Isaiah 1:20
ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।
Isaiah 1:20 in Other Translations
King James Version (KJV)
But if ye refuse and rebel, ye shall be devoured with the sword: for the mouth of the LORD hath spoken it.
American Standard Version (ASV)
but if ye refuse and rebel, ye shall be devoured with the sword; for the mouth of Jehovah hath spoken it.
Bible in Basic English (BBE)
But if your hearts are turned against me, I will send destruction on you by the sword; so the Lord has said.
Darby English Bible (DBY)
but if ye refuse and rebel, ye shall be devoured with the sword: for the mouth of Jehovah hath spoken.
World English Bible (WEB)
But if you refuse and rebel, you shall be devoured with the sword; For the mouth of Yahweh has spoken it."
Young's Literal Translation (YLT)
And if ye refuse, and have rebelled, `By' the sword ye are consumed, For the mouth of Jehovah hath spoken.
| But if | וְאִם | wĕʾim | veh-EEM |
| ye refuse | תְּמָאֲנ֖וּ | tĕmāʾănû | teh-ma-uh-NOO |
| rebel, and | וּמְרִיתֶ֑ם | ûmĕrîtem | oo-meh-ree-TEM |
| ye shall be devoured | חֶ֣רֶב | ḥereb | HEH-rev |
| sword: the with | תְּאֻכְּל֔וּ | tĕʾukkĕlû | teh-oo-keh-LOO |
| for | כִּ֛י | kî | kee |
| the mouth | פִּ֥י | pî | pee |
| Lord the of | יְהוָ֖ה | yĕhwâ | yeh-VA |
| hath spoken | דִּבֵּֽר׃ | dibbēr | dee-BARE |
Cross Reference
ਯਸਈਆਹ 58:14
ਫ਼ੇਰ ਤੁਸੀਂ ਯਹੋਵਾਹ ਨੂੰ ਆਪਣੇ ਉੱਤੇ ਮਿਹਰ ਕਰਨ ਲਈ ਆਖ ਸੱਕਦੇ ਹੋ। ਅਤੇ ਉਹ ਤੁਹਾਨੂੰ ਧਰਤੀ ਤੋਂ ਬਹੁਤ ਉੱਚੀਆਂ ਥਾਵਾਂ ਤੇ ਲੈ ਜਾਵੇਗਾ। ਅਤੇ ਉਹ ਤੁਹਾਨੂੰ ਉਹ ਸਾਰੀਆਂ ਚੀਜ਼ਾਂ ਦੇ ਦੇਵੇਗਾ ਜਿਹੜੀਆਂ ਤੁਹਾਡੇ ਪਿਤਾ ਯਾਕੂਬ ਦੀ ਮਲਕੀਅਤ ਸਨ। ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।
ਯਸਈਆਹ 40:5
ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”
ਤੀਤੁਸ 1:2
ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।
ਮੀਕਾਹ 4:4
ਹਰ ਮਨੁੱਖ ਆਪਣੀ ਅੰਗੂਰੀ ਵੇਲ ਅਤੇ ਅੰਜੀਰ ਦੇ ਰੁੱਖ ਹੇਠਾਂ ਬੈਠੇਗਾ। ਕੋਈ ਵੀ ਉਨ੍ਹਾਂ ਨੂੰ ਡਰਾਏਗਾ ਨਹੀਂ। ਕਿਉਂਕਿ ਯਹੋਵਾਹ ਸਰਬ-ਸ਼ਕਤੀਮਾਨ ਨੇ ਫ਼ੁਰਮਾਇਆ ਹੈ ਕਿ ਇਵੇਂ ਵਾਪਰੇਗਾ।
ਯਸਈਆਹ 65:12
ਪਰ ਮੈਂ ਤੁਹਾਡੇ ਭਵਿੱਖ ਦਾ ਨਿਆਂ ਕਰਦਾ ਹਾਂ। ਅਤੇ ਮੈਂ ਨਿਆਂ ਕੀਤਾ ਸੀ ਕਿ ਤੁਹਾਨੂੰ ਤਲਵਾਰ ਦੇ ਘਾਟ ਉਤਾਰ ਦਿੱਤਾ ਜਾਵੇਗਾ। ਤੁਹਾਨੂੰ ਸਾਰਿਆਂ ਨੂੰ ਕਤਲ ਕੀਤਾ ਜਾਵੇਗਾ। ਕਿਉਂ ਕਿ ਮੈਂ ਤੁਹਾਨੂੰ ਸੱਦਿਆ ਸੀ ਅਤੇ ਤੁਸੀਂ ਮੈਨੂੰ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ ਸੀ! ਮੈਂ ਤੁਹਾਡੇ ਨਾਲ ਗੱਲ ਕੀਤੀ ਅਤੇ ਤੁਸੀਂ ਸੁਣਦੇ ਨਹੀਂ ਸੀ। ਤੁਸੀਂ ਓਹੋ ਗੱਲਾਂ ਕੀਤੀਆਂ ਜਿਨ੍ਹਾਂ ਨੂੰ ਮੈਂ ਮੰਦਾ ਆਖਦਾ ਹਾਂ। ਤੁਸੀਂ ਉਨ੍ਹਾਂ ਗੱਲਾਂ ਨੂੰ ਕਰਨ ਦਾ ਨਿਆਂ ਕੀਤਾ ਜਿਨ੍ਹਾਂ ਨੂੰ ਮੈਂ ਪਸੰਦ ਨਹੀਂ ਕਰਦਾ।”
ਗਿਣਤੀ 23:19
ਪਰਮੇਸ਼ੁਰ ਕੋਈ ਮਨੁੱਖ ਨਹੀਂ ਹੈ ਅਤੇ ਉਹ ਝੂਠ ਨਹੀਂ ਬੋਲਦਾ। ਪਰਮੇਸ਼ੁਰ ਕਿਸੇ ਮਨੁੱਖ ਦਾ ਪੁੱਤਰ ਨਹੀਂ ਹੈ। ਉਸ ਦੇ ਨਿਆਂ ਕਦੇ ਵੀ ਨਹੀ ਬਦਲਣਗੇ। ਜਦੋਂ ਯਹੋਵਾਹ ਕੁਝ ਆਖਦਾ, ਉਹ ਇਸ ਨੂੰ ਕਰੇਗਾ। ਜੇਕਰ ਯਹੋਵਾਹ ਕੋਈ ਇਕਰਾਰ ਕਰਦਾ, ਉਹ ਉਹੀ ਕਰੇਗਾ ਜਿਸਦਾ ਉਸ ਨੇ ਇਕਰਾਰ ਕੀਤਾ।
ਇਬਰਾਨੀਆਂ 2:1
ਸਾਡੀ ਮੁਕਤੀ ਸ਼ਰ੍ਹਾ ਨਾਲੋਂ ਮਹਾਨ ਹੈ ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵੱਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
ਯਸਈਆਹ 3:25
ਉਸ ਸਮੇਂ ਤੁਹਾਡੇ ਆਦਮੀ ਤਲਵਾਰਾਂ ਨਾਲ ਕਤਲ ਹੋਣਗੇ। ਤੁਹਾਡੇ ਨਾਇੱਕ ਯੁੱਧ ਵਿੱਚ ਮਾਰੇ ਜਾਣਗੇ।
ਯਸਈਆਹ 3:11
ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।
੨ ਤਵਾਰੀਖ਼ 36:14
ਇਸ ਤੋਂ ਬਿਨਾਂ ਜਾਜਕਾਂ ਦੇ ਸਾਰੇ ਸਰਦਾਰਾਂ ਅਤੇ ਲੋਕਾਂ ਨੇ ਤਰ੍ਹਾਂ-ਤਰ੍ਹਾਂ ਦੀਆਂ ਬੇਈਮਾਨੀਆਂ ਅਤੇ ਦੂਜੀਆਂ ਕੌਮਾਂ ਦੇ ਘਿਨਾਉਣੇ ਕੰਮਾਂ ਵਾਂਗ ਦੇ ਕੰਮ ਕੀਤੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਮੰਦਰ ਨੂੰ ਭਰਿਸ਼ਟ ਕੀਤਾ ਜਿਸ ਨੂੰ ਕਿ ਯਹੋਵਾਹ ਨੇ ਯਰੂਸ਼ਲਮ ਵਿੱਚ ਪਵਿੱਤਰ ਕੀਤਾ ਸੀ।
੧ ਸਮੋਈਲ 15:29
ਯਹੋਵਾਹ ਹੀ ਇਸਰਾਏਲ ਦਾ ਪਰਮੇਸ਼ੁਰ ਹੈ। ਉਹ ਸਦੀਪਕ ਹੈ। ਉਹ ਨਾ ਤਾਂ ਰੋਜ਼ ਆਪਣਾ ਮਨ ਬਦਲਦਾ ਹੈ ਨਾ ਝੂਠ ਬੋਲਦਾ ਹੈ। ਉਹ ਮਨੁੱਖਾਂ ਵਾਂਗ ਰੋਜ਼ ਆਪਣੀ ਜ਼ੁਬਾਣ ਤੋਂ ਨਹੀਂ ਫ਼ਿਰਦਾ ਅਤੇ ਨਾ ਹੀ ਮਨ ਬਦਲਦਾ ਫ਼ਿਰਦਾ ਹੈ।”
੧ ਸਮੋਈਲ 12:25
ਪਰ ਜੇ ਤੁਸੀਂ ਢੀਠ ਬਣੇ ਰਹੇ ਅਤੇ ਅੱਗੇ ਤੋਂ ਫ਼ਿਰ ਪਾਪ ਕੀਤੇ ਤਾਂ ਫ਼ਿਰ ਪਰਮੇਸ਼ੁਰ ਤੁਹਾਨੂੰ ਅਤੇ ਤੁਹਾਡੇ ਪਾਤਸ਼ਾਹ ਨੂੰ ਬਾਹਰ ਕੱਢ ਸੁੱਟੇਗਾ ਉਵੇਂ ਹੀ ਜਿਵੇਂ ਝਾੜੂ ਨਾਲ ਮਿੱਟੀ-ਘੱਟੇ ਨੂੰ।”
ਅਹਬਾਰ 26:33
ਮੈਂ ਤੁਹਾਨੂੰ ਕੌਮਾਂ ਦਰਮਿਆਨ ਖਿੰਡਾ ਦਿਆਂਗਾ। ਮੈਂ ਆਪਣੀ ਤਲਵਾਰ ਨੂੰ ਮਿਆਨੋ ਖਿੱਚਾਂਗਾ ਅਤੇ ਤੁਹਾਨੂੰ ਨਸ਼ਟ ਕਰ ਦਿਆਂਗਾ। ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਅਤੇ ਤੁਹਾਡੇ ਸ਼ਹਿਰ ਬਰਬਾਦ ਹੋ ਜਾਣਗੇ।