ਅੱਯੂਬ 8:3 in Punjabi

ਪੰਜਾਬੀ ਪੰਜਾਬੀ ਬਾਈਬਲ ਅੱਯੂਬ ਅੱਯੂਬ 8 ਅੱਯੂਬ 8:3

Job 8:3
ਕੀ ਪਰਮੇਸ਼ੁਰ ਨਿਆਂ ਨੂੰ ਭ੍ਰਸ਼ਟ ਕਰਦਾ? ਕੀ ਸਰਬ-ਸ਼ਕਤੀਮਾਨ ਪਰਮੇਸ਼ੁਰ ਹਮੇਸ਼ਾ ਉਹੀ ਕਰਦਾ ਜੋ ਧਰਮੀ ਹੈ?

Job 8:2Job 8Job 8:4

Job 8:3 in Other Translations

King James Version (KJV)
Doth God pervert judgment? or doth the Almighty pervert justice?

American Standard Version (ASV)
Doth God pervert justice? Or doth the Almighty pervert righteousness?

Bible in Basic English (BBE)
Does God give wrong decisions? or is the Ruler of all not upright in his judging?

Darby English Bible (DBY)
Doth ùGod pervert judgment, and the Almighty pervert justice?

Webster's Bible (WBT)
Doth God pervert judgment; or doth the Almighty pervert justice?

World English Bible (WEB)
Does God pervert justice? Or does the Almighty pervert righteousness?

Young's Literal Translation (YLT)
Doth God pervert judgment? And doth the Mighty One pervert justice?

Doth
God
הַ֭אֵלhaʾēlHA-ale
pervert
יְעַוֵּ֣תyĕʿawwētyeh-ah-WATE
judgment?
מִשְׁפָּ֑טmišpāṭmeesh-PAHT
or
וְאִםwĕʾimveh-EEM
Almighty
the
doth
שַׁ֝דַּ֗יšaddaySHA-DAI
pervert
יְעַוֵּֽתyĕʿawwētyeh-ah-WATE
justice?
צֶֽדֶק׃ṣedeqTSEH-dek

Cross Reference

੨ ਤਵਾਰੀਖ਼ 19:7
ਹੁਣ ਤੁਹਾਡੇ ਵਿੱਚੋਂ ਸਭਨਾਂ ਨੂੰ ਯਹੋਵਾਹ ਦੇ ਭੈਅ ਵਿੱਚ ਰਹਿਣਾ ਚਾਹੀਦਾ ਹੈ। ਤੁਸੀਂ ਜੋ ਕੁਝ ਵੀ ਕਰਦੇ ਹੋ, ਸਾਵਧਾਨ ਹੋ ਕੇ ਕਰੋ ਕਿਉਂ ਕਿ ਯਹੋਵਾਹ ਸਾਡਾ ਪਰਮੇਸ਼ੁਰ ਨਿਆਂ ਪਸੰਦ ਹੈ। ਯਹੋਵਾਹ ਕਿਸੇ ਨਾਲ ਭਿੰਨ-ਭੇਦ ਜਾਂ ਛੋਟੇ-ਵੱਡੇ ਦਾ ਫ਼ਰਕ ਨਹੀਂ ਰੱਖਦਾ ਅਤੇ ਨਾ ਹੀ ਉਹ ਆਪਣੇ ਨਿਆਂ ਬਦਲਣ ਲਈ ਕਿਸੇ ਕੋਲੋਂ ਰਿਸ਼ਵਤ ਲੈਂਦਾ ਹੈ।”

ਅਸਤਸਨਾ 32:4
“ਉਹ ਚੱਟਾਨ ਹੈ ਉਸਦਾ ਕਾਰਜ ਸਂਪੁਰਨ ਹੈ। ਕਿਉਂਕਿ ਉਸ ਦੇ ਧਰਤੀ ਦੇ ਸਾਰੇ ਰਾਹ ਧਰਮੀ ਹਨ ਪਰਮੇਸ਼ੁਰ ਸੱਚਾ ਅਤੇ ਵਫ਼ਾਦਾਰ ਹੈ। ਉਹ ਇਮਾਨਦਾਰ ਅਤੇ ਭਰੋਸੇਯੋਗ ਹੈ।

ਪੈਦਾਇਸ਼ 18:25
ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”

ਅੱਯੂਬ 34:10
“ਤੁਸੀਂ ਆਦਮੀ ਮੈਨੂੰ ਸਮਝ ਸੱਕਦੇ ਹੋ, ਇਸ ਲਈ ਮੈਨੂੰ ਸੁਣੋ। ਪਰਮੇਸ਼ੁਰ ਕਦੇ ਵੀ ਉਹ ਨਹੀਂ ਕਰਦਾ ਜੋ ਬਦ ਹੈ। ਪਰਮੇਸ਼ੁਰ ਸਰਬ-ਸ਼ਕਤੀਮਾਨ ਕਦੇ ਵੀ ਗ਼ਲਤ ਨਹੀਂ ਕਰਦਾ।

ਦਾਨੀ ਐਲ 9:14
ਯਹੋਵਾਹ ਨੇ ਸਾਡੇ ਲਈ ਭਿਆਨਕ ਗੱਲਾਂ ਤਿਆਰ ਕੀਤੀਆਂ ਸਨ-ਅਤੇ ਉਸ ਨੇ ਉਨ੍ਹਾਂ ਗੱਲਾਂ ਨੂੰ ਵਾਪਰਨ ਦਿੱਤਾ। ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਕਿਉਂ ਕਿ ਉਹ ਆਪਣੀ ਹਰ ਗੱਲ ਵਿੱਚ ਬੇਲਾਗ ਹੈ। ਪਰ ਅਸੀਂ ਹਾਲੇ ਵੀ ਉਸਦੀ ਗੱਲ ਵੱਲ ਧਿਆਨ ਨਹੀਂ ਦਿੱਤਾ।

ਰੋਮੀਆਂ 3:4
ਨਹੀਂ। ਪਰਮੇਸ਼ੁਰ ਹਮੇਸ਼ਾ ਸੱਚਾ ਰਹੇਗਾ ਭਾਵੇਂ ਸਾਰੇ ਝੂਠੇ ਹਨ। ਜਿਵੇਂ ਕਿ ਪੋਥੀਆਂ ਵਿੱਚ ਕਿਹਾ ਗਿਆ ਹੈ: “ਤੁਸੀਂ ਆਪਣੇ ਬੋਲਾਂ ਵਿੱਚ ਧਰਮੀ ਸਾਬਿਤ ਕੀਤੇ ਜਾਵੋਂਗੇ ਅਤੇ ਆਪਣੇ ਨਿਆਂ ਦੇ ਸਮੇਂ ਜਿੱਤੋਂਗੇ।”

ਪਰਕਾਸ਼ ਦੀ ਪੋਥੀ 16:7
ਅਤੇ ਮੈਂ ਜਗਵੇਦੀ ਨੂੰ ਆਖਦਿਆਂ ਸੁਣਿਆ, “ਹਾਂ, ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਤੇਰੇ ਫ਼ੈਸਲੇ ਸੱਚੇ ਅਤੇ ਧਰਮੀ ਹੁੰਦੇ ਹਨ।”

ਪਰਕਾਸ਼ ਦੀ ਪੋਥੀ 15:3
ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।

ਰੋਮੀਆਂ 2:5
ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।

ਹਿਜ਼ ਕੀ ਐਲ 33:20
ਪਰ ਤੁਸੀਂ ਲੋਕ ਫ਼ੇਰ ਵੀ ਆਖਦੇ ਹੋ ਕਿ ਮੈਂ ਨਿਰਪੱਖ ਨਹੀਂ ਹਾਂ। ਪਰ ਮੈਂ ਤੁਹਾਨੂੰ ਸੱਚ ਆਖ ਰਿਹਾ ਹਾਂ। ਇਸਰਾਏਲ ਦੇ ਪਰਿਵਾਰ, ਹਰ ਬੰਦੇ ਦਾ ਨਿਆਂ ਉਸ ਦੇ ਅਮਲਾਂ ਅਨੁਸਾਰ ਹੋਵੇਗਾ!”

ਹਿਜ਼ ਕੀ ਐਲ 33:17
“ਪਰ ਤੇਰੇ ਲੋਕ ਆਖਦੇ ਹਨ, ‘ਇਹ ਗੱਲ ਠੀਕ ਨਹੀਂ! ਯਹੋਵਾਹ ਮੇਰਾ ਪ੍ਰਭੂ ਇਸ ਤਰ੍ਹਾਂ ਦਾ ਨਹੀਂ ਹੋ ਸੱਕਦਾ!’ “ਪਰ ਉਹ ਅਜਿਹੇ ਲੋਕ ਹਨ ਜਿਹੜੇ ਨਿਰਪੱਖ ਨਹੀਂ ਹਨ! ਉਹ ਅਜਿਹੇ ਲੋਕ ਹਨ ਜਿਨ੍ਹਾਂ ਜ਼ਰੂਰ ਬਦਲਣਾ ਚਾਹੀਦਾ ਹੈ!

ਹਿਜ਼ ਕੀ ਐਲ 18:25
ਪਰਮੇਸ਼ੁਰ ਨੇ ਆਖਿਆ, “ਤੁਸੀਂ ਲੋਕ ਭਾਵੇਂ ਇਹ ਆਖੋ, ‘ਪਰਮੇਸ਼ੁਰ ਮੇਰਾ ਪ੍ਰਭੂ ਨਿਆਂਈ ਨਹੀਂ ਹੈ!’ ਪਰ ਇਸਰਾਏਲ ਦੇ ਪਰਿਵਾਰ, ਸੁਣ। ਮੈਂ ਨਿਆਈ ਹਾਂ। ਤੁਸੀਂ ਹੀ ਹੋ ਜਿਹੜੇ ਨਿਆਂਈ ਨਹੀਂ ਹੋ!

ਜ਼ਬੂਰ 99:4
ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।

ਜ਼ਬੂਰ 89:14
ਤੁਹਾਡਾ ਰਾਜ ਸੱਚ ਅਤੇ ਇਨਸਾਫ਼ ਉੱਤੇ ਸਾਜਿਆ ਗਿਆ ਹੈ। ਪਿਆਰ ਅਤੇ ਵਫ਼ਾਦਾਰੀ ਤੁਹਾਡੇ ਤਖਤ ਦੇ ਸਾਹਮਣੇ ਤੁਹਾਡੇ ਨੌਕਰ ਹਨ।

ਅੱਯੂਬ 9:2
“ਹਾਂ, ਮੈਂ ਜਾਣਦਾ ਹਾਂ ਕਿ ਜੋ ਤੂੰ ਆਖਦਾ ਸੱਚ ਹੈ। ਪਰ ਕਿਹੜਾ ਆਦਮੀ ਪਰਮੇਸ਼ੁਰ ਨੂੰ ਦਲੀਲਾਂ ਨਾਲ ਜਿੱਤ ਸੱਕਦਾ ਹੈ।

ਅੱਯੂਬ 10:3
ਹੇ ਪਰਮੇਸ਼ੁਰ ਕੀ ਮੈਨੂੰ ਦੁੱਖ ਦੇਣ ਨਾਲ ਤੈਨੂੰ ਸੁੱਖ ਮਿਲਦਾ ਹੈ? ਲੱਗਦਾ ਤੈਨੂੰ ਉਸ ਬਾਰੇ ਕੋਈ ਪ੍ਰਵਾਹ ਨਹੀਂ ਜਿਸ ਨੂੰ ਤੂੰ ਸਾਜਿਆ ਹੈ। ਜਾਂ ਸ਼ਾਇਦ ਤੁਸੀਂ ਉਨ੍ਹਾਂ ਯੋਜਨਾਵਾਂ ਨਾਲ ਖੁਸ਼ ਹੋ ਜਿਨ੍ਹਾਂ ਨੂੰ ਬਦ ਲੋਕ ਬਣਾਂਦੇ ਨੇ।

ਅੱਯੂਬ 19:7
ਮੈਂ ਚੀਖਦਾ ਹਾਂ ਉਸ ਨੇ ਮੈਨੂੰ ਦੁੱਖ ਦਿੱਤਾ ਹੈ! ਪਰ ਮੈਨੂੰ ਕੋਈ ਜਵਾਬ ਨਹੀਂ ਮਿਲਦਾ ਭਾਵੇਂ ਮੈਂ ਉੱਚੀ-ਉੱਚੀ ਸਹਾਇਤਾ ਲਈ ਪੁਕਾਰਦਾ ਹਾਂ ਪਰ ਕੋਈ ਨਿਆਂ ਨਹੀਂ ਮਿਲਦਾ।

ਅੱਯੂਬ 21:15
ਤੇ ਬੁਰੇ ਆਦਮੀ ਆਖਦੇ ਨੇ ਸਰਬ-ਸ਼ਕਤੀਮਾਨ ਪਰਮੇਸ਼ੁਰ ਕੌਣ ਹੈ? ਸਾਨੂੰ ਉਸ ਦੀ ਸੇਵਾ ਕਰਨ ਦੀ ਲੋੜ ਨਹੀਂ। ਉਸ ਦੇ ਅੱਗੇ ਪ੍ਰਾਰਥਨਾ ਕਰਨ ਦਾ ਲਾਭ ਨਹੀਂ ਹੋਵੇਗਾ!

ਅੱਯੂਬ 21:20
ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ। ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।

ਅੱਯੂਬ 34:5
ਅੱਯੂਬ ਆਖਦਾ ਹੈ, ‘ਮੈਂ ਅੱਯੂਬ ਬੇਗੁਨਾਹ ਹਾਂ ਤੇ ਪਰਮੇਸ਼ੁਰ ਮੇਰੇ ਪ੍ਰਤੀ ਅਨਿਆਂਈ ਹੈ।

ਅੱਯੂਬ 34:17
ਉਹ ਬੰਦਾ ਜਿਹੜਾ ਨਿਆਂਈ ਹੋਣ ਨੂੰ ਨਫਰਤ ਕਰਦਾ ਹੈ ਸ਼ਾਸਕ ਨਹੀਂ ਬਣ ਸੱਕਦਾ। ਅੱਯੂਬ, ਪਰਮੇਸ਼ੁਰ ਸ਼ਕਤੀਸ਼ਾਲੀ ਤੇ ਨੇਕ ਹੈ। ਤੇਰਾ ਕੀ ਖਿਆਲ ਹੈ ਕਿ ਤੂੰ ਉਸ ਨੂੰ ਗੁਨਾਗਾਰ ਠਹਿਰਾ ਸੱਕਦਾ?

ਅੱਯੂਬ 35:13
ਇਹ ਸੱਚ ਹੈ। ਪਰਮੇਸ਼ੁਰ ਉਨ੍ਹਾਂ ਦੀਆਂ ਬੇਕਾਰ ਅਰਜੋਈਆਂ ਨੂੰ ਨਹੀਂ ਸੁਣੇਗਾ। ਸਰਬ-ਸ਼ਕਤੀਮਾਨ ਪਰਮੇਸ਼ੁਰ ਉਨ੍ਹਾਂ ਵੱਲ ਧਿਆਨ ਨਹੀਂ ਦੇਵੇਗਾ।

ਅੱਯੂਬ 40:2
“ਅੱਯੂਬ, ਤੂੰ ਸ਼ਰਬ ਸ਼ਕਤੀਮਾਨ ਪਰਮੇਸ਼ੁਰ ਨਾਲ ਬਹਿਸ ਕੀਤੀ ਹੈ। ਤੂੰ ਮੇਰਾ ਗ਼ਲਤ ਕਰਨ ਦੇ ਦੋਸ਼ੀ ਵਜੋਂ ਨਿਆਂ ਕੀਤਾ ਹੈ। ਕੀ ਹੁਣ ਤੂੰ ਮਂਨੇਗਾ ਕਿ ਤੂੰ ਗਲਤ ਹੈਂ? ਕੀ ਤੂੰ ਮੈਨੂੰ ਜਵਾਬ ਦੇਵੇਂਗਾ?”

ਅੱਯੂਬ 40:8
“ਅੱਯੂਬ, ਤੇਰਾ ਕੀ ਖਿਆਲ ਹੈ ਕਿ ਮੈਂ ਬੇਲਾਗ ਨਹੀਂ? ਕੀ ਤੂੰ ਆਖਦਾ ਹੈ ਕੀ ਮੈਂ ਗਲਤ ਕਰਨ ਦਾ ਦੋਸ਼ੀ ਹਾਂ, ਤਾਂ ਜੋ ਤੈਨੂੰ ਬੇਗੁਨਾਹ ਸਾਬਿਤ ਕੀਤਾ ਜਾ ਸੱਕੇਗਾ।

ਅੱਯੂਬ 4:17
‘ਕੋਈ ਵੀ ਬੰਦਾ ਪਰਮੇਸ਼ੁਰ ਨਾਲੋਂ ਵੱਧ ਠੀਕ ਨਹੀਂ ਹੋ ਸੱਕਦਾ। ਬੰਦਾ ਆਪਣੇ ਸਿਰਜਨਹਾਰੇ ਤੋਂ ਵੱਧੇਰੇ ਸ਼ੁੱਧ ਨਹੀਂ ਹੋ ਸੱਕਦਾ।