Job 34:27
ਕਿਉਂ ਕਿ ਬੁਰੇ ਆਦਮੀਆਂ ਨੇ ਪਰਮੇਸ਼ੁਰ ਨੂੰ ਮੰਨਣਾ ਛੱਡ ਦਿੱਤਾ ਹੈ। ਅਤੇ ਉਨ੍ਹਾਂ ਲੋਕਾਂ ਨੇ ਉਹ ਕਰਨ ਦੀ ਪ੍ਰਵਾਹ ਨਹੀਂ ਕੀਤੀ ਜੋ ਪਰਮੇਸ਼ੁਰ ਚਾਹੁੰਦਾ।
Job 34:27 in Other Translations
King James Version (KJV)
Because they turned back from him, and would not consider any of his ways:
American Standard Version (ASV)
Because they turned aside from following him, And would not have regard in any of his ways:
Bible in Basic English (BBE)
Because they did not go after him, and took no note of his ways,
Darby English Bible (DBY)
Because they have turned back from him, and would consider none of his ways;
Webster's Bible (WBT)
Because they turned back from him, and would not consider any of his ways:
World English Bible (WEB)
Because they turned aside from following him, And wouldn't have regard in any of his ways:
Young's Literal Translation (YLT)
Because that against right They have turned aside from after Him, And none of His ways have considered wisely,
| Because | אֲשֶׁ֣ר | ʾăšer | uh-SHER |
| עַל | ʿal | al | |
| they turned back | כֵּ֭ן | kēn | kane |
| from | סָ֣רוּ | sārû | SA-roo |
| not would and him, | מֵֽאַחֲרָ֑יו | mēʾaḥărāyw | may-ah-huh-RAV |
| consider | וְכָל | wĕkāl | veh-HAHL |
| any | דְּ֝רָכָ֗יו | dĕrākāyw | DEH-ra-HAV |
| of his ways: | לֹ֣א | lōʾ | loh |
| הִשְׂכִּֽילוּ׃ | hiśkîlû | hees-KEE-loo |
Cross Reference
੧ ਸਮੋਈਲ 15:11
ਯਹੋਵਾਹ ਨੇ ਕਿਹਾ, “ਸ਼ਾਊਲ ਨੇ ਮੈਨੂੰ ਮੰਨਣਾ ਛੱਡ ਦਿੱਤਾ ਹੈ, ਸੋ ਮੇਰੇ ਕੋਲੋਂ ਗਲਤੀ ਹੋ ਗਈ ਕਿ ਮੈਂ ਉਸ ਨੂੰ ਪਾਤਸ਼ਾਹ ਠਹਿਰਾਇਆ। ਉਹ ਆਪਣੀ ਮਨ-ਮਰਜ਼ੀ ਕਰਦਾ ਹੈ ਉਹ ਨਹੀਂ ਕਰਦਾ ਜੋ ਮੈਂ ਕਹਿੰਦਾ ਹਾਂ।” ਸਮੂਏਲ ਗੁੱਸੇ ਹੋਇਆ ਅਤੇ ਸਾਰੀ ਰਾਤ ਯਹੋਵਾਹ ਅੱਗੇ ਰੋਂਦਾ ਤਰਲੇ ਲੈਂਦਾ ਰਿਹਾ।
ਯਸਈਆਹ 5:12
ਤੁਸੀਂ ਦਾਅਵਤਾਂ ਕਰਦੇ ਹੋ, ਸ਼ਰਾਬਾਂ, ਰਬਾਬਾਂ, ਢੋਲਾਂ, ਬਂਸਰੀਆਂ ਅਤੇ ਹੋਰ ਸੰਗੀਤਕ ਸਾਜ਼ਾਂ ਨਾਲ। ਅਤੇ ਤੁਸੀਂ ਉਨ੍ਹਾਂ ਗੱਲਾਂ ਨੂੰ ਦੇਖਦੇ ਹੀ ਨਹੀਂ ਜੋ ਯਹੋਵਾਹ ਨੇ ਕੀਤੀਆਂ ਹਨ। ਯਹੋਵਾਹ ਦੇ ਹੱਥਾਂ ਨੇ ਬਹੁਤ ਸਾਰੀਆਂ ਚੀਜ਼ਾਂ ਬਣਾਈਆਂ ਹਨ-ਪਰ ਤੁਸੀਂ ਉਨ੍ਹਾਂ ਚੀਜ਼ਾਂ ਵੱਲ ਧਿਆਨ ਹੀ ਨਹੀਂ ਦਿੰਦੇ। ਇਸ ਲਈ ਤੁਹਾਡੇ ਲੋਕਾਂ ਨਾਲ ਬਹੁਤ ਬੁਰਾ ਹੋਵੇਗਾ।
ਜ਼ਬੂਰ 28:5
ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ। ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।
ਇਬਰਾਨੀਆਂ 10:39
ਪਰ ਅਸੀਂ ਅਜਿਹੇ ਲੋਕ ਨਹੀਂ ਹਾਂ ਜਿਹੜੇ ਪਿੱਛੇ ਮੁੜੇ ਅਤੇ ਗੁਆਚ ਗਏ ਹੋਣ। ਨਹੀਂ। ਅਸੀਂ ਉਹ ਲੋਕ ਹਾਂ ਜਿਹੜੇ ਨਿਹਚਾ ਰੱਖਦੇ ਹਾਂ ਅਤੇ ਬਚਾਏ ਗਏ ਹਾਂ।
੨ ਤਿਮੋਥਿਉਸ 4:10
ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚੱਲਾ ਗਿਆ। ਕਰੇਸੱਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚੱਲਾ ਗਿਆ।
ਰਸੂਲਾਂ ਦੇ ਕਰਤੱਬ 15:38
ਪਰ ਉਨ੍ਹਾਂ ਦੀ ਪਹਿਲੀ ਫ਼ੇਰੀ ਤੇ, ਯੂਹੰਨਾ ਮਰਕੁਸ ਉਨ੍ਹਾਂ ਨੂੰ ਪਮਫ਼ੁਲਿਯਾ ਤੇ ਛੱਡ ਗਏ ਅਤੇ ਉਨ੍ਹਾਂ ਨਾਲ ਕੰਮ ਕਰਨਾ ਬੰਦ ਕਰ ਦਿੱਤਾ। ਇਸ ਲਈ ਹੁਣ ਪੌਲੁਸ ਨੇ ਉਸ ਨੂੰ ਉਨ੍ਹਾਂ ਨਾਲ ਨਾ ਲੈ ਜਾਣ ਦਾ ਕੰਮ ਕੀਤਾ।
ਲੋਕਾ 17:31
“ਉਸ ਦਿਨ ਜੇਕਰ ਕੋਈ ਆਪਣੇ ਘਰ ਦੀ ਛੱਤ ਤੇ ਹੈ, ਅਤੇ ਉਸ ਦੀਆਂ ਚੀਜ਼ਾਂ ਘਰ ਦੇ ਅੰਦਰ ਹਨ ਤਾਂ ਉਨ੍ਹਾਂ ਨੂੰ ਲੈਣ ਵਾਸਤੇ ਉਸ ਨੂੰ ਥੱਲੇ ਨਹੀਂ ਜਾਣਾ ਚਾਹੀਦਾ। ਇਸੇ ਤਰ੍ਹਾਂ ਹੀ ਜੇਕਰ ਕੋਈ ਖੇਤ ਵਿੱਚ ਹੈ, ਉਸ ਨੂੰ ਵਾਪਸ ਘਰ ਨਹੀਂ ਆਉਣਾ ਚਾਹੀਦਾ।
ਹਜਿ 2:15
“‘ਹੁਣ, ਅੱਜ ਦੇ ਦਿਨ ਤੋਂ ਅਗਾਂਹ, ਇਸ ਬਾਰੇ ਧਿਆਨ ਨਾਲ ਸੋਚੋ: ਤੁਹਾਡੇ ਯਹੋਵਾਹ ਦੇ ਮੰਦਰ ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ, ਤੁਹਾਡੇ ਲਈ ਗੱਲਾਂ ਕਿਂਝ ਵਾਪਰ ਰਹੀਆਂ ਸਨ?
ਸਫ਼ਨਿਆਹ 1:6
ਕੁਝ ਲੋਕ ਯਹੋਵਾਹ ਵੱਲੋਂ ਮੂੰਹ ਮੋੜ ਗਏ ਤੇ ਉਨ੍ਹਾਂ ਮੇਰੇ ਤੋਂ ਮਦਦ ਮੰਗਣੀ ਬੰਦ ਕਰ ਦਿੱਤੀ। ਜਿਨ੍ਹਾਂ ਨੇ ਆਪਣਾ ਰੁੱਖ ਮੋੜ ਲਿਆ ਉਨ੍ਹਾਂ ਨੂੰ ਮੈਂ ਉਸ ਥਾਂ ਤੋਂ ਹਟਾ ਦੇਵਾਂਗਾ।”
ਯਸਈਆਹ 1:3
ਗਾਂ ਆਪਣੇ ਮਾਲਕ ਨੂੰ ਜਾਣਦੀ ਹੈ। ਅਤੇ ਇੱਕ ਗਧਾ ਓਸ ਥਾਂ ਨੂੰ ਜਾਣਦਾ ਹੈ ਜਿੱਥੇ ਉਸਦਾ ਮਾਲਕ ਉਸ ਨੂੰ ਚਾਰਾ ਪਾਉਂਦਾ ਹੈ। ਪਰ ਇਸਰਾਏਲ ਦੇ ਲੋਕ ਮੈਨੂੰ ਨਹੀਂ ਜਾਣਦੇ। ਮੇਰੇ ਬੰਦੇ ਸਮਝਦੇ ਨਹੀਂ।”
ਅਮਸਾਲ 1:29
ਕਿਉਂ ਕਿ ਉਨ੍ਹਾਂ ਨੇ ਗਿਆਨ ਨੂੰ ਨਫ਼ਰਤ ਕੀਤੀ ਅਤੇ ਤੁਸੀਂ ਯਹੋਵਾਹ ਤੋਂ ਡਰਨ ਤੋਂ ਇਨਕਾਰ ਕਰ ਦਿੱਤਾ।
ਜ਼ਬੂਰ 125:5
ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।