Job 37:13
ਪਰਮੇਸ਼ੁਰ ਲੋਕਾਂ ਨੂੰ ਦੰਡ ਦੇਣ ਲਈ ਹੜ੍ਹ ਲਿਆਉਣ ਲਈ ਜਾਂ ਆਪਣੇ ਪਿਆਰ ਨੂੰ ਦਰਸਾਉਣ ਲਈ, ਪਾਣੀ ਲਿਆਉਣ ਲਈ, ਬੱਦਲਾਂ ਨੂੰ ਲਿਆਉਂਦਾ ਹੈ।
Job 37:13 in Other Translations
King James Version (KJV)
He causeth it to come, whether for correction, or for his land, or for mercy.
American Standard Version (ASV)
Whether it be for correction, or for his land, Or for lovingkindness, that he cause it to come.
Bible in Basic English (BBE)
For a rod, or for a curse, or for mercy, causing it to come on the mark.
Darby English Bible (DBY)
Whether he cause it to come as a rod, or for his land, or in mercy.
Webster's Bible (WBT)
He causeth it to come, whether for correction, or for his land, or for mercy.
World English Bible (WEB)
Whether it is for correction, or for his land, Or for loving kindness, that he causes it to come.
Young's Literal Translation (YLT)
Whether for a rod, or for His land, Or for kindness -- He doth cause it to come.
| He causeth it to come, | אִם | ʾim | eem |
| whether | לְשֵׁ֥בֶט | lĕšēbeṭ | leh-SHAY-vet |
| correction, for | אִם | ʾim | eem |
| or | לְאַרְצ֑וֹ | lĕʾarṣô | leh-ar-TSOH |
| for his land, | אִם | ʾim | eem |
| or | לְ֝חֶ֗סֶד | lĕḥesed | LEH-HEH-sed |
| for mercy. | יַמְצִאֵֽהוּ׃ | yamṣiʾēhû | yahm-tsee-ay-HOO |
Cross Reference
੧ ਸਲਾਤੀਨ 18:45
ਥੋੜੇ ਹੀ ਸਮੇਂ ਬਾਅਦ ਅਕਾਸ਼ ਘਣੇ ਬੱਦਲਾਂ ਨਾਲ ਘਿਰ ਗਿਆ। ਤੇਜ਼ ਹਵਾ ਵਗਣ ਲਗੀ ਤੇ ਫ਼ੇਰ ਮੂਸਲਾਧਾਰ ਮੀਂਹ ਪੈਁਣ ਲੱਗਾ। ਤਾਂ ਅਹਾਬ ਆਪਣੇ ਰੱਥ ਤੇ ਚੜ੍ਹ ਕੇ ਯਿਜ਼ਰਾਏਲ ਨੂੰ ਮੁੜਿਆ।
ਅੱਯੂਬ 38:26
ਮੀਁਹ ਕੌਣ ਵਰ੍ਹਾਉਂਦਾ ਹੈ ਉਨ੍ਹਾਂ ਥਾਵਾਂ ਉੱਤੇ ਵੀ ਜਿੱਥੇ ਲੋਕ ਨਹੀਂ ਰਹਿੰਦੇ?
੧ ਸਮੋਈਲ 12:18
ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।
ਅੱਯੂਬ 36:31
ਪਰਮੇਸ਼ੁਰ ਕੌਮਾਂ ਉੱਤੇ ਕਾਬੂ ਕਰਨ ਲਈ ਅਤੇ ਉਨ੍ਹਾਂ ਨੂੰ ਚੋਖਾ ਭੋਜਨ ਦੇਣ ਲਈ ਉਨ੍ਹਾਂ ਦੀ ਵਰਤੋਂ ਕਰਦਾ ਹੈ।
ਅਜ਼ਰਾ 10:9
ਇਸ ਲਈ, ਤਿੰਨਾਂ ਦਿਨਾਂ ਵਿੱਚ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆ ਵਿੱਚੋਂ ਸਾਰੇ ਲੋਕ ਇਕੱਠੇ ਹੋਕੇ ਯਰੂਸ਼ਲਮ ਵਿੱਚ ਪਹੁੰਚ ਗਏ। ਅਤੇ ਨੌਵੇਂ ਮਹੀਨੇ ਦੇ 20 ਵੇਂ ਦਿਨ, ਸਾਰੇ ਮਨੁੱਖ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਇੱਕਤਰ ਹੋ ਗਏ। ਉਹ ਭਾਰੀ ਬਾਰਿਸ਼ ਅਤੇ ਸਭਾ ਦੇ ਕਾਰਣ ਕੰਬ ਰਹੇ ਸਨ।
ਯਵਾਐਲ 2:23
ਇਸ ਲਈ ਸੀਯੋਨ ਦੇ ਮਨੁੱਖੋ ਖੁਸ਼ੀ ਮਨਾਓ। ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਂ ਤੇ ਖੁਸ਼ੀ ਮਨਾਓ। ਉਹ ਤੁਹਾਡੇ ਤੇ ਮਿਹਰਬਾਨ ਹੋਕੇ ਬਾਰਿਸ਼ ਦੇਵੇਗਾ ਉਹ ਪਹਿਲਾਂ ਵਾਂਗ ਹੀ ਤੁਹਾਡੇ ਸੁੱਖ ਲਈ ਪਹਿਲਾ ਅਤੇ ਅੰਤਮ ਮੀਂਹ ਵਰ੍ਹਾਵੇਗਾ।
ਅੱਯੂਬ 38:37
ਕੌਣ ਇੰਨਾ ਸਿਆਣਾ ਹੈ ਕਿ ਬੱਦਲਾਂ ਨੂੰ ਗਿਣ ਸੱਕੇ ਤੇ ਬੱਦਲਾਂ ਨੂੰ ਆਪਣਾ ਮੀਂਹ ਵਰ੍ਹਾਉਣ ਲਈ ਉਲਟਾ ਸੱਕੇ?
ਅੱਯੂਬ 37:6
ਪਰਮੇਸ਼ੁਰ ਬਰਫ ਨੂੰ ਆਖਦਾ ਹੈ, ‘ਧਰਤੀ ਉੱਤੇ ਡਿੱਗ’ ਤੇ ਉਹ ਮੀਂਹ ਨੂੰ ਆਖਦਾ ਹੈ, ‘ਧਰਤੀ ਉੱਤੇ ਵਰ੍ਹ।’
੨ ਸਮੋਈਲ 21:14
ਤਾਂ ਉਨ੍ਹਾਂ ਨੇ ਸ਼ਾਊਲ ਅਤੇ ਉਸ ਦੇ ਪੁੱਤਰ ਯੋਨਾਥਾਨ ਦੀਆਂ ਹੱਡੀਆਂ ਨੂੰ ਬਿਨਯਾਮੀਨ ਦੇਸ ਦੇ ਸੇਲਾ ਵਿੱਚ ਉਸ ਦੇ ਪਿਤਾ ਕੀਸ਼ ਦੀ ਸਮਾਧ ਵਿੱਚ ਦੱਬ ਦਿੱਤਾ ਅਤੇ ਜੋ ਕੁਝ ਪਾਤਸ਼ਾਹ ਨੇ ਹੁਕਮ ਦਿੱਤਾ ਸੀ, ਉਹ ਸਭ ਕੁਝ ਉਨ੍ਹਾਂ ਨੇ ਮੰਨਿਆ ਅਤੇ ਉਸ ਤੋਂ ਬਾਅਦ ਉਸ ਦੇਸ਼ ਵਾਸਤੇ ਪਰਮੇਸ਼ੁਰ ਨੇ ਬੇਨਤੀਆਂ ਸੁਣ ਲਈਆਂ।
੨ ਸਮੋਈਲ 21:10
ਦਾਊਦ ਅਤੇ ਰਿਸਫ਼ਾਹ ਤਦ ਅੱਯਾਹ ਦੀ ਧੀ ਰਿਸਫ਼ਾਹ ਨੇ ਉਦਾਸੀ ਦਾ ਤੱਪੜ ਲੈ ਕੇ ਉਸ ਪੱਥਰ ਦੇ ਉੱਤੇ ਵਿਛਾ ਦਿੱਤਾ ਅਤੇ ਉਹ ਤੱਪੜ ਉਸ ਪੱਥਰ ਉੱਪਰ ਵਾਢੀਆਂ ਦੇ ਮੌਸਮ ਤੋਂ ਲੈ ਕੇ ਬਾਰਸ਼ਾਂ ਦੇ ਮੌਸਮ ਤੱਕ ਵਿਛਿਆ ਰਿਹਾ। ਰਿਸਫ਼ਾਹ ਦਿਨ ਰਾਤ ਉੱਥੇ ਉਨ੍ਹਾਂ ਲੋਥਾਂ ਨੂੰ ਵੇਖਦੀ ਰਹੀ ਅਤੇ ਉਨ੍ਹਾਂ ਦੀ ਰੱਖਵਾਲੀ ਕਰਦੀ ਰਹੀ ਤਾਂ ਜੋ ਕਿਤੇ ਦਿਨ ਦੇ ਵੇਲੇ ਕੋਈ ਜੰਗਲੀ ਪਰਿੰਦਾ ਉਨ੍ਹਾਂ ਦੀ ਲੋਥ ਨੂੰ ਨਾ ਪੈ ਜਾਵੇ ਅਤੇ ਨਾ ਹੀ ਕਿਤੇ ਰਾਤ ਵਕਤ ਕੋਈ ਦਰਿੰਦਾ ਉਨ੍ਹਾਂ ਦੀ ਲੋਥ ਨੂੰ ਚੁੱਕ ਲੈ ਜਾਵੇ।
ਖ਼ਰੋਜ 9:18
ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ।