John 4:18
ਅਸਲ ਵਿੱਚ ਤੇਰੇ ਪੰਜ ਪਤੀ ਸਨ ਅਤੇ ਤੂੰ ਜਿਸ ਆਦਮੀ ਨਾਲ ਹੁਣ ਰਹਿੰਦੀ ਏਂ ਉਹ ਤੇਰਾ ਪਤੀ ਨਹੀਂ ਹੈ। ਤੂੰ ਮੈਨੂੰ ਸੱਚ ਆਖਿਆ ਹੈ।”
John 4:18 in Other Translations
King James Version (KJV)
For thou hast had five husbands; and he whom thou now hast is not thy husband: in that saidst thou truly.
American Standard Version (ASV)
for thou hast had five husbands; and he whom thou now hast is not thy husband: this hast thou said truly.
Bible in Basic English (BBE)
You have had five husbands, and the man you have now is not your husband: that was truly said.
Darby English Bible (DBY)
for thou hast had five husbands, and he whom now thou hast is not thy husband: this thou hast spoken truly.
World English Bible (WEB)
for you have had five husbands; and he whom you now have is not your husband. This you have said truly."
Young's Literal Translation (YLT)
for five husbands thou hast had, and, now, he whom thou hast is not thy husband; this hast thou said truly.'
| For | πέντε | pente | PANE-tay |
| thou hast had | γὰρ | gar | gahr |
| five | ἄνδρας | andras | AN-thrahs |
| husbands; | ἔσχες | esches | A-skase |
| and | καὶ | kai | kay |
| he whom | νῦν | nyn | nyoon |
| now thou | ὃν | hon | one |
| hast | ἔχεις | echeis | A-hees |
| is | οὐκ | ouk | ook |
| not | ἔστιν | estin | A-steen |
| thy | σου | sou | soo |
| husband: | ἀνήρ· | anēr | ah-NARE |
| in that | τοῦτο | touto | TOO-toh |
| saidst thou | ἀληθὲς | alēthes | ah-lay-THASE |
| truly. | εἴρηκας | eirēkas | EE-ray-kahs |
Cross Reference
ਪੈਦਾਇਸ਼ 34:7
ਜਿਉਂ ਹੀ ਯਾਕੂਬ ਦੇ ਪੁੱਤਰਾਂ ਨੇ ਇਸ ਬਾਰੇ ਸੁਣਿਆ, ਉਹ ਖੇਤਾਂ ਵਿੱਚੋਂ ਆ ਗਏ। ਉਹ ਇਸ ਭਿਆਨਕ ਹਾਦਸੇ ਕਾਰਣ ਗੁੱਸੇ ਨਾਲ ਭਰ ਗਏ ਜੋ ਸ਼ਕਮ ਨੇ ਯਕੂਬ ਦੀ ਧੀ ਨਾਲ ਜਿਨਸੀ ਸੰਬੰਧ ਬਣਾ ਕੇ ਕੀਤਾ ਸੀ। ਇਸਰਾਏਲੀਆਂ ਦਰਮਿਆਨ ਅਜਿਹਾ ਅਮਲ ਮੰਜ਼ੂਰ ਨਹੀਂ ਹੈ।
ਪੈਦਾਇਸ਼ 34:2
ਉਸ ਧਰਤੀ ਦਾ ਰਾਜਾ ਹਮੋਰ ਸੀ। ਉਸ ਦੇ ਪੁੱਤਰ ਸ਼ਕਮ ਨੇ ਦੀਨਾਹ ਨੂੰ ਦੇਖਿਆ। ਸ਼ਕਮ ਨੇ ਉਸ ਨੂੰ ਅਗਵਾ ਕਰ ਲਿਆ ਅਤੇ ਉਸਦਾ ਬਲਾਤਕਾਰ ਕੀਤਾ।
ਪੈਦਾਇਸ਼ 20:3
ਪਰ ਉਸ ਰਾਤ, ਪਰਮੇਸ਼ੁਰ ਨੇ ਅਬੀਮਲਕ ਨਾਲ ਸੁਪਨੇ ਵਿੱਚ ਗੱਲ ਕੀਤੀ, ਅਤੇ ਆਖਿਆ, “ਤੈਨੂੰ ਮਰ ਜਾਣਾ ਚਾਹੀਦਾ। ਜਿਸ ਔਰਤ ਨੂੰ ਤੂੰ ਵਿਆਹਿਆ, ਉਹ ਕਿਸੇ ਹੋਰ ਆਦਮੀ ਦੀ ਪਤਨੀ ਹੈ।”
ਇਬਰਾਨੀਆਂ 13:4
ਵਿਆਹ ਦਾ ਸਮੂਹ ਲੋਕਾਂ ਵੱਲੋਂ ਆਦਰ ਕੀਤਾ ਜਾਣਾ ਚਾਹੀਦਾ ਹੈ। ਅਤੇ ਹਰ ਵਿਆਹ ਨੂੰ ਸਿਰਫ਼ ਦੋ ਲੋਕਾਂ ਵਿੱਚ ਪਵਿੱਤਰ ਰੱਖਿਆ ਜਾਣਾ ਚਾਹੀਦਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਪਾਪੀ ਪਰੱਖੇਗਾ ਜਿਹੜੇ ਜਿਨਸੀ ਪਾਪ ਅਤੇ ਬਦਕਾਰੀ ਕਰਦੇ ਹਨ।
੧ ਕੁਰਿੰਥੀਆਂ 7:10
ਹੁਣ ਮੈਂ ਵਿਆਹੇ ਲੋਕਾਂ ਨੂੰ ਹੁਕਮ ਦਿੰਦਾ ਹਾਂ। ਇਹ ਹੁਕਮ ਮੇਰੇ ਵੱਲੋਂ ਨਹੀਂ ਹੈ ਇਹ ਪ੍ਰਭੂ ਵੱਲੋਂ ਹੈ। ਕਿਸੇ ਪਤਨੀ ਨੂੰ ਆਪਣੇ ਪਤੀ ਨੂੰ ਛੱਡਣਾ ਨਹੀਂ ਚਾਹੀਦਾ।
ਰੋਮੀਆਂ 7:3
ਪਰ ਜੇਕਰ ਉਹ ਦੂਜੇ ਵਿ ਅਕਤੀ ਨਾਲ ਉਦੋਂ ਵਿਆਹ ਕਰਵਾਉਂਦੀ ਹੈ, ਜਦੋਂ ਅਜੇ ਉਸਦਾ ਪਤੀ ਜਿਉਂਦਾ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਹੋਵੇਗੀ। ਪਰ ਜੇ ਉਸਦਾ ਪਤੀ ਮਰ ਜਾਂਦਾ ਹੈ, ਫ਼ੇਰ ਉਹ ਵਿਆਹ ਦੀ ਸ਼ਰ੍ਹਾ ਤੋਂ ਆਜ਼ਾਦ ਕਰ ਦਿੱਤੀ ਜਾਂਦੀ ਹੈ। ਤਾਂ ਜੇਕਰ ਉਹ ਆਪਣੇ ਪਤੀ ਦੀ ਮੌਤ ਤੋਂ ਬਾਅਦ ਦੂਜੇ ਆਦਮੀ ਨਾਲ ਵਿਆਹ ਕਰਾਉਂਦੀ ਹੈ, ਤਾਂ ਫ਼ੇਰ ਉਹ ਬਦਕਾਰੀ ਦੀ ਦੋਸ਼ਣ ਨਹੀਂ ਹੋਵੇਗੀ।
ਮਰਕੁਸ 10:12
ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
ਹਿਜ਼ ਕੀ ਐਲ 16:32
ਤੂੰ ਵਿਭਚਾਰੀ ਔਰਤ। ਤੂੰ ਆਪਣੇ ਪਤੀ ਨਾਲੋਂ ਅਜਨਬੀਆਂ ਨਾਲ ਸੰਭੋਗ ਕਰਕੇ ਖੁਸ਼ ਹੈਂ।
ਰੁੱਤ 4:10
ਮੈਂ ਰੂਥ ਨੂੰ ਵੀ ਆਪਣੀ ਪਤਨੀ ਵਜੋਂ ਖਰੀਦ ਰਿਹਾ ਹਾਂ ਅਜਿਹਾ ਮੈਂ ਇਸ ਲਈ ਕਰ ਰਿਹਾ ਹਾਂ ਕਿ ਸਵਰਗਵਾਸੀ ਬੰਦੇ ਦੀ ਜਾਇਦਾਦ ਉਸ ਦੇ ਪਰਿਵਾਰ ਵਿੱਚ ਹੀ ਰਹੇ। ਇਸ ਤਰ੍ਹਾਂ ਸਵਰਗਵਾਸੀ ਬੰਦੇ ਦਾ ਨਾਮ ਉਸ ਦੇ ਪਰਿਵਾਰ ਅਤੇ ਉਸਦੀ ਜ਼ਮੀਨ ਤੋਂ ਵੱਖ ਨਹੀਂ ਹੋਵੇਗਾ। ਅੱਜ ਦੇ ਦਿਨ ਤੁਸੀਂ ਗਵਾਹ ਹੋ।”
ਗਿਣਤੀ 5:29
“ਇਸ ਲਈ ਈਰਖਾ ਦੇ ਬਾਰੇ ਇਹ ਬਿਧੀ ਹੈ। ਇਹੀ ਹੈ ਜੋ ਤੁਹਾਨੂੰ ਉਦੋਂ ਕਰਨਾ ਚਾਹੀਦਾ ਹੈ ਜਦੋਂ ਕੋਈ ਔਰਤ ਆਪਣੇ ਵਿਆਹੁਤਾ ਜੀਵਨ ਵਿੱਚ ਪਤੀ ਦੇ ਖਿਲਾਫ਼ ਪਾਪ ਕਰਦੀ ਹੈ।
ਪੈਦਾਇਸ਼ 34:31
ਪਰ ਭਰਾਵਾਂ ਨੇ ਆਖਿਆ, “ਕੀ ਸਾਨੂੰ ਉਨ੍ਹਾਂ ਲੋਕਾਂ ਨੂੰ ਆਪਣੀ ਭੈਣ ਨਾਲ ਵੇਸਵਾ ਵਰਗਾ ਵਿਹਾਰ ਕਰਨ ਦੇਣਾ ਚਾਹੀਦਾ ਹੈ? ਨਹੀਂ!”