Job 29:8
ਉੱਥੇ ਸਾਰੇ ਲੋਕ ਮੇਰੀ ਇੱਜ਼ਤ ਕਰਦੇ ਸਨ। ਜਵਾਨ ਆਦਮੀ ਮੇਰੇ ਲਈ ਰਾਹ ਛੱਡ ਦਿੰਦੇ ਸਨ ਜਦੋਂ ਉਹ ਮੈਨੂੰ ਆਉਂਦਿਆਂ ਦੇਖਦੇ ਸਨ। ਤੇ ਬਜ਼ੁਰਗ ਆਦਮੀ ਉੱਠ ਖਲੋਂਦੇ ਸਨ। ਉਹ ਮੇਰੇ ਲਈ ਆਪਣੀ ਇੱਜ਼ਤ ਦਰਸਾਉਣ ਲਈ ਖਲੋ ਜਾਂਦੇ ਸਨ।
Job 29:8 in Other Translations
King James Version (KJV)
The young men saw me, and hid themselves: and the aged arose, and stood up.
American Standard Version (ASV)
The young men saw me and hid themselves, And the aged rose up and stood;
Bible in Basic English (BBE)
The young men saw me, and went away, and the old men got up from their seats;
Darby English Bible (DBY)
The young men saw me, and hid themselves; and the aged arose [and] stood up;
Webster's Bible (WBT)
The young men saw me, and hid themselves: and the aged arose, and stood up.
World English Bible (WEB)
The young men saw me and hid themselves, The aged rose up and stood;
Young's Literal Translation (YLT)
Seen me have youths, and they, been hidden, And the aged have risen -- they stood up.
| The young men | רָא֣וּנִי | rāʾûnî | ra-OO-nee |
| saw | נְעָרִ֣ים | nĕʿārîm | neh-ah-REEM |
| themselves: hid and me, | וְנֶחְבָּ֑אוּ | wĕneḥbāʾû | veh-nek-BA-oo |
| and the aged | וִֽ֝ישִׁישִׁים | wîšîšîm | VEE-shee-sheem |
| arose, | קָ֣מוּ | qāmû | KA-moo |
| and stood up. | עָמָֽדוּ׃ | ʿāmādû | ah-ma-DOO |
Cross Reference
ਅਹਬਾਰ 19:32
“ਬਜ਼ੁਰਗ ਲੋਕਾਂ ਨੂੰ ਆਦਰ ਦਰਸਾਉ। ਜਦੋਂ ਉਹ ਕਮਰੇ ਵਿੱਚ ਆਉਣ ਤਾਂ ਖੜ੍ਹੇ ਹੋ ਜਾਉ। ਆਪਣੇ ਪਰਮੇਸ਼ੁਰ ਨੂੰ ਆਦਰ ਦਿਉ। ਮੈਂ ਯਹੋਵਾਹ ਹਾਂ।
ਅਮਸਾਲ 16:31
ਧੌਲੇ ਵਾਲ ਇੱਕ ਪਰਤਾਪ ਦਾ ਤਾਜ ਹਨ, ਇਹ ਧਰਮੀ ਜੀਵਨ ਦੁਆਰਾ ਤੋਂ ਮਿਲਦਾ ਹੈ।
ਰੋਮੀਆਂ 13:7
ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।
ਤੀਤੁਸ 3:1
ਜਿਉਣ ਦਾ ਸਹੀ ਢੰਗ ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਅਮਸਾਲ 20:8
ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
ਰੋਮੀਆਂ 13:3
ਜਿਹੜੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹੈ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।
੧ ਪਤਰਸ 2:17
ਸਭ ਲੋਕਾਂ ਦੀ ਇੱਜ਼ਤ ਕਰੋ। ਪਰਮੇਸ਼ੁਰ ਦੇ ਪਰਿਵਾਰ ਦੇ ਸਮੂਹ ਭਰਾਵਾਂ ਅਤੇ ਭੈਣਾਂ ਨੂੰ ਪਿਆਰ ਕਰੋ। ਪਰਮੇਸ਼ੁਰ ਤੋਂ ਡਰੋ ਅਤੇ ਬਾਦਸ਼ਾਹ ਦੀ ਇੱਜ਼ਤ ਕਰੋ।