ਅੱਯੂਬ 5:13 in Punjabi

ਪੰਜਾਬੀ ਪੰਜਾਬੀ ਬਾਈਬਲ ਅੱਯੂਬ ਅੱਯੂਬ 5 ਅੱਯੂਬ 5:13

Job 5:13
ਪਰਮੇਸ਼ੁਰ ਸਿਆਣੇ ਬੰਦਿਆਂ ਨੂੰ ਵੀ ਉਨ੍ਹਾਂ ਦੀ ਚਤੁਰਾਈ ਵਿੱਚ ਫ਼ਾਹ ਲੈਂਦਾ ਹੈ। ਇਸ ਲਈ ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਹੀਂ ਹੁੰਦੀਆਂ।

Job 5:12Job 5Job 5:14

Job 5:13 in Other Translations

King James Version (KJV)
He taketh the wise in their own craftiness: and the counsel of the froward is carried headlong.

American Standard Version (ASV)
He taketh the wise in their own craftiness; And the counsel of the cunning is carried headlong.

Bible in Basic English (BBE)
He takes the wise in their secret designs, and the purposes of the twisted are cut off suddenly.

Darby English Bible (DBY)
He taketh the wise in their own craftiness; and the counsel of the wily is carried headlong:

Webster's Bible (WBT)
He taketh the wise in their own craftiness: and the counsel of the froward is carried headlong.

World English Bible (WEB)
He takes the wise in their own craftiness; The counsel of the cunning is carried headlong.

Young's Literal Translation (YLT)
Capturing the wise in their subtilty, And the counsel of wrestling ones was hastened,

He
taketh
לֹכֵ֣דlōkēdloh-HADE
the
wise
חֲכָמִ֣יםḥăkāmîmhuh-ha-MEEM
in
their
own
craftiness:
בְּעָרְמָ֑םbĕʿormāmbeh-ore-MAHM
counsel
the
and
וַֽעֲצַ֖תwaʿăṣatva-uh-TSAHT
of
the
froward
נִפְתָּלִ֣יםniptālîmneef-ta-LEEM
is
carried
headlong.
נִמְהָֽרָה׃nimhārâneem-HA-ra

Cross Reference

੧ ਕੁਰਿੰਥੀਆਂ 3:19
ਕਿਉਂ? ਕਿਉਂਕਿ ਇਸ ਦੁਨੀਆਂ ਦੀ ਸਿਆਣਪ ਪਰਮੇਸ਼ੁਰ ਲਈ ਮੂਰੱਖਤਾ ਹੈ। ਪੋਥੀਆਂ ਵਿੱਚ ਇਹ ਲਿਖਿਆ ਹੋਇਆ ਹੈ, “ਉਹ ਸਿਆਣੇ ਲੋਕਾਂ ਨੂੰ ਉਨ੍ਹਾਂ ਦੇ ਚੁਸਤ ਚਲਾਕੀਆਂ ਵਾਲੇ ਅਮਲਾਂ ਤੋਂ ਫ਼ੜਦਾ ਹੈ।”

੧ ਕੁਰਿੰਥੀਆਂ 1:19
ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਅਕਲਮੰਦਾਂ ਦੀ ਅਕਲ ਨਸ਼ਟ ਕਰ ਦੇਵਾਂਗਾ, ਮੈਂ ਸੂਝਵਾਨਾਂ ਦੀ ਸੂਝ ਨਿਕਾਰਥਕ ਬਣਾਂ ਦਿਆਂਗਾ।”

ਲੋਕਾ 1:51
ਉਸ ਨੇ ਆਪਣੀਆਂ ਬਾਹਾਂ ਦੀ ਤਾਕਤ ਵਿਖਾਈ। ਉਸ ਨੇ ਹੰਕਾਰੀ ਲੋਕਾਂ ਨੂੰ ਉਨ੍ਹਾਂ ਦੀਆਂ ਹੰਕਾਰੀ ਸੋਚਾਂ ਨਾਲ ਖਿੰਡਾ ਦਿੱਤਾ।

ਜ਼ਬੂਰ 9:15
ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।

ਅਮਸਾਲ 3:32
ਕਿਉਂਕਿ ਯਹੋਵਾਹ ਕਪਟੀ ਲੋਕਾਂ ਨੂੰ ਨਫ਼ਰਤ ਕਰਦਾ ਹੈ, ਪਰ ਆਪਣੀ ਦੋਸਤੀ ਉਹਨਾਂ ਲੋਕਾਂ ਵੱਲ ਵੱਧਾਉਂਦਾ ਹੈ ਜੋ ਇਮਾਨਦਾਰ ਹਨ।

ਜ਼ਬੂਰ 35:7
ਮੈਂ ਕੋਈ ਗਲਤ ਕੰਮ ਨਹੀਂ ਕੀਤਾ। ਪਰ ਉਨ੍ਹਾਂ ਲੋਕਾਂ ਨੇ ਮੈਨੂੰ ਫ਼ੜਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਨੇ ਮੈਨੂੰ ਅਕਾਰਣ ਹੀ ਫ਼ਸਾਉਣ ਦੀ ਕੋਸ਼ਿਸ਼ ਕੀਤੀ।

ਜ਼ਬੂਰ 18:26
ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਲਈ ਸ਼ੁਭ ਤੇ ਪਵਿੱਤਰ ਹੋ ਜਿਹੜੇ ਸ਼ੁਭ ਤੇ ਪਵਿੱਤਰ ਹਨ। ਪਰ ਤੁਸੀਂ ਕਮੀਨੇ ਅਤੇ ਮੀਸਣੇ ਲੋਕਾਂ ਲਈ ਵੱਧੇਰੇ ਚਤੁਰ ਬਣ ਜਾਂਦੇ ਹੋਂ।

ਜ਼ਬੂਰ 7:15
ਉਹ ਹੋਰਾਂ ਨੂੰ ਫ਼ਸਾਉਣ ਅਤੇ ਉਨ੍ਹਾਂ ਨੂੰ ਸੱਟਾਂ ਮਾਰਨ ਦੀਆਂ ਯੋਜਨਾਵਾਂ ਬਣਾਉਂਦੇ ਹਨ। ਪਰ ਉਹ ਖੁਦ ਹੀ ਆਪਣੇ ਜਾਲ ਵਿੱਚ ਫ਼ਸ ਜਾਵਣਗੇ।

ਆ ਸਤਰ 9:25
ਹਾਮਾਨ ਨੇ ਇਹ ਬੁਰਿਆਈ ਕੀਤੀ ਪਰ ਅਸਤਰ ਪਾਤਸ਼ਾਹ ਕੋਲ ਇਸ ਬਾਰੇ ਗੱਲ ਕਰਨ ਲਈ ਗਈ। ਇਸ ਲਈ ਪਾਤਸ਼ਾਹ ਨੇ ਨਵਾਂ ਹੁਕਮ ਭੇਜਿਆ ਅਤੇ ਉਸ ਨਵੇਂ ਆਦੇਸ਼ ਨੇ ਸਿਰਫ਼ ਹਾਮਾਨ ਦੀ ਵਿਉਂਤ ਨੂੰ ਹੀ ਤਬਾਹ ਨਹੀਂ ਕੀਤਾ ਪਰ ਇਹ ਹਾਮਾਨ ਅਤੇ ਉਸ ਦੇ ਪਰਿਵਾਰ ਤੇ ਲਾਗੂ ਹੋਈ। ਇਵੇਂ ਹਾਮਾਨ ਅਤੇ ਉਸ ਦੇ ਪੁੱਤਰ ਸੂਲੀ ਚਾਢ਼ੇ ਗਏ।

ਆ ਸਤਰ 7:10
ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।

ਆ ਸਤਰ 6:4
ਉਸ ਵੇਲੇ ਹਾਮਾਨ ਪਾਤਸ਼ਾਹ ਦੇ ਮਹਿਲ ਦੇ ਵਿਹੜੇ ਵਿੱਚ ਅਜੇ ਦਾਖਲ ਹੀ ਹੋਇਆ ਸੀ। ਉਹ ਪਾਤਸ਼ਾਹ ਨੂੰ ਇਹ ਆਖਣ ਆਇਆ ਸੀ ਕਿ ਜੋ ਸੂਲੀ ਉਸ ਨੇ ਤਿਆਰ ਕੀਤੀ ਹੈ ਪਾਤਸ਼ਾਹ, ਮਾਰਦਕਈ ਨੂੰ ਉੱਥੇ ਟੰਗਣ ਦਾ ਹੁਕਮ ਦੇਵੇ। ਰਾਜੇ ਨੇ ਕਦਮਾਂ ਦੀ ਆਵਾਜ਼ ਸੁਣੀ। ਰਾਜੇ ਨੇ ਆਖਿਆ, “ਵਿਹੜੇ ਵਿੱਚ ਕੌਣ ਆਇਆ ਹੈ?”

੨ ਸਮੋਈਲ 17:23
ਅਹੀਥੋਫ਼ਲ ਦਾ ਖੁਦਕੁਸ਼ੀ ਕਰਨਾ ਜਦੋਂ ਅਹੀਥੋਫ਼ਲ ਨੇ ਵੇਖਿਆ ਕਿ ਇਸਰਾਏਲੀਆਂ ਨੇ ਉਸਦੀ ਸਲਾਹ ਨੂੰ ਨਹੀਂ ਮੰਨਿਆ ਤਾਂ ਉਸ ਨੇ ਆਪਣੇ ਖੋਤੇ ਨੂੰ ਕਸਿਆ ਅਤੇ ਆਪਣੇ ਖੋਤੇ ਤੇ ਕਾਠੀ ਪਾਕੇ ਉਸ ਉੱਪਰ ਚੜ੍ਹ ਕੇ ਆਪਣੇ ਸ਼ਹਿਰ ਵਿੱਚ ਆਪਣੇ ਘਰ ਨੂੰ ਵਾਪਸ ਮੁੜ ਗਿਆ। ਉਸ ਨੇ ਆਪਣੇ ਪਰਿਵਾਰ ਨੂੰ ਸੁਧਾਰ ਕੇ ਆਪਣੇ ਆਪਨੂੰ ਫ਼ਾਹਾ ਦੇ ਦਿੱਤਾ। ਜਦੋਂ ਅਹੀਥੋਫ਼ਲ ਮਰ ਗਿਆ ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦੀ ਸਮਾਧ ਵਿੱਚ ਹੀ ਦੱਬ ਦਿੱਤਾ।

੨ ਸਮੋਈਲ 15:34
ਪਰ ਜੇ ਤੂੰ ਯਰੂਸ਼ਲਮ ਨੂੰ ਮੁੜ ਜਾਵੇਂ ਤਾਂ ਤੂੰ ਅਹੀਥੋਫ਼ਲ ਦੀ ਸਲਾਹ ਨੂੰ ਫ਼ਿਜ਼ੂਲ ਸਿੱਧ ਕਰ ਸੱਕਦਾ ਹੈਂ। ਜੇ ਤੂੰ ਜਾਕੇ ਅਬਸ਼ਾਲੋਮ ਨੂੰ ਆਖੇਁ, ‘ਹੇ ਪਾਤਸ਼ਾਹ! ਮੈਂ ਤੇਰਾ ਸੇਵਕ ਹਾਂ। ਪਹਿਲਾਂ ਮੈਂ ਤੇਰੇ, ਪਿਤਾ ਦੀ ਟਹਿਲ ਕੀਤੀ ਹੁਣ ਮੈਂ ਤੇਰੀ ਸੇਵਾ ਕਰਾਂਗਾ।’

੨ ਸਮੋਈਲ 15:31
ਇੱਕ ਮਨੁੱਖ ਨੇ ਦਾਊਦ ਨੂੰ ਕਿਹਾ, “ਅਹੀਥੋਫ਼ਲ ਵੀ ਦੁਸ਼ਮਣਾਂ ਵਿੱਚ ਰਲਕੇ ਅਬਸ਼ਾਲੋਮ ਦੇ ਨਾਲ ਹੈ।” ਤਦ ਦਾਊਦ ਨੇ ਆਖਿਆ, “ਹੇ ਯਹੋਵਾਹ! ਮੈਂ ਤੇਰੇ ਅੱਗੇ ਬੇਨਤੀ ਕਰਦਾ ਹਾਂ ਕਿ ਅਹੀਥੋਫ਼ਲ ਦੀ ਸਲਾਹ ਨੂੰ ਮੂਰੱਖਤਾਈ ਨਾਲ ਉਲਟਾਅ ਦੇ।”