ਯਸਈਆਹ 1:25 in Punjabi

ਪੰਜਾਬੀ ਪੰਜਾਬੀ ਬਾਈਬਲ ਯਸਈਆਹ ਯਸਈਆਹ 1 ਯਸਈਆਹ 1:25

Isaiah 1:25
ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ।

Isaiah 1:24Isaiah 1Isaiah 1:26

Isaiah 1:25 in Other Translations

King James Version (KJV)
And I will turn my hand upon thee, and purely purge away thy dross, and take away all thy tin:

American Standard Version (ASV)
and I will turn my hand upon thee, and thoroughly purge away thy dross, and will take away all thy tin;

Bible in Basic English (BBE)
And my hand will again be on you, washing away what is unclean as with soap, and taking away all your false metal;

Darby English Bible (DBY)
And I will turn my hand upon thee, and will thoroughly purge away thy dross, and take away all thine alloy;

World English Bible (WEB)
And I will turn my hand on you, Thoroughly purge away your dross, And will take away all your tin.

Young's Literal Translation (YLT)
And I turn back My hand upon thee, And I refine as purity thy dross, And I turn aside all thy tin,

And
I
will
turn
וְאָשִׁ֤יבָהwĕʾāšîbâveh-ah-SHEE-va
hand
my
יָדִי֙yādiyya-DEE
upon
עָלַ֔יִךְʿālayikah-LA-yeek
thee,
and
purely
וְאֶצְרֹ֥ףwĕʾeṣrōpveh-ets-ROFE
away
purge
כַּבֹּ֖רkabbōrka-BORE
thy
dross,
סִיגָ֑יִךְsîgāyiksee-ɡA-yeek
and
take
away
וְאָסִ֖ירָהwĕʾāsîrâveh-ah-SEE-ra
all
כָּלkālkahl
thy
tin:
בְּדִילָֽיִךְ׃bĕdîlāyikbeh-dee-LA-yeek

Cross Reference

ਮਲਾਕੀ 3:3
ਉਹ ਲੇਵੀਆਂ ਨੂੰ ਸਾਫ਼ ਕਰੇਗਾ। ਉਹ ਉਨ੍ਹਾਂ ਨੂੰ ਪਵਿੱਤਰ ਬਣਾਵੇਗਾ ਜਿਵੇਂ ਚਾਂਦੀ ਨੂੰ ਅੱਗ ਵਿੱਚ ਪਾਕੇ ਪਵਿੱਤਰ ਤੇ ਸਾਫ਼ ਕੀਤਾ ਜਾਂਦਾ ਹੈ। ਫ਼ਿਰ ਉਹ ਯਹੋਵਾਹ ਦੇ ਅੱਗੇ ਭੇਟਾ ਲਿਆਉਣਗੇ-ਅਤੇ ਉਹ ਸਾਰੇ ਕੰਮ ਠੀਕ ਢੰਗ ਨਾਲ ਕਰਨਗੇ।

ਪਰਕਾਸ਼ ਦੀ ਪੋਥੀ 3:19
“ਮੈਂ ਉਨ੍ਹਾਂ ਲੋਕਾਂ ਨੂੰ ਝਿੜਕਦਾ ਅਤੇ ਅਨੁਸ਼ਾਸਿਤ ਕਰਦਾ ਹਾਂ ਜਿਨ੍ਹਾਂ ਨੂੰ ਮੈਂ ਪਿਆਰ ਕਰਦਾ ਹਾਂ। ਇਸ ਲਈ ਸਖਤ ਕੋਸ਼ਿਸ਼ ਕਰਨੀ ਅਰੰਭ ਕਰੋ। ਆਪਣੇ ਦਿਲਾਂ ਅਤੇ ਜ਼ਿੰਦਗੀਆਂ ਨੂੰ ਬਦਲੋ।

ਮੱਤੀ 3:12
ਉਸਦੀ ਤੰਗਲੀ ਉਸ ਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸੱਕਦੀ।”

ਜ਼ਿਕਰ ਯਾਹ 13:7
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਹੇ ਤਲਵਾਰ! ਮੇਰੇ ਅਯਾਲੀ ਤੇ ਵਾਰ ਕਰ। ਉਸ ਮਨੁੱਖ ਤੇ ਵਾਰ ਕਰ ਜੋ ਮੇਰਾ ਮਿੱਤਰ ਹੈ। ਆਜੜੀ ਤੇ ਵਾਰ ਕਰ ਤਾਂ ਭੇਡਾਂ ਭੱਜ ਜਾਣਗੀਆਂ। ਮੈਂ ਛੋਟਿਆਂ ਦੇ ਵਿਰੁੱਧ ਆਪਣਾ ਹੱਥ ਉੱਠਾਵਾਂਗਾ।

ਸਫ਼ਨਿਆਹ 3:11
“ਫ਼ਿਰ ਯਰੂਸ਼ਲਮ! ਉਸ ਦਿਨ ਤੂੰ ਆਪਣੇ ਸਾਰੇ ਮਾੜੇ ਕੀਤੇ ਕੰਮਾਂ ਲਈ ਸ਼ਰਮਿੰਦਾ ਨਾ ਹੋਵੇਂਗਾ ਕਿਉਂ ਕਿ ਉਸ ਦਿਨ ਯਰੂਸ਼ਲਮ ਵਿੱਚੋਂ ਮੈਂ ਉਨ੍ਹਾਂ ਸਾਰੇ ਬਦ ਲੋਕਾਂ ਨੂੰ ਇੱਥੋਂ ਬਾਹਰ ਕੱਢ ਸੁੱਟਾਂਗਾ। ਫ਼ਿਰ ਮੇਰੇ ਪਵਿੱਤਰ ਪਰਬਤ ਉੱਪਰ ਉਨ੍ਹਾਂ ਚੋ ਕੋਈ ਹੰਕਾਰੀ ਮਨੁੱਖ ਨਾ ਰਹੇਗਾ।

ਹਿਜ਼ ਕੀ ਐਲ 22:22
ਚਾਂਦੀ ਅੱਗ ਵਿੱਚ ਪਿਘਲ ਜਾਂਦੀ ਹੈ (ਅਤੇ ਕਾਰੀਗਰ ਚਾਂਦੀ ਨੂੰ ਨਿਤਾਰ ਲੈਂਦੇ ਹਨ ਅਤੇ ਉਸ ਨੂੰ ਬਚਾ ਲੈਂਦੇ ਨੇ।) ਓਸੇ ਤਰ੍ਹਾਂ ਤੁਸੀਂ ਸ਼ਹਿਰ ਵਿੱਚ ਪਿਘਲ ਜਾਵੋਂਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਅਤੇ ਤੁਸੀਂ ਜਾਣ ਜਾਵੋਂਗੇ ਕਿ ਮੈਂ ਆਪਣਾ ਕਹਿਰ ਤੁਹਾਡੇ ਵਿਰੁੱਧ ਢਾਲ ਦਿੱਤਾ ਹੈ।’”

ਹਿਜ਼ ਕੀ ਐਲ 22:20
ਕਾਰੀਗਰ ਚਾਂਦੀ, ਕਾਂਸੀ, ਲੋਹੇ, ਸਿੱਕੇ ਅਤੇ ਟੀਨ ਨੂੰ ਅੱਗ ਵਿੱਚ ਸੁੱਟਦੇ ਹਨ। ਉਹ ਅੱਗ ਨੂੰ ਹੋਰ ਤੇਜ਼ ਕਰਨ ਲਈ ਫ਼ੂਕਾਂ ਮਾਰਦੇ ਹਨ। ਫ਼ੇਰ ਧਾਤਾਂ ਪਿਘਲਣ ਲਗਦੀਆਂ ਹਨ। ਇਸੇ ਤਰ੍ਹਾਂ ਹੀ, ਮੈਂ ਤੁਹਾਨੂੰ ਆਪਣੀ ਅੱਗ ਵਿੱਚ ਸੁੱਟਾਂਗਾ ਅਤੇ ਪਿਘਲਾ ਦੇਵਾਂਗਾ। ਉਹ ਅੱਗ ਮੇਰਾ ਭਖਦਾ ਕਹਿਰ ਹੈ।

ਹਿਜ਼ ਕੀ ਐਲ 20:38
ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਕੱਢ ਦਿਆਂਗਾ ਜਿਹੜੇ ਮੇਰੇ ਵਿਰੁੱਧ ਹੋ ਗਏ ਸਨ ਅਤੇ ਜਿਨ੍ਹਾਂ ਨੇ ਮੇਰੇ ਵਿਰੁੱਧ ਪਾਪ ਕੀਤਾ ਸੀ। ਮੈਂ ਉਨ੍ਹਾਂ ਲੋਕਾਂ ਨੂੰ ਤੁਹਾਡੀ ਮਾਤਭੂਮੀ ਵਿੱਚੋਂ ਕੱਢ ਦਿਆਂਗਾ। ਉਹ ਫ਼ੇਰ ਕਦੇ ਵੀ ਇਸਰਾਏਲ ਦੀ ਧਰਤੀ ਉੱਤੇ ਨਹੀਂ ਆਉਣਗੇ। ਫ਼ੇਰ ਤੁਹਾਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ।”

ਯਰਮਿਆਹ 9:7
ਇਸ ਲਈ, ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ, “ਕਾਰੀਗਰ ਧਾਤ ਨੂੰ, ਇਸਦੀ ਸ਼ੁੱਧਤਾ ਨੂੰ ਪਰੱਖਣ ਲਈ ਅੱਗ ਵਿੱਚ ਗਰਮ ਕਰਦਾ ਹੈ। ਇਸੇ ਤਰ੍ਹਾਂ ਮੈਂ ਯਹੂਦਾਹ ਦੇ ਲੋਕਾਂ ਨੂੰ ਵੀ ਪਰੱਖਾਂਗਾ। ਮੇਰੇ ਕੋਲ ਹੋਰ ਕੋਈ ਚੋਣ ਨਹੀਂ। ਮੇਰੇ ਲੋਕਾਂ ਨੇ ਪਾਪ ਕੀਤਾ ਹੈ।

ਯਰਮਿਆਹ 6:29
ਉਹ ਉਸ ਕਾਰੀਗਰ ਵਰਗੇ ਹਨ ਜਿਸਨੇ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਕੀਤੀ ਸੀ। ਧੌਁਖਣੀ ਨੇ ਬਹੁਤ ਤੇਜ਼ ਹਵਾ ਦਿੱਤੀ ਅਤੇ ਅੱਗ ਬਹੁਤ ਤਿੱਖੇਰੀ ਹੋ ਗਈ, ਪਰ ਅੱਗ ਵਿੱਚੋਂ ਸਿਰਫ਼ ਸਿੱਕਾ ਹੀ ਨਿਕਲਿਆ! ਕਾਰੀਗਰ ਨੇ ਉਸ ਚਾਂਦੀ ਨੂੰ ਸ਼ੁੱਧ ਕਰਨ ਦੀ ਕੋਸ਼ਿਸ਼ ਵਿੱਚ ਆਪਣਾ ਵਕਤ ਜ਼ਾਇਆ ਕੀਤਾ। ਇਸੇ ਤਰ੍ਹਾਂ ਹੀ, ਮੇਰੇ ਬੰਦਿਆਂ ਅੰਦਰੋਂ ਬਦੀ ਦੂਰ ਨਹੀਂ ਕੀਤੀ ਜਾ ਸੱਕਦੀ।

ਯਸਈਆਹ 6:11
ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”

ਯਸਈਆਹ 4:4
ਯਹੋਵਾਹ ਸੀਯੋਨ ਦੀਆਂ ਔਰਤਾਂ ਨੂੰ ਖੂਨ ਤੋਂ ਪਾਕ ਕਰ ਦੇਵੇਗਾ। ਯਹੋਵਾਹ ਯਰੂਸ਼ਲਮ ਤੋਂ ਸਾਰਾ ਖੂਨ ਧੋ ਦੇਵੇਗਾ। ਪਰਮੇਸ਼ੁਰ ਇਨਸਾਫ਼ ਦੀ ਰੂਹ ਦੀ ਵਰਤੋਂ ਕਰੇਗਾ ਸੱਚਾ ਇਨਸਾਫ਼ ਕਰੇਗਾ। ਅਤੇ ਉਹ ਅਗਨੀ ਦੇ ਆਤਮੇ ਦੀ ਵਰਤੋਂ ਕਰੇਗਾ, ਅਤੇ ਹਰ ਚੀਜ਼ ਨੂੰ ਪਾਕ ਕਰ ਦੇਵੇਗਾ।

ਯਸਈਆਹ 1:22
“ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ।