Mark 3:17
ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸ ਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”
Mark 3:17 in Other Translations
King James Version (KJV)
And James the son of Zebedee, and John the brother of James; and he surnamed them Boanerges, which is, The sons of thunder:
American Standard Version (ASV)
and James the `son' of Zebedee, and John the brother of James; and them he surnamed Boanerges, which is, Sons of thunder:
Bible in Basic English (BBE)
And to James, the son of Zebedee, and John, the brother of James, he gave the second name of Boanerges, which is, Sons of thunder:
Darby English Bible (DBY)
and James the [son] of Zebedee, and John the brother of James, and he gave them the surname of Boanerges, that is, Sons of thunder;
World English Bible (WEB)
James the son of Zebedee; John, the brother of James, and he surnamed them Boanerges, which means, Sons of Thunder;
Young's Literal Translation (YLT)
and James of Zebedee, and John the brother of James, and he put on them names -- Boanerges, that is, `Sons of thunder;'
| And | καὶ | kai | kay |
| James | Ἰάκωβον | iakōbon | ee-AH-koh-vone |
| the | τὸν | ton | tone |
| son | τοῦ | tou | too |
| Zebedee, of | Ζεβεδαίου | zebedaiou | zay-vay-THAY-oo |
| and | καὶ | kai | kay |
| John | Ἰωάννην | iōannēn | ee-oh-AN-nane |
| the | τὸν | ton | tone |
| brother | ἀδελφὸν | adelphon | ah-thale-FONE |
| τοῦ | tou | too | |
| James; of | Ἰακώβου | iakōbou | ee-ah-KOH-voo |
| and | καὶ | kai | kay |
| surnamed | ἐπέθηκεν | epethēken | ape-A-thay-kane |
| he | αὐτοῖς | autois | af-TOOS |
| them | ὀνόματα | onomata | oh-NOH-ma-ta |
| Boanerges, | Βοανεργές | boanerges | voh-ah-nare-GASE |
| which | ὅ | ho | oh |
| is, | ἐστιν | estin | ay-steen |
| The sons | Υἱοὶ | huioi | yoo-OO |
| of thunder: | Βροντῆς· | brontēs | vrone-TASE |
Cross Reference
ਯਸਈਆਹ 58:1
ਲੋਕਾਂ ਨੂੰ ਪਰਮੇਸ਼ੁਰ ਦੇ ਅਨੁਯਾਈ ਹੋਣ ਬਾਰੇ ਅਵੱਸ਼ ਦੱਸਿਆ ਜਾਵੇ ਜਿਂਨੀ ਉੱਚੀ ਤੁਸੀਂ ਕਰ ਸੱਕਦੇ ਹੋ ਪੁਕਾਰ ਕਰੋ! ਆਪਣੇ-ਆਪ ਨੂੰ ਰੋਕੋ ਨਾ। ਤੁਰ੍ਹੀ ਦੀ ਤਰ੍ਹਾਂ ਉੱਚੀ ਅਵਾਜ਼ ਕਰੋ। ਲੋਕਾਂ ਨੂੰ ਉਨ੍ਹਾਂ ਮੰਦੇ ਕੰਮਾਂ ਬਾਰੇ ਦੱਸੋ, ਜੋ ਉਨ੍ਹਾਂ ਨੇ ਕੀਤੇ ਨੇ। ਯਾਕੂਬ ਦੇ ਪਰਿਵਾਰ ਨੂੰ ਉਸ ਦੇ ਪਾਪਾਂ ਬਾਰੇ ਦੱਸੋ।
ਇਬਰਾਨੀਆਂ 4:12
ਪਰਮੇਸ਼ੁਰ ਦਾ ਵਚਨ ਸਜੀਵ ਹੈ ਅਤੇ ਕਾਰਜ ਕਰ ਰਿਹਾ ਹੈ। ਉਸ ਦਾ ਵਚਨ ਤੇਜ਼ ਤੋਂ ਤੇਜ਼ ਧਾਰ ਵਾਲੀ ਤਲਵਾਰ ਨਾਲੋਂ ਤਿੱਖਾ ਹੈ। ਪਰਮੇਸ਼ੁਰ ਦਾ ਵਚਨ ਸਾਡੇ ਅੰਦਰ ਡੂੰਘਿਆਂ ਕੱਟਦਾ ਹੈ, ਉਸ ਜਗ਼੍ਹਾ ਵੀ ਜਿੱਥੇ ਰੂਹ ਅਤੇ ਆਤਮਾ ਜੁੜਦੇ ਹਨ। ਪਰਮੇਸ਼ੁਰ ਦਾ ਵਚਨ ਸਾਡੇ ਜੋੜਾਂ ਅਤੇ ਹੱਡੀਆਂ ਅੰਦਰ ਵੀ ਮਾਰ ਕਰਦਾ ਹੈ। ਇਹ ਸਾਡੇ ਦਿਲ ਦੀਆਂ ਸੋਚਾਂ ਅਤੇ ਇਰਾਦਿਆਂ ਨੂੰ ਪਰੱਖਦਾ ਹੈ।
ਰਸੂਲਾਂ ਦੇ ਕਰਤੱਬ 12:1
ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ।
ਯੂਹੰਨਾ 21:20
ਪਤਰਸ ਆਸੇ-ਪਾਸੇ ਮੁੜਿਆ ਅਤੇ ਵੇਖਿਆ ਕਿ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿੱਛੇ ਆ ਰਿਹਾ ਸੀ। (ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ੜਵਾਏਗਾ?”)
ਯੂਹੰਨਾ 21:2
ਕੁਝ ਚੇਲੇ ਉੱਥੇ ਇੱਕਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦਦਿਮੁਸ ਕਹਾਉਂਦਾ ਹੈ, ਨੱਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।
ਮਰਕੁਸ 14:33
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਆਉਣ ਨੂੰ ਕਿਹਾ। ਉਹ ਬੜਾ ਦੁੱਖੀ ਅਤੇ ਦਿਲਗੀਰ ਸੀ।
ਮਰਕੁਸ 10:35
ਯਾਕੂਬ ਅਤੇ ਯੂਹੰਨਾ ਦਾ ਉਸਤੋਂ ਮਦਦ ਮੰਗਣਾ ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸ ਦੇ ਕੋਲ ਆਣਕੇ ਉਸ ਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
ਮਰਕੁਸ 9:2
ਯਿਸੂ ਮੂਸਾ ਅਤੇ ਏਲੀਯਾਹ ਦੇ ਨਾਲ ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸ ਦੇ ਨਾਲ ਸਨ। ਜਦੋਂ ਹਾਲੇ ਉਸ ਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਹਮਣੇ ਬਦਲ ਗਿਆ ਸੀ।
ਮਰਕੁਸ 5:37
ਯਿਸੂ ਨੇ ਆਪਣੇ ਨਾਲ ਪਤਰਸ, ਯਾਕੂਬ ਅਤੇ ਉਸ ਦੇ ਭਰਾ ਯੂਹੰਨਾ ਨੂੰ ਲਿਆ ਅਤੇ ਪ੍ਰਾਰਥਨਾ ਸਥਾਨ ਦੇ ਆਗੂ ਜੈਰੁਸ ਦੇ ਘਰ ਚੱਲਾ ਗਿਆ।
ਮਰਕੁਸ 1:19
ਯਿਸੂ ਗਲੀਲ ਝੀਲ ਦੇ ਕਿਨਾਰੇ ਥੋੜਾ ਹੋਰ ਅੱਗੇ ਤੁਰਿਆ ਉਸ ਨੇ ਦੋ ਹੋਰ ਭਰਾਵਾਂ, ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ, ਨੂੰ ਵੇਖਿਆ, ਜੋ ਕਿ ਆਪਣੀ ਬੇੜੀ ਵਿੱਚ ਆਪਣੇ ਜਾਲਾਂ ਨੂੰ ਠੀਕ ਕਰ ਰਹੇ ਸਨ ਤਾਂ ਕਿ ਮੱਛੀਆਂ ਫ਼ੜ ਸੱਕਣ।
ਯਰਮਿਆਹ 23:29
ਮੇਰਾ ਸੰਦੇਸ਼ ਅੱਗ ਵਰਗਾ ਹੈ।” ਇਹ ਸੰਦੇਸ਼ ਯਹੋਵਾਹ ਵੱਲੋਂ ਹੈ ਇਹ ਉਸ ਹਬੌੜੇ ਵਰਗਾ ਹੈ ਜਿਹੜਾ ਪੱਥਰ ਨੂੰ ਵੀ ਚੂਰ-ਚੂਰ ਕਰ ਦਿੰਦਾ ਹੈ।
ਪਰਕਾਸ਼ ਦੀ ਪੋਥੀ 10:11
ਫ਼ੇਰ ਮੈਨੂੰ ਕਿਹਾ ਗਿਆ, “ਤੈਨੂੰ ਫ਼ੇਰ ਤੋਂ ਲੋਕਾਂ, ਕੌਮਾਂ, ਭਾਸ਼ਾਵਾਂ ਅਤੇ ਰਾਜਿਆਂ ਬਾਰੇ ਅਗੰਮ ਵਾਕ ਕਰਨੇ ਪੈਣਗੇ।”