Jeremiah 51:1
ਯਹੋਵਾਹ ਆਖਦਾ ਹੈ, “ਮੈਂ ਇੱਕ ਤਾਕਤਵਰ ਹਵਾ ਨੂੰ ਵਗਣ ਦਾ ਹੁਕਮ ਦੇਵਾਂਗਾ। ਮੈਂ ਇਸ ਨੂੰ ਬਾਬਲ ਦੇ ਖਿਲਾਫ਼ ਅਤੇ ਲੇਬ ਕਾਮਾਈ ਦੇ ਆਗੂਆਂ ਦੇ ਖਿਲਾਫ਼ ਵਗਾਵਾਂਗਾ।
Jeremiah 51:1 in Other Translations
King James Version (KJV)
Thus saith the LORD; Behold, I will raise up against Babylon, and against them that dwell in the midst of them that rise up against me, a destroying wind;
American Standard Version (ASV)
Thus saith Jehovah: Behold, I will raise up against Babylon, and against them that dwell in Leb-kamai, a destroying wind.
Bible in Basic English (BBE)
The Lord has said: See, I will make a wind of destruction come up against Babylon and against those who are living in Chaldaea;
Darby English Bible (DBY)
Thus saith Jehovah: Behold, I will raise up against Babylon, and against them that dwell in the heart of those that rise against me, a destroying wind;
World English Bible (WEB)
Thus says Yahweh: Behold, I will raise up against Babylon, and against those who dwell in Lebkamai, a destroying wind.
Young's Literal Translation (YLT)
Thus said Jehovah: Lo, I am stirring up against Babylon, And the inhabitants of Leb -- My withstanders, A destroying wind,
| Thus | כֹּ֚ה | kō | koh |
| saith | אָמַ֣ר | ʾāmar | ah-MAHR |
| the Lord; | יְהוָ֔ה | yĕhwâ | yeh-VA |
| Behold, | הִנְנִי֙ | hinniy | heen-NEE |
| up raise will I | מֵעִ֣יר | mēʿîr | may-EER |
| against | עַל | ʿal | al |
| Babylon, | בָּבֶ֔ל | bābel | ba-VEL |
| and against | וְאֶל | wĕʾel | veh-EL |
| dwell that them | יֹשְׁבֵ֖י | yōšĕbê | yoh-sheh-VAY |
| in the midst | לֵ֣ב | lēb | lave |
| up rise that them of | קָמָ֑י | qāmāy | ka-MAI |
| against me, a destroying | ר֖וּחַ | rûaḥ | ROO-ak |
| wind; | מַשְׁחִֽית׃ | mašḥît | mahsh-HEET |
Cross Reference
ਹੋ ਸੀਅ 13:15
ਭਾਵੇਂ ਇਸਰਾਏਲ ਆਪਣੇ ਭਰਾਵਾਂ ਵਿੱਚ ਫ਼ਲਦਾ ਹੈ, ਇੱਕ ਜ਼ੋਰਦਾਰ ਪੂਰਬੀ ਹਵਾ ਆਵੇਗੀ-ਯਹੋਵਾਹ ਦੀ ਹਵਾ ਉਜਾੜ ਵੱਲੋਂ ਆਵੇਗੀ, ਤਦ ਇਸਰਾਏਲ ਦੇ ਖੂਹ ਸੁੱਕ ਜਾਣਗੇ। ਉਸ ਦੇ ਝਰਨਿਆਂ ਦਾ ਪਾਣੀ ਸੁੱਕ ਜਾਵੇਗਾ। ਉਹ ਹਵਾ ਇਸਰਾਏਲ ਦੇ ਖਜਾਨੇ ਦੀਆਂ ਕੀਮਤੀ ਚੀਜ਼ਾਂ ਉਡਾ ਕੇ ਲੈ ਜਾਵੇਗੀ।
ਯਰਮਿਆਹ 4:11
ਉਸ ਸਮੇਂ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਇੱਕ ਸੰਦੇਸ਼ ਦਿੱਤਾ ਜਾਵੇਗਾ, “ਨੰਗੀਆਂ ਪਹਾੜੀਆਂ ਤੋਂ ਇੱਕ ਹਵਾ ਵਗ ਰਹੀ ਹੈ। ਇਹ ਮਾਰੂਬਲ ਵਿੱਚੋਂ ਮੇਰੇ ਲੋਕਾਂ ਲਈ ਆਉਂਦੀ ਹੈ। ਇਹ ਕੋਮਲ ਹਵਾ ਨਹੀਂ ਜਿਸਦਾ ਇਸਤੇਮਾਲ ਕਿਸਾਨ ਤੂੜੀ ਉਡਾਉਣ ਲਈ ਕਰਦੇ ਹਨ।
ਰਸੂਲਾਂ ਦੇ ਕਰਤੱਬ 9:4
ਉਹ ਜ਼ਮੀਨ ਤੇ ਡਿੱਗ ਪਿਆ ਅਤੇ ਉਸ ਨੂੰ ਇਹ ਪੁੱਛਦੀ ਹੋਈ ਇੱਕ ਆਵਾਜ਼ ਸੁਣਾਈ ਦਿੱਤੀ, “ਸੌਲੁਸ, ਸੌਲੁਸ! ਤੂੰ ਮੈਨੂੰ ਤਸੀਹੇ ਕਿਉਂ ਦੇ ਰਿਹਾ ਹੈਂ?”
ਜ਼ਿਕਰ ਯਾਹ 2:8
ਕਿਉਂ ਕਿ ਤੁਹਾਨੂੰ ਦੁੱਖ ਦੇਣਾ ਪਰਮੇਸ਼ੁਰ ਦੀ ਅੱਖ ਦੀ ਕਾਕੀ ’ਚ ਚੁਭਣ ਵਾਂਗ ਹੈ।
ਆਮੋਸ 3:6
ਜੇਕਰ ਤੁਰ੍ਹੀ ਸ਼ਹਿਰ ਵਿੱਚ ਚੇਤਾਵਨੀ ਦੇਵੇ ਜ਼ਰੂਰ ਹੀ ਲੋਕ ਡਰ ਨਾਲ ਕੰਬ ਉੱਠਣਗੇ। ਜੇਕਰ ਸਹਿਰ ਵਿੱਚ ਕੋਈ ਦੁਰਘਟਨਾ ਘਟ ਜਾਵੇ ਤਾਂ ਅਵੱਸ਼ ਇਹ ਯਹੋਵਾਹ ਹੀ ਕਰਦਾ ਹੈ।
ਹਿਜ਼ ਕੀ ਐਲ 19:12
ਪਰ ਪੁੱਟ ਦਿੱਤੀ ਗਈ ਵੇਲ ਉਹ ਜਢ਼ਾਂ ਤੋਂ, ਅਤੇ ਸੁੱਟ ਦਿੱਤੀ ਗਈ ਸੀ ਧਰਤ ਉੱਤੇ। ਗਰਮ ਹਵਾ ਵਗੀ ਪੁਰੇ ਦੀ, ਅਤੇ ਸੁਕਾ ਦਿੱਤੇ ਫ਼ਲ ਉਸਦੇ। ਟੁੱਟ ਗਈਆਂ ਮਜ਼ਬੂਤ ਟਾਹਣੀਆਂ। ਅਤੇ ਸੁੱਟ ਦਿੱਤੀਆਂ ਗਈਆਂ ਉਹ ਅੱਗ ਅੰਦਰ।
ਯਰਮਿਆਹ 50:33
ਸਰਬ ਸ਼ਕਤੀਮਾਨ ਯਹੋਵਾਹ ਆਖਦਾ ਹੈ: “ਇਸਰਾਏਲ ਅਤੇ ਯਹੂਦਾਹ ਦੇ ਲੋਕ ਸਤਾਏ ਜਾਂਦੇ ਹਨ। ਦੁਸ਼ਮਣ ਨੇ ਉਨ੍ਹਾਂ ਨੂੰ ਫ਼ੜ ਲਿਆ ਅਤੇ ਉਨ੍ਹਾਂ ਨੂੰ ਜਾਣ ਨਹੀਂ ਦੇਵੇਗਾ।
ਯਰਮਿਆਹ 50:29
ਉਨ੍ਹਾਂ ਬੰਦਿਆਂ ਨੂੰ ਬੁਲਾ ਲਵੋ, ਜੋ ਤੀਰ ਚਲਾਉਂਦੇ ਨੇ। ਉਨ੍ਹਾਂ ਨੂੰ ਬਾਬਲ ਉੱਤੇ ਹਮਲਾ ਕਰਨ ਲਈ ਆਖੋ। ਉਨ੍ਹਾਂ ਲੋਕਾਂ ਨੂੰ ਸ਼ਹਿਰ ਦੁਆਲੇ ਘੇਰਾ ਪਾਉਣ ਲਈ ਆਖੋ। ਕਿਸੇ ਨੂੰ ਵੀ ਬਚਕੇ ਨਾ ਜਾਣ ਦਿਓ। ਉਸ ਨੂੰ ਉਸ ਦੇ ਮੰਦੇ ਕਾਰਿਆਂ ਦਾ ਬਦਲਾ ਦਿਓ। ਉਸ ਨਾਲ ਓਹੀ ਕਰੋ ਜੋ ਉਸ ਨੇ ਹੋਰਨਾਂ ਕੌਮਾਂ ਨਾਲ ਕੀਤਾ ਹੈ। ਬਾਬਲ ਨੇ ਯਹੋਵਾਹ ਦਾ ਆਦਰ ਨਹੀਂ ਕੀਤਾ ਸੀ। ਬਾਬਲ ਦਾ ਇਸਰਾਏਲ ਦੇ ਪਵਿੱਤਰ ਪੁਰੱਖ ਬਾਰੇ ਬੜਾ ਰੁੱਖਾ ਵਿਹਾਰ ਸੀ। ਇਸ ਲਈ ਬਾਬਲ ਨੂੰ ਸਜ਼ਾ ਦਿਓ।
ਯਰਮਿਆਹ 50:24
ਬਾਬਲ, ਮੈਂ ਤੇਰੇ ਲਈ ਜਾਲ ਸੁੱਟਿਆ ਸੀ, ਅਤੇ ਤੂੰ ਇਸ ਨੂੰ ਜਾਣ ਸੱਕਣ ਤੋਂ ਪਹਿਲਾਂ ਹੀ ਫ਼ਸ ਗਿਆ ਹੈਂ। ਤੂੰ ਯਹੋਵਾਹ ਦੇ ਖਿਲਾਫ਼ ਲੜਿਆ ਸੀ, ਇਸ ਲਈ ਤੈਨੂੰ ਲੱਭਿਆ ਗਿਆ ਅਤੇ ਫੜ ਲਿਆ ਗਿਆ।
ਯਰਮਿਆਹ 50:21
ਯਹੋਵਾਹ ਆਖਦਾ ਹੈ, “ਮਰਾਬਇਮ ਦੇ ਦੇਸ਼ ਉੱਤੇ ਹਮਲਾ ਕਰੋ! ਪਕੋਦ ਵਿੱਚ ਰਹਿਣ ਵਾਲੇ ਲੋਕਾਂ ਉੱਤੇ ਹਮਲਾ ਕਰੋ! ਉਨ੍ਹਾਂ ਉੱਤੇ ਹਮਲਾ ਕਰੋ! ਮਾਰ ਦਿਓ ਅਤੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਓ! ਹਰ ਉਹ ਗੱਲ ਕਰੋ ਜਿਸਦਾ ਮੈਂ ਆਦੇਸ਼ ਦਿੰਦਾ ਹਾਂ!
ਯਰਮਿਆਹ 50:14
“ਬਾਬਲ ਦੇ ਖਿਲਾਫ਼ ਜੰਗ ਦੀ ਤਿਆਰੀ ਕਰੋ। ਤੁਸੀਂ ਸਾਰੇ ਕਮਾਨਧਾਰੀ ਫ਼ੌਜੀਓ, ਬਾਬਲ ਉੱਤੇ ਆਪਣੇ ਤੀਰ ਚਲਾਓ। ਆਪਣਾ ਕੋਈ ਵੀ ਤੀਰ ਬਚਾ ਕੇ ਨਾ ਰੱਖੋ। ਬਾਬਲ ਨੇ ਯਹੋਵਾਹ ਦੇ ਖਿਲਾਫ਼ ਪਾਪ ਕੀਤਾ ਹੈ।
ਯਰਮਿਆਹ 50:9
ਮੈਂ ਉੱਤਰ ਵਿੱਚ ਬਹੁਤ ਕੌਮਾਂ ਨੂੰ ਇਕੱਠਿਆਂ ਕਰਾਂਗਾ। ਇਨ੍ਹਾਂ ਕੌਮਾਂ ਦਾ ਸਮੂਹ ਬਾਬਲ ਦੇ ਖਿਲਾਫ਼ ਲੜਨ ਲਈ ਤਿਆਰ ਹੋ ਜਾਵੇਗਾ। ਉੱਤਰ ਦੇ ਲੋਕਾਂ ਵੱਲੋਂ ਬਾਬਲ ਉੱਤੇ ਕਬਜ਼ਾ ਕੀਤਾ ਜਾਵੇਗਾ। ਉਹ ਕੌਮਾਂ ਬਾਬਲ ਉੱਤੇ ਬਹੁਤ ਤੀਰ ਛੱਡਣਗੀਆਂ ਉਹ ਤੀਰ ਉਨ੍ਹਾਂ ਫ਼ੌਜੀਆਂ ਵਰਗੇ ਹੋਣਗੇ, ਜਿਹੜੇ ਜੰਗ ਤੋਂ ਖਾਲੀ ਹਬੀਁ ਵਾਪਸ ਨਹੀਂ ਆਉਂਦੇ।
ਯਰਮਿਆਹ 49:36
ਮੈਂ ਚਹੁਂਆਂ ਹਵਾਵਾਂ ਨੂੰ ਏਲਾਮ ਦੇ ਵਿਰੁੱਧ ਲਿਆਵਾਂਗਾ। ਮੈਂ ਊਨ੍ਹਾਂ ਨੂੰ ਅਕਾਸ਼ ਦੇ ਚਹੁਂਆਂ ਕੋਨਿਆਂ ਤੋਂ ਲਿਆਵਾਂਗਾ। ਮੈਂ ਏਲਾਮ ਦੇ ਲੋਕਾਂ ਨੂੰ ਧਰਤੀ ਦੇ ਹਰ ਓਸ ਪਾਸੇ ਭੇਜ ਦਿਆਂਗਾ ਜਿੱਥੇ ਕਿ ਚਾਰੇ ਹਵਾਵਾਂ ਵਗਦੀਆਂ ਨੇ। ਏਲਾਮ ਦੇ ਬੰਦੀ ਵੀ ਹਰ ਕੌਮ ਵੱਲ ਲਿਜਾਏ ਜਾਣਗੇ।
ਯਸਈਆਹ 13:3
ਪਰਮੇਸ਼ੁਰ ਨੇ ਆਖਿਆ, “ਮੈਂ ਇਨ੍ਹਾਂ ਬੰਦਿਆਂ ਨੂੰ ਲੋਕਾਂ ਨਾਲੋਂ ਵੱਖ ਕਰ ਲਿਆ ਹੈ ਅਤੇ ਮੈਂ ਖੁਦ ਉਨ੍ਹਾਂ ਨੂੰ ਆਦੇਸ਼ ਦੇਵਾਂਗਾ ਮੈਂ ਗੁੱਸੇ ਹਾਂ ਅਤੇ ਮੈਂ ਆਪਣੇ ਸਭ ਤੋਂ ਚੰਗੇ ਯੋਧੇ ਇੱਕਤ੍ਰ ਕੀਤੇ ਹਨ ਜਿਹੜੇ ਮੇਰਾ ਕਹਿਰ ਵਰਸਾਉਣ ਦੇ ਮੰਤਵ ਨਾਲ ਮੇਰੀ ਫ਼ਤਿਹ ਵਿੱਚ ਆਨੰਦ ਮਾਣਦੇ ਹਨ!
੨ ਸਲਾਤੀਨ 19:7
ਮੈਂ ਉਸ ਵਿੱਚ ਇੱਕ ਅਜਿਹੀ ਰੂਹ ਫ਼ੂਕਾਂਗਾ ਕਿ ਉਹ ਅਫ਼ਵਾਹ ਸੁਣੇਗਾ ਤੇ ਸੁਣਕੇ ਆਪਣੇ ਦੇਸ ਨੂੰ ਭੱਜ ਜਾਵੇਗਾ। ਤੇ ਮੈਂ ਉਸ ਨੂੰ ਉਸ ਦੇ ਆਪਣੇ ਹੀ ਦੇਸ਼ ਵਿੱਚ ਤਲਵਾਰ ਨਾਲ ਵੱਢਣ ਦਾ ਕਾਰਣ ਪੈਦਾ ਕਰ ਦੇਵਾਂਗਾ।’”