ਉਸ ਦੇ ਨਜ਼ਦੀਕ ਖੜ੍ਹੇ ਵੇਖਿਆ ਹੈ।
ਪੈਦਾਇਸ਼ 13:13
ਯਹੋਵਾਹ ਜਾਣਦਾ ਸੀ ਕਿ ਸਦੂਮ ਦੇ ਲੋਕ ਬਹੁਤ ਬਦ ਅਤੇ ਪਾਪੀ ਸਨ।