Jeremiah 51:10
ਯਹੋਵਾਹ ਨੇ ਆਪਣਾ ਬਦਲਾ ਲੈ ਲਿਆ ਹੈ ਜੋ ਬਾਬਲ ਨੇ ਸਾਡੇ ਨਾਲ ਕੀਤਾ। ਆਓ, ਇਸ ਬਾਰੇ ਸੀਯੋਨ ਨੂੰ ਦੱਸੀਏ। ਆਓ ਉਨ੍ਹਾਂ ਗੱਲਾਂ ਬਾਰੇ ਦੱਸੀਏ, ਜਿਹੜੀਆਂ ਯਹੋਵਾਹ ਸਾਡੇ ਪਰਮੇਸ਼ੁਰ ਨੇ ਕੀਤੀਆਂ ਨੇ।
Jeremiah 51:10 in Other Translations
King James Version (KJV)
The LORD hath brought forth our righteousness: come, and let us declare in Zion the work of the LORD our God.
American Standard Version (ASV)
Jehovah hath brought forth our righteousness: come, and let us declare in Zion the work of Jehovah our God.
Bible in Basic English (BBE)
The Lord has made clear our righteousness: come, and let us give an account in Zion of the work of the Lord our God.
Darby English Bible (DBY)
Jehovah hath brought forth our righteousness: come, and let us declare in Zion the work of Jehovah our God.
World English Bible (WEB)
Yahweh has brought forth our righteousness: come, and let us declare in Zion the work of Yahweh our God.
Young's Literal Translation (YLT)
Jehovah hath brought forth our righteousnesses, Come, and we recount in Zion the work of Jehovah our God.
| The Lord | הוֹצִ֥יא | hôṣîʾ | hoh-TSEE |
| hath brought forth | יְהוָ֖ה | yĕhwâ | yeh-VA |
| אֶת | ʾet | et | |
| our righteousness: | צִדְקֹתֵ֑ינוּ | ṣidqōtênû | tseed-koh-TAY-noo |
| come, | בֹּ֚אוּ | bōʾû | BOH-oo |
| declare us let and | וּנְסַפְּרָ֣ה | ûnĕsappĕrâ | oo-neh-sa-peh-RA |
| in Zion | בְצִיּ֔וֹן | bĕṣiyyôn | veh-TSEE-yone |
| אֶֽת | ʾet | et | |
| work the | מַעֲשֵׂ֖ה | maʿăśē | ma-uh-SAY |
| of the Lord | יְהוָ֥ה | yĕhwâ | yeh-VA |
| our God. | אֱלֹהֵֽינוּ׃ | ʾĕlōhênû | ay-loh-HAY-noo |
Cross Reference
ਯਰਮਿਆਹ 50:28
ਲੋਕ ਬਾਬਲ ਤੋਂ ਬਾਹਰ ਭੱਜ ਰਹੇ ਨੇ। ਉਹ ਉਸ ਦੇਸ਼ ਵਿੱਚੋਂ ਬਚ ਰਹੇ ਨੇ। ਉਹ ਲੋਕ ਸੀਯੋਨ ਨੂੰ ਆ ਰਹੇ ਨੇ। ਅਤੇ ਉਹ ਲੋਕ ਹਰ ਕਿਸੇ ਨੂੰ ਉਨ੍ਹਾਂ ਗੱਲਾਂ ਬਾਰੇ ਦੱਸ ਰਹੇ ਨੇ ਜੋ ਯਹੋਵਾਹ ਕਰ ਰਿਹਾ ਹੈ। ਉਹ ਲੋਕਾਂ ਨੂੰ ਦੱਸ ਰਹੇ ਨੇ ਕਿ ਯਹੋਵਾਹ ਬਾਬਲ ਨੂੰ ਸਜ਼ਾ ਦੇ ਰਿਹਾ ਹੈ, ਜਿਸਦਾ ਉਹ ਅਧਿਕਾਰੀ ਹੈ। ਬਾਬਲ ਨੇ ਯਹੋਵਾਹ ਦਾ ਮੰਦਰ ਢਾਹਿਆ ਸੀ, ਇਸ ਲਈ ਹੁਣ ਯਹੋਵਾਹ ਬਾਬਲ ਨੂੰ ਤਬਾਹ ਕਰ ਰਿਹਾ ਹੈ।
ਜ਼ਬੂਰ 37:6
ਆਪਣੀ ਨੇਕੀ ਅਤੇ ਨਿਰਪੱਖਤਾ ਨੂੰ ਦੁਪਿਹਰ ਦੀ ਤਿੱਖੀ ਧੁੱਪ ਵਾਂਗ ਚਮਕਣ ਦਿਉ।
ਯਸਈਆਹ 40:2
ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ, ‘ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ। ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।’ ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।”
ਪਰਕਾਸ਼ ਦੀ ਪੋਥੀ 19:1
ਸਵਰਗ ਵਿੱਚ ਲੋਕ ਪਰਮੇਸ਼ੁਰ ਦੀ ਉਸਤਤਿ ਕਰਦੇ ਹਨ ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ, “ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।
ਪਰਕਾਸ਼ ਦੀ ਪੋਥੀ 14:1
ਮੁਕਤ ਲੋਕਾਂ ਦਾ ਗੀਤ ਫ਼ਿਰ ਮੈਂ ਤੱਕਿਆ, ਅਤੇ ਉੱਥੇ ਮੇਰੇ ਸਾਹਮਣੇ ਇੱਕ ਲੇਲਾ ਸੀ। ਉਹ ਸੀਯੋਨ ਪਰਬਤ ਉੱਤੇ ਖਲੋਤਾ ਸੀ। ਉਸ ਦੇ ਨਾਲ 144,000 ਲੋਕ ਸਨ। ਉਨ੍ਹਾਂ ਸਾਰਿਆਂ ਦੇ ਮੱਥਿਆਂ ਉੱਤੇ ਉਸਦਾ ਅਤੇ ਉਸ ਦੇ ਪਿਤਾ ਦਾ ਨਾਮ ਲਿਖਿਆ ਹੋਇਆ ਸੀ।
ਮੀਕਾਹ 7:9
ਯਹੋਵਾਹ ਦਾ ਖਿਮਾ ਕਰਨਾ ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।
ਯਰਮਿਆਹ 31:6
ਉਹ ਅਜਿਹਾ ਸਮਾਂ ਹੋਵੇਗਾ ਜਦੋਂ ਚੌਕੀਦਾਰ ਕੂਕ ਕੇ ਇਹ ਸੰਦੇਸ਼ ਸੁਣਾਵੇਗਾ: ਆਓ, ਅਸੀਂ ਸੀਯੋਨ ਉੱਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਚੱਲੀਏ! ਅਫ਼ਰਾਈਮ ਦੇ ਪਹਾੜੀ ਦੇਸ਼ ਅੰਦਰ ਵੀ ਚੌਕੀਦਾਰ ਉਹ ਸੰਦੇਸ਼ ਕੂਕ ਸੁਣਾਵੇਗਾ।”
ਯਸਈਆਹ 52:9
ਯਰੂਸ਼ਲ਼ਮ, ਤੇਰੇ ਤਬਾਹ ਹੋਏ ਭਵਨ ਫ਼ੇਰ ਖੁਸ਼ੀ ਨਾਲ ਭਰਪੂਰ ਹੋਣਗੇ। ਤੁਸੀਂ ਸਾਰੇ ਮਿਲਕੇ ਖੁਸ਼ੀ ਮਨਾਓਗੇ, ਕਿਉਂ ਕਿ ਯਹੋਵਾਹ ਯਰੂਸ਼ਲਮ ਉੱਤੇ ਮਿਹਰਬਾਨ ਹੋਵੇਗਾ। ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ।
ਯਸਈਆਹ 51:11
ਯਹੋਵਾਹ ਆਪਣੇ ਬੰਦਿਆਂ ਨੂੰ ਬਚਾਵੇਗਾ। ਉਹ ਖੁਸ਼ੀ-ਖੁਸ਼ੀ ਸੀਯੋਨ ਨੂੰ ਪਰਤਨਗੇ। ਉਹ ਬਹੁਤ-ਬਹੁਤ ਪ੍ਰਸੰਨ ਹੋਣਗੇ, ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਤੇ ਸਦਾ-ਸਦਾ ਲਈ ਤਾਜ ਵਰਗੀ ਹੋਵੇਗੀ। ਉਹ ਖੁਸ਼ੀ ਨਾਲ ਗਾ ਰਹੇ ਹੋਣਗੇ। ਸਾਰੀ ਉਦਾਸੀ ਕਿਤੇ ਦੂਰ ਭੱਜ ਗਈ ਹੋਵੇਗੀ।
ਜ਼ਬੂਰ 126:1
ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।
ਜ਼ਬੂਰ 116:18
ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਹੁਣ ਮੈਂ ਉਸ ਦੇ ਸਮੂਹ ਬੰਦਿਆਂ ਦੇ ਸਾਹਮਣੇ ਜਾਵਾਂਗਾ।
ਜ਼ਬੂਰ 102:19
ਯਹੋਵਾਹ ਸਵਰਗ ਵਿੱਚੋਂ ਹੇਠਾਂ ਧਰਤੀ ਉੱਤੇ ਵੇਖੇਗਾ।
ਜ਼ਬੂਰ 9:14
ਫ਼ੇਰ ਹੇ ਯਹੋਵਾਹ, ਮੈਂ ਯਰੂਸ਼ਲਮ ਦੇ ਦਰਾਂ ਤੇ ਤੇਰੀ ਉਸਤਤਿ ਕਰਾਂਗਾ। ਮੈਂ ਬਹੁਤ ਖੁਸ਼ ਹੋਵਾਂਗਾ, ਕਿਉਂਕਿ ਤੁਸੀਂ ਮੈਨੂੰ ਬਚਾਇਆ।”