Mark 13:36
ਉਹ ਝੱਟ ਹੀ ਵਾਪਸ ਆ ਸੱਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁੱਤੇ ਨਾ ਹੋਵੋ।
Mark 13:36 in Other Translations
King James Version (KJV)
Lest coming suddenly he find you sleeping.
American Standard Version (ASV)
lest coming suddenly he find you sleeping.
Bible in Basic English (BBE)
For fear that, coming suddenly, he sees you sleeping.
Darby English Bible (DBY)
lest coming suddenly he find you sleeping.
World English Bible (WEB)
lest coming suddenly he might find you sleeping.
Young's Literal Translation (YLT)
lest, having come suddenly, he may find you sleeping;
| Lest | μὴ | mē | may |
| coming | ἐλθὼν | elthōn | ale-THONE |
| suddenly | ἐξαίφνης | exaiphnēs | ayks-A-fnase |
| he find | εὕρῃ | heurē | AVE-ray |
| you | ὑμᾶς | hymas | yoo-MAHS |
| sleeping. | καθεύδοντας | katheudontas | ka-THAVE-thone-tahs |
Cross Reference
੧ ਥੱਸਲੁਨੀਕੀਆਂ 5:6
ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।
ਰੋਮੀਆਂ 13:11
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।
ਲੋਕਾ 21:34
ਹਰ ਵਕਤ ਤਿਆਰ ਰਹਿਣਾ “ਸਚੇਤ ਰਹੋ! ਅਸੱਭਿਅਤ ਦਾਅਵਤਾਂ ਬਾਰੇ, ਪੀਣ ਬਾਰੇ, ਅਤੇ ਦੁਨਿਆਵੀ ਚੀਜ਼ਾਂ ਬਾਰੇ ਚਿੰਤਾ ਕਰਨ ਵਿੱਚ ਆਪਣਾ ਸਮਾਂ ਬਰਬਾਦ ਨਾ ਕਰੋ। ਜੇਕਰ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਸਹੀ ਸੋਚਣ ਦੇ ਯੋਗ ਨਹੀਂ ਹੋਵੋਂਗੇ। ਅਤੇ ਜਦੋਂ ਤੁਸੀਂ ਹਾਲੇ ਤਿਆਰ ਵੀ ਨਹੀਂ ਹੋਵੋਂਗੇ ਕਿ ਅੰਤ ਤੁਹਾਨੂੰ ਫ਼ੜ ਲਵੇਗਾ।
ਮਰਕੁਸ 14:40
ਫ਼ਿਰ ਉਹ ਚੇਲਿਆਂ ਕੋਲ ਵਾਪਸ ਆਇਆ ਅਤੇ ਉਸ ਨੇ ਫ਼ਿਰ ਉਨ੍ਹਾਂ ਨੂੰ ਸੁੱਤਿਆਂ ਪਾਇਆ। ਉਨ੍ਹਾਂ ਦੀਆਂ ਅੱਖਾਂ ਬੜੀਆਂ ਥੱਕੀਆਂ ਹੋਈਆਂ ਸਨ ਅਤੇ ਉਹ ਨਹੀਂ ਜਾਣਦੇ ਸਨ ਕਿ ਉਹ ਉਸ ਨੂੰ ਕੀ ਜਵਾਬ ਦੇਣ।
ਮੱਤੀ 24:48
“ਪਰ ਉਦੋਂ ਕੀ ਹੋਵੇਗਾ ਜੇ ਨੋਕਰ ਦੁਸ਼ਟ ਹੋਵੇ ਅਤੇ ਸੋਚੇ ਕਿ ਉਸਦਾ ਮਾਲਕ ਛੇਤੀ ਵਾਪਿਸ ਨਹੀਂ ਆਵੇਗਾ?
ਅਫ਼ਸੀਆਂ 5:14
ਅਤੇ ਜਿਹੜੀ ਗੱਲ ਪ੍ਰਤੱਖ ਹੈ ਰੌਸ਼ਨੀ ਬਣ ਸੱਕਦੀ ਹੈ। ਇਸੇ ਲਈ ਅਸੀਂ ਆਖਦੇ ਹਾਂ: “ਜਾਗੋ, ਤੁਸੀਂ ਸੁੱਤਿਓ ਬੰਦਿਓ! ਮੌਤ ਤੋਂ ਜਿਉ, ਅਤੇ ਮਸੀਹ ਤੁਹਾਡੇ ਉੱਪਰ ਚਮਕੇਗਾ।”
ਲੋਕਾ 22:45
ਉਹ ਪ੍ਰਾਰਥਨਾ ਕਰਨ ਤੋਂ ਬਾਦ, ਉੱਠਿਆ ਅਤੇ ਆਪਣੇ ਚੇਲਿਆਂ ਕੋਲ ਗਿਆ। ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਨ੍ਹਾਂ ਦੀ ਉਦਾਸੀ ਨੇ ਉਨ੍ਹਾਂ ਨੂੰ ਬੜਾ ਥਕਾ ਦਿੱਤਾ ਸੀ।
ਮਰਕੁਸ 14:37
ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ?
ਮੱਤੀ 25:5
ਕਿਉਂਕਿ ਲਾੜਾ ਬਹੁਤ ਦੇਰੀ ਨਾਲ ਅਇਆ, ਸਭ ਕੁਆਰੀਆਂ ਥੱਕ ਗਈਆਂ ਅਤੇ ਸੌਂ ਗਈਆਂ।
ਯਸਈਆਹ 56:10
ਸਾਰੇ ਨਬੀ ਹੀ ਨੇਤਰਹੀਣ ਨੇ। ਉਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਨੇ। ਉਹ ਕੁਤਿਆਂ ਦੇ ਸਮਾਨ ਨੇ ਜਿਹੜੇ ਭੌਁਕਦੇ ਨਹੀਂ। ਉਹ ਧਰਤੀ ਤੇ ਲੇਟ ਜਾਂਦੇ ਨੇ ਅਤੇ ਸੌਂ ਜਾਂਦੇ ਨੇ। ਹਾਂ, ਉਹ ਸੌਂ ਜਾਣਾ ਪਸੰਦ ਕਰਦੇ ਨੇ।
ਗ਼ਜ਼ਲ ਅਲਗ਼ਜ਼ਲਾਤ 5:2
ਉਹ ਬੋਲਦੀ ਹੈ ਸੁਤ੍ਤੀ ਹੋਈ ਹਾਂ ਮੈਂ ਪਰ ਦਿਲ ਮੇਰਾ ਹੈ ਜਾਗਦਾ। ਸੁਣ ਰਹੀ ਹੈ ਦਸਤਕ ਮੈਨੂੰ ਆਪਣੇ ਪ੍ਰਤੀਮ ਦੀ। “ਖੋਹਲ ਦਰਵਾਜ਼ਾ ਮੇਰੀ ਭੈਣੇ ਮੇਰੀ ਪ੍ਰੀਤਮੇ ਮੇਰੀ ਘੁੱਗੀਏ, ਮੇਰਾ ਸਿਰ ਤ੍ਰੇਲ ਨਾਲ ਭਿਜਿਆ ਹੋਇਆ ਹੈ।”
ਗ਼ਜ਼ਲ ਅਲਗ਼ਜ਼ਲਾਤ 3:1
ਉਹ ਬੋਲਦੀ ਹੈ ਰਾਤ ਵੇਲੇ ਆਪਣੀ ਸੇਜ ਉੱਤੇ ਲੱਭਦੀ ਹਾਂ ਮੈਂ ਪ੍ਰੀਤਮ ਆਪਣੇ ਨੂੰ। ਲੱਭਦੀ ਹਾਂ ਮੈਂ ਉਸ ਨੂੰ ਪਰ ਮਿਲ ਸੱਕਿਆ ਨਹੀਂ ਉਹ ਮੈਨੂੰ।
ਅਮਸਾਲ 24:33
ਥੋੜੀ ਜਿਹੀ ਨੀਂਦ, ਥੋੜੀ ਜਿਹੀ ਝਪਕੀ, ਕੰਮ ਤੋਂ ਥੋੜਾ ਜਿਹਾ ਆਰਾਮ,
ਅਮਸਾਲ 6:9
ਸੁਸਤ ਬੰਦਿਆ, ਕਿੰਨਾ ਕੁ ਚਿਰ ਤੂੰ ਇੱਥੇ ਲੰਮਾ ਪਿਆ ਰਹੇਂਗਾ? ਕਦੋਂ ਤੂੰ ਆਪਣੀ ਨੀਂਦ ਤੋਂ ਜਾਗੇਂਗਾ?