Isaiah 10:9
ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।
Isaiah 10:9 in Other Translations
King James Version (KJV)
Is not Calno as Carchemish? is not Hamath as Arpad? is not Samaria as Damascus?
American Standard Version (ASV)
Is not Calno as Carchemish? is not Hamath as Arpad? is not Samaria as Damascus?
Bible in Basic English (BBE)
Will not the fate of Calno be like that of Carchemish? is not Hamath as Arpad? is not Samaria as Damascus?
Darby English Bible (DBY)
Is not Calno as Karkemish? Is not Hamath as Arpad? Is not Samaria as Damascus?
World English Bible (WEB)
Isn't Calno as Carchemish? Isn't Hamath as Arpad? Isn't Samaria as Damascus?
Young's Literal Translation (YLT)
Is not Calno as Carchemish? Is not Hamath as Arpad? Is not Samaria as Damascus?
| Is not | הֲלֹ֥א | hălōʾ | huh-LOH |
| Calno | כְּכַרְכְּמִ֖ישׁ | kĕkarkĕmîš | keh-hahr-keh-MEESH |
| as Carchemish? | כַּלְנ֑וֹ | kalnô | kahl-NOH |
| is not | אִם | ʾim | eem |
| Hamath | לֹ֤א | lōʾ | loh |
| as Arpad? | כְאַרְפַּד֙ | kĕʾarpad | heh-ar-PAHD |
| is not | חֲמָ֔ת | ḥămāt | huh-MAHT |
| Samaria | אִם | ʾim | eem |
| as Damascus? | לֹ֥א | lōʾ | loh |
| כְדַמֶּ֖שֶׂק | kĕdammeśeq | heh-da-MEH-sek | |
| שֹׁמְרֽוֹן׃ | šōmĕrôn | shoh-meh-RONE |
Cross Reference
੨ ਤਵਾਰੀਖ਼ 35:20
ਯੋਸੀਯਾਹ ਦੀ ਮੌਤ ਯੋਸੀਯਾਹ ਨੇ ਮੰਦਰ ਲਈ ਸਾਰੇ ਚੰਗੇ ਉਪਰਾਲੇ ਕੀਤੇ। ਬਾਅਦ ਵਿੱਚ ਮਿਸਰ ਦੇ ਰਾਜੇ ਨਕੋ ਨੇ ਕਰਕਮੀਸ਼ ਦੇ ਵਿਰੁੱਧ ਜੋ ਕਿ ਫ਼ਰਾਤ ਦਰਿਆ ਉੱਤੇ ਹੈ, ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸੀਯਾਹ ਉਸ ਦੇ ਮੁਕਾਬਲੇ ਲਈ ਬਾਹਰ ਨਿਕਲਿਆ।
੨ ਸਲਾਤੀਨ 16:9
ਅੱਸ਼ੂਰ ਦੇ ਪਾਤਸ਼ਾਹ ਨੇ ਆਹਾਜ਼ ਦੀ ਗੱਲ ਮੰਨ ਲਈ ਤੇ ਉਸ ਨੇ ਦੰਮਿਸਕ ਉੱਪਰ ਚੜ੍ਹਾਈ ਕਰਕੇ ਉਸ ਨੂੰ ਜਿੱਤ ਲਿਆ ਅਤੇ ਉੱਥੋਂ ਦਿਆਂ ਲੋਕਾਂ ਨੂੰ ਕੈਦੀ ਬਣਾਕੇ ਕੀਰ ਵੱਲ ਲੈ ਗਿਆ ਅਤੇ ਉਸ ਨੇ ਰਸੀਨ ਨੂੰ ਮਾਰ ਸੁੱਟਿਆ।
ਯਰਮਿਆਹ 46:2
ਮਿਸਰ ਬਾਰੇ ਸੰਦੇਸ਼ ਇਹ ਸੰਦੇਸ਼ ਮਿਸਰ ਦੀ ਕੌਮ ਬਾਰੇ ਹੈ। ਇਹ ਸੰਦੇਸ਼ ਫ਼ਿਰਊਨ ਨਕੋ ਦੀ ਫ਼ੌਜ ਬਾਰੇ ਹੈ। ਨਕੋ ਮਿਸਰ ਦਾ ਰਾਜਾ ਸੀ। ਉਸਦੀ ਫ਼ੌਜ ਕਰਕਮਿਸ਼ ਦੇ ਕਸਬੇ ਵਿੱਚ ਹਾਰ ਗਈ ਸੀ। ਕਰਕਮਿਸ਼ ਫ਼ਰਾਤ ਦਰਿਆ ਦੇ ਕੰਢੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਕਰਕਮਿਸ਼ ਵਿੱਚ ਫ਼ਿਰਊਨ ਨਕੋ ਦੀ ਫ਼ੌਜ ਨੂੰ ਉਦੋਂ ਹਰਾਇਆ ਸੀ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ। ਇਹ ਯਹੋਵਾਹ ਦਾ ਸੰਦੇਸ਼ ਮਿਸਰ ਨੂੰ ਹੈ:
ਪੈਦਾਇਸ਼ 10:10
ਨਿਮਰੋਦ ਦਾ ਰਾਜ ਬਾਬਲ, ਅਰਕ, ਅੱਕਦ ਅਤੇ ਕਲਨੇਹ ਵਿੱਚੋਂ ਸ਼ੁਰੂ ਹੋਇਆ, ਜੋ ਕਿ ਸ਼ਿਨਾਰ ਦੀ ਧਰਤੀ ਵਿੱਚ ਸਨ।
ਆਮੋਸ 6:1
ਇਸਰਾਏਲ ਚੋ ਚੰਗਾ ਸਮਾਂ ਲੈ ਲਿਆ ਜਾਵੇਗਾ ਹਾਇ! ਉਨ੍ਹਾਂ ਲਈ ਇਹ ਬੜੇ ਦੁੱਖ ਦੀ ਗੱਲ ਹੈ ਜੋ ਸੀਯੋਨ ਵਿੱਚ ਅਰਾਮ ਕਰ ਰਹੇ ਹਨ। ਅਤੇ ਉਹ ਲੋਕ ਜੋ ਸਾਮਰਿਯਾ ਦੇ ਪਰਬਤ ਤੇ ਆਪਣੇ-ਆਪ ਨੂੰ ਮਹਿਫ਼ੂਜ਼ ਸਮਝ ਰਹੇ ਹਨ। ਤੁਸੀਂ ਸਭ ਤੋਂ ਖਾਸ ਕੌਮ ਦੇ “ਮਹੱਤਵਪੂਰਣ” ਆਗੂ ਹੋ ਜਿਨ੍ਹਾਂ ਕੋਲ “ਇਸਰਾਏਲ ਦਾ ਘਰਾਣਾ” ਮੱਤ ਲੈਣ ਆਉਂਦਾ ਹੈ।
ਯਰਮਿਆਹ 49:23
ਦਂਮਿਸ਼ਕ ਲਈ ਇੱਕ ਸੰਦੇਸ਼ ਇਹ ਸੰਦੇਸ਼ ਦਂਮਿਸ਼ਕ ਦੇ ਸ਼ਹਿਰ ਬਾਰੇ ਹੈ: “ਹਮਾਬ ਅਤੇ ਅਰਪਾਦ ਦੇ ਕਸਬੇ ਸ਼ਰਮਸਾਰ ਨੇ। ਉਹ ਇਸ ਲਈ ਭੈਭੀਤ ਨੇ ਕਿ ਉਨ੍ਹਾਂ ਬੁਰੀ ਖਬਰ ਸੁਣੀ ਹੈ। ਉਹ ਨਿਰ-ਉਤਸਾਹੇ ਨੇ ਅਤੇ ਸਮੁੰਦਰ ਦੀ ਤਰ੍ਹਾਂ ਡਰ ਨਾਲ ਹਿਲਦੇ ਨੇ ਜਿਹੜਾ ਅਰਾਮ ਨਹੀਂ ਕਰ ਸੱਕਦਾ।
ਯਸਈਆਹ 37:13
ਕਿੱਬੇ ਹਨ ਹਾਮਾਬ ਦਾ ਰਾਜਾ, ਅਰਪਦ ਦਾ ਰਾਜਾ, ਸਏਫ਼ਾਰਵਾਈਮ ਸ਼ਹਿਰ ਦਾ ਰਾਜਾ ਅਤੇ ਹੇਨਾ ਅਤੇ ਇਵ੍ਵਾਹ ਦੇ ਰਾਜੇ ਵੀ? ਉਹ ਸਭ ਮਰ ਚੁੱਕੇ ਹਨ! ਉਹ ਸਭ ਤਬਾਹ ਹੋ ਗਏ ਹਨ?’”
ਯਸਈਆਹ 36:19
ਹਮਾਬ ਅਤੇ ਅਰਪਾਦ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਸਫ਼ਰਵਾਇਮ ਦੇ ਦੇਵਤੇ ਕਿੱਥੋ ਨੇ? ਉਹ ਹਾਰ ਗਏ ਨੇ! ਕੀ ਉਹ ਸਾਮਰਿਯਾ ਨੂੰ ਮੇਰੀ ਸ਼ਕਤੀ ਤੋਂ ਬਚਾ ਸੱਕੇ? ਨਹੀਂ!
ਯਸਈਆਹ 17:3
ਇਫ਼ਰਾਈਮ (ਇਸਰਾਏਲ) ਦੇ ਕਿਲਾਨੁਮਾ ਸ਼ਹਿਰ ਤਬਾਹ ਕਰ ਦਿੱਤੇ ਜਾਣਗੇ। ਦਮਿਸ਼ਕ ਦੀ ਸਰਕਾਰ ਖਤਮ ਕਰ ਦਿੱਤੀ ਜਾਵੇਗੀ। ਓਹੀ ਗੱਲ ਜਿਹੜੀ ਇਸਰਾਏਲ ਨਾਲ ਵਾਪਰੇਗੀ, ਅਰਾਮ ਨਾਲ ਵੀ ਵਾਪਰੇਗੀ। ਸਾਰੇ ਹੀ ਮਹੱਤਵਪੂਰਣ ਲੋਕ ਦੂਰ ਲਿਜਾਏ ਜਾਣਗੇ।” ਸਰਬ ਸ਼ਕਤੀਮਾਨ ਯਹੋਵਾਹ ਨੇ ਆਖਿਆ ਕਿ ਇਹ ਗੱਲਾਂ ਵਾਪਰਨਗੀਆਂ।
ਯਸਈਆਹ 7:8
ਜਿੰਨਾ ਚਿਰ ਤੱਕ ਰਸੀਨ ਦਂਮਿਸ਼ਕ ਦਾ ਹਾਕਮ ਹੈ ਇਹ ਗੱਲ ਨਹੀਂ ਵਾਪਰੇਗੀ। ਇਫ਼ਰਾਈਮ (ਇਸਰਾਏਲ) ਹੁਣ ਇੱਕ ਕੌਮ ਹੈ ਪਰ ਆਉਣ ਵਾਲੇ 65 ਵਰ੍ਹਿਆਂ ਵਿੱਚ ਇਫ਼ਰਾਈਮ ਇੱਕ ਕੌਮ ਨਹੀਂ ਹੋਵੇਗੀ।
੨ ਸਲਾਤੀਨ 18:9
ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ।
੨ ਸਲਾਤੀਨ 17:24
ਸਾਮਰਿਯਾ ਦੇ ਲੋਕਾਂ ਦੀ ਸ਼ੁਰੂਆਤ ਅੱਸ਼ੂਰ ਦੇ ਪਾਤਸ਼ਾਹ ਨੇ ਬਾਬਲ, ਕੂਥਾਹ, ਅੱਵਾ ਅਤੇ ਹਮਾਥ ਅਤੇ ਸਫ਼ਰਵਇਮ ਦਿਆਂ ਲੋਕਾਂ ਨੂੰ ਲਿਆ ਕੇ ਸਾਮਰਿਯਾ ਵਿੱਚ ਇਸਰਾਏਲੀਆਂ ਦੀ ਜਗ੍ਹਾ ਵਸਾਇਆ। ਉਨ੍ਹਾਂ ਲੋਕਾਂ ਨੇ ਸਾਮਰਿਯਾ ਨੂੰ ਮੱਲ ਲਿਆ ਅਤੇ ਉਸ ਦੇ ਸ਼ਹਿਰਾਂ ਵਿੱਚ ਵੱਸਣ ਲੱਗ ਪਏ।
੨ ਸਲਾਤੀਨ 17:5
ਅੱਸ਼ੂਰ ਦੇ ਰਾਜਾ ਨੇ ਇਸਰਾਏਲ ਦੀਆਂ ਬਹੁਤ ਸਾਰੀਆਂ ਥਾਵਾਂ ਤੇ ਹਮਲੇ ਕੀਤੇ। ਫ਼ਿਰ ਉਹ ਸਾਮਰਿਯਾ ਵਿੱਚ ਆਇਆ ਅਤੇ ਸਾਮਰਿਯਾ ਦੇ ਵਿਰੁੱਧ ਉਹ ਤਿੰਨ ਵਰ੍ਹੇ ਲੜਿਆ।
੨ ਸਮੋਈਲ 8:9
ਜਦੋਂ ਹਮਾਥ ਦੇ ਰਾਜਾ ਤੋਂਈ ਨੇ ਸੁਣਿਆ ਕਿ ਦਾਊਦ ਨੇ ਹਦਦਅਜ਼ਰ ਦੀ ਸਾਰੀ ਫ਼ੌਜ ਨੂੰ ਹਰਾ ਦਿੱਤਾ ਹੈ।