Lamentations 5:1
ਯਹੋਵਾਹ ਅੱਗੇ ਇੱਕ ਪ੍ਰਾਰਥਨਾ ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ।
Lamentations 5:1 in Other Translations
King James Version (KJV)
Remember, O LORD, what is come upon us: consider, and behold our reproach.
American Standard Version (ASV)
Remember, O Jehovah, what is come upon us: Behold, and see our reproach.
Bible in Basic English (BBE)
Keep in mind, O Lord, what has come to us: take note and see our shame.
Darby English Bible (DBY)
Remember, O Jehovah, what is come upon us; consider, and see our reproach.
World English Bible (WEB)
Remember, Yahweh, what has come on us: Look, and see our reproach.
Young's Literal Translation (YLT)
Remember, O Jehovah, what hath befallen us, Look attentively, and see our reproach.
| Remember, | זְכֹ֤ר | zĕkōr | zeh-HORE |
| O Lord, | יְהוָה֙ | yĕhwāh | yeh-VA |
| what | מֶֽה | me | meh |
| is come | הָ֣יָה | hāyâ | HA-ya |
| consider, us: upon | לָ֔נוּ | lānû | LA-noo |
| and behold | הַבִּ֖יטָ | habbîṭā | ha-BEE-ta |
| וּרְאֵ֥ה | ûrĕʾē | oo-reh-A | |
| our reproach. | אֶת | ʾet | et |
| חֶרְפָּתֵֽנוּ׃ | ḥerpātēnû | her-pa-tay-NOO |
Cross Reference
ਜ਼ਬੂਰ 44:13
ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
ਨੂਹ 3:61
ਤੁਸੀਂ ਉਨ੍ਹਾਂ ਨੂੰ ਮੇਰੀ ਬੇਇੱਜ਼ਤੀ ਕਰਦਿਆਂ ਸੁਣਿਆ ਸੀ, ਯਹੋਵਾਹ ਜੀ ਤੁਸੀਂ ਉਹ ਸਾਰੀਆਂ ਮੰਦੀਆਂ ਵਿਉਂਤਾਂ ਸੁਣੀਆਂ ਨੇ ਜੋ ਉਨ੍ਹਾਂ ਮੇਰੇ ਵਿਰੁੱਧ ਬਣਾਈਆਂ ਨੇ।
ਲੋਕਾ 23:42
ਫਿਰ ਇਸ ਮੁਜਰਿਮ ਨੇ ਯਿਸੂ ਨੂੰ ਕਿਹਾ “ਯਿਸੂ, ਜਦੋਂ ਤੂੰ ਰਾਜੇ ਵਾਂਗ ਸ਼ਾਸਨ ਕਰਨਾ ਸ਼ੁਰੂ ਕਰੇ ਕਿਰਪਾ ਕਰਕੇ ਮੈਨੂੰ ਚੇਤੇ ਕਰੀ।”
ਹਬਕੋਕ 3:2
ਹੇ ਯਹੋਵਾਹ, ਮੈਂ ਤੇਰੇ ਬਾਰੇ ਖਬਰਾਂ ਸੁਣੀਆਂ ਹਨ। ਹੇ ਯਹੋਵਾਹ, ਤੇਰੇ ਅਤੀਤ ’ਚ ਕੀਤੇ ਕੰਮਾਂ ਤੇ ਮੈਂ ਹੈਰਾਨ ਹਾਂ। ਤੇ ਹੁਣ ਮੈਨੂੰ ਉਮੀਦ ਹੈ ਕਿ ਤੂੰ ਸਾਡੇ ਸਮਿਆਂ ਵਿੱਚ ਵੀ ਮਹਾਨ ਕਾਰਜ ਕਰੇਂਗਾ। ਉਨ੍ਹਾਂ ਗੱਲਾਂ ਨੂੰ ਸਾਡੇ ਸਮਿਆਂ ਵਿੱਚ ਵਾਪਰਨ ਦੇ। ਪਰ ਆਪਣੇ ਆਵੇਸ਼ ਵਿੱਚ, ਸਾਡੇ ਤੇ ਰਹਿਮ ਕਰਨਾ ਯਾਦ ਰੱਖੀਂ।
ਨੂਹ 3:19
ਯਹੋਵਾਹ, ਮੇਰੀ ਬਿਪਤਾ ਅਤੇ ਭਟਕਣ ਨੂੰ ਚੇਤੇ ਕਰੋ। ਉਸ ਕੌੜੀ ਜ਼ਹਿਰ ਨੂੰ ਯਾਦ ਕਰੋ ਜੋ ਤੁਸੀਂ ਮੈਨੂੰ ਦਿੱਤੀ ਸੀ।
ਨੂਹ 2:20
ਯਹੋਵਾਹ, ਸਾਡੇ ਵੱਲ ਵੇਖ। ਉਨ੍ਹਾਂ ਲੋਕਾਂ ਵੱਲ ਵੇਖ ਜਿਨ੍ਹਾਂ ਨਾਲ ਤੂੰ ਅਜਿਹਾ ਸਲੂਕ ਕੀਤਾ ਹੈ! ਮੈਂ ਇਹ ਸਵਾਲ ਪੁੱਛਣ ਦਿਓ: ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ ਹੈ ਜਿਨ੍ਹਾਂ ਨੂੰ ਉਨ੍ਹਾਂ ਨੇ ਜਨਮ ਦਿੱਤਾ? ਕੀ ਔਰਤਾਂ ਨੂੰ ਆਪਣੇ ਹੀ ਬੱਚਿਆਂ ਨੂੰ ਖਾ ਲੈਣਾ ਚਾਹੀਦਾ, ਜਿਨ੍ਹਾਂ ਨੂੰ ਉਨ੍ਹਾਂ ਨੇ ਪਾਲਿਆ ਸੀ। ਕੀ ਜਾਜਕ ਅਤੇ ਨਬੀ ਯਹੋਵਾਹ ਦੇ ਮੰਦਰ ਵਿੱਚ ਮਾਰ ਦਿੱਤੇ ਜਾਣੇ ਚਾਹੀਦੇ ਹਨ?
ਨੂਹ 2:15
ਰਾਹ ਉੱਤੋਂ ਲੰਘਦੇ ਲੋਕ ਤੇਰੇ ਤੇ ਹੈਰਾਨੀ ਨਾਲ ਤਾਲੀਆਂ ਮਾਰਦੇ ਨੇ ਉਹ ਸਿਰ ਹਿਲਾਉਂਦੇ ਨੇ ਤੇ ਯਰੂਸ਼ਲਮ ਦੀ ਧੀ ਤੇ ਸੀਟੀਆਂ ਮਾਰਦੇ ਨੇ। ਉਹ ਪੁੱਛਦੇ ਨੇ, “ਕੀ ਇਹੀ ਉਹ ਸ਼ਹਿਰ ਹੈ ਜੋ ਅੱਤ ਖੂਬਸੂਰਤ ਸ਼ਹਿਰ” ਅਤੇ “ਸਾਰੀ ਧਰਤੀ ਦਾ ਆਨੰਦ ਅਖਵਾਉਂਦਾ ਸੀ?”
ਨੂਹ 1:20
“ਮੇਰੇ ਵੱਲ ਦੇਖੋ, ਯਹੋਵਾਹ ਮੈਂ ਮੁਸ਼ਕਿਲ ਵਿੱਚ ਹਾਂ ਮੇਰਾ ਢਿੱਡ ਕੜ-ਕੜ ਕਰ ਰਿਹਾ ਹੈ। ਮੇਰਾ ਦਿਲ ਮੇਰੇ ਅੰਦਰ ਪੁਠ੍ਠਾ ਹੋਇਆ-ਹੋਇਆ ਮਹਿਸੂਸ ਕਰਦਾ ਹੈ। ਮੇਰ ਦਿਲ ਇੰਝ ਮਹਿਸੂਸ ਕਰਦਾ ਹੈ ਕਿਉਂ ਕਿ ਮੈਂ ਬਹੁਤ ਵਿਦ੍ਰੋਹੀ ਰਹਿ ਚੁੱਕਿਆ ਹ੍ਹਾਂ। ਬਾਹਰ ਮੇਰੇ ਬੱਚੇ ਤਲਵਾਰ ਨਾਲ ਕੱਟੇ ਗਏ ਸਨ। ਘਰ ਦੇ ਅੰਦਰ ਵੀ ਮੌਤ ਹੀ ਹੈ।
ਯਰਮਿਆਹ 15:15
ਯਹੋਵਾਹ ਜੀ, ਤੁਸੀਂ ਮੈਨੂੰ ਸਮਝਦੇ ਹੋ। ਮੈਨੂੰ ਚੇਤੇ ਰੱਖੋ ਅਤੇ ਮੇਰੀ ਦੇਖ-ਭਾਲ ਕਰੋ। ਲੋਕ ਮੈਨੂੰ ਦੁੱਖੀ ਕਰ ਰਹੇ ਨੇ। ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੋ ਜਿਸਦੇ ਉਹ ਅਧਿਕਾਰੀ ਹਨ। ਤੁਸੀਂ ਉਨ੍ਹਾਂ ਲੋਕਾਂ ਬਾਰੇ ਸਬਰ ਰੱਖ ਰਹੇ ਹੋ। ਪਰ ਮੈਨੂੰ ਤਬਾਹ ਨਾ ਕਰੋ ਜਦ ਕਿ ਤੁਸੀਂ ਉਨ੍ਹਾਂ ਲਈ ਸਬਰ ਵਾਲੇ ਹੋ। ਮੇਰੇ ਬਾਰੇ ਸੋਚੋ। ਉਸ ਦੁੱਖ ਬਾਰੇ ਸੋਚੋ, ਯਹੋਵਾਹ ਜੀ, ਜਿਹੜਾ ਮੈਂ ਤੁਹਾਡੇ ਲਈ ਸਹਿਂਦਾ ਹਾਂ।
ਜ਼ਬੂਰ 123:3
ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।
ਜ਼ਬੂਰ 89:50
ਹੇ ਮਾਲਕ, ਕਿਰਪਾ ਕਰਕੇ ਚੇਤੇ ਕਰੋ ਕਿ ਲੋਕਾਂ ਨੇ ਤੁਹਾਡੇ ਸੇਵਕ ਨੂੰ ਕਿਵੇਂ ਬੇਇੱਜ਼ਤ ਕੀਤਾ ਸੀ। ਯਹੋਵਾਹ, ਮੈਨੂੰ ਤੁਹਾਡੇ ਵੈਰੀਆਂ ਪਾਸੋਂ ਬੇਇੱਜ਼ਤੀ ਭਰੀਆਂ ਉਹ ਸਾਰੀਆਂ ਗੱਲਾਂ ਸੁਣਨੀਆਂ ਪਈਆਂ। ਉਨ੍ਹਾਂ ਲੋਕਾਂ ਤੇਰੇ ਚੁਣੇ ਹੋਏ ਰਾਜੇ ਨੂੰ ਬੇਇਜ਼ਤ ਕੀਤਾ।
ਜ਼ਬੂਰ 79:12
ਹੇ ਪਰਮੇਸ਼ੁਰ, ਸਾਡੇ ਆਲੇ-ਦੁਆਲੇ ਦੇ ਲੋਕਾਂ ਨੂੰ ਸੱਤ ਵਾਰੀ ਦੰਡ ਦਿਉ ਜੋ ਉਨ੍ਹਾਂ ਨੇ ਸਾਡੇ ਨਾਲ ਇੱਕ ਵਾਰੀ ਕੀਤਾ ਸੀ। ਉਨ੍ਹਾਂ ਲੋਕਾਂ ਨੂੰ ਤੁਹਾਨੂੰ ਬੇਇੱਜ਼ਤ ਕਰਨ ਦੇ ਬਦਲੇ ਦੰਡ ਦਿਉ।
ਜ਼ਬੂਰ 79:4
ਸਾਡੇ ਗੁਆਂਢੀ ਦੇਸ਼ਾਂ ਨੇ ਸਾਨੂੰ ਬੇਇੱਜ਼ਤ ਕੀਤਾ। ਆਲੇ-ਦੁਆਲੇ ਦੇ ਲੋਕ ਸਾਡੇ ਉੱਤੇ ਹੱਸੇ ਅਤੇ ਉਨ੍ਹਾਂ ਨੇ ਸਾਡਾ ਮਜ਼ਾਕ ਉਡਾਇਆ।
ਜ਼ਬੂਰ 74:10
ਹੇ ਪਰਮੇਸ਼ੁਰ, ਕਿੰਨਾ ਕੁ ਚਿਰ ਵੈਰੀ ਸਾਡਾ ਹੋਰ ਮਜ਼ਾਕ ਉਡਾਉਣਗੇ? ਕੀ ਤੁਸਾਂ ਸਦਾ ਹੀ ਉਨ੍ਹਾਂ ਕੋਲੋਂ ਆਪਣਾ ਨਾਮ ਬੇਇੱਜ਼ਤ ਕਰ ਦੇਵੋਂਗੇ?
ਅੱਯੂਬ 10:9
ਹੇ ਪਰਮੇਸ਼ੁਰ! ਯਾਦ ਕਰ ਤੂੰ ਮੈਨੂੰ ਮਿੱਟੀ ਦੇ ਸਾਂਚੇ ਵਾਂਗ ਢਾਲਿਆ, ਕੀ ਤੂੰ ਮੈਨੂੰ ਫ਼ਿਰ ਤੋਂ ਧੂੜ ਬਣਾ ਦੇਵੇਂਗਾ।
ਅੱਯੂਬ 7:7
ਹੇ ਪਰਮੇਸ਼ੁਰ ਯਾਦ ਰੱਖਣਾ ਮੇਰਾ ਜੀਵਨ ਸਿਰ ਇੱਕ ਸਾਹ ਹੈ। ਮੈਂ ਫ਼ੇਰ ਕਦੇ ਵੀ ਕੋਈ ਚੰਗੀ ਚੀਜ਼ ਨਹੀਂ ਦੇਖਾਂਗਾ।
ਨਹਮਿਆਹ 4:4
ਨਹਮਯਾਹ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ ਤੇ ਕਿਹਾ, “ਹੇ ਪਰਮੇਸ਼ੁਰ, ਸਾਡੀ ਅਰਜੋਈ ਸੁਣ। ਉਹ ਸਾਨੂੰ ਨਫ਼ਰਤ ਕਰਦੇ ਹਨ। ਸਨਬੱਲਟ ਅਤੇ ਟੋਬੀਯਾਹ ਸਾਡੀ ਤੌਹੀਨ ਕਰਦੇ ਹਨ। ਪਰਮੇਸ਼ੁਰ, ਇਨ੍ਹਾਂ ਬੇਇੱਜ਼ਤੀਆਂ ਨੂੰ ਮੁੜ ਉਨ੍ਹਾਂ ਉੱਤੇ ਪਾ ਦੇ। ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਦੁਆਰਾ ਫ਼ੜਵਾ ਕੇ ਕੈਦੀਆਂ ਵਾਂਗ ਦੂਸਰੀ ਧਰਤੀ ਤੇ ਲੈ ਜਾ।
ਨਹਮਿਆਹ 1:8
“ਉਸ ਗੱਲ ਨੂੰ ਯਾਦ ਕਰ ਜਿਸਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ ਕਿ ‘ਜੇਕਰ ਤੁਸੀਂ ਬੇਇਮਾਨੀ ਕੋਰਗੇ ਤਾਂ ਮੈਂ ਤੁਹਾਨੂੰ ਦੂਜੇ ਰਾਜਾਂ ਵਿੱਚ ਖਿੰਡਾਰ ਦੇਵਾਂਗਾ।
ਨਹਮਿਆਹ 1:3
ਉਨ੍ਹਾਂ ਨੇ ਮੈਨੂੰ ਆਖਿਆ, “ਉਹ ਜਿਨ੍ਹਾਂ ਨੇ ਦੇਸ਼ ਨਿਕਾਲੇ ਨੂੰ ਝਲਿਆ ਅਤੇ ਉਹ ਜਿਹੜੇ ਯਹੂਦਾਹ ਦੀ ਧਰਤੀ ਤੇ ਰਹਿ ਰਹੇ ਹਨ ਬਹੁਤ ਵੱਡੀ ਮੁਸੀਬਤ ਵਿੱਚ ਹਨ ਅਤੇ ਸ਼ਰਮਿੰਦਗੀ ਨਾਲ ਭਰੇ ਹੋਏ ਹਨ ਕਿਉਂ ਕਿ ਯਰੂਸ਼ਲਮ ਦੀਆਂ ਕੰਧਾਂ ਢਹਿ ਚੁੱਕੀਆਂ ਹਨ ਤੇ ਇਸ ਦੇ ਫ਼ਾਟਕ ਅੱਗ ਨਾਲ ਸਾੜੇ ਗਏ ਹਨ।”