Job 17:9
ਪਰ ਧਰਮੀ ਲੋਕ ਧਰਮੀ ਰਾਹ ਤੇ ਡਟੇ ਰਹਿੰਦੇ ਹਨ। ਬੇਗੁਨਾਹ ਲੋਕੀਂ ਬਹੁਤ ਸ਼ਕਤੀਸ਼ਾਲੀ ਹੋ ਜਾਣਗੇ।
Job 17:9 in Other Translations
King James Version (KJV)
The righteous also shall hold on his way, and he that hath clean hands shall be stronger and stronger.
American Standard Version (ASV)
Yet shall the righteous hold on his way, And he that hath clean hands shall wax stronger and stronger.
Bible in Basic English (BBE)
Still the upright keeps on his way, and he who has clean hands gets new strength.
Darby English Bible (DBY)
But the righteous shall hold on his way, and he that hath clean hands shall increase in strength.
Webster's Bible (WBT)
The righteous also shall hold on his way, and he that hath clean hands shall be stronger and stronger.
World English Bible (WEB)
Yet shall the righteous hold on his way. He who has clean hands shall grow stronger and stronger.
Young's Literal Translation (YLT)
And the righteous layeth hold `on' his way, And the clean of hands addeth strength, And -- dumb are they all.
| The righteous | וְיֹאחֵ֣ז | wĕyōʾḥēz | veh-yoh-HAZE |
| also shall hold | צַדִּ֣יק | ṣaddîq | tsa-DEEK |
| way, his on | דַּרְכּ֑וֹ | darkô | dahr-KOH |
| clean hath that he and | וּֽטֳהָר | ûṭŏhor | OO-toh-hore |
| hands | יָ֝דַ֗יִם | yādayim | YA-DA-yeem |
| shall be | יֹסִ֥יף | yōsîp | yoh-SEEF |
| stronger and stronger. | אֹֽמֶץ׃ | ʾōmeṣ | OH-mets |
Cross Reference
ਅਮਸਾਲ 4:18
ਪਰ ਧਰਮੀ ਲੋਕਾਂ ਦਾ ਰਾਹ ਪ੍ਰਭਾਤ ਦੀ ਰੋਸ਼ਨੀ ਵਰਗਾ ਹੈ ਜਿਹੜੀ ਪੂਰਾ ਦਿਨ ਚੜ੍ਹ੍ਹਨ ਤੀਕ ਉਜਵਲ ਹੁੰਦੀ ਜਾਂਦੀ ਹੈ।
੧ ਯੂਹੰਨਾ 2:19
ਮਸੀਹ ਦੇ ਉਹ ਦੁਸ਼ਮਣ ਸਾਡੇ ਸਮੂਹ ਵਿੱਚ ਸਨ, ਪਰ ਉਨ੍ਹਾਂ ਨੇ ਸਾਨੂੰ ਛੱਡ ਦਿੱਤਾ। ਉਹ ਸੱਚਮੁੱਚ ਸਾਡੇ ਨਹੀਂ ਸਨ। ਜੇ ਉਹ ਸਾਡੀ ਸੰਗਤ ਦਾ ਹਿੱਸਾ ਹੁੰਦੇ ਤਾਂ ਉਹ ਸਾਡੇ ਨਾਲ ਹੀ ਰਹਿੰਦੇ। ਪਰ ਕਿਉਂ ਜੋ ਉਹ ਸਾਨੂੰ ਛੱਡ ਗਏ, ਇਹ ਦਰਸ਼ਾਉਂਦਾ ਹੈ ਕਿ ਉਨ੍ਹਾਂ ਵਿੱਚੋ ਕੋਈ ਵੀ ਸਾਡੇ ਵਿੱਚਲਾ ਨਹੀਂ ਸੀ।
ਅੱਯੂਬ 22:30
ਫੇਰ ਤੂੰ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸੱਕਦਾ ਹੈਂ ਜਿਹੜੇ ਗਲਤੀਆਂ ਕਰਦੇ ਨੇ। ਤੂੰ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰੇਂਗਾ ਤੇ ਉਹ ਉਨ੍ਹਾਂ ਲੋਕਾਂ ਨੂੰ ਬਖਸ਼ ਦੇਵੇਂਗਾ। ਕਿਉਂ ਕਿ ਤੂੰ ਇੰਨਾ ਸ਼ੁੱਧ ਹੋਵੇਂਗਾ।”
੧ ਪਤਰਸ 1:5
ਪਰਮੇਸ਼ੁਰ ਦੀ ਸ਼ਕਤੀ ਤੁਹਾਨੂੰ ਤੁਹਾਡੀ ਨਿਹਚਾ ਰਾਹੀਂ ਉਦੋਂ ਤੱਕ ਸੁਰੱਖਿਅਤ ਰੱਖੇਗੀ ਜਦੋਂ ਤੱਕ ਤੁਸੀਂ ਮੁਕਤੀ ਪ੍ਰਾਪਤ ਨਹੀਂ ਕਰ ਲੈਂਦੇ। ਇਹ ਮੁਕਤੀ ਜੋ ਤਿਆਰ ਹੈ, ਤੁਹਾਨੂੰ ਅੰਤਲੇ ਸਮੇਂ ਵਿੱਚ ਦਿੱਤੀ ਜਾਵੇਗੀ।
੨ ਕੁਰਿੰਥੀਆਂ 12:9
ਪਰ ਪ੍ਰਭੂ ਨੇ ਮੈਨੂੰ ਆਖਿਆ, “ਮੇਰੀ ਕਿਰਪਾ ਹੀ ਤੇਰੇ ਲਈ ਕਾਫ਼ੀ ਹੈ। ਜਦੋਂ ਤੁਸੀਂ ਕਮਜ਼ੋਰ ਹੁੰਦੇ ਹੋ, ਮੇਰੀ ਪੂਰੀ ਸ਼ਕਤੀ ਤੁਹਾਡੇ ਵਿੱਚ ਦਰਸ਼ਾਈ ਜਾਵੇ।” ਇਸੇ ਲਈ ਮੈਂ ਆਪਣੀਆਂ ਕਮਜ਼ੋਰੀਆਂ ਬਾਰੇ ਸ਼ੇਖੀ ਮਾਰਕੇ ਖੁਸ਼ ਹਾਂ। ਉਦੋਂ ਮਸੀਹ ਦੀ ਸ਼ਕਤੀ ਮੇਰੇ ਅੰਦਰ ਨਿਵਾਸ ਕਰ ਸੱਕਦੀ ਹੈ।
ਮਰਕੁਸ 7:2
ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।
ਯਸਈਆਹ 40:29
ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
ਯਸਈਆਹ 35:8
ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।
ਯਸਈਆਹ 1:15
“ਤੁਸੀਂ ਲੋਕ ਹੱਥ ਚੁੱਕ ਕੇ ਮੇਰੇ ਅੱਗੇ ਪ੍ਰਾਰਥਨਾ ਕਰਦੇ ਹੋ-ਪਰ ਮੈਂ ਤੁਹਾਡੇ ਵੱਲ ਦੇਖਣ ਤੋਂ ਇਨਕਾਰ ਕਰਦਾ ਹਾਂ। ਤੁਸੀਂ ਲੋਕ ਹੋਰ-ਹੋਰ ਪ੍ਰਾਰਥਨਾਵਾਂ ਕਰੋਗੇ-ਪਰ ਮੈਂ ਤੁਹਾਨੂੰ ਨਹੀਂ ਸੁਣਾਂਗਾ। ਕਿਉਂਕਿ ਤੁਹਾਡੇ ਹੱਥ ਖੂਨ ਨਾਲ ਭਰੇ ਹੋਏ ਹਨ।
ਅਮਸਾਲ 14:16
ਇੱਕ ਸਿਆਣੇ ਵਿਅਕਤੀ ਨੂੰ ਡਰ ਦੀ ਤੰਦਰੁਸਤ ਖੁਰਾਕ ਮਿਲਦੀ ਹੈ ਅਤੇ ਜਦੋਂ ਉਹ ਮੁਸੀਬਤ ਵੇਖਦੇ ਹਨ ਤਾਂ ਦੂਰ ਰਹਿੰਦੇ ਹਨ। ਪਰ ਮੂਰਖ ਬੰਦਾ ਉਹੀ ਕਰਦਾ ਜੋ ਉਹ ਚਾਹੁੰਦਾ ਅਤੇ ਹਾਲੇ ਵੀ ਸੋਚਦਾ ਕਿ ਉਹ ਸੁਰੱਖਿਅਤ ਹੈ।
ਜ਼ਬੂਰ 84:11
ਯਹੋਵਾਹ ਹੀ ਸਾਡਾ ਰੱਖਿਅਕ ਅਤੇ ਗੌਰਵਮਈ ਰਾਜਾ ਹੈ। ਪਰਮੇਸ਼ੁਰ ਸਾਨੂੰ ਮਿਹਰ ਅਤੇ ਮਹਿਮਾ ਨਾਲ ਅਸੀਸ ਦਿੰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਹਰ ਚੰਗੀ ਸ਼ੈਅ ਦਿੰਦਾ ਹੈ ਜਿਹੜੇ ਉਸ ਦੇ ਪਿੱਛੇ ਤੁਰਦੇ ਹਨ ਅਤੇ ਉਸਦਾ ਆਖਾ ਮੰਨਦੇ ਹਨ।
ਜ਼ਬੂਰ 84:7
ਉਹ ਲੋਕੀਂ ਸੀਯੋਨ ਵੱਲ ਜਾਂਦੇ ਆਪਣੇ ਰਾਹ ਉੱਤੇ ਸ਼ਹਿਰੋਂ-ਸ਼ਹਿਰ ਸਫ਼ਰ ਕਰਦੇ ਹਨ ਜਿੱਥੇ ਉਹ ਆਪਣੇ ਪਰਮੇਸ਼ੁਰ ਨੂੰ ਮਿਲਣਗੇ।
ਜ਼ਬੂਰ 73:13
ਇਸ ਲਈ ਮੈਂ ਆਪਣਾ ਹਿਰਦਾ ਸ਼ੁੱਧ ਕਿਉਂ ਕਰਾਂ? ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ?
ਜ਼ਬੂਰ 26:6
ਹੇ ਯਹੋਵਾਹ, ਮੈਂ ਇਹ ਦਰਸਾਉਣ ਲਈ ਆਪਣੇ ਹੱਥ ਧੋਂਦਾ ਹਾਂ ਕਿ ਮੈਂ ਪਵਿੱਤਰ ਹਾਂ ਤਾਂ ਕਿ ਮੈਂ ਤੁਹਾਡੀ ਜਗਵੇਦੀ ਦੀ ਪਰਿਕ੍ਰਮਾ ਕਰ ਸੱਕਾਂ।
ਜ਼ਬੂਰ 24:4
ਕਿਹੜੇ ਲੋਕ ਗਿਰਜਾਘਰ ਤੱਕ ਜਾ ਸੱਕਦੇ ਹਨ? ਪਵਿੱਤਰ ਹੱਥਾਂ ਅਤੇ ਜਿਨ੍ਹਾਂ ਦੇ ਦਿਲ ਸ਼ੁੱਧ ਹਨ। ਉਹ ਲੋਕ ਜਿਨ੍ਹਾਂ ਨੇ ਮੰਦੇ ਕੰਮ ਨਹੀਂ ਕੀਤੇ ਹਨ, ਉਹ ਲੋਕ ਜਿਨ੍ਹਾ ਦੇ ਹਿਰਦੇ ਸ਼ੁੱਧ ਹਨ, ਉਹ ਲੋਕ ਜਿਨ੍ਹਾਂ ਨੇ ਝੂਠੀ ਸੌਂਹ ਖਾਣ ਲਈ ਮੇਰੇ ਨਾਂ ਦੀ ਵਰਤੋਂ ਨਹੀਂ ਕੀਤੀ ਅਤੇ ਉਹ ਲੋਕ ਜਿਨ੍ਹਾਂ ਨੇ ਧੋਖਾ ਦੇਣ ਵਾਲੇ ਵਾਅਦੇ ਨਹੀਂ ਕੀਤੇ ਹਨ।
ਪੈਦਾਇਸ਼ 20:5
ਅਬਰਾਹਾਮ ਨੇ ਖੁਦ ਮੈਨੂੰ ਆਖਿਆ ਸੀ, ‘ਇਹ ਔਰਤ ਮੇਰੀ ਭੈਣ ਹੈ।’ ਅਤੇ ਔਰਤ ਨੇ ਵੀ ਆਖਿਆ ਸੀ, ‘ਇਹ ਆਦਮੀ ਮੇਰਾ ਭਰਾ ਹੈ।’ ਮੈਂ ਨਿਰਦੋਸ਼ ਹਾਂ। ਮੈਨੂੰ ਨਹੀਂ ਪਤਾ ਕਿ ਮੈਂ ਕੀ ਕਰ ਰਿਹਾ ਸਾਂ।”