Job 13:11
ਪਰਮੇਸ਼ੁਰ ਦੀ ਮਹਾਨਤਾ ਤੁਹਾਨੂੰ ਭੈਭੀਤ ਕਰਦੀ ਹੈ, ਤੁਸੀਂ ਉਸ ਤੋਂ ਡਰਦੇ ਹੋ।
Job 13:11 in Other Translations
King James Version (KJV)
Shall not his excellency make you afraid? and his dread fall upon you?
American Standard Version (ASV)
Shall not his majesty make you afraid, And his dread fall upon you?
Bible in Basic English (BBE)
Will not his glory put you in fear, so that your hearts will be overcome before him?
Darby English Bible (DBY)
Shall not his excellency terrify you? and his dread fall upon you?
Webster's Bible (WBT)
Shall not his excellence make you afraid? and his dread fall upon you?
World English Bible (WEB)
Shall not his majesty make you afraid, And his dread fall on you?
Young's Literal Translation (YLT)
Doth not His excellency terrify you? And His dread fall upon you?
| Shall not | הֲלֹ֣א | hălōʾ | huh-LOH |
| his excellency | שְׂ֭אֵתוֹ | śĕʾētô | SEH-ay-toh |
| afraid? you make | תְּבַעֵ֣ת | tĕbaʿēt | teh-va-ATE |
| and his dread | אֶתְכֶ֑ם | ʾetkem | et-HEM |
| fall | וּ֝פַחְדּ֗וֹ | ûpaḥdô | OO-fahk-DOH |
| upon | יִפֹּ֥ל | yippōl | yee-POLE |
| you? | עֲלֵיכֶֽם׃ | ʿălêkem | uh-lay-HEM |
Cross Reference
ਅੱਯੂਬ 31:23
ਪਰ ਮੈਂ ਇਹੋ ਜਿਹੀਆਂ ਕੋਈ ਵੀ ਗੱਲਾਂ ਨਹੀਂ ਕੀਤੀਆਂ। ਮੈਂ ਪਰਮੇਸ਼ੁਰ ਦੇ ਦੰਡ ਤੋਂ ਡਰਦਾ ਹਾਂ। ਉਸ ਦਾ ਪਰਤਾਪ ਮੈਨੂੰ ਭੈਭੀਤ ਕਰਦਾ ਹੈ।
ਜ਼ਬੂਰ 119:120
ਯਹੋਵਾਹ, ਮੈਂ ਤੁਹਾਡੇ ਕੋਲੋਂ ਡਰਦਾ ਹਾਂ। ਮੈਂ ਡਰਦਾ ਹਾਂ ਅਤੇ ਤੁਹਾਡੇ ਨੇਮਾ ਦਾ ਆਦਰ ਕਰਦਾ ਹਾਂ।
ਖ਼ਰੋਜ 15:16
ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।
ਅੱਯੂਬ 13:21
ਮੈਨੂੰ ਦੰਡ ਦੇਣਾ ਬੰਦ ਕਰ ਦੇ, ਤੇ ਮੈਨੂੰ ਤੇਰੇ ਖੌਫ਼ਾਂ ਰਾਹੀਂ ਭੈਭੀਤ ਕਰਨੋ ਰੁਕ ਜਾ।
ਯਸਈਆਹ 8:13
ਸਰਬ ਸ਼ਕਤੀਮਾਨ ਯਹੋਵਾਹ ਹੀ ਉਹ ਹਸਤੀ ਹੈ ਜਿਸ ਪਾਸੋਂ ਤੁਹਾਨੂੰ ਡਰਨਾ ਚਾਹੀਦਾ ਹੈ।
ਯਰਮਿਆਹ 5:22
ਅਵੱਸ਼ ਹੀ ਤੁਸੀਂ ਮੇਰੇ ਕੋਲੋਂ ਭੈਭੀਤ ਹੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। “ਤੁਹਾਨੂੰ ਮੇਰੇ ਸਾਹਮਣੇ ਡਰ ਨਾਲ ਕੰਬ ਜਾਣਾ ਚਾਹੀਦਾ ਹੈ। ਮੈਂ ਹੀ ਉਹ ਹਾਂ ਜਿਸਨੇ ਸਮੁੰਦਰ ਦੀ ਹੱਦ ਬਨਾਉਣ ਲਈ ਕੰਢਿਆਂ ਨੂੰ ਬਣਾਇਆ ਸੀ। ਮੈਂ ਇਸ ਨੂੰ, ਪਾਣੀ ਨੂੰ ਹਮੇਸ਼ਾ ਵਾਸਤੇ ਇਸਦੇ ਸਿਰ ਥਾਂ ਰੱਖਣ ਵਾਸਤੇ ਸਾਜਿਆ ਸੀ। ਭਾਵੇਂ ਲਹਿਰਾਂ ਕੰਢਿਆਂ ਨਾਲ ਟਕਰਾਉਣ, ਪਰ ਉਹ ਇਸ ਨੂੰ ਤਬਾਹ ਨਹੀਂ ਕਰਨਗੀਆਂ। ਭਾਵੇਂ ਆਉਂਦੀਆਂ ਹੋਈਆਂ ਲਹਿਰਾਂ ਗਰਜਣ, ਪਰ ਉਹ ਕੰਢਿਆਂ ਤੋਂ ਪਾਰ ਨਹੀਂ ਜਾ ਸੱਕਦੀਆਂ।
ਯਰਮਿਆਹ 10:10
ਪਰ ਸਿਰਫ਼ ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ। ਉਹੀ ਇੱਕੋ ਇੱਕ ਪਰਮੇਸ਼ੁਰ ਹੈ ਜਿਹੜਾ ਸੱਚਮੁੱਚ ਜੀਵਿਤ ਹੈ। ਉਹੀ ਸ਼ਹਿਨਸ਼ਾਹ ਹੈ ਜਿਹੜਾ ਸਦਾ ਲਈ ਹਕੀਮਤ ਕਰਦਾ ਹੈ। ਧਰਤੀ ਹਿੱਲਦੀ ਹੈ ਜਦੋਂ ਪਰਮੇਸ਼ੁਰ ਕਹਿਰਵਾਨ ਹੁੰਦਾ ਹੈ। ਅਤੇ ਉਹ ਵਿਦੇਸ਼ੀ ਉਸ ਦੇ ਕਹਿਰ ਨੂੰ ਨਹੀਂ ਰੋਕ ਸੱਕਦੇ।
ਮੱਤੀ 10:28
“ਉਨ੍ਹਾਂ ਕੋਲੋਂ ਨਾ ਡਰੋ ਜਿਹੜੇ ਦੇਹ ਨੂੰ ਤਾਂ ਮਾਰ ਸੁੱਟਦੇ ਹਨ ਪਰ ਰੂਹ ਨੂੰ ਨਹੀਂ ਮਾਰ ਸੱਕਦੇ, ਸਗੋਂ ਉਸੇ ਕੋਲੋਂ ਡਰੋ ਜਿਹੜਾ ਦੇਹ ਅਤੇ ਰੂਹ ਦੋਹਾਂ ਨੂੰ ਨਰਕ ਵਿੱਚ ਨਸ਼ਟ ਕਰ ਸੱਕਦਾ ਹੈ।
ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।