Matthew 22:5
“ਸੇਵਕ ਗਏ ਅਤੇ ਲੋਕਾਂ ਨੂੰ ਆਉਣ ਵਾਸਤੇ ਕਹਿ ਆਏ” ਪਰ ਲੋਕਾਂ ਨੇ ਉਨ੍ਹਾਂ ਨੂੰ ਸੁਨਣ ਤੋਂ ਇਨਕਾਰ ਕਰ ਦਿੱਤਾ। ਕੋਈ ਆਪਣੇ ਖੇਤਾਂ ਨੂੰ ਚੱਲਾ ਗਿਆ ਅਤੇ ਕੋਈ ਆਪਣੇ ਵਣਜ ਨੂੰ।
Matthew 22:5 in Other Translations
King James Version (KJV)
But they made light of it, and went their ways, one to his farm, another to his merchandise:
American Standard Version (ASV)
But they made light of it, and went their ways, one to his own farm, another to his merchandise;
Bible in Basic English (BBE)
But they gave no attention, and went about their business, one to his farm, another to his trade:
Darby English Bible (DBY)
But they made light of it, and went, one to his own land, and another to his commerce.
World English Bible (WEB)
But they made light of it, and went their ways, one to his own farm, another to his merchandise,
Young's Literal Translation (YLT)
and they, having disregarded `it', went away, the one to his own field, and the other to his merchandise;
| But | οἱ | hoi | oo |
| they | δὲ | de | thay |
| made light of | ἀμελήσαντες | amelēsantes | ah-may-LAY-sahn-tase |
| their went and it, ways, | ἀπῆλθον | apēlthon | ah-PALE-thone |
| one | ὁ | ho | oh |
| μὲν | men | mane | |
| to | εἰς | eis | ees |
| τὸν | ton | tone | |
| his | ἴδιον | idion | EE-thee-one |
| farm, | ἀγρόν, | agron | ah-GRONE |
| ὁ | ho | oh | |
| another | δὲ | de | thay |
| to | εἰς | eis | ees |
| his | τὴν | tēn | tane |
| merchandise: | ἐμπορίαν | emporian | ame-poh-REE-an |
| αὐτοῦ· | autou | af-TOO |
Cross Reference
ਇਬਰਾਨੀਆਂ 2:3
ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
੧ ਯੂਹੰਨਾ 2:15
ਦੁਨੀਆਂ ਨੂੰ ਜਾਂ ਦੁਨੀਆਂ ਵਿੱਚਲੀਆਂ ਚੀਜ਼ਾਂ ਨੂੰ ਪਿਆਰ ਨਾ ਕਰੋ। ਜੇ ਕੋਈ ਵਿਅਕਤੀ ਦੁਨੀਆਂ ਨੂੰ ਪਿਆਰ ਕਰਦਾ ਹੈ, ਤਾਂ ਉਸ ਵਿੱਚ ਪਰਮੇਸ਼ੁਰ ਦਾ ਪਿਆਰ ਨਹੀਂ ਹੈ।
੨ ਤਿਮੋਥਿਉਸ 3:4
ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ।
੧ ਤਿਮੋਥਿਉਸ 6:9
ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।
ਰੋਮੀਆਂ 8:6
ਇਸ ਲਈ ਜੇਕਰ ਇੱਕ ਮਨੁੱਖ ਦੀ ਸੋਚ ਪਾਪੀ ਸੁਭਾਅ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਆਤਮਕ ਮੌਤ ਹੈ, ਪਰ ਜੇਕਰ ਕਿਸੇ ਮਨੁੱਖ ਦੀ ਸੋਚ ਆਤਮਾ ਦੇ ਕਾਬੂ ਵਿੱਚ ਹੈ, ਤਾਂ ਨਤੀਜਾ ਹੋਵੇਗਾ ਜੀਵਨ ਅਤੇ ਸ਼ਾਂਤੀ।
ਰੋਮੀਆਂ 2:4
ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।
ਰਸੂਲਾਂ ਦੇ ਕਰਤੱਬ 24:25
ਪਰ ਫ਼ੇਲਿਕੁਸ ਘਬਰਾ ਗਿਆ ਜਦੋਂ ਪੌਲੁਸ ਨੇ ਧਰਮੀ ਜੀਵਨ ਅਤੇ ਸੰਜਮ ਅਤੇ ਭਵਿੱਖ ਵਿੱਚ ਹੋਣ ਵਾਲੇ ਨਿਆਂ ਬਾਰੇ ਦੱਸਿਆ। ਤਾਂ ਫ਼ੇਲਿਕੁਸ ਨੇ ਕਿਹਾ, “ਹੁਣ ਤੂੰ ਜਾ। ਫ਼ਿਰ ਜਦੋਂ ਮੇਰੇ ਪਾਸ ਖੁਲ੍ਹਾ ਵਕਤ ਹੋਵੇਗਾ ਮੈਂ ਤੈਨੂੰ ਬੁਲਾਵਾਂਗਾ।”
ਰਸੂਲਾਂ ਦੇ ਕਰਤੱਬ 2:13
ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”
ਲੋਕਾ 17:26
“ਜਿਸ ਤਰ੍ਹਾਂ ਨੂਹ ਦੇ ਦਿਨਾਂ ਵਿੱਚ ਹੋਇਆ ਸੀ ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
ਲੋਕਾ 14:18
ਪਰ ਸਾਰੇ ਮਹਿਮਾਨਾਂ ਨੇ ਆਖਿਆ ਕਿ ਉਹ ਨਹੀਂ ਆ ਸੱਕਦੇ। ਹਰ ਇੱਕ ਆਦਮੀ ਨੇ ਕੋਈ ਨਾ ਕੋਈ ਬਹਾਨਾ ਲਗਾ ਦਿੱਤਾ। ਪਹਿਲੇ ਆਦਮੀ ਨੇ ਕਿਹਾ, ‘ਮੈਂ ਹੁਣੇ-ਹੁਣੇ ਜ਼ਮੀਨ ਖਰੀਦੀ ਹੈ ਤੇ ਮੈਂ ਉਹ ਜਾਕੇ ਵੇਖਣੀ ਹੈ। ਇਸ ਲਈ ਕਿਰਪਾ ਕਰਕੇ ਮੈਨੂੰ ਖਿਮਾ ਕਰਨਾ।’
ਮੱਤੀ 24:38
ਉਨ੍ਹਾਂ ਦਿਨਾਂ ਵਿੱਚ ਹੜ੍ਹ ਤੋਂ ਪਹਿਲਾਂ, ਲੋਕ ਖਾ ਰਹੇ ਸਨ, ਪੀ ਰਹੇ ਸਨ, ਵਿਆਹ ਕਰਵਾ ਰਹੇ ਸਨ ਅਤੇ ਆਪਣੇ ਬੱਚਿਆਂ ਦੇ ਵਿਆਹ ਵੀ ਕਰ ਰਹੇ ਸਨ ਅਤੇ ਲੋਕ ਇਹ ਸਭ ਕੁਝ ਕਰਦੇ ਰਹੇ ਜਦ ਤੱਕ ਕਿ ਨੂਹ ਕਿਸ਼ਤੀ ਉੱਤੇ ਨਹੀਂ ਚੜ੍ਹ੍ਹਿਆ ਸੀ।
ਮੱਤੀ 13:22
“ਜਿਹੜਾ ਬੀਜ ਕੰਡਿਆਲੀਆਂ ਤੇ ਡਿੱਗਿਆ, ਉਹ ਉਸ ਵਿਅਕਤੀ ਵਰਗਾ ਹੈ ਜੋ ਉਪਦੇਸ਼ ਨੂੰ ਸੁਣਦਾ ਹੈ ਪਰ ਇਸ ਜਿੰਦਗੀ ਦੀ ਚਿੰਤਾ ਅਤੇ ਧਨ ਦਾ ਮਾਇਆ ਜਾਲ ਉਸ ਉਪਦੇਸ਼ ਦੇ ਵੱਧਣ ਵਿੱਚ ਵਿਘਨ ਪਾ ਦਿੰਦਾ ਹੈ। ਤਾਂ ਉਹ ਕੋਈ ਫ਼ਲ ਪੈਦਾ ਨਹੀਂ ਕਰ ਸੱਕਦਾ।
ਅਮਸਾਲ 1:24
“ਪਰ ਤੁਸੀਂ ਮੇਰੀ ਗੱਲ ਸੁਣਨ ਤੋਂ ਇਨਕਾਰ ਕੀਤਾ। ਮੈਂ ਤੁਹਾਡੀ ਸਹਾਇਤਾ ਕਰਨ ਦੀ ਕੋਸ਼ਿਸ਼ ਕੀਤੀ। ਮੈਂ ਤੁਹਾਡੇ ਵੱਲ ਆਪਣਾ ਹੱਥ ਵੱਧਾਇਆ-ਪਰ ਤੁਸੀਂ ਮੇਰੀ ਸਹਾਇਤਾ ਪ੍ਰਵਾਨ ਕਰਨ ਤੋਂ ਇਨਕਾਰ ਕੀਤਾ।
ਅਮਸਾਲ 1:7
ਯਹੋਵਾਹ ਤੋਂ ਡਰਨਾ ਗਿਆਨ ਦੀ ਸ਼ੁਰੂਆਤ ਹੈ। ਪਰ ਬੁਰੇ ਬੰਦੇ ਅਨੁਸ਼ਾਸਨ ਅਤੇ ਸਿਆਣਪ ਨੂੰ ਨਫ਼ਰਤ ਕਰਦੇ ਹਨ।
ਜ਼ਬੂਰ 106:24
ਪਰ, ਉਨ੍ਹਾਂ ਲੋਕਾਂ ਨੇ ਖੂਬਸੂਰਤ ਧਰਤੀ ਅੰਦਰ ਦਾਖਲ ਹੋਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੂੰ ਵਿਸ਼ਵਾਸ ਨਹੀਂ ਸੀ, ਕਿ ਉਸ ਦੇਸ਼ ਵਿੱਚ ਰਹਿਣ ਵਾਲਿਆਂ ਨੂੰ ਹਰਾਉਣ ਵਿੱਚ ਪਰਮੇਸ਼ੁਰ ਉਨ੍ਹਾਂ ਦੀ ਸਹਾਇਤਾ ਕਰੇਗਾ।
ਪੈਦਾਇਸ਼ 25:34
ਫ਼ੇਰ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਫ਼ਲਿਆਂ ਦੇ ਦਿੱਤੀਆਂ। ਏਸਾਓ ਨੇ ਖਾਧਾ-ਪੀਤਾ ਅਤੇ ਚੱਲਾ ਗਿਆ। ਇਸ ਤਰ੍ਹਾਂ ਏਸਾਓ ਨੇ ਦਰਸਾਇਆ ਕਿ ਉਸ ਨੂੰ ਆਪਣੇ ਪਹਿਲੋਠੇ ਪੁੱਤਰ ਹੋਣ ਦੇ ਅਧਿਕਾਰਾਂ ਦੀ ਕੋਈ ਪ੍ਰਵਾਹ ਨਹੀਂ ਸੀ।
ਪੈਦਾਇਸ਼ 19:14
ਇਸ ਲਈ ਲੂਤ ਚੱਲਾ ਗਿਆ ਅਤੇ ਆਪਣੇ ਜੁਆਈਆਂ, ਉਨ੍ਹਾਂ ਆਦਮੀਆਂ ਨੂੰ ਜਿਨ੍ਹਾਂ ਨੇ ਇਸ ਦੀਆਂ ਹੋਰਨਾਂ ਧੀਆਂ ਨਾਲ ਸ਼ਾਦੀ ਕੀਤੀ ਸੀ, ਨਾਲ ਗੱਲ ਕੀਤੀ। ਲੂਤ ਨੇ ਆਖਿਆ, “ਛੇਤੀ ਕਰੋ, ਇਹ ਨਗਰ ਛੱਡ ਦਿਓ! ਯਹੋਵਾਹ ਛੇਤੀ ਹੀ ਇਸ ਨੂੰ ਤਬਾਹ ਕਰ ਦੇਵੇਗਾ!” ਪਰ ਉਨ੍ਹਾਂ ਆਦਮੀਆਂ ਨੇ ਸੋਚਿਆ ਕਿ ਲੂਤ ਮਜ਼ਾਕ ਕਰ ਰਿਹਾ ਹੈ।