Luke 17:34
ਮੈਂ ਤੁਹਾਨੂੰ ਦੱਸਦਾ ਹਾਂ ਕਿ ਉਸ ਰਾਤ, ਹੋ ਸੱਕਦਾ ਹੈ ਇੱਕ ਹੀ ਮੰਜੇ ਤੇ ਦੋ ਲੋਕ ਸੌਂ ਰਹੇ ਹੋਣ, ਪਰ ਇੱਕ ਨੂੰ ਉੱਪਰ ਚੁੱਕ ਲਿਆ ਜਾਵੇਗਾ ਅਤੇ ਦੂਜੇ ਨੂੰ ਛੱਡ ਦਿੱਤਾ ਜਾਵੇਗਾ।
Luke 17:34 in Other Translations
King James Version (KJV)
I tell you, in that night there shall be two men in one bed; the one shall be taken, and the other shall be left.
American Standard Version (ASV)
I say unto you, In that night there shall be two men on one bed; the one shall be taken, and the other shall be left.
Bible in Basic English (BBE)
I say to you, In that night there will be two men sleeping in one bed, and one will be taken away and the other let go.
Darby English Bible (DBY)
I say to you, In that night there shall be two [men] upon one bed; one shall be seized and the other shall be let go.
World English Bible (WEB)
I tell you, in that night there will be two people in one bed. The one will be taken, and the other will be left.
Young's Literal Translation (YLT)
`I say to you, In that night, there shall be two men on one couch, the one shall be taken, and the other shall be left;
| I tell | λέγω | legō | LAY-goh |
| you, | ὑμῖν | hymin | yoo-MEEN |
| in that | ταύτῃ | tautē | TAF-tay |
| τῇ | tē | tay | |
| night | νυκτὶ | nykti | nyook-TEE |
| there shall be | ἔσονται | esontai | A-sone-tay |
| two | δύο | dyo | THYOO-oh |
| men in | ἐπὶ | epi | ay-PEE |
| one | κλίνης | klinēs | KLEE-nase |
| bed; | μιᾶς | mias | mee-AS |
| the | ὁ | ho | oh |
| one | εἷς | heis | ees |
| shall be taken, | παραληφθήσεται, | paralēphthēsetai | pa-ra-lay-FTHAY-say-tay |
| and | καὶ | kai | kay |
| the | ὁ | ho | oh |
| other | ἕτερος | heteros | AY-tay-rose |
| shall be left. | ἀφεθήσεται· | aphethēsetai | ah-fay-THAY-say-tay |
Cross Reference
ਮੱਤੀ 24:40
ਦੋ ਮਨੁੱਖ ਇਕੱਠੇ ਖੇਤ ਵਿੱਚ ਕੰਮ ਕਰ ਰਹੇ ਹੋਣਗੇ, ਉਨ੍ਹਾਂ ਵਿੱਚੋਂ ਇੱਕ ਨੂੰ ਫ਼ੜ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
ਮੱਤੀ 24:25
ਹੁਣ ਮੈਂ ਤੁਹਾਨੂੰ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤਾ ਹੈ।
ਮਲਾਕੀ 3:16
ਤਦ ਪਰਮੇਸ਼ੁਰ ਦੇ ਚੇਲਿਆਂ ਨੇ ਇੱਕ ਦੂਜੇ ਨਾਲ ਗੱਲਾਂ ਕੀਤੀਆਂ ਅਤੇ ਯਹੋਵਾਹ ਨੇ ਧਿਆਨ ਦੇਕੇ ਸੁਣੀਆਂ। ਉਸ ਦੇ ਸਾਹਵੇਂ ਇੱਕ ਪੋਥੀ ਪਈ ਹੈ ਜਿਸ ਵਿੱਚ ਪਰਮੇਸ਼ੁਰ ਦੇ ਚੇਲਿਆਂ ਦੇ ਨਾਉਂ ਲਿਖੇ ਹੋਏ ਹਨ। ਇਹ ਉਹ ਮਨੁੱਖ ਹਨ ਜੋ ਯਹੋਵਾਹ ਦੇ ਨਾਂ ਦਾ ਆਦਰ ਕਰਦੇ ਹਨ।
ਹਿਜ਼ ਕੀ ਐਲ 9:4
ਫ਼ੇਰ ਯਹੋਵਾਹ ਪਰਤਾਪ ਨੇ ਉਸ ਨੂੰ ਆਖਿਆ, “ਯਰੂਸ਼ਲਮ ਦੇ ਸ਼ਹਿਰ ਵਿੱਚੋਂ ਲੰਘ। ਅਤੇ ਹਰ ਓਸ ਬੰਦੇ ਦੇ ਮੱਬੇ ਉੱਤੇ ਨਿਸ਼ਾਨ ਲਗਾ ਜਿਹੜਾ ਉਨ੍ਹਾਂ ਭਿਆਨਕ ਗੱਲਾਂ ਬਾਰੇ ਦੁੱਖੀ ਅਤੇ ਉਦਾਸ ਹੈ ਜੋ ਲੋਕ ਇਸ ਸ਼ਹਿਰ ਵਿੱਚ ਕਰ ਰਹੇ ਹਨ।”
੨ ਪਤਰਸ 2:9
ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।
੧ ਥੱਸਲੁਨੀਕੀਆਂ 4:16
ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ।
ਰੋਮੀਆਂ 11:4
ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”
ਲੋਕਾ 13:24
“ਤੁਸੀਂ ਭੀੜੇ ਦਰਵਾਜੇ ਤੋਂ ਵੜਨ ਦਾ ਵੱਡਾ ਯਤਨ ਕਰੋ ਜਿਹੜਾ ਕਿ ਸੁਰਗ ਵੱਲ ਨੂੰ ਖੁਲ੍ਹਦਾ ਹੈ। ਬਹੁਤ ਸਾਰੇ ਲੋਕ ਉਸ ਵਿੱਚ ਵੜਨ ਦਾ ਯਤਨ ਕਰਨਗੇ ਪਰ ਉਹ ਪ੍ਰਵੇਸ਼ ਕਰ ਨਹੀਂ ਪਾਉਣਗੇ।
ਲੋਕਾ 13:5
ਮੈਂ ਤੁਹਾਨੂੰ ਆਖਦਾ ਹਾਂ ਕਿ ਇਉਂ ਨਹੀਂ ਸੀ, ਪਰ ਜੇਕਰ ਤੁਸੀਂ ਵੀ ਆਪਣੇ ਦਿਲ ਅਤੇ ਜੀਵਨ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਨਸ਼ਟ ਹੋ ਜਾਵੋਂਗੇ।”
ਲੋਕਾ 13:3
ਨਹੀਂ, ਉਨ੍ਹਾਂ ਨੇ ਨਹੀਂ ਕੀਤੇ, ਜੇਕਰ ਤੁਸੀਂ ਆਪਣਾ ਜੀਵਨ ਅਤੇ ਆਪਣੇ ਦਿਲ ਨਹੀਂ ਬਦਲੋਂਗੇ, ਤਾਂ ਤੁਸੀਂ ਵੀ ਸਾਰੇ ਉਨ੍ਹਾਂ ਦੀ ਤਰ੍ਹਾਂ ਨਸ਼ਟ ਕਰ ਦਿੱਤੇ ਜਾਵੋਂਗੇ।
ਮਰਕੁਸ 14:29
ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਵਿਸ਼ਵਾਸ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।”
ਮਰਕੁਸ 13:23
ਇਸ ਲਈ ਪੂਰੇ ਚੌਕਸ ਰਹਿਣਾ। ਇਸੇ ਲਈ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਮੈਂ ਤੁਹਾਨੂੰ ਚੌਕਸ ਕਰ ਦਿੱਤਾ ਹੈ।
ਯਰਮਿਆਹ 45:5
ਬਾਰੂਕ, ਤੂੰ ਆਪਣੇ ਲਈ ਮਹਾਨ ਗੱਲਾਂ ਦੀ ਤਾਕ ਵਿੱਚ ਹੈਂ। ਪਰ ਉਨ੍ਹਾਂ ਗੱਲਾਂ ਦੀ ਤਾਕ ਨਾ ਰੱਖ, ਕਿਉਂ ਕਿ ਮੈਂ ਸਾਰੇ ਲੋਕਾਂ ਉੱਪਰ ਆਫ਼ਤਾਂ ਭੇਜਾਂਗਾ।’ ਯਹੋਵਾਹ ਨੇ ਇਹ ਗੱਲਾਂ ਆਖੀਆਂ ‘ਤੈਨੂੰ ਬਹੁਤ ਸਾਰੀਆਂ ਥਾਵਾਂ ਉੱਤੇ ਜਾਣਾ ਪਵੇਗਾ। ਪਰ ਮੈਂ ਤੈਨੂੰ ਹਰ ਥਾਂ ਤੋਂ ਜਿਉਂਦਿਆਂ ਨਿਕਲਣ ਦੇਵਾਂਗਾ, ਜਿੱਥੇ ਵੀ ਤੂੰ ਜਾਵੇਂਗਾ।’”
ਯਸਈਆਹ 42:9
ਆਦਿ ਵਿੱਚ, ਮੈਂ ਆਖਿਆ ਸੀ ਕਿ ਕੁਝ ਗੱਲਾਂ ਵਾਪਰਨਗੀਆਂ ਤੇ ਉਹ ਗੱਲਾਂ ਵਾਪਰ ਗਈਆਂ! ਤੇ ਹੁਣ ਇਸਤੋਂ ਪਹਿਲਾਂ ਕਿ ਇਹ ਵਾਪਰਨ, ਮੈਂ ਤੁਹਾਨੂੰ ਕੁਝ ਗੱਲਾਂ ਬਾਰੇ ਦੱਸ ਰਿਹਾ ਹਾਂ, ਜੋ ਭਵਿੱਖ ਵਿੱਚ ਵਾਪਰਨਗੀਆਂ।
ਜ਼ਬੂਰ 28:3
ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।
ਜ਼ਬੂਰ 26:9
ਹੇ ਯਹੋਵਾਹ, ਮੈਨੂੰ ਉਨ੍ਹਾਂ ਪਾਪੀਆਂ ਸਮੇਤ ਨਾ ਗਿਣੋ। ਮੈਨੂੰ ਉਨ੍ਹਾਂ ਕਾਤਲਾਂ ਸੰਗ ਕਤਲ ਨਾ ਕਰੋ।