ਅੱਯੂਬ 10:9 in Punjabi

ਪੰਜਾਬੀ ਪੰਜਾਬੀ ਬਾਈਬਲ ਅੱਯੂਬ ਅੱਯੂਬ 10 ਅੱਯੂਬ 10:9

Job 10:9
ਹੇ ਪਰਮੇਸ਼ੁਰ! ਯਾਦ ਕਰ ਤੂੰ ਮੈਨੂੰ ਮਿੱਟੀ ਦੇ ਸਾਂਚੇ ਵਾਂਗ ਢਾਲਿਆ, ਕੀ ਤੂੰ ਮੈਨੂੰ ਫ਼ਿਰ ਤੋਂ ਧੂੜ ਬਣਾ ਦੇਵੇਂਗਾ।

Job 10:8Job 10Job 10:10

Job 10:9 in Other Translations

King James Version (KJV)
Remember, I beseech thee, that thou hast made me as the clay; and wilt thou bring me into dust again?

American Standard Version (ASV)
Remember, I beseech thee, that thou hast fashioned me as clay; And wilt thou bring me into dust again?

Bible in Basic English (BBE)
O keep in mind that you made me out of earth; and will you send me back again to dust?

Darby English Bible (DBY)
Remember, I beseech thee, that thou hast made me as clay, and wilt bring me into dust again.

Webster's Bible (WBT)
Remember, I beseech thee, that thou hast made me as the clay; and wilt thou bring me into dust again?

World English Bible (WEB)
Remember, I beg you, that you have fashioned me as clay. Will you bring me into dust again?

Young's Literal Translation (YLT)
Remember, I pray Thee, That as clay Thou hast made me, And unto dust Thou dost bring me back.

Remember,
זְכָרzĕkārzeh-HAHR
I
beseech
thee,
נָ֭אnāʾna
that
כִּיkee
made
hast
thou
כַחֹ֣מֶרkaḥōmerha-HOH-mer
clay;
the
as
me
עֲשִׂיתָ֑נִיʿăśîtānîuh-see-TA-nee
bring
thou
wilt
and
וְֽאֶלwĕʾelVEH-el
me
into
dust
עָפָ֥רʿāpārah-FAHR
again?

תְּשִׁיבֵֽנִי׃tĕšîbēnîteh-shee-VAY-nee

Cross Reference

ਪੈਦਾਇਸ਼ 2:7
ਫ਼ੇਰ ਯਹੋਵਾਹ ਪਰਮੇਸ਼ੁਰ ਨੇ ਧਰਤੀ ਤੋਂ ਮਿੱਟੀ ਲਈ ਅਤੇ ਆਦਮ ਨੂੰ ਸਾਜਿਆ। ਯਹੋਵਾਹ ਨੇ ਆਦਮ ਦੇ ਨੱਕ ਵਿੱਚ ਜੀਵਨ ਦਾ ਸਾਹ ਫ਼ੂਕਿਆ, ਅਤੇ ਆਦਮ ਜਿਉਂਦਾ ਜੀਵ ਬਣ ਗਿਆ।

ਯਸਈਆਹ 64:8
ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।

ਪੈਦਾਇਸ਼ 3:19
ਤੈਨੂੰ ਆਪਣੇ ਭੋਜਨ ਲਈ ਸਖ਼ਤ ਮਿਹਨਤ ਕਰਨੀ ਪਵੇਗੀ ਜਦੋਂ ਤੀਕ ਕਿ ਤੇਰਾ ਚਿਹਰਾ ਮੁੜਕੇ ਨਾਲ ਭਿੱਜ ਨਹੀਂ ਜਾਂਦਾ। ਤੈਨੂੰ ਮਰਨ ਤੀਕ ਸਖ਼ਤ ਮਿਹਨਤ ਕਰਨੀ ਪਵੇਗੀ। ਫ਼ੇਰ ਤੂੰ ਖਾਕ ਹੋ ਜਾਵੇਂਗਾ। ਮੈਂ ਤੈਨੂੰ ਖਾਕ ਨਾਲ ਸਾਜਿਆ ਸੀ ਅਤੇ ਮਰਕੇ ਫ਼ਿਰ ਤੋਂ ਤੂੰ ਖਾਕ ਹੋ ਜਾਵੇਗਾ।”

ਯਰਮਿਆਹ 18:6
“ਇਸਰਾਏਲ ਦੇ ਪਰਿਵਾਰ, ਤੂੰ ਜਾਣਦਾ ਹੈਂ ਕਿ ਮੈਂ (ਪਰਮੇਸ਼ੁਰ) ਤੇਰੇ ਨਾਲ ਵੀ ਓਹੀ ਗੱਲ ਕਰ ਸੱਕਦਾ ਹਾਂ। ਤੂੰ ਘੁਮਿਆਰ ਦੇ ਹੱਥਾਂ ਵਿੱਚਲੀ ਮਿੱਟੀ ਵਾਂਗ ਹੈਂ। ਅਤੇ ਮੈਂ ਘੁਮਿਆਰ ਵਾਂਗ ਹਾਂ!

ਵਾਈਜ਼ 12:7
ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।

ਰੋਮੀਆਂ 9:21
ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ।

ਯਸਈਆਹ 45:9
ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ “ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।

ਜ਼ਬੂਰ 106:4
ਯਹੋਵਾਹ, ਜਦੋਂ ਤੁਸੀਂ ਆਪਣੇ ਬੰਦਿਆਂ ਉੱਤੇ ਮਿਹਰਬਾਨ ਹੋਵੋਂ ਮੈਨੂੰ ਵੀ ਚੇਤੇ ਰੱਖਣਾ। ਮੈਨੂੰ ਚੇਤੇ ਰੱਖਣਾ ਅਤੇ ਬਚਾਉਣਾ ਵੀ।

ਜ਼ਬੂਰ 90:3
ਤੁਸੀਂ ਲੋਕਾਂ ਨੂੰ ਇਸ ਦੁਨੀਆਂ ਵਿੱਚ ਲਿਆਉਂਦੇ ਹੋ। ਅਤੇ ਫ਼ੇਰ ਤੁਸੀਂ ਉਨ੍ਹਾਂ ਨੂੰ ਖਾਕ ਵਿੱਚ ਬਦਲ ਦਿੰਦੇ ਹੋ।

ਜ਼ਬੂਰ 89:47
ਯਾਦ ਕਰੋ ਮੇਰੀ ਜ਼ਿੰਦਗੀ ਕਿੰਨੀ ਛੋਟੀ ਹੈ: ਤੁਸੀਂ ਸਾਨੂੰ ਥੋੜਾ ਜੀਵਨ ਜਿਉਣ ਅਤੇ ਫ਼ੇਰ ਮਰ ਜਾਣ ਲਈ ਸਾਜਿਆ ਸੀ।

ਜ਼ਬੂਰ 25:18
ਹੇ ਯਹੋਵਾਹ, ਇੱਕ ਵਾਰ ਮੇਰੀ ਆਜ਼ਮਾਇਸ਼ ਅਤੇ ਕਸ਼ਟਾਂ ਵੱਲ ਵੇਖ। ਉਹ ਸਾਰੇ ਪਾਪ ਮੁਆਫ਼ ਕਰ ਦਿਉ ਜੋ ਮੇਰੇ ਕੋਲੋਂ ਹੋਏ ਹਨ।

ਜ਼ਬੂਰ 25:6
ਮੇਰੇ ਉੱਤੇ ਮਿਹਰਬਾਨ ਹੋਣਾ ਚੇਤੇ ਰੱਖੋ, ਯਹੋਵਾਹ। ਮੇਰੇ ਲਈ ਆਪਣਾ ਕੋਮਲ ਪਿਆਰ ਦਰਸਾਉ ਜਿਹੜਾ ਸਦਾ ਤੋਂ ਤੁਹਾਡੇ ਕੋਲ ਹੈ।

ਜ਼ਬੂਰ 22:15
ਮੇਰਾ ਮੂੰਹ ਵੀ ਟੁੱਟੇ ਹੋਏ ਗਮਲੇ ਦੇ ਟੋਟਿਆਂ ਵਾਂਗ ਸੁੱਕ ਗਿਆ ਹੈ। ਮੇਰੀ ਜੀਭ ਤਾਲੂ ਨਾਲ ਲੱਗ ਗਈ ਹੈ। ਤੂੰ ਮੈਨੂੰ “ਮੌਤ ਦੀ ਮਿੱਟੀ” ਵਿੱਚ ਰੱਖਿਆ ਹੈ।

ਅੱਯੂਬ 17:14
ਸ਼ਾਇਦ ਮੈਂ ਕਬਰ ਨੂੰ ਕਹਾਂ, ‘ਤੂੰ ਹੈ ਮੇਰਾ ਪਿਤਾ ਹੈਂ,’ ਅਤੇ ਕੀੜਿਆਂ ਨੂੰ ਕਹਾਂ, ‘ਮੇਰੀ ਮਾਂ’ ਜਾਂ ‘ਮੇਰੀ ਭੈਣ।’

ਅੱਯੂਬ 7:7
ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ। ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।