Job 15:31
ਬੁਰੇ ਆਦਮੀ ਨੂੰ ਉਦੋਂ ਆਪਣੇ ਆਪ ਨੂੰ ਮੂਰਖ ਨਹੀਂ ਬਨਾਉਣਾ ਚਾਹੀਦਾ ਜਦੋਂ ਉਹ ਨਿਕੰਮੀਆਂ ਚੀਜ਼ਾਂ ਉੱਤੇ ਭਰੋਸਾ ਕਰ ਲੈਂਦਾ ਹੈ। ਕਿਉਂ? ਉਸ ਨੂੰ ਕੁਝ ਵੀ ਨਹੀਂ ਮਿਲੇਗਾ।
Job 15:31 in Other Translations
King James Version (KJV)
Let not him that is deceived trust in vanity: for vanity shall be his recompence.
American Standard Version (ASV)
Let him not trust in vanity, deceiving himself; For vanity shall be his recompense.
Bible in Basic English (BBE)
Let him not put his hope in what is false, falling into error: for he will get deceit as his reward.
Darby English Bible (DBY)
Let him not trust in vanity: he is deceived, for vanity shall be his recompense;
Webster's Bible (WBT)
Let not him that is deceived trust in vanity: for vanity shall be his recompense.
World English Bible (WEB)
Let him not trust in emptiness, deceiving himself; For emptiness shall be his reward.
Young's Literal Translation (YLT)
Let him not put credence in vanity, He hath been deceived, For vanity is his recompence.
| Let not | אַל | ʾal | al |
| him that is deceived | יַאֲמֵ֣ן | yaʾămēn | ya-uh-MANE |
| trust | בַּשָּׁ֣ו | baššāw | ba-SHAHV |
| vanity: in | נִתְעָ֑ה | nitʿâ | neet-AH |
| for | כִּי | kî | kee |
| vanity | שָׁ֝֗וְא | šāwĕʾ | SHA-veh |
| shall be | תִּהְיֶ֥ה | tihye | tee-YEH |
| his recompence. | תְמוּרָתֽוֹ׃ | tĕmûrātô | teh-moo-ra-TOH |
Cross Reference
ਯਸਈਆਹ 59:4
ਕੋਈ ਵੀ ਬੰਦਾ ਹੋਰਾਂ ਲੋਕਾਂ ਬਾਰੇ ਸੱਚ ਨਹੀਂ ਬੋਲਦਾ। ਲੋਕ ਅਜਿਹੇ ਲੋਕਾਂ ਉੱਪਰ ਕਚਿਹਰੀ ਵਿੱਚ ਮੁਕੱਦਮਾ ਕਰਦੇ ਹਨ, ਅਤੇ ਉਹ ਆਪਣਾ ਮੁਕੱਦਮਾ ਜਿੱਤਣ ਲਈ ਝੂਠੀਆਂ ਦਲੀਲਾਂ ਦਾ ਸਹਾਰਾ ਲੈਂਦੇ ਹਨ। ਉਹ ਇੱਕ ਦੂਜੇ ਬਾਰੇ ਝੂਠ ਬੋਲਦੇ ਹਨ। ਉਹ ਮੁਸੀਬਤ ਨਾਲ ਭਰੇ ਹੋਏ ਹਨ ਅਤੇ ਬਦੀ ਨੂੰ ਜਨਮ ਦਿੰਦੇ ਹਨ।
ਅਫ਼ਸੀਆਂ 5:6
ਕਦੇ ਵੀ ਕਿਸੇ ਵਿਅਕਤੀ ਨੂੰ ਉਸ ਦੀਆਂ ਖੋਖਲੀਆਂ ਗੱਲਾਂ ਨਾਲ ਆਪਣੇ ਆਪ ਨੂੰ ਗੁਮਰਾਹ ਨਾ ਕਰਨ ਦਿਓ। ਇਹ ਬਦਕਾਰੀਆਂ ਪਰਮੇਸ਼ੁਰ ਨੂੰ ਉਨ੍ਹਾਂ ਲੋਕਾਂ ਉੱਪਰ ਕਹਿਰਵਾਨ ਕਰਦੀਆਂ ਹਨ ਜਿਹੜੇ ਉਸਦੀ ਆਗਿਆ ਦਾ ਪਾਲਨ ਨਹੀਂ ਕਰਦੇ।
ਗਲਾਤੀਆਂ 6:7
ਆਪਣੇ ਆਪ ਨੂੰ ਗੁਮਰਾਹ ਨਾ ਕਰੋ; ਤੁਸੀਂ ਪਰਮੇਸ਼ੁਰ ਨੂੰ ਧੋਖਾ ਨਹੀਂ ਦੇ ਸੱਕਦੇ। ਵਿਅਕਤੀ ਉਨ੍ਹਾਂ ਹੀ ਚੀਜ਼ਾਂ ਦੀ ਵਾਢੀ ਕਰਦਾ ਹੈ ਜਿਹੜੀਆਂ ਉਹ ਬੀਜਦਾ ਹੈ।
ਗਲਾਤੀਆਂ 6:3
ਜਦੋਂ ਇੱਕ ਵਿਅਕਤੀ, ਇਹ ਸੋਚਦਾ ਹੈ ਕਿ ਉਹ ਬਹੁਤ ਖਾਸ ਹੈ, ਹਾਲਾਂ ਕਿ ਉਹ ਕੁਝ ਵੀ ਨਹੀਂ, ਤਾਂ ਉਹ ਆਪਣੇ ਆਪ ਨੂੰ ਗੁਮਰਾਹ ਕਰ ਰਿਹਾ ਹੈ।
ਯਵਨਾਹ 2:8
“ਕੁਝ ਲੋਕ ਵਿਅਰਬ ਬੁੱਤਾਂ ਦੀ ਉਪਾਸਨਾ ਕ੍ਰੋਧ ਹਨ, ਪਰ ਉਹ ਮੂਰਤੀਆਂ ਕਦੇ ਵੀ ਉਨ੍ਹਾਂ ਦੀ ਮਦਦ ਨਹੀਂ ਕਰਦੀਆਂ।
ਹੋ ਸੀਅ 8:7
ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ।
ਯਸਈਆਹ 44:20
ਉਹ ਬੰਦਾ ਇਹ ਨਹੀਂ ਜਾਣਦਾ ਕਿ ਉਹ ਕੀ ਕਰ ਰਿਹਾ ਹੈ। ਉਹ ਉਲਝਣ ਵਿੱਚ ਹੈ, ਇਸ ਲਈ ਉਸਦਾ ਦਿਲ ਉਸ ਨੂੰ ਕੁਰਾਹੇ ਪਾਉਂਦਾ ਹੈ। ਉਹ ਬੰਦਾ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਅਤੇ ਉਹ ਇਹ ਨਹੀਂ ਦੇਖ ਸੱਕਦਾ ਕਿ ਉਹ ਗ਼ਲਤ ਕੰਮ ਕਰ ਰਿਹਾ ਹੈ। ਉਹ ਬੰਦਾ ਇਹ ਨਹੀਂ ਆਖੇਗਾ, “ਇਹ ਮੂਰਤੀ ਜਿਸ ਨੂੰ ਮੈਂ ਫ਼ੜਿਆ ਹੋਇਆ ਹੈ, ਇੱਕ ਝੂਠਾ ਦੇਵਤਾ ਹੈ।”
ਯਸਈਆਹ 17:10
ਇਹ ਇਸ ਲਈ ਵਾਪਰੇਗਾ ਕਿਉਂ ਕਿ ਤੁਸੀਂ ਉਸ ਪਰਮੇਸ਼ੁਰ ਨੂੰ ਭੁੱਲ ਗਏ ਹੋ ਜਿਹੜਾ ਤੁਹਾਡੀ ਰਾਖੀ ਕਰਦਾ ਹੈ। ਤੁਸੀਂ ਆਪਣੀ ਸੁਰੱਖਿਅਤ ਥਾਂ ਉੱਤੇ ਉਸ ਪਰਮੇਸ਼ੁਰ ਨੂੰ ਚੇਤੇ ਨਹੀਂ ਕੀਤਾ। ਤੁਸੀਂ ਕੁਝ ਬਹੁਤ ਚੰਗੀਆਂ ਅੰਗੂਰੀ ਵੇਲਾਂ ਦੂਰ ਦੁਰਾਡੀਆਂ ਥਾਵਾਂ ਤੋਂ ਲਿਆਂਦੀਆਂ। ਤੁਸੀਂ ਉਨ੍ਹਾਂ ਅੰਗੂਰੀ ਵੇਲਾਂ ਨੂੰ ਬੀਜ ਸੱਕਦੇ ਹੋ, ਪਰ ਉਹ ਪੌਦੇ ਉੱਗਣਗੇ ਨਹੀਂ।
ਅਮਸਾਲ 22:8
ਜਿਹੜਾ ਬੰਦਾ ਮੁਸੀਬਤ ਫ਼ੈਲਾਵੇਗਾ ਉਹ ਮੁਸੀਬਤ ਦੀ ਫ਼ਸਲ ਹੀ ਵੱਢੇਗਾ। ਅਤੇ ਅਖੀਰ ਵਿੱਚ ਉਹ ਬੰਦਾ ਉਸੇ ਮੁਸੀਬਤ ਹੱਥੋਂ ਤਬਾਹ ਹੋ ਜਾਵੇਗਾ ਜਿਹੜੀ ਉਸ ਨੇ ਹੋਰਾਂ ਨੂੰ ਦਿੱਤੀ ਸੀ।
ਜ਼ਬੂਰ 62:10
ਚੀਜ਼ਾਂ ਹਾਸਲ ਕਰਨ ਲਈ ਜ਼ੋਰੋ ਜ਼ੋਰੀ ਸ਼ਕਤੀ ਉੱਤੇ ਵਿਸ਼ਵਾਸ ਨਾ ਕਰੋ। ਇਹ ਨਾ ਸੋਚੋ ਕਿ ਕੋਈ ਚੀਜ਼ ਚੁਰਾਉਣ ਵਿੱਚ ਤੁਹਾਨੂੰ ਕੋਈ ਲਾਭ ਹੋਵੇਗਾ। ਅਤੇ ਜੇਕਰ ਤੁਸੀਂ ਅਮੀਰ ਹੋ ਜਾਂਦੇ ਹੋ, ਅਮੀਰੀ ਉੱਤੇ ਆਪਣੀ ਸਹਾਇਤਾ ਲਈ ਵਿਸ਼ਵਾਸ ਨਾ ਕਰੋ।
ਅੱਯੂਬ 12:16
ਪਰਮੇਸ਼ੁਰ ਤਾਕਤਵਰ ਹੈ ਤੇ ਸਦਾ ਜਿਤ੍ਤਦਾ ਹੈ ਜਿੱਤਣ ਵਾਲੇ ਅਤੇ ਹਾਰਨ ਵਾਲੇ ਸਾਰੇ ਹੀ ਪਰਮੇਸ਼ੁਰ ਦੇ ਹਨ।
ਅੱਯੂਬ 4:8
ਇਹੀ ਹੈ ਜੋ ਮੈਂ ਵੇਖਿਆ: ਉਹ ਜਿਹੜੇ ਬਦੀ ਵਾਹੁਂਦੇ ਹਨ ਅਤੇ ਦੁਸ਼ਟਤਾ ਬੀਜਦੇ ਹਨ, ਇਸ ਨੂੰ ਹੀ ਵਢ੍ਢਣਗੇ।