Lamentations 3:1
ਤਸੀਹਿਆਂ ਦਾ ਪ੍ਰਾਰਥਨਾ ਮੈਂ ਇੱਕ ਆਦਮੀ ਹਾਂ ਜਿਸਨੇ ਬਹੁਤ ਸਾਰੀਆਂ ਮੁਸੀਬਤਾਂ ਵੇਖੀਆਂ ਹਨ। ਆਪਣੇ ਗੁੱਸੇ ਵਿੱਚ, ਯਹੋਵਾਹ ਨੇ ਸਾਨੂੰ ਆਪਣੇ ਆਸੇ (ਰਾਜ ਦੰਡ) ਨਾਲ ਕੁਟਿਆ। ਅਤੇ ਮੈਂ ਇਸ ਨੂੰ ਵਾਪਰਦਿਆਂ ਦੇਖਿਆ!
Lamentations 3:1 in Other Translations
King James Version (KJV)
I AM the man that hath seen affliction by the rod of his wrath.
American Standard Version (ASV)
I am the man that hath seen affliction by the rod of his wrath.
Bible in Basic English (BBE)
I am the man who has seen trouble by the rod of his wrath.
Darby English Bible (DBY)
I am the man that hath seen affliction by the rod of his wrath.
World English Bible (WEB)
I am the man that has seen affliction by the rod of his wrath.
Young's Literal Translation (YLT)
I `am' the man `who' hath seen affliction By the rod of His wrath.
| I | אֲנִ֤י | ʾănî | uh-NEE |
| am the man | הַגֶּ֙בֶר֙ | haggeber | ha-ɡEH-VER |
| that hath seen | רָאָ֣ה | rāʾâ | ra-AH |
| affliction | עֳנִ֔י | ʿŏnî | oh-NEE |
| by the rod | בְּשֵׁ֖בֶט | bĕšēbeṭ | beh-SHAY-vet |
| of his wrath. | עֶבְרָתֽוֹ׃ | ʿebrātô | ev-ra-TOH |
Cross Reference
ਜ਼ਬੂਰ 88:7
ਹੇ ਪਰਮੇਸ਼ੁਰ, ਤੁਸੀਂ ਮੇਰੇ ਉੱਪਰ ਕਹਿਰਵਾਨ ਸੀ ਅਤੇ ਤੁਸੀਂ ਮੈਨੂੰ ਦੰਡ ਦਿੱਤਾ ਸੀ।
ਅੱਯੂਬ 19:21
“ਮੇਰੇ ਦੋਸਤੋਂ ਤਰਸ ਕਰੋ, ਮੇਰੇ ਉੱਤੇ ਤਰਸ ਕਰੋ। ਕਿਉਂ ਕਿ ਪਰਮੇਸ਼ੁਰ ਨੇ ਮੈਨੂੰ ਆਪਣੇ ਹੱਥ ਨਾਲ ਮਾਰਿਆ।
ਜ਼ਬੂਰ 88:15
ਆਪਣੀ ਨੌਜਵਾਨੀ ਵੇਲੇ ਤੋਂ ਹੀ ਮੈਂ ਕਮਜ਼ੋਰ ਅਤੇ ਬਿਮਾਰ ਸਾਂ ਅਤੇ ਮੈਂ ਤੁਹਾਡਾ ਗੁੱਸਾ ਝੱਲਿਆ ਹੈ। ਮੈਂ ਬੇਸਹਾਰਾ ਹਾਂ।
ਜ਼ਬੂਰ 71:20
ਤੁਸੀਂ ਮੈਨੂੰ ਮੂਸੀਬਤਾਂ ਅਤੇ ਬੁਰੇ ਵਕਤ ਵਿਖਾਏ, ਪਰ ਤੂੰ ਮੇਰੀ ਉਨ੍ਹਾਂ ਸਭ ਤੋਂ ਰੱਖਿਆ ਕੀਤੀ, ਅਤੇ ਮੈਨੂੰ ਜਿਉਂਦਿਆਂ ਰੱਖਿਆ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਮੈਂ ਕਿੰਨਾ ਡੂੰਘਾ ਡੁੱਬਿਆ, ਤੁਸੀਂ ਮੈਨੂੰ ਮੇਰੀਆਂ ਮੁਸੀਬਤਾਂ ਤੋਂ ਬਾਹਰ ਕੱਢ ਲਿਆ।
ਯਸਈਆਹ 53:3
ਲੋਕਾਂ ਨੇ ਉਸਦਾ ਮਜ਼ਾਕ ਉਡਾਇਆ, ਅਤੇ ਉਸ ਦੇ ਦੋਸਤ ਉਸ ਨੂੰ ਛੱਡ ਗਏ। ਉਹ ਅਜਿਹਾ ਆਦਮੀ ਸੀ ਜਿਸ ਨੂੰ ਵੱਧੇਰੇ ਦਰਦ ਸੀ। ਉਹ ਉਦਾਸੀ ਨੂੰ ਚੰਗੀ ਤਰ੍ਹਾਂ ਜਾਣਦਾ ਸੀ। ਲੋਕ ਉਸ ਨੂੰ ਇੰਨਾ ਆਦਰ ਵੀ ਨਹੀਂ ਸਨ ਦਿੰਦੇ ਕਿ ਉਸ ਵੱਲ ਧਿਆਨ ਨਾਲ ਦੇਖ ਸੱਕਣ। ਅਸੀਂ ਉਸ ਵੱਲ ਧਿਆਨ ਨਹੀਂ ਸੀ ਦਿੱਤਾ।
ਯਰਮਿਆਹ 15:17
ਮੈਂ ਕਦੇ ਵੀ ਭੀੜ ਸੰਗ ਨਹੀਂ ਬੈਠਿਆ, ਜਦੋਂ ਉਹ ਹੱਸਦੀ ਅਤੇ ਮੌਜ ਮਨਾਉਂਦੀ ਸੀ। ਮੈਂ, ਮੇਰੇ ਉੱਤੇ ਤੁਹਾਡੇ ਪ੍ਰਭਾਵ ਕਾਰਣ, ਇੱਕਲਾ ਬੈਠਾ ਰਹਿੰਦਾ ਸਾਂ। ਤੁਸਾਂ ਮੈਨੂੰ ਆਲੇ-ਦੁਆਲੇ ਦੀ ਬਦੀ ਨਾਲ ਮੈਨੂੰ ਕਰੋਧ ਨਾਲ ਭਰ ਦਿੱਤਾ ਸੀ।
ਯਰਮਿਆਹ 20:14
ਯਿਰਮਿਯਾਹ ਦੀ ਛੇਵੀਁ ਸ਼ਿਕਾਇਤ ਉਸ ਦਿਨ ਨੂੰ ਸਰਾਪ ਦਿਓ ਜਿਸ ਦਿਨ ਮੈਂ ਜੰਮਿਆ ਸਾਂ! ਉਸ ਦਿਨ ਨੂੰ ਅਸੀਸ ਨਾ ਦਿਓ, ਜਦੋਂ ਮੇਰੀ ਮਾਂ ਨੇ ਮੈਨੂੰ ਜੰਮਿਆ।
ਯਰਮਿਆਹ 38:6
ਇਸ ਲਈ ਉਨ੍ਹਾਂ ਅਧਿਕਾਰੀਆਂ ਨੇ ਯਿਰਮਿਯਾਹ ਨੂੰ ਫ਼ੜ ਕੇ ਮਲਕੀਯਾਹ ਦੇ ਟੋਏ ਵਿੱਚ ਸੁੱਟ ਦਿੱਤਾ। ਮਲਕੀਯਾਹ ਰਾਜੇ ਦਾ ਪੁੱਤਰ ਸੀ। ਟੋਆ ਮੰਦਰ ਦੇ ਉਸ ਵਰਾਂਡੇ ਵਿੱਚ ਸੀ ਜਿੱਥੇ ਰਾਜੇ ਦੀ ਸੁਰੱਖਿਆ ਗਾਰਦ ਤੈਨਾਤ ਸੀ। ਉਨ੍ਹਾਂ ਅਧਿਕਾਰੀਆਂ ਨੇ ਰਸੀਆਂ ਦੀ ਵਰਤੋਂ ਕਰਕੇ ਯਿਰਮਿਯਾਹ ਨੂੰ ਟੋਏ ਵਿੱਚ ਸੁੱਟ ਦਿੱਤਾ। ਟੋਏ ਵਿੱਚ ਪਾਣੀ ਨਹੀਂ ਸੀ ਸਗੋਂ ਸਿਰਫ਼ ਗਾਰਾ ਸੀ। ਅਤੇ ਯਿਰਮਿਯਾਹ ਗਾਰੇ ਅੰਦਰ ਖੁਭ ਗਿਆ।
ਨੂਹ 1:12
ਤੁਸੀਂ ਸਾਰੇ ਲੋਕ ਜਿਹੜੇ ਇਨ੍ਹਾਂ ਰਾਹਾਂ ਤੋਂ ਲੰਘ ਰਹੇ ਹੋ ਤੁਸੀ ਕੋਈ ਪ੍ਰਵਾਹ ਨਹੀਂ ਕਰਦੇ ਜਾਪਦੇ। ਪਰ ਮੇਰੇ ਵੱਲ ਧਿਆਨ ਨਾਲ ਵੇਖੋ। ਕੀ ਮੇਰੇ ਦਰਦ ਵਰਗਾ, ਕੋਈ ਹੋਰ ਦਰਦ ਹੈ? ਕੀ ਉਸ ਦਰਦ ਵਰਗਾ ਕੋਈ ਅਜਿਹਾ ਦਰਦ ਹੈ, ਜਿਸ ਨਾਲ ਯਹੋਵਾਹ ਨੇ ਮੈਨੂੰ ਸਜ਼ਾ ਦਿੱਤੀ ਹੈ? ਉਸ ਨੇ ਮੈਨੂੰ ਆਪਣੇ ਮਹਾਂ ਕਹਿਰ ਦੇ ਦਿਨ ਸਜ਼ਾ ਦਿੱਤੀ ਹੈ।