Job 23:4
ਮੈਂ ਪਰਮੇਸ਼ੁਰ ਨੂੰ ਆਪਣਾ ਹਾਲ ਬਿਆਨ ਕਰਦਾ। ਮੇਰਾ ਮੂੰਹ ਦਲੀਲਾਂ ਨਾਲ ਭਰਿਆ ਹੁੰਦਾ ਇਹ ਦਰਸਾਉਣ ਲਈ ਕਿ ਮੈਂ ਬੇਗੁਨਾਹ ਹਾਂ।
Job 23:4 in Other Translations
King James Version (KJV)
I would order my cause before him, and fill my mouth with arguments.
American Standard Version (ASV)
I would set my cause in order before him, And fill my mouth with arguments.
Bible in Basic English (BBE)
I would put my cause in order before him, and my mouth would be full of arguments.
Darby English Bible (DBY)
I would order the cause before him, and fill my mouth with arguments;
Webster's Bible (WBT)
I would order my cause before him, and fill my mouth with arguments.
World English Bible (WEB)
I would set my cause in order before him, And fill my mouth with arguments.
Young's Literal Translation (YLT)
I arrange before Him the cause, And my mouth fill `with' arguments.
| I would order | אֶעֶרְכָ֣ה | ʾeʿerkâ | eh-er-HA |
| my cause | לְפָנָ֣יו | lĕpānāyw | leh-fa-NAV |
| before | מִשְׁפָּ֑ט | mišpāṭ | meesh-PAHT |
| fill and him, | וּ֝פִ֗י | ûpî | OO-FEE |
| my mouth | אֲמַלֵּ֥א | ʾămallēʾ | uh-ma-LAY |
| with arguments. | תוֹכָחֽוֹת׃ | tôkāḥôt | toh-ha-HOTE |
Cross Reference
ਅੱਯੂਬ 13:18
ਮੈਂ ਹੁਣ ਆਪਣਾ ਬਚਾਉ ਕਰਨ ਲਈ ਤਿਆਰ ਹਾਂ। ਮੈਂ ਆਪਣੀਆਂ ਦਲੀਲਾਂ ਹੋਸ਼ਿਆਰੀ ਨਾਲ ਪੇਸ਼ ਕਰਾਂਗਾ। ਮੈਂ ਜਾਣਦਾ ਹਾਂ ਕਿ ਮੈਂ ਧਰਮੀ ਸਾਬਿਤ ਕੀਤਾ ਜਾਵਾਂਗਾ।
ਦਾਨੀ ਐਲ 9:18
ਮੇਰੇ ਪਰਮੇਸ਼ੁਰ, ਮੇਰੀ ਗੱਲ ਸੁਣ! ਆਪਣੀਆਂ ਅੱਖਾਂ ਖੋਲ ਅਤੇ ਦੇਖ ਉਨ੍ਹਾਂ ਸਾਰੀਆਂ ਭਿਆਨਕ ਗੱਲਾਂ ਨੂੰ ਜਿਹੜੀਆਂ ਸਾਡੇ ਨਾਲ ਵਾਪਰਦੀਆਂ ਹਨ! ਦੇਖ ਕੀ ਵਾਪਰਿਆ ਹੈ ਉਸ ਸ਼ਹਿਰ ਨਾਲ ਜਿਸ ਨੂੰ ਤੇਰੇੇ ਨਾਮ ਨਾਲ ਬੁਲਾਇਆ ਜਾਂਦਾ ਹੈ। ਮੈਂ ਇਹ ਨਹੀਂ ਆਖ ਰਿਹਾ ਕਿ ਅਸੀਂ ਧਰਮੀ ਹਾਂ। ਇਹ ਇਸ ਲਈ ਨਹੀਂ ਹੈ ਕਿ ਮੈਂ ਇਹ ਚੀਜ਼ਾਂ ਮੰਗ ਰਿਹਾ ਹਾਂ। ਮੈਂ ਇਹ ਚੀਜ਼ਾਂ ਇਸ ਲਈ ਮੰਗ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਕਿ ਤੂੰ ਮਿਹਰਬਾਨ ਹੈਂ।
ਯਸਈਆਹ 43:26
ਪਰ ਤੈਨੂੰ ਚਾਹੀਦਾ ਹੈ ਕਿ ਮੈਨੂੰ ਯਾਦ ਕਰੇਁ । ਮੈਂ ਇਕੱਠੇ ਹੋਣਾ ਚਾਹੀਦਾ ਹੈ ਅਤੇ ਇਹ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੀ ਗੱਲ ਸਹੀ ਹੈ। ਤੁਹਾਨੂੰ ਉਹ ਗੱਲਾਂ ਦੱਸ ਦੇਣੀਆਂ ਚਾਹੀਦੀਆਂ ਹਨ ਜੋ ਤੁਸੀਂ ਕੀਤੀਆਂ ਹਨ। ਅਤੇ ਇਹ ਦਰਸਾਉਣਾ ਚਾਹੀਦਾ ਹੈ ਕਿ ਤੁਸੀਂ ਸਹੀ ਹੋ।
ਜ਼ਬੂਰ 43:1
ਪਰਮੇਸ਼ੁਰ, ਇੱਕ ਬੰਦਾ ਹੈ, ਜਿਹੜਾ ਤੁਹਾਡਾ ਵਫ਼ਾਦਾਰ ਚੇਲਾ ਨਹੀਂ ਹੈ। ਉਹ ਕਪਟੀ ਹੈ ਅਤੇ ਉਹ ਝੂਠ ਬੋਲਦਾ ਹੈ। ਹੇ ਪਰਮੇਸ਼ੁਰ, ਮੈਨੂੰ ਉਸ ਬੰਦੇ ਤੋਂ ਬਚਾਵੀਂ। ਮੇਰੀ ਰੱਖਿਆ ਕਰੀਂ ਅਤੇ ਸਾਬਤ ਕਰ ਦੇਵੀਂ ਕਿ ਮੈਂ ਸਹੀ ਹਾਂ।
ਜ਼ਬੂਰ 25:11
ਹੇ ਯਹੋਵਾਹ, ਮੈਂ ਬਹੁਤ ਸਾਰੀਆਂ ਗਲਤ ਗੱਲਾਂ ਕੀਤੀਆਂ ਹਨ। ਪਰ ਤੁਸੀਂ ਆਪਣੀ ਚੰਗਿਆਈ ਦਰਸਾਉਂਦਿਆਂ ਮੈਨੂੰ ਉਹ ਸਭ ਕੁਝ ਮੁਆਫ਼ ਕਰ ਦਿੱਤਾ ਜੋ ਮੈਂ ਕੀਤਾ ਸੀ।
ਅੱਯੂਬ 37:19
“ਅੱਯੂਬ, ਸਾਨੂੰ ਦੱਸ ਅਸੀਂ ਪਰਮੇਸ਼ੁਰ ਨੂੰ ਕੀ ਆਖੀਏ? ਅਸੀਂ ਆਪਣੀ ਅਗਿਆਨਤਾ ਕਾਰਣ, ਸੋਚ ਨਹੀਂ ਸੱਕਦੇ ਕਿ ਉਸ ਨੂੰ ਕੀ ਆਖੀਏ।
ਯਸ਼ਵਾ 7:8
ਮੈਂ ਆਪਣੀ ਜਾਨ ਦੀ ਕਸਮ ਖਾਂਦਾ ਹਾਂ, ਯਹੋਵਾਹ! ਇੱਥੇ ਹੁਣ ਮੇਰੇ ਆਖਣ ਲਈ ਹੋਰ ਕੁਝ ਵੀ ਨਹੀਂ ਹੈ। ਇਸਰਾਏਲ ਨੇ ਦੁਸ਼ਮਣ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ।
ਗਿਣਤੀ 14:13
ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ।
ਖ਼ਰੋਜ 32:12
ਪਰ ਜੇ ਤੁਸੀਂ ਆਪਣੇ ਲੋਕਾਂ ਨੂੰ ਤਬਾਹ ਕਰ ਦਿੰਦੇ ਹੋ। ਤਾਂ ਮਿਸਰੀ ਲੋਕ ਆਖ ਸੱਕਦੇ ਹਨ, ‘ਯਹੋਵਾਹ ਨੇ ਆਪਣੇ ਲੋਕਾਂ ਨਾਮ ਮੰਦੀਆਂ ਗੱਲਾਂ ਕਰਨ ਦੀ ਵਿਉਂਤ ਬਣਾਈ। ਇਸੇ ਲਈ ਉਹ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ। ਉਹ ਉਨ੍ਹਾਂ ਨੂੰ ਪਹਾੜਾਂ ਵਿੱਚ ਲਿਜਾਕੇ ਮਾਰਨਾ ਚਾਹੁੰਦਾ ਸੀ। ਉਹ ਉਨ੍ਹਾਂ ਨੂੰ ਧਰਤੀ ਤੋਂ ਹੂੰਝ ਦੇਣ ਚਾਹੁੰਦਾ ਸੀ।’ ਇਸ ਲਈ ਆਪਣੇ ਲੋਕਾਂ ਉੱਪਰ ਕਰੋਧਵਾਨ ਨਾ ਹੋਵੋ। ਕਿਰਪਾ ਕਰਕੇ ਆਪਣਾ ਵਿੱਚਾਰ ਬਦਲ ਦਿਉ। ਆਪਣੇ ਲੋਕਾਂ ਨੂੰ ਤਬਾਹ ਨਾ ਕਰੋ।
ਪੈਦਾਇਸ਼ 32:12
ਯਹੋਵਾਹ, ਤੂੰ ਮੈਨੂੰ ਆਖਿਆ ਸੀ, ‘ਮੈਂ ਤੇਰੇ ਉੱਤੇ ਨੇਕੀ ਕਰਾਂਗਾ। ਮੈਂ ਤੇਰੇ ਪਰਿਵਾਰ ਵਿੱਚ ਵਾਧਾ ਕਰਾਂਗਾ ਅਤੇ ਤੇਰੀ ਸੰਤਾਨ ਨੂੰ ਸਮੁੰਦਰ ਦੇ ਕੰਢੇ ਦੀ ਰੇਤ ਦੇ ਕਿਣਕਿਆਂ ਜਿੰਨਾ ਕਰ ਦਿਆਂਗਾ। ਉਨ੍ਹਾਂ ਦੀ ਗਿਣਤੀ ਨਹੀਂ ਕੀਤੀ ਜਾ ਸੱਕੇਗੀ।’”
ਪੈਦਾਇਸ਼ 18:25
ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”