ਫ਼ਿਲਿੱਪੀਆਂ 3:15 in Punjabi

ਪੰਜਾਬੀ ਪੰਜਾਬੀ ਬਾਈਬਲ ਫ਼ਿਲਿੱਪੀਆਂ ਫ਼ਿਲਿੱਪੀਆਂ 3 ਫ਼ਿਲਿੱਪੀਆਂ 3:15

Philippians 3:15
ਸਾਨੂੰ ਸਾਰਿਆਂ ਨੂੰ, ਜਿਹੜੇ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਡੇ ਹੋ ਚੁੱਕੇ ਹਾਂ, ਇਸੇ ਤਰ੍ਹਾਂ ਹੀ ਸੋਚਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਇਨ੍ਹਾਂ ਵਿੱਚੋਂ ਕਿਸੇ ਗੱਲ ਨਾਲ ਵੀ ਸਹਿਮਤ ਨਾ ਹੋਵੋ, ਤਾਂ ਪਰਮੇਸ਼ੁਰ ਤੁਹਾਨੂੰ ਇਹ ਸਪੱਸ਼ਟ ਕਰ ਦੇਵੇਗਾ।

Philippians 3:14Philippians 3Philippians 3:16

Philippians 3:15 in Other Translations

King James Version (KJV)
Let us therefore, as many as be perfect, be thus minded: and if in any thing ye be otherwise minded, God shall reveal even this unto you.

American Standard Version (ASV)
Let us therefore, as many as are perfect, be thus minded: and if in anything ye are otherwise minded, this also shall God reveal unto you:

Bible in Basic English (BBE)
Then let us all, who have come to full growth, be of this mind: and if in anything you are of a different mind, even this will God make clear to you:

Darby English Bible (DBY)
As many therefore as [are] perfect, let us be thus minded; and if ye are any otherwise minded, this also God shall reveal to you.

World English Bible (WEB)
Let us therefore, as many as are perfect, think this way. If in anything you think otherwise, God will also reveal that to you.

Young's Literal Translation (YLT)
As many, therefore, as `are' perfect -- let us think this, and if `in' anything ye think otherwise, this also shall God reveal to you,

Let
us
therefore,
be
ὍσοιhosoiOH-soo
as
many
as
οὖνounoon
perfect,
be
τέλειοιteleioiTAY-lee-oo
thus
τοῦτοtoutoTOO-toh
minded:
φρονῶμεν·phronōmenfroh-NOH-mane
and
καὶkaikay
if
εἴeiee
thing
any
in
τιtitee
ye
be
otherwise
ἑτέρωςheterōsay-TAY-rose
minded,
φρονεῖτεphroneitefroh-NEE-tay

καὶkaikay
God
τοῦτοtoutoTOO-toh
shall
reveal
hooh
even
θεὸςtheosthay-OSE
this
ὑμῖνhyminyoo-MEEN
unto
you.
ἀποκαλύψει·apokalypseiah-poh-ka-LYOO-psee

Cross Reference

ਗਲਾਤੀਆਂ 5:10
ਮੈਨੂੰ ਪ੍ਰਭੂ ਉੱਤੇ ਵਿਸ਼ਵਾਸ ਹੈ ਕਿ ਤੁਸੀਂ ਉਨ੍ਹਾਂ ਵੱਖਰੇ ਵਿੱਚਾਰਾਂ ਉੱਤੇ ਵਿਸ਼ਵਾਸ ਨਹੀਂ ਕਰੋਂਗੇ। ਕੋਈ ਤੁਹਾਨੂੰ ਉਲਝਾ ਰਿਹਾ ਹੈ। ਉਹ ਵਿਅਕਤੀ ਭਾਵੇਂ ਕੋਈ ਵੀ ਹੋਵੇ ਸਜ਼ਾ ਪਾਵੇਗਾ।

੧ ਕੁਰਿੰਥੀਆਂ 2:6
ਪਰਮੇਸ਼ੁਰ ਦੀ ਸਿਆਣਪ ਅਸੀਂ ਆਤਮਕ ਤੌਰ ਤੇ ਪ੍ਰੌਢ਼ ਲੋਕਾਂ ਨੂੰ ਸਿਆਣਪ ਵੀ ਸਿੱਖਾਉਂਦੇ ਹਾਂ, ਪਰ ਉਹ ਸਿਆਣਪ ਇਸ ਦੁਨੀਆਂ ਦੇ ਨਾਲ ਸੰਬੰਧਿਤ ਨਹੀਂ ਹੈ। ਇਹ ਇਸ ਦੁਨੀਆਂ ਦੇ ਹਾਕਮਾਂ ਦੀ ਸਿਆਣਪ ਨਹੀਂ ਹੈ। ਉਨ੍ਹਾਂ ਹਾਕਮਾਂ ਦੀ ਸਿਆਣਪ ਨਸ਼ਟ ਹੋ ਰਹੀ ਹੈ।

ਅਮਸਾਲ 2:3
ਅਸਲ ਵਿੱਚ, ਜੇਕਰ ਤੁਸੀਂ ਅੰਤਰਦ੍ਰਿਸ਼ਟੀ ਲਈ ਪੁਕਾਰ ਕਰੋ ਅਤੇ ਸਮਝਦਾਰੀ ਲਈ ਪੁਕਾਰੋ।

ਯੂਹੰਨਾ 7:17
ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ।

ਲੋਕਾ 11:13
ਤੁਸੀਂ ਵੀ ਬਾਕੀ ਸਭ ਲੋਕਾਂ ਵਾਂਗ ਹੋ। ਤੁਸੀਂ ਬੁਰੇ ਹੋਕੇ ਵੀ ਜੇਕਰ ਆਪਣੇ ਬੱਚਿਆਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਸਵਰਗ ਵਿੱਚ ਪਿਤਾ ਉਨ੍ਹਾਂ ਨੂੰ ਕਿਤੇ ਵੱਧ ਪਵਿੱਤਰ ਆਤਮਾ ਦਿੰਦਾ ਹੈ ਜੋ ਉਸਤੋਂ ਮੰਗਦੇ ਹਨ।”

ਯਸਈਆਹ 35:8
ਉਸ ਸਮੇਂ ਓੱਥੇ ਇੱਕ ਸੜਕ ਹੋਵੇਗੀ। ਇਸ ਸ਼ਾਹ ਰਾਹ ਦਾ ਨਾਮ ਹੋਵੇਗਾ “ਪਵਿੱਤਰ ਮਾਰਗ” ਬੁਰੇ ਬੰਦਿਆਂ ਨੂੰ ਇਸ ਸੜਕ ਉੱਤੇ ਤੁਰਨ ਦੀ ਇਜਾਜ਼ਤ ਨਹੀਂ ਹੋਵੇਗੀ ਕੋਈ ਮੂਰਖ ਉਸ ਸੜਕ ਉੱਤੇ ਨਹੀਂ ਚੱਲੇਗਾ। ਸਿਰਫ਼ ਨੇਕ ਬੰਦੇ ਹੀ ਉਸ ਸੜਕ ਉੱਤੇ ਚੱਲਣਗੇ।

ਅਮਸਾਲ 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।

੧ ਯੂਹੰਨਾ 2:5
ਜਦੋਂ ਕੋਈ ਵਿਅਕਤੀ ਪਰਮੇਸ਼ੁਰ ਦੇ ਉਪਦੇਸ਼ਾਂ ਤੇ ਅਮਲ ਕਰਦਾ ਹੈ ਤਾਂ ਪਰਮੇਸ਼ੁਰ ਦਾ ਪਿਆਰ ਸੱਚ ਮੁੱਚ ਉਸ ਵਿਅਕਤੀ ਲਈ ਸੰਪੂਰਣ ਰੂਪ ਵਿੱਚ ਹੈ। ਇਸੇ ਤਰ੍ਹਾਂ ਹੀ ਅਸੀਂ ਜਾਣ ਲੈਂਦੇ ਹਾਂ ਕਿ ਅਸੀਂ ਪਰਮੇਸ਼ੁਰ ਵਿੱਚ ਹਾਂ।

ਯਾਕੂਬ 1:4
ਜੋ ਕੁਝ ਵੀ ਤੁਸੀਂ ਕਰਦੇ ਹੋ ਉਸ ਵਿੱਚ ਪੂਰਨ ਤੌਰ ਤੇ ਸਬਰ ਦਰਸ਼ਾਓ। ਫ਼ੇਰ ਤੁਸੀਂ ਸਹੀ ਅਤੇ ਸੰਪੂਰਣ ਹੋ ਜਾਵੋਂਗੇ ਅਤੇ ਹਰ ਚੀਜ਼ ਜੋ ਤੁਹਾਨੂੰ ਲੋੜੀਂਦੀ ਹੈ, ਪ੍ਰਾਪਤ ਕਰ ਲਵੋਂਗੇ।

ਇਬਰਾਨੀਆਂ 5:14
ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।

੨ ਤਿਮੋਥਿਉਸ 3:17
ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।

ਕੁਲੁੱਸੀਆਂ 4:12
ਇਪਫ਼੍ਰਾਸ ਵੱਲੋਂ ਵੀ ਤੁਹਾਨੂੰ ਸ਼ੁਭਕਾਮਨਾਵਾਂ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ ਅਤੇ ਮਸੀਹ ਯਿਸੂ ਦੇ ਸੇਵਕਾਂ ਵਿੱਚੋਂ ਇੱਕ ਹੈ। ਉਹ ਹਮੇਸ਼ਾ ਗੰਭੀਰਤਾਪੂਰਵਕ ਪਰਮੇਸ਼ੁਰ ਨੂੰ ਤੁਹਾਡੇ ਸਾਰਿਆਂ ਲਈ ਪ੍ਰਾਰਥਨਾ ਕਰਦਾ ਹੈ ਤਾਂ ਜੋ ਤੁਸੀਂ ਆਤਮਕ ਤੌਰ ਤੇ ਪੂਰੀ ਤਰ੍ਹਾਂ ਵੱਧੋ ਅਤੇ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰੋ ਜੋ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਹਾਡੇ ਕੋਲ ਹੋਣ।

ਕੁਲੁੱਸੀਆਂ 1:28
ਇਸ ਲਈ ਅਸੀਂ ਲੋਕਾਂ ਨੂੰ ਮਸੀਹ ਬਾਰੇ ਦੱਸਦੇ ਰਹਿੰਦੇ ਹਾਂ। ਅਸੀਂ ਹਰ ਇੱਕ ਨੂੰ ਤਕੜਾ ਕਰਨ ਅਤੇ ਹਰ ਇੱਕ ਨੂੰ ਉਪਦੇਸ਼ ਦੇਣ ਲਈ ਸਾਰੀ ਸਿਆਣਪ ਦਾ ਇਸਤੇਮਾਲ ਕਰਦੇ ਹਾਂ। ਅਸੀਂ ਸਮੂਹ ਲੋਕਾਂ ਨੂੰ ਪਰਮੇਸ਼ੁਰ ਦੀ ਹਜੂਰੀ ਵਿੱਚ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਾਂ। ਤਾਂ ਕਿ ਉਹ ਮਸੀਹ ਦੇ ਨਮਿਤ ਆਤਮਕ ਤੌਰ ਤੇ ਸੰਪੂਰਣ ਹੋ ਜਾਣ।

ਫ਼ਿਲਿੱਪੀਆਂ 3:12
ਟੀਚੇ ਉੱਪਰ ਪਹੁੰਚਣ ਦਾ ਜਤਨ ਮੇਰਾ ਇਹ ਭਾਵ ਨਹੀਂ ਕਿ ਮੈਂ ਪਹਿਲਾਂ ਹੀ ਬਿਲਕੁਲ ਉਹੋ ਜਿਹਾ ਬਣ ਗਿਆ ਜਿਵੇਂ ਪਰਮੇਸ਼ੁਰ ਮੈਨੂੰ ਬਨਾਉਣਾ ਚਾਹੁੰਦਾ ਸੀ। ਮੈਂ ਹਾਲੇ ਟੀਚੇ ਤੱਕ ਨਹੀਂ ਪਹੁੰਚਿਆ। ਪਰ ਮੈਂ ਉਸ ਟੀਚੇ ਤੱਕ ਪਹੁੰਚਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹਾਂ। ਇਹ ਸਿਰਫ਼ ਇਹੀ ਕਾਰਣ ਹੈ ਕਿ ਮਸੀਹ ਯਿਸੂ ਨੇ ਮੈਨੂੰ ਆਪਣਾ ਬਣਾਇਆ।

੧ ਕੁਰਿੰਥੀਆਂ 14:20
ਭਰਾਵੋ ਅਤੇ ਭੈਣੋ, ਮੈਂ ਬੱਚਿਆਂ ਵਾਂਗ ਨਹੀਂ ਸੋਚਦਾ। ਬਦੀ ਦੀਆਂ ਗੱਲਾਂ ਵਿੱਚ ਅਸੀਂ ਬੱਚਿਆਂ ਨੂੰ ਪਸੰਦ ਕਰਦੇ ਹਾਂ। ਪਰ ਤੁਹਾਨੂੰ ਆਪਣੀ ਸੋਚ ਵਿੱਚ ਪ੍ਰੌਢ ਲੋਕਾਂ ਵਾਂਗ ਹੋਣਾ ਚਾਹੀਦਾ ਹੈ।

ਰੋਮੀਆਂ 15:1
ਸਾਡੇ ਵਿੱਚੋਂ ਜੋ ਆਪਣੇ ਨਿਹਚਾ ਵਿੱਚ ਤਕੜੇ ਹਨ, ਕਮਜ਼ੋਰਾਂ ਦੀ ਮਦਦ ਕਰਨ। ਸਾਨੂੰ ਉਨ੍ਹਾਂ ਨੂੰ ਉਨ੍ਹਾਂ ਦੀਆਂ ਕਮਜ਼ੋਰੀਆਂ ਦੂਰ ਕਰਨ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਆਪਣੇ ਆਪ ਨੂੰ ਪ੍ਰਸੰਨ ਨਹੀਂ ਕਰਨਾ ਚਾਹੀਦਾ।

ਮੱਤੀ 5:48
ਸੋ ਜਿਵੇਂ ਤੁਹਾਡਾ ਪਿਤਾ ਜਿਹੜਾ ਸੁਰਗ ਵਿੱਚ ਹੈ, ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ।

ਜ਼ਬੂਰ 25:8
ਯਹੋਵਾਹ ਸੱਚਮੁੱਚ ਸ਼ੁਭ ਹੈ। ਉਹ ਪਾਪੀਆਂ ਨੂੰ ਜਿਉਣ ਦਾ ਸਹੀ ਤਰੀਕਾ ਸਿੱਖਾਉਂਦਾ ਹੈ।