ਫ਼ਿਲੇਮੋਨ 1:24 in Punjabi

ਪੰਜਾਬੀ ਪੰਜਾਬੀ ਬਾਈਬਲ ਫ਼ਿਲੇਮੋਨ ਫ਼ਿਲੇਮੋਨ 1 ਫ਼ਿਲੇਮੋਨ 1:24

Philemon 1:24
ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ।

Philemon 1:23Philemon 1Philemon 1:25

Philemon 1:24 in Other Translations

King James Version (KJV)
Marcus, Aristarchus, Demas, Lucas, my fellowlabourers.

American Standard Version (ASV)
`and so do' Mark, Aristarchus, Demas, Luke, my fellow-workers.

Bible in Basic English (BBE)
And so do Mark, Aristarchus, Demas, and Luke, my brother-workers.

Darby English Bible (DBY)
Mark, Aristarchus, Demas, Luke, my fellow-workmen.

World English Bible (WEB)
as do Mark, Aristarchus, Demas, and Luke, my fellow workers.

Young's Literal Translation (YLT)
Markus, Aristarchus, Demas, Lukas, my fellow-workmen!

Marcus,
Μάρκος,markosMAHR-kose
Aristarchus,
Ἀρίσταρχοςaristarchosah-REE-stahr-hose
Demas,
Δημᾶςdēmasthay-MAHS
Lucas,
Λουκᾶςloukasloo-KAHS
my
οἱhoioo

συνεργοίsynergoisyoon-are-GOO
fellowlabourers.
μουmoumoo

Cross Reference

ਕੁਲੁੱਸੀਆਂ 4:14
ਦੇਮਾਸ ਅਤੇ ਸਾਡਾ ਪਿਆਰਾ ਮਿੱਤਰ ਵੈਦ ਲੂਕਾ, ਸ਼ੁਭਕਾਮਨਾਵਾਂ ਭੇਜਦਾ ਹੈ।

੨ ਤਿਮੋਥਿਉਸ 4:10
ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚੱਲਾ ਗਿਆ। ਕਰੇਸੱਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚੱਲਾ ਗਿਆ।

ਕੁਲੁੱਸੀਆਂ 4:10
ਅਰਿਸਤਰੱਖੁਸ ਵੱਲੋਂ ਸ਼ੁਭਕਾਮਨਾਵਾਂ। ਉਹ ਮੇਰੇ ਨਾਲ ਕੈਦ ਵਿੱਚ ਹੈ। ਮਰਕੁਸ, ਬਰਨਾਬਾਸ ਦੇ ਚਚੇਰਾ ਭਰਾ, ਵੱਲੋਂ ਵੀ ਸ਼ੁਭਕਾਮਨਾਵਾਂ। ਮੈਂ ਪਹਿਲਾਂ ਹੀ ਤੁਹਾਨੂੰ ਉਸ ਬਾਰੇ ਹਿਦਾਇਤਾਂ ਦੇ ਚੁੱਕਿਆ ਹਾਂ ਜਦੋਂ ਉਹ ਆਵੇਗਾ, ਉਸਦਾ ਸੁਆਗਤ ਕਰਿਓ।

ਰਸੂਲਾਂ ਦੇ ਕਰਤੱਬ 19:29
ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰੱਖੁਸ ਨੂੰ ਜਿਹੜੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ੜ ਲਿਆ। ਤਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕੱਠੇ ਹੋਏ।

ਰਸੂਲਾਂ ਦੇ ਕਰਤੱਬ 12:12
ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉੱਥੇ ਬਹੁਤ ਸਾਰੇ ਲੋਕ ਇਕੱਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ।

ਫ਼ਿਲੇਮੋਨ 1:1
ਯਿਸੂ ਮਸੀਹ ਦੇ ਕੈਦੀ ਪੌਲੁਸ ਅਤੇ ਸਾਡੇ ਭਰਾ ਤਿਮੋਥਿਉਸ ਵੱਲੋਂ ਸ਼ੁਭਕਾਮਨਾਵਾਂ। ਸਾਡੇ ਪਿਆਰੇ ਮਿੱਤਰ ਅਤੇ ਸਹਿਕਰਮੀ ਫ਼ਿਲੇਮੋਨ ਨੂੰ।

ਰਸੂਲਾਂ ਦੇ ਕਰਤੱਬ 27:2
ਅਸੀਂ ਜਹਾਜ਼ ਵਿੱਚ ਚੜ੍ਹ੍ਹ ਗਏ। ਇਹ ਜਹਾਜ਼ ਅੱਸਿਯਾ ਦੇ ਕਿਨਾਰੇ ਦੇ ਸ਼ਹਿਰਾਂ ਨੂੰ ਜਾਣ ਵਾਲਾ ਸੀ। ਅਰਿਸਤਰੱਖੁਸ ਜੋ ਕਿ ਥੱਸਲੁਨੀਕੇ ਮਕਦੂਨਿਯਾ ਦੇ ਸ਼ਹਿਰ ਦਾ ਸੀ, ਸਾਡੇ ਨਾਲ ਗਿਆ ਸੀ।

ਰਸੂਲਾਂ ਦੇ ਕਰਤੱਬ 15:37
ਬਰਨਬਾਸ ਆਪਣੇ ਨਾਲ ਯਹੂੰਨਾ ਜੋ ਮਰਕੁਸ ਵੀ ਕਹਾਂਉਂਦਾ ਹੈ ਨਾਲ ਲਿਜਾਣਾ ਚਾਹੁੰਦਾ ਸੀ।

ਰਸੂਲਾਂ ਦੇ ਕਰਤੱਬ 12:25
ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈ ਕੇ ਅੰਤਾਕਿਯਾ ਨੂੰ ਮੁੜੇ।

੩ ਯੂਹੰਨਾ 1:8
ਇਸ ਲਈ ਸਾਨੂੰ ਅਜਿਹੇ ਭਰਾਵਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ। ਜਦੋਂ ਅਸੀਂ ਉਨ੍ਹਾਂ ਦੀ ਸਹਾਇਤਾ ਕਰਦੇ ਹਾਂ, ਤਾਂ ਅਸੀਂ ਸੱਚ ਲਈ ਉਨ੍ਹਾਂ ਦੇ ਕਾਰਜ ਵਿੱਚ ਹਿੱਸੇਦਾਰ ਬਣ ਜਾਂਦੇ ਹਾਂ।

ਫ਼ਿਲਿੱਪੀਆਂ 4:3
ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚ ਲਿਖੇ ਗਏ ਹਨ।

ਫ਼ਿਲਿੱਪੀਆਂ 2:25
ਮੈਂ ਮਹਿਸੂਸ ਕੀਤਾ ਹੈ ਕਿ ਇਪਾਫ਼ਰੋਦੀਤੁਸ ਨੂੰ ਤੁਹਾਡੇ ਕੋਲ ਭੇਜਣਾ ਜ਼ਰੂਰੀ ਹੈ। ਉਹ ਮਸੀਹ ਵਿੱਚ ਮੇਰਾ ਭਰਾ, ਇੱਕ ਸਾਥੀ ਸੈਨਿਕ ਅਤੇ ਮਸੀਹ ਦੀ ਸੈਨਾ ਵਿੱਚ ਇੱਕ ਸਹ ਕਰਮਚਾਰੀ ਹੈ। ਜਦੋਂ ਮੈਂ ਜ਼ਰੂਰਤ ਵਿੱਚ ਸੀ, ਤੁਸੀਂ ਉਸ ਨੂੰ ਮੇਰੀਆਂ ਲੋੜਾਂ ਦਾ ਖਿਆਲ ਰੱਖਣ ਲਈ ਭੇਜਿਆ ਸੀ।

੨ ਕੁਰਿੰਥੀਆਂ 8:23
ਹੁਣ ਤੀਤਸ ਬਾਰੇ-ਉਹ ਮੇਰਾ ਭਾਈਵਾਲ ਹੈ। ਤੁਹਾਡੀ ਸਹਾਇਤਾ ਕਰਨ ਵਿੱਚ ਉਹ ਮੇਰੇ ਨਾਲ ਕੰਮ ਕਰ ਰਿਹਾ ਹੈ। ਅਤੇ ਹੋਰਾਂ ਭਰਾਵਾਂ ਬਾਰੇ ਉਨ੍ਹਾਂ ਨੂੰ ਕਲੀਸਿਯਾ ਵੱਲੋਂ ਘਲਿਆ ਗਿਆ ਹੈ, ਅਤੇ ਉਹ ਮਸੀਹ ਨੂੰ ਮਹਿਮਾ ਦਿੰਦੇ ਹਨ।

ਰਸੂਲਾਂ ਦੇ ਕਰਤੱਬ 13:13
ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।