Job 4:3
ਅੱਯੂਬ, ਤੂੰ ਬਹੁਤ ਲੋਕਾਂ ਨੂੰ ਸਿੱਖਿਆ ਦਿੱਤੀ ਹੈ। ਤੂੰ ਬਹੁਤ ਸਾਰੇ ਕਮਜੋਰ ਹੱਥਾਂ ਨੂੰ ਤਾਕਤ ਦਿੱਤੀ ਹੈ।
Job 4:3 in Other Translations
King James Version (KJV)
Behold, thou hast instructed many, and thou hast strengthened the weak hands.
American Standard Version (ASV)
Behold, thou hast instructed many, And thou hast strengthened the weak hands.
Bible in Basic English (BBE)
Truly, you have been a helper to others, and you have made feeble hands strong;
Darby English Bible (DBY)
Behold, thou hast instructed many, and thou hast strengthened the weak hands;
Webster's Bible (WBT)
Behold, thou hast instructed many, and thou hast strengthened the weak hands.
World English Bible (WEB)
Behold, you have instructed many, You have strengthened the weak hands.
Young's Literal Translation (YLT)
Lo, thou hast instructed many, And feeble hands thou makest strong.
| Behold, | הִ֭נֵּה | hinnē | HEE-nay |
| thou hast instructed | יִסַּ֣רְתָּ | yissartā | yee-SAHR-ta |
| many, | רַבִּ֑ים | rabbîm | ra-BEEM |
| strengthened hast thou and | וְיָדַ֖יִם | wĕyādayim | veh-ya-DA-yeem |
| the weak | רָפ֣וֹת | rāpôt | ra-FOTE |
| hands. | תְּחַזֵּֽק׃ | tĕḥazzēq | teh-ha-ZAKE |
Cross Reference
ਯਸਈਆਹ 35:3
ਕਮਜ਼ੋਰ ਬਾਜ਼ੂਆਂ ਨੂੰ ਫ਼ੇਰ ਤਾਕਤਵਰ ਬਣਾਓ। ਕਮਜ਼ੋਰ ਗੋਡਿਆਂ ਨੂੰ ਫ਼ੇਰ ਮਜ਼ਬੂਤ ਬਣਾਓ।
ਇਬਰਾਨੀਆਂ 12:12
ਆਪਣੇ ਜੀਵਨ ਢੰਗ ਬਾਰੇ ਸਾਵੱਧਾਨ ਰਹੋ ਤੁਸੀਂ ਕਮਜ਼ੋਰ ਹੋ ਚੁੱਕੇ ਹੋ। ਇਸ ਲਈ ਆਪਣੇ ਆਪ ਨੂੰ ਇੱਕ ਵਾਰ ਫ਼ੇਰ ਮਜ਼ਬੂਤ ਬਣਾਓ।
ਕੁਲੁੱਸੀਆਂ 4:6
ਜਦੋਂ ਤੁਸੀਂ ਗੱਲ ਬਾਤ ਕਰੋ, ਤੁਹਾਨੂੰ ਹਰ ਸਮੇਂ ਮਿਹਰਬਾਨ ਅਤੇ ਸਿਆਣਾ ਹੋਣਾ ਚਾਹੀਦਾ ਹੈ। ਫ਼ੇਰ ਤੁਸੀਂ ਹਰ ਵਿਅਕਤੀ ਨੂੰ ਉਸੇ ਤਰ੍ਹਾਂ ਜਵਾਬ ਦੇ ਸੱਕੋਂਗੇ ਜਿਸ ਤਰ੍ਹਾਂ ਤੁਹਾਨੂੰ ਦੇਣਾ ਚਾਹੀਦਾ ਹੈ।
ਅਫ਼ਸੀਆਂ 4:29
ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।
ਲੋਕਾ 22:43
ਫਿਰ ਸੁਰਗ ਤੋਂ ਇੱਕ ਦੂਤ ਪ੍ਰਗਟਿਆ ਅਤੇ ਉਸ ਨੂੰ ਸ਼ਕਤੀ ਦਿੱਤੀ।
ਲੋਕਾ 22:32
ਮੈਂ ਪ੍ਰਾਰਥਨਾ ਤੇਰੇ ਲਈ ਕੀਤੀ ਹੈ ਤਾਂ ਜੋ ਤੇਰਾ ਵਿਸ਼ਵਾਸ ਕਾਇਮ ਰਹੇ। ਅਤੇ ਜਦੋਂ ਤੂੰ ਵਾਪਸ ਮੇਰੇ ਕੋਲ ਮੁੜੇਂ ਤਾ ਆਪਣੇ ਭਾਈਆਂ ਨੂੰ ਵੀ ਤਕੜਾ ਕਰੀਂ।”
ਹਿਜ਼ ਕੀ ਐਲ 13:22
“‘ਨਬੀਓ, ਤੁਸੀਂ ਝੂਠ ਬੋਲਦੇ ਹੋ। ਤੁਹਾਡੇ ਝੂਠ ਨੇਕ ਬੰਦਿਆਂ ਨੂੰ ਦੁੱਖ ਪਹੁੰਚਾਉਂਦੇ ਹਨ-ਮੈਂ ਉਨ੍ਹਾਂ ਨੇਕ ਬੰਦਿਆਂ ਨੂੰ ਨੁਕਸਾਨ ਪਹੁੰਚਾਉਣਾ ਨਹੀਂ ਚਾਹਿਆ! ਤੁਸੀਂ ਮੰਦੇ ਲੋਕਾਂ ਦਾ ਪੱਖ ਲੈਂਦੇ ਹੋ ਅਤੇ ਉਨ੍ਹਾਂ ਨੂੰ ਉਤਸਾਹਿਤ ਕਰਦੇ ਹੋ। ਤੁਸੀਂ ਉਨ੍ਹਾਂ ਨੂੰ ਆਪਣੀਆਂ ਜ਼ਿੰਦਗੀਆਂ ਬਦਲਣ ਲਈ ਨਹੀਂ ਆਖਦੇ। ਤੁਸੀਂ ਉਨ੍ਹਾਂ ਦੀਆਂ ਜ਼ਿੰਦਗੀਆਂ ਬਚਾਉਣ ਦੀ ਕੋਸ਼ਿਸ਼ ਨਹੀਂ ਕਰਦੀਆਂ!
ਯਸਈਆਹ 50:4
ਪਰਮੇਸ਼ੁਰ ਦਾ ਸੇਵਕ ਸੱਚਮੁੱਚ ਪਰਮੇਸ਼ੁਰ ਉੱਤੇ ਨਿਰਭਰ ਕਰਦਾ ਹੈ ਮੇਰੇ ਪ੍ਰਭੂ, ਯਹੋਵਾਹ ਨੇ ਮੈਨੂੰ ਸਿੱਖਿਆ ਦ੍ਦੇਣ ਦੀ ਯੋਗਤਾ ਦਿੱਤੀ ਸੀ। ਇਸ ਲਈ ਮੈਂ ਇਨ੍ਹਾਂ ਉਦਾਸ ਲੋਕਾਂ ਨੂੰ ਸਿੱਖਿਆ ਦਿਂਦ੍ਦਾ ਹਾਂ। ਉਹ ਹਰ ਸਵੇਰ ਮੈਨੂੰ ਜਗਾਉਂਦਾ ਹੈ ਅਤੇ ਮੈਨੂੰ ਇੱਕ ਚੇਲੇ ਵਾਂਗ ਸਿੱਖਿਆ ਦਿਂਦ੍ਦਾ ਹੈ।
ਅਮਸਾਲ 16:21
ਜਿਹੜਾ ਵਿਅਕਤੀ ਸਿਆਣਪਤਾ ਨਾਲ ਸੋਚੇ ਦੂਰਦਰਿਸ਼ਟੀ ਪ੍ਰਾਪਤ ਕਰਨ ਲਈ ਸੂਝਵਾਨ ਬਣਾਇਆ ਜਾਵੇਗਾ, ਅਤੇ ਮਨਭਾਉਂਦਾ ਉਪਦੇਸ਼ ਹੋਰ ਵੀ ਪ੍ਰੇਰਣਾਮਈ ਹੈ।
ਅਮਸਾਲ 15:7
ਸਿਆਣੇ ਲੋਕਾਂ ਦੇ ਬੁਲ੍ਹ ਗਿਆਨ ਬਿਖੇਰਦੇ ਹਨ, ਪਰ ਮੂਰੱਖਾਂ ਦਾ ਦਿਮਾਗ਼ ਅਜਿਹਾ ਨਹੀਂ ਹੁੰਦਾ।
ਅਮਸਾਲ 10:21
ਨੇਕ ਬੰਦੇ ਦੇ ਸ਼ਬਦ ਹੋਰ ਬਹੁਤ ਲੋਕਾਂ ਦਾ ਭਲਾ ਕਰਦੇ ਹਨ। ਪਰ ਮੂਰਖ ਬੰਦਾ ਸੂਝ ਦੀ ਕਮੀ ਕਾਰਣ ਮਰ ਜਾਂਦਾ ਹੈ।
ਅੱਯੂਬ 16:5
ਪਰ ਮੈਂ ਤੁਹਾਨੂੰ ਹੌਂਸਲਾ ਦੇ ਸੱਕਦਾ ਸੀ ਅਤੇ ਆਪਣੇ ਸ਼ਬਦਾਂ ਨਾਲ ਤੁਹਾਨੂੰ ਉਮੀਦ ਦੇ ਸੱਕਦਾ ਸੀ।
ਅਜ਼ਰਾ 6:22
ਉਨ੍ਹਾਂ ਨੇ ਆਨੰਦ ਨਾਲ ਸੱਤ ਦਿਨ ਪਤੀਰੀ ਰੋਟੀ ਦਾ ਪਰਬ ਮਨਾਇਆ ਕਿਉਂ ਕਿ ਯਹੋਵਾਹ ਨੇ ਉਨ੍ਹਾਂ ਨੂੰ ਖੁਸ਼ ਕੀਤਾ ਸੀ ਅਤੇ ਅੱਸ਼ੂਰ ਦੇ ਪਾਤਸਾਹ ਦਾ ਮਨ ਫ਼ੇਰ ਦਿੱਤਾ ਸੀ। ਇਸ ਲਈ ਪਾਤਸ਼ਾਹ ਨੇ ਪਰਮੇਸ਼ੁਰ ਦਾ ਮੰਦਰ ਬਨਾਉਣ ਵਿੱਚ ਉਨ੍ਹਾਂ ਦੀ ਮਦਦ ਕੀਤੀ।
ਅਸਤਸਨਾ 3:28
ਤੈਨੂੰ ਚਾਹੀਦਾ ਹੈ ਕਿ ਯਹੋਸ਼ੁਆ ਨੂੰ ਹਿਦਾਇਤਾਂ ਦੇਵੇ। ਉਸਦੀ ਹੌਂਸਲਾ ਅਫ਼ਜ਼ਾਈ ਕਰ। ਉਸ ਨੂੰ ਮਜ਼ਬੂਤ ਬਣਾ! ਕਿਉਂਕਿ ਯਹੋਸ਼ੂਆ ਨੂੰ ਅਵੱਸ਼ ਹੀ ਲੋਕਾਂ ਦੀ ਯਰਦਨ ਨਦੀ ਦੇ ਪਾਰ ਅਗਵਾਈ ਕਰਨੀ ਚਾਹੀਦੀ ਹੈ। ਤੂੰ ਧਰਤੀ ਨੂੰ ਦੇਖ ਸੱਕਦਾ ਹੈ, ਪਰ ਯਹੋਸ਼ੁਆ ਉਨ੍ਹਾਂ ਦੀ ਉਸ ਧਰਤੀ ਉੱਤੇ ਅਗਵਾਈ ਕਰੇਗਾ। ਉਹ ਉਨ੍ਹਾਂ ਦੀ ਉਸ ਧਰਤੀ ਉੱਤੇ ਕਬਜ਼ਾ ਕਰਨ ਵਿੱਚ ਅਤੇ ਉੱਥੇ ਰਹਿਣ ਵਿੱਚ ਸਹਾਇਤਾ ਕਰੇਗਾ।’
ਪੈਦਾਇਸ਼ 18:19
ਕਿਉਂਕਿ ਮੈਂ ਉਸ ਨੂੰ ਜਾਣਦਾ ਹਾਂ, ਇਸ ਲਈ ਮੈਂ ਅਬਰਾਹਾਮ ਨਾਲ ਇੱਕ ਖਾਸ ਇਕਰਾਰਨਾਮਾ ਕੀਤਾ ਹੈ ਤਾਂ ਜੋ ਉਹ ਆਪਣੇ ਬੱਚਿਆਂ ਅਤੇ ਆਪਣੇ ਉੱਤਰਾਧਿਕਾਰੀਆਂ ਨੂੰ ਯਹੋਵਾਹ ਦੀ ਰਜ਼ਾ ਅਨੁਸਾਰ ਜਿਉਣ ਦੀ ਹਿਦਾਇਤ ਦੇਵੇ ਅਤੇ ਉਹ ਸਹੀ ਢੰਗ ਨਾਲ ਜੀਵਨ ਜਿਉਣ ਅਤੇ ਨਿਆਂਪੂਰਣ ਹੋਣ। ਫ਼ੇਰ ਮੈਂ, ਯਹੋਵਾਹ, ਉਸ ਨੂੰ ਉਹ ਚੀਜ਼ਾਂ ਦੇ ਸੱਕਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ।”