Isaiah 49:15
ਪਰ ਮੈਂ ਆਖਦਾ ਹਾਂ, “ਕੀ ਕੋਈ ਮਾਂ ਆਪਣੇ ਬੱਚੇ ਨੂੰ ਭੁੱਲ ਸੱਕਦੀ ਹੈ? ਨਹੀਂ! ਭਾਵੇਂ ਉਹ ਭੁੱਲ ਜਾਵੇ ਮੈਂ ਤੂਹਾਨੂੰ ਨਹੀਂ ਭੁੱਲਾਂਗਾ।
Isaiah 49:15 in Other Translations
King James Version (KJV)
Can a woman forget her sucking child, that she should not have compassion on the son of her womb? yea, they may forget, yet will I not forget thee.
American Standard Version (ASV)
Can a woman forget her sucking child, that she should not have compassion on the son of her womb? yea, these may forget, yet will not I forget thee.
Bible in Basic English (BBE)
Will a woman give up the child at her breast, will she be without pity for the fruit of her body? yes, these may, but I will not let you go out of my memory.
Darby English Bible (DBY)
Can a woman forget her sucking child, that she should not have compassion on the son of her womb? Even these forget, but I will not forget thee.
World English Bible (WEB)
Can a woman forget her sucking child, that she should not have compassion on the son of her womb? yes, these may forget, yet I will not forget you.
Young's Literal Translation (YLT)
Forget doth a woman her suckling, The loved one -- the son of her womb? Yea, these forget -- but I -- I forget not thee.
| Can a woman | הֲתִשְׁכַּ֤ח | hătiškaḥ | huh-teesh-KAHK |
| forget | אִשָּׁה֙ | ʾiššāh | ee-SHA |
| child, sucking her | עוּלָ֔הּ | ʿûlāh | oo-LA |
| compassion have not should she that | מֵרַחֵ֖ם | mēraḥēm | may-ra-HAME |
| son the on | בֶּן | ben | ben |
| of her womb? | בִּטְנָ֑הּ | biṭnāh | beet-NA |
| yea, | גַּם | gam | ɡahm |
| they | אֵ֣לֶּה | ʾēlle | A-leh |
| forget, may | תִשְׁכַּ֔חְנָה | tiškaḥnâ | teesh-KAHK-na |
| yet will I | וְאָנֹכִ֖י | wĕʾānōkî | veh-ah-noh-HEE |
| not | לֹ֥א | lōʾ | loh |
| forget | אֶשְׁכָּחֵֽךְ׃ | ʾeškāḥēk | esh-ka-HAKE |
Cross Reference
ਯਸਈਆਹ 44:21
ਯਹੋਵਾਹ, ਸੱਚਾ ਪਰਮੇਸ਼ੁਰ, ਇਸਰਾਏਲ ਦੀ ਮਦਦ ਕਰਦਾ ਹੈ “ਯਾਕੂਬ, ਇਹ ਗੱਲਾਂ ਚੇਤੇ ਰੱਖ: ਇਸਰਾਏਲ ਯਾਦ ਰੱਖ, ਤੂੰ ਮੇਰਾ ਸੇਵਕ ਹੈਂ। ਮੈਂ ਤੈਨੂੰ ਸਾਜਿਆ ਸੀ। ਤੂੰ ਮੇਰਾ ਸੇਵਕ ਹੈਂ। ਮੈਨੂੰ ਕਦੇ ਨਾ ਭੁੱਲੀਁ।
ਹੋ ਸੀਅ 11:1
ਇਸਰਾਏਲ ਨੇ ਯਹੋਵਾਹ ਨੂੰ ਭੁਲਾ ਦਿੱਤਾ ਯਹੋਵਾਹ ਨੇ ਆਖਿਆ, “ਮੈਂ ਇਸਰਾਏਲ ਨੂੰ ਉਦੋਂ ਤੋਂ ਪਿਆਰ ਕੀਤਾ ਜਦੋਂ ਉਹ ਅਜੇ ਬੱਚਾ ਹੀ ਸੀ ਅਤੇ ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬਾਹਰ ਸੱਦਿਆ।
ਰੋਮੀਆਂ 11:28
ਯਹੂਦੀਆਂ ਨੇ ਖੁਸ਼ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਆਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰਮੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਇਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ।
ਮੱਤੀ 7:11
ਜੇਕਰ ਤੁਸੀਂ ਇੰਨੇ ਦੁਸ਼ਟ ਹੋਕੇ ਵੀ, ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਤੁਹਾਡਾ ਸੁਰਗੀ ਪਿਤਾ, ਮੰਗਣ ਵਾਲਿਆਂ ਨੂੰ, ਕਿੰਨੀਆਂ ਵੱਧ ਚੰਗੀਆਂ ਦਾਤਾਂ ਦੇਵੇਗਾ?
ਮਲਾਕੀ 3:17
ਯਹੋਵਾਹ ਨੇ ਆਖਿਆ, “ਉਹ ਮੇਰੇ ਮਨੁੱਖ ਹੋਣਗੇ ਅਤੇ ਮੈਂ ਉਨ੍ਹਾਂ ਤੇ ਮਿਹਰਬਾਨ ਹੋਵਾਂਗਾ। ਉਹ ਮਨੁੱਖ ਜਿਸਦੇ ਬੱਚੇ ਬੜੇ ਆਗਿਆਕਾਰੀ ਹੋਣ ਉਹ ਉਨ੍ਹਾਂ ਤੇ ਬੜਾ ਦਯਾਲੂ ਹੁੰਦਾ ਹੈ ਇਵੇਂ ਹੀ ਮੈਂ ਆਪਣੇ ਚੇਲਿਆਂ ਤੇ ਕਿਰਪਾਲੂ ਹੋਵਾਂਗਾ।
ਨੂਹ 4:10
ਉਸ ਸਮੇਂ ਬਹੁਤ ਚੰਗੀਆਂ ਸੁਆਣੀਆਂ ਨੇ ਵੀ ਆਪਣੇ ਬੱਚਿਆਂ ਦਾ ਮਾਸ ਰਿੰਨ੍ਹਿਆ। ਉਹ ਬੱਚੇ ਆਪਣੀਆਂ ਮਾਵਾਂ ਲਈ ਭੋਜਨ ਬਣ ਗਏ। ਇਹ ਉਦੋਂ ਵਾਪਰਿਆ ਜਦੋਂ ਮੇਰੇ ਲੋਕ ਤਬਾਹ ਹੋਏ ਸਨ।
ਨੂਹ 4:3
ਅਵਾਰਾ ਕੁਤ੍ਤੀ ਵੀ ਆਪਣੇ ਬੱਚਿਆਂ ਨੂੰ ਦੁੱਧ ਦਿੰਦੀ ਹੈ। ਗਿਦੜੀ ਵੀ ਆਪਣੇ ਬੱਚਿਆਂ ਨੂੰ ਆਪਣੀਆਂ ਛਾਤੀਆਂ ਦਾ ਦੁੱਧ ਚੁਘਾਉਂਦੀ ਹੈ। ਪਰ ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਜ਼ਾਲਮ ਹੈ। ਉਹ ਸ਼ਤਰ ਮੁਰਗੀ ਵਰਗੀ ਹੈ, ਜੋ ਮਾਰੂਬਲ ਅੰਦਰ ਰਹਿੰਦੀ ਹੈ।
ਯਰਮਿਆਹ 31:20
ਪਰਮੇਸ਼ੁਰ ਆਖਦਾ ਹੈ, “ਤੁਸੀਂ ਜਾਣਦੇ ਹੋ ਕਿ ਅਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ। ਮੈਂ ਉਸ ਬੱਚੇ ਨੂੰ ਪਿਆਰ ਕਰਦਾ ਹਾਂ। ਹਾਂ, ਮੈਂ ਉਸ ਨੂੰ ਬੜੀ ਵਾਰੀ ਨਿੰਦਿਆ ਪਰ ਹਾਲੇ ਵੀ ਮੈਨੂੰ ਉਸਦਾ ਖਿਆਲ ਹੈ। ਮੈਂ ਉਸ ਨੂੰ ਬਹੁਤ ਪਿਆਰ ਕਰਦਾ ਹਾਂ। ਅਤੇ ਸੱਚਮੁੱਚ ਮੈਂ ਉਸ ਨੂੰ ਤਸੱਲੀ ਦੇਣਾ ਚਾਹੁੰਦਾ ਹਾਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ।
ਜ਼ਬੂਰ 103:13
ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।
੨ ਸਲਾਤੀਨ 11:1
ਯਹੂਦਾਹ ’ਚ ਅਥਲਯਾਹ ਵੱਲੋਂ ਰਾਜੇ ਦੇ ਪੁੱਤਰਾਂ ਦੀ ਹੱਤਿਆ ਅਥਲਯਾਹ, ਅਹਜ਼ਯਾਹ ਦੀ ਮਾਤਾ ਨੇ ਵੇਖਿਆ ਕਿ ਉਸਦਾ ਪੁੱਤਰ ਮਰ ਗਿਆ ਹੈ, ਤਾਂ ਉਹ ਉੱਠੀ ਅਤੇ ਸਾਰੇ ਸ਼ਾਹੀ ਘਰਾਣੇ ਨੂੰ ਮਾਰ ਦਿੱਤਾ।
੨ ਸਲਾਤੀਨ 6:28
ਫ਼ਿਰ ਇਸਰਾਏਲ ਦੇ ਪਾਤਸ਼ਾਹ ਨੇ ਉਸ ਔਰਤ ਨੂੰ ਕਿਹਾ, “ਤੈਨੂੰ ਕੀ ਦੁੱਖ ਹੈ?” ਉਹ ਔਰਤ ਬੋਲੀ, “ਇਸ ਔਰਤ ਨੇ ਮੈਨੂੰ ਆਖਿਆ ਕਿ ‘ਤੂੰ ਮੈਨੂੰ ਆਪਣਾ ਪੁੱਤਰ ਦੇਹ ਤਾਂ ਜੋ ਅੱਜ ਅਸੀਂ ਉਸ ਨੂੰ ਵੱਢੀਏ ਤੇ ਫ਼ਿਰ ਖਾ ਲਈਏ ਤੇ ਕੱਲ ਮੈਂ ਆਪਣਾ ਪੁੱਤਰ ਵੱਢ ਕੇ ਕੱਲ ਉਸ ਨੂੰ ਖਾ ਲਵਾਂਗੇ।’
੧ ਸਲਾਤੀਨ 3:26
ਦੂਜੀ ਔਰਤ ਨੇ ਕਿਹਾ, “ਇਹ ਠੀਕ ਹੈ, ਬੱਚੇ ਦੇ ਦੋ ਟੁਕੜੇ ਕਰ ਦੇਵੋ ਫ਼ਿਰ ਸਾਡੇ ਦੋਹਾਂ ਵਿੱਚੋਂ ਬੱਚਾ ਕਿਸੇ ਨੂੰ ਵੀ ਨਹੀਂ ਮਿਲੇਗਾ।” ਪਰ ਪਹਿਲੀ ਔਰਤ, ਜਿਹੜੀ ਕਿ ਅਸਲੀ ਮਾਂ ਸੀ, ਆਪਣੇ ਪੁੱਤਰ ਲਈ ਰਹਿਮ ਨਾਲ ਭਰੀ ਹੋਈ ਨੇ ਰਾਜੇ ਨੂੰ ਕਿਹਾ, “ਮਾਲਕ ਕ੍ਰਿਪਾ ਕਰਕੇ ਬੱਚੇ ਨੂੰ ਨਾ ਮਾਰੋ, ਇਸ ਨੂੰ ਉਸ ਨੂੰ ਹੀ ਦੇ ਦੇਵੋ।”
ਰੋਮੀਆਂ 1:31
ਉਹ ਮੂਰਖ ਹਨ। ਉਹ ਆਪਣੇ ਵਚਨ ਵੀ ਨਹੀਂ ਨਿਭਾਉਂਦੇ ਤੇ ਨਾ ਹੀ ਦੂਜੇ ਲੋਕਾਂ ਲਈ ਕੋਈ ਦਯਾ ਭਾਵਨਾ ਜਾਂ ਨਿਮਰਤਾ ਰੱਖਦੇ ਹਨ।
ਅਹਬਾਰ 26:29
ਤੁਸੀਂ ਇੰਨੇ ਭੁੱਖੇ ਹੋ ਜਾਉਂਗੇ ਕਿ ਤੁਸੀਂ ਆਪਣੇ ਪੁੱਤਰਾਂ, ਧੀਆਂ ਦੇ ਸਰੀਰਾਂ ਨੂੰ ਖਾ ਜਾਉਂਗੇ।