Isaiah 59:2
ਪਰ ਤੁਹਾਡੇ ਪਾਪ ਤੁਹਾਨੂੰ ਤੁਹਾਡੇ ਪਰਮੇਸ਼ੁਰ ਕੋਲੋਂ ਦੂਰ ਰੱਖਦੇ ਹਨ। ਯਹੋਵਾਹ ਤੁਹਾਡੇ ਪਾਪ ਨੂੰ ਦੇਖਦਾ ਹੈ, ਅਤੇ ਉਹ ਤੁਹਾਡੇ ਕੋਲੋਂ ਮੂੰਹ ਮੋੜ ਲੈਂਦਾ ਹੈ।
Isaiah 59:2 in Other Translations
King James Version (KJV)
But your iniquities have separated between you and your God, and your sins have hid his face from you, that he will not hear.
American Standard Version (ASV)
but your iniquities have separated between you and your God, and your sins have hid his face from you, so that he will not hear.
Bible in Basic English (BBE)
But your sins have come between you and your God, and by your evil doings his face has been veiled from you, so that he will give you no answer.
Darby English Bible (DBY)
but your iniquities have separated between you and your God, and your sins have hid [his] face from you, that he doth not hear.
World English Bible (WEB)
but your iniquities have separated between you and your God, and your sins have hidden his face from you, so that he will not hear.
Young's Literal Translation (YLT)
But your iniquities have been separating Between you and your God, And your sins have hidden The Presence from you -- from hearing.
| But | כִּ֤י | kî | kee |
| אִם | ʾim | eem | |
| your iniquities | עֲוֹנֹֽתֵיכֶם֙ | ʿăwōnōtêkem | uh-oh-noh-tay-HEM |
| have | הָי֣וּ | hāyû | ha-YOO |
| separated | מַבְדִּלִ֔ים | mabdilîm | mahv-dee-LEEM |
| between | בֵּינֵכֶ֕ם | bênēkem | bay-nay-HEM |
| you and your God, | לְבֵ֖ין | lĕbên | leh-VANE |
| sins your and | אֱלֹֽהֵיכֶ֑ם | ʾĕlōhêkem | ay-loh-hay-HEM |
| have hid | וְחַטֹּֽאותֵיכֶ֗ם | wĕḥaṭṭōwtêkem | veh-ha-tove-tay-HEM |
| his face | הִסְתִּ֧ירוּ | histîrû | hees-TEE-roo |
| from | פָנִ֛ים | pānîm | fa-NEEM |
| not will he that you, hear. | מִכֶּ֖ם | mikkem | mee-KEM |
| מִשְּׁמֽוֹעַ׃ | miššĕmôaʿ | mee-sheh-MOH-ah |
Cross Reference
ਯਰਮਿਆਹ 5:25
ਯਹੂਦਾਹ ਦੇ ਲੋਕੋ, ਤੁਸੀਂ ਗ਼ਲਤ ਕੰਮ ਕੀਤਾ ਹੈ। ਇਸ ਲਈ ਬਰੱਖਾ ਅਤੇ ਫ਼ਸਲਾਂ ਨਹੀਂ ਆਈਆਂ। ਤੁਹਾਡੇ ਪਾਪਾਂ ਨੇ ਤੁਹਾਨੂੰ ਯਹੋਵਾਹ ਤੋਂ ਮਿਲਣ ਵਾਲੀਆਂ ਚੰਗੀਆਂ ਚੀਜ਼ਾਂ ਨੂੰ ਮਾਨਣ ਤੋਂ ਦੂਰ ਰੱਖਿਆ ਹੈ।
ਮੀਕਾਹ 3:4
ਤਦ ਉਹ ਯਹੋਵਾਹ ਅੱਗੇ ਦੁਹਾਈ ਦੇਣਗੇ ਪਰ ਉਹ ਉਨ੍ਹਾਂ ਨੂੰ ਜਵਾਬ ਨਾ ਦੇਵੇਗਾ ਅਤੇ ਉਸ ਵੇਲੇ ਉਹ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵੇਗਾ। ਕਿਉਂ ਕਿ ਉਨ੍ਹਾਂ ਨੇ ਭੈੜੇ ਕੰਮ ਕੀਤੇ ਹਨ।”
ਯਸਈਆਹ 1:15
“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
ਹਿਜ਼ ਕੀ ਐਲ 39:23
ਅਤੇ ਕੌਮਾਂ ਨੂੰ ਪਤਾ ਲੱਗ ਜਾਵੇਗਾ ਕੀ ਇਸਰਾਏਲ ਦੇ ਪਰਿਵਾਰ ਨੂੰ ਹੋਰਨਾਂ ਦੇਸਾਂ ਵਿੱਚ ਬੰਦੀ ਬਣਾਕੇ ਕਿਉਂ ਲਿਜਾਂਦਾ ਗਿਆ ਸੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਮੇਰੇ ਬੰਦੇ ਮੇਰੇ ਵਿਰੁੱਧ ਹੋ ਗਏ ਸਨ। ਇਸ ਲਈ ਮੈਂ ਵੀ ਉਨ੍ਹਾਂ ਤੋਂ ਦੂਰ ਹੋ ਗਿਆ ਸਾਂ। ਮੈਂ ਉਨ੍ਹਾਂ ਦੇ ਦੁਸ਼ਮਣਾਂ ਨੂੰ ਉਨ੍ਹਾਂ ਨੂੰ ਹਰਾਉਣ ਦਿੱਤਾ। ਇਸ ਲਈ ਮੇਰੇ ਬੰਦੇ ਜੰਗ ਵਿੱਚ ਮਾਰੇ ਗਏ ਸਨ।
ਹਿਜ਼ ਕੀ ਐਲ 39:29
ਮੈਂ ਆਪਣਾ ਆਤਮਾ ਇਸਰਾਏਲ ਦੇ ਪਰਿਵਾਰ ਵਿੱਚ ਪਾ ਦਿਆਂਗਾ। ਅਤੇ ਉਸ ਸਮੇਂ ਤੋਂ ਮਗਰੋਂ, ਮੈਂ ਫ਼ੇਰ ਕਦੇ ਵੀ ਆਪਣੇ ਬੰਦਿਆਂ ਤੋਂ ਮੂੰਹ ਨਹੀਂ ਮੋੜਾਂਗਾ।” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਸਈਆਹ 58:4
ਤੁਸੀਂ ਭੁੱਖੇ ਹੁੰਦੇ ਹੋ, ਪਰ ਰੋਟੀ ਲਈ ਨਹੀਂ। ਤੁਸੀਂ ਭੁੱਖੇ ਹੁੰਦੇ ਹੋ ਲੜਨ ਝਗੜਨ ਲਈ, ਰੋਟੀ ਲਈ ਨਹੀਂ। ਤੁਸੀਂ ਆਪਣੇ ਮੰਦੇ ਹੱਥਾਂ ਨਾਲ ਲੋਕਾਂ ਨੂੰ ਦੁੱਖ ਦੇਣ ਦੇ ਭੁੱਖੇ ਹੁੰਦੇ ਹੋ। ਜਦੋਂ ਤੁਸੀਂ ਵਰਤ ਰੱਖਦੇ ਹੋ ਤਾਂ ਇਹ ਮੇਰੇ ਲਈ ਨਹੀਂ ਹੁੰਦਾ। ਤੁਸੀਂ ਮੇਰੀ ਉਸਤਤ ਕਰਨ ਲਈ ਆਪਣੀ ਅਵਾਜ਼ ਦੀ ਵਰਤੋਂ ਕਰਨੀ ਨਹੀਂ ਚਾਹੁੰਦੇ।
ਯਸਈਆਹ 57:17
ਇਨ੍ਹਾਂ ਲੋਕਾਂ ਨੇ ਮੰਦੇ ਕੰਮ ਕੀਤੇ ਨੇ, ਤੇ ਇਨ੍ਹਾਂ ਨੇ ਮੇਰਾ ਰੋਹ ਜਗਾਇਆ ਹੈ। ਇਸ ਵਾਸਤੇ ਮੈਂ ਇਸਰਾਏਲ ਨੂੰ ਸਜ਼ਾ ਦਿੱਤੀ। ਮੈਂ ਉਸ ਕੋਲੋਂ ਮੂੰਹ ਮੋੜ ਲਿਆ ਕਿਉਂ ਕਿ ਮੈਂ ਕਹਿਰਵਾਨ ਸਾਂ। ਅਤੇ ਇਸਰਾਏਲ ਨੇ ਮੈਨੂੰ ਛੱਡ ਦਿੱਤਾ। ਉਹ ਉਧਰ ਚੱਲਾ ਗਿਆ ਜਿੱਧਰ ਉਸਦਾ ਮਨ ਕੀਤਾ।
ਅਮਸਾਲ 15:29
ਯਹੋਵਾਹ ਦੁਸ਼ਟ ਲੋਕਾਂ ਤੋਂ ਬਹੁਤ ਦੂਰ ਰਹਿੰਦਾ ਹੈ, ਪਰ ਉਹ ਧਰਮੀ ਲੋਕਾਂ ਦੀਆਂ ਪ੍ਰਾਰਥਨਾ ਨੂੰ ਸੁਣਦਾ ਹੈ।
ਯਸ਼ਵਾ 7:11
ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।
ਅਸਤਸਨਾ 31:17
ਉਸ ਸਮੇਂ ਮੈਂ ਇਨ੍ਹਾਂ ਉੱਪਰ ਬਹੁਤ ਕਹਿਰਵਾਨ ਹੋ ਜਾਵਾਂਗਾ ਅਤੇ ਮੈਂ ਇਨ੍ਹਾਂ ਨੂੰ ਛੱਡ ਦਿਆਂਗਾ। ਮੈਂ ਇਨ੍ਹਾਂ ਦੀ ਸਹਾਇਤਾ ਕਰਨ ਤੋਂ ਇਨਕਾਰ ਕਰਾਂਗਾ ਅਤੇ ਇਹ ਤਬਾਹ ਹੋ ਜਾਣਗੇ। ਇਨ੍ਹਾਂ ਨਾਲ ਭਿਆਨਕ ਗੱਲਾਂ ਵਾਪਰਨਗੀਆਂ ਅਤੇ ਇਨ੍ਹਾਂ ਨੂੰ ਬਹੁਤ ਮੁਸੀਬਤਾਂ ਪੈਣਗੀਆਂ। ਫ਼ੇਰ ਇਹ ਆਖਣਗੇ, ‘ਮੰਦੀਆਂ ਗੱਲਾਂ ਸਾਡੇ ਨਾਲ ਇਸ ਲਈ ਵਾਪਰੀਆਂ ਕਿਉਂਕਿ ਸਾਡਾ ਪਰਮੇਸ਼ੁਰ ਸਾਡੇ ਨਾਲ ਨਹੀਂ ਹੈ।’
ਯਸਈਆਹ 50:1
ਇਸਰਾਏਲ ਨੂੰ ਉਸ ਦੇ ਗੁਨਾਹ ਕਾਰਣ ਸਜ਼ਾ ਮਿਲੀ ਯਹੋਵਾਹ ਆਖਦਾ ਹੈ, “ਇਸਰਾਏਲ ਦੇ ਲੋਕੋ, ਤੁਸੀਂ ਆਖਦੇ ਹੋ ਕਿ ਮੈਂ ਤੁਹਾਡੀ ਮਾਤਾ, ਯਰੂਸ਼ਲਮ ਨੂੰ ਤਲਾਕ ਦੇ ਦਿੱਤਾ ਹੈ। ਪਰ ਉਹ ਕਾਨੂੰਨੀ ਪਰਚਾ ਕਿੱਥੋ ਹੈ ਜਿਹੜਾ ਸਾਬਤ ਕਰਦਾ ਹੈ ਕਿ ਮੈਂ ਉਸ ਨੂੰ ਤਲਾਕ ਦੇ ਦਿੱਤਾ ਹੈ? ਮੇਰੇ ਬਚਿਓ, ਕੀ ਮੈਂ ਕਿਸੇ ਦਾ ਕਰਜ਼ਾ ਦੇਣਾ ਸੀ? ਕੀ ਮੈਂ ਕਰਜ਼ਾ ਦੇਣ ਲਈ ਕੁਝ ਵੇਚ ਦਿੱਤਾ? ਨਹੀਂ! ਤੁਸੀਂ ਇਸ ਲਈ ਵੇਚੇ ਗਏ ਸੀ ਕਿਉਂ ਕਿ ਤੁਸੀਂ ਮੰਦੇ ਕੰਮ ਕੀਤੇ ਸਨ। ਤੁਹਾਡੀ ਮਾਤਾ, ਯਰੂਸ਼ਲਮ ਨੂੰ ਤੁਹਾਡੇ ਮੰਦੇ ਕੰਮਾਂ ਕਾਰਣ ਦੂਰ ਭੇਜਿਆ ਗਿਆ ਸੀ, ਜਿਹੜੇ ਤੁਸੀਂ ਕੀਤੇ ਸਨ।
ਅਸਤਸਨਾ 32:19
“ਯਹੋਵਾਹ ਨੇ ਇਹ ਸਭ ਕੁਝ ਦੇਖਿਆ ਅਤੇ ਬਹੁਤ ਗੁੱਸੇ ਹੋ ਗਿਆ। ਉਸ ਦੇ ਧੀਆਂ ਪੁੱਤਰਾਂ ਨੇ ਉਸ ਨੂੰ ਕਰੋਧਵਾਨ ਕਰ ਦਿੱਤਾ ਸੀ।