Leviticus 26:42
ਜੇ ਉਹ ਅਜਿਹਾ ਕਰਨਗੇ, ਮੈਂ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ, ਇਸਹਾਕ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਅਤੇ ਅਬਰਾਹਾਮ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕਰਾਂਗਾ। ਅਤੇ ਮੈਂ ਧਰਤੀ ਨੂੰ ਚੇਤੇ ਕਰਾਂਗਾ।
Leviticus 26:42 in Other Translations
King James Version (KJV)
Then will I remember my covenant with Jacob, and also my covenant with Isaac, and also my covenant with Abraham will I remember; and I will remember the land.
American Standard Version (ASV)
then will I remember my covenant with Jacob; and also my covenant with Isaac, and also my covenant with Abraham will I remember; and I will remember the land.
Bible in Basic English (BBE)
Then I will keep in mind the agreement which I made with Jacob and with Isaac and with Abraham, and I will keep in mind the land.
Darby English Bible (DBY)
I will remember my covenant with Jacob, and also my covenant with Isaac, and also my covenant with Abraham will I remember; and I will remember the land.
Webster's Bible (WBT)
Then will I remember my covenant with Jacob, and also my covenant with Isaac, and also my covenant with Abraham will I remember; and I will remember the land.
World English Bible (WEB)
then I will remember my covenant with Jacob; and also my covenant with Isaac, and also my covenant with Abraham; and I will remember the land.
Young's Literal Translation (YLT)
then I have remembered My covenant `with' Jacob, and also My covenant `with' Isaac, and also My covenant `with' Abraham I remember, and the land I remember.
| Then will I remember | וְזָֽכַרְתִּ֖י | wĕzākartî | veh-za-hahr-TEE |
| אֶת | ʾet | et | |
| my covenant | בְּרִיתִ֣י | bĕrîtî | beh-ree-TEE |
| Jacob, with | יַֽעֲק֑וֹב | yaʿăqôb | ya-uh-KOVE |
| and also | וְאַף֩ | wĕʾap | veh-AF |
| אֶת | ʾet | et | |
| my covenant | בְּרִיתִ֨י | bĕrîtî | beh-ree-TEE |
| with Isaac, | יִצְחָ֜ק | yiṣḥāq | yeets-HAHK |
| also and | וְאַ֨ף | wĕʾap | veh-AF |
| אֶת | ʾet | et | |
| my covenant | בְּרִיתִ֧י | bĕrîtî | beh-ree-TEE |
| with Abraham | אַבְרָהָ֛ם | ʾabrāhām | av-ra-HAHM |
| remember; I will | אֶזְכֹּ֖ר | ʾezkōr | ez-KORE |
| and I will remember | וְהָאָ֥רֶץ | wĕhāʾāreṣ | veh-ha-AH-rets |
| the land. | אֶזְכֹּֽר׃ | ʾezkōr | ez-KORE |
Cross Reference
ਹਿਜ਼ ਕੀ ਐਲ 16:60
ਪਰ ਮੈਂ ਓਸ ਇਕਰਾਰਨਾਮੇ ਨੂੰ ਚੇਤੇ ਰੱਖਾਂਗਾ ਜਿਹੜਾ ਅਸੀਂ ਓਸ ਵੇਲੇ ਕੀਤਾ ਸੀ ਜਦੋਂ ਤੂੰ ਜਵਾਨ ਸੈਂ। ਮੈਂ ਤੇਰੇ ਨਾਲ ਇਕਰਾਰਨਾਮਾ ਕੀਤਾ ਸੀ ਅਤੇ ਉਹ ਹਮੇਸ਼ਾ ਰਹੇਗਾ!
ਜ਼ਬੂਰ 106:45
ਪਰਮੇਸ਼ੁਰ ਨੇ ਆਪਣਾ ਕਰਾਰ ਹਮੇਸ਼ਾ ਚੇਤੇ ਰੱਖਿਆ। ਅਤੇ ਉਸ ਦੇ ਮਹਾਨ ਪਿਆਰ ਵਿੱਚੋਂ ਉਨ੍ਹਾਂ ਨੂੰ ਸਕੂਨ ਪਹੁੰਚਾਇਆ।
ਖ਼ਰੋਜ 6:5
ਹੁਣ, ਮੈਂ ਇਸਰਾਏਲ ਦੇ ਲੋਕਾਂ ਦੀਆਂ ਚੀਕਾਂ ਸੁਣ ਲਈਆਂ ਹਨ ਕਿਉਂਕਿ ਮਿਸਰੀਆਂ ਨੇ ਉਨ੍ਹਾਂ ਨੂੰ ਗੁਲਾਮ ਬਣਾ ਲਿਆ ਹੈ ਅਤੇ ਮੈਨੂੰ ਹਾਲੇ ਆਪਣਾ ਇਕਰਾਰਨਾਮਾ ਚੇਤੇ ਹੈ।
ਖ਼ਰੋਜ 2:24
ਪਰਮੇਸ਼ੁਰ ਨੇ ਉਨ੍ਹਾਂ ਦੀਆਂ ਕਰਾਹਾਂ ਸੁਣੀਆਂ ਅਤੇ ਉਸ ਨੇ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤੇ ਆਪਣੇ ਇਕਰਾਰਨਾਮੇ ਨੂੰ ਚੇਤੇ ਕੀਤਾ।
ਲੋਕਾ 1:72
ਪਰਮੇਸ਼ੁਰ ਨੇ ਵਾਦਾ ਕੀਤਾ ਸੀ ਕਿ ਉਹ ਸਾਡੇ ਪਿਉ-ਦਾਦਿਆਂ ਤੇ ਮਿਹਰਬਾਨ ਹੋਵੇਗਾ ਅਤੇ ਆਪਣੇ ਪਵਿੱਤਰ ਵਾਦੇ ਨੂੰ ਚੇਤੇ ਰੱਖੇਗਾ।
ਯਵਾਐਲ 2:18
ਯਹੋਵਾਹ ਧਰਤੀ ਮੋੜ ਦੇਵੇਗਾ ਫ਼ਿਰ ਯਹੋਵਾਹ ਆਪਣੀ ਧਰਤੀ ਲਈ ਉਤਸੁਕ ਹੋਇਆ ਅਤੇ ਆਪਣੇ ਲੋਕਾਂ ਉੱਪਰ ਰਹਿਮ ਖਾਧਾ।
ਹਿਜ਼ ਕੀ ਐਲ 36:33
ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ, “ਉਸ ਦਿਨ, ਜਦੋਂ ਮੈਂ ਤੁਹਾਡੇ ਪਾਪ ਧੋਵਾਂਗਾ। ਮੈਂ ਲੋਕਾਂ ਨੂੰ ਤੁਹਾਡੇ ਸ਼ਹਿਰ ਵਿੱਚ ਵਾਪਸ ਲੈ ਆਵਾਂਗਾ। ਉਹ ਵੀਰਾਨ ਹੋਏ ਸ਼ਹਿਰ ਫ਼ੇਰ ਆਬਾਦ ਹੋ ਜਾਣਗੇ।
ਹਿਜ਼ ਕੀ ਐਲ 36:1
ਇਸਰਾਏਲ ਦੀ ਧਰਤੀ ਫ਼ੇਰ ਉਸਾਰੀ ਜਾਵੇਗੀ “ਆਦਮੀ ਦੇ ਪੁੱਤਰ, ਇਸਰਾਏਲ ਦੇ ਪਰਬਤਾਂ ਨਾਲ ਮੇਰੇ ਲਈ ਗੱਲ ਕਰ। ਇਸਰਾਏਲ ਦੇ ਪਰਬਤਾਂ ਨੂੰ ਯਹੋਵਾਹ ਦਾ ਸ਼ਬਦ ਸੁਣਨ ਲਈ ਆਖ!
ਜ਼ਬੂਰ 136:23
ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।
ਜ਼ਬੂਰ 85:1
ਨਿਰਦੇਸ਼ਕ ਲਈ: ਕੋਰਹ ਪਰਿਵਾਰ ਵੱਲੋਂ ਇੱਕ ਉਸਤਤਿ ਗੀਤ। ਯਹੋਵਾਹ, ਆਪਣੇ ਦੇਸ਼ ਉੱਤੇ ਮਿਹਰਬਾਨ ਹੋਵੋ। ਉਨ੍ਹਾਂ ਨੂੰ ਜਲਾਵਤਨੀ ਵਿੱਚ ਉਨ੍ਹਾਂ ਦੇ ਦੇਸ਼ ਵਿੱਚ ਵਾਪਸ ਲਿਆ।
ਅਸਤਸਨਾ 4:31
ਯਹੋਵਾਹ, ਤੁਹਾਡਾ ਪਰਮੇਸ਼ੁਰ, ਦਿਆਲੂ ਪਰਮੇਸ਼ੁਰ ਹੈ। ਉਹ ਤੁਹਾਨੂੰ ਉੱਥੇ ਨਹੀਂ ਛੱਡੇਗਾ। ਉਹ ਤੁਹਾਨੂੰ ਪੂਰੀ ਤਰ੍ਹਾਂ ਤਬਾਹ ਨਹੀਂ ਕਰੇਗਾ। ਉਹ ਉਸ ਇਕਰਾਰਨਾਮੇ ਨੂੰ ਨਹੀਂ ਭੁੱਲੇਗਾ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ ਨਾਲ ਕੀਤਾ ਸੀ।
ਪੈਦਾਇਸ਼ 28:15
“ਮੈਂ ਤੇਰੇ ਨਾਲ ਹਾਂ, ਅਤੇ ਜਿੱਥੇ ਵੀ ਤੂੰ ਜਾਵੇਂਗਾ ਮੈਂ ਤੇਰੀ ਰੱਖਿਆ ਕਰਾਂਗਾ। ਮੈਂ ਤੈਨੂੰ ਇਸ ਧਰਤੀ ਉੱਤੇ ਵਾਪਸ ਲਿਆਵਾਂਗਾ। ਮੈਂ ਤੈਨੂੰ ਓਨਾ ਚਿਰ ਨਹੀਂ ਛੱਡਾਂਗਾ ਜਿੰਨਾ ਚਿਰ ਤੱਕ ਮੈਂ ਉਹ ਗੱਲ ਪੂਰੀ ਨਹੀਂ ਕਰ ਲੈਂਦਾ ਜਿਸਦਾ ਮੈਂ ਵਚਨ ਦਿੱਤਾ ਹੈ।”
ਪੈਦਾਇਸ਼ 26:5
ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਤੇਰੇ ਪਿਤਾ ਅਬਰਾਹਾਮ ਨੇ ਮੇਰਾ ਹੁਕਮ ਮੰਨਿਆ ਸੀ ਅਤੇ ਉਵੇਂ ਕੀਤਾ ਜਿਵੇਂ ਮੈਂ ਆਖਿਆ ਸੀ। ਅਬਰਾਹਾਮ ਨੇ ਮੇਰੇ ਹੁਕਮ, ਮੇਰੇ ਨਿਆਵਾਂ ਅਤੇ ਮੇਰੀਆਂ ਬਿਧੀਆਂ ਮੰਨੀਆਂ।”
ਪੈਦਾਇਸ਼ 22:15
ਯਹੋਵਾਹ ਦੇ ਦੂਤ ਨੇ ਦੂਸਰੀ ਵਾਰ ਅਬਰਾਹਾਮ ਨੂੰ ਆਕਾਸ਼ੋਂ ਆਵਾਜ਼ ਦਿੱਤੀ।
ਪੈਦਾਇਸ਼ 9:16
ਜਦੋਂ ਵੀ ਮੈਂ ਬੱਦਲਾਂ ਵੱਲ ਦੇਖਾਂਗਾ ਅਤੇ ਧਣੁਖ ਨੂੰ ਦੇਖਾਂਗਾ, ਮੈਂ ਆਪਣੇ ਅਤੇ ਧਰਤੀ ਦੀ ਹਰ ਜਿਉਂਦੀ ਸ਼ੈਅ ਵਿੱਚਲੇ ਇਸ ਸਦੀਵੀ ਇਕਰਾਰਨਾਮੇ ਨੂੰ ਯਾਦ ਕਰਾਂਗਾ।”