Proverbs 1:8
ਇੱਕ ਪੁੱਤਰ ਨੂੰ ਉਪਦੇਸ਼ ਮੇਰੇ ਬੇਟੇ, ਜਦੋਂ ਤੁਹਾਡਾ ਪਿਤਾ ਤਹਾਨੂੰ ਸੁਧਾਰੇ ਤਾਂ ਉਸ ਨੂੰ ਧਿਆਨ ਨਾਲ ਸੁਣੋ। ਅਤੇ ਆਪਣੀ ਮਾਤਾ ਦੀ ਸਿੱਖਿਆ ਨੂੰ ਤਿਆਗੋ ਨਾ।
Proverbs 1:8 in Other Translations
King James Version (KJV)
My son, hear the instruction of thy father, and forsake not the law of thy mother:
American Standard Version (ASV)
My son, hear the instruction of thy father, And forsake not the law of thy mother:
Bible in Basic English (BBE)
My son, give ear to the training of your father, and do not give up the teaching of your mother:
Darby English Bible (DBY)
Hear, my son, the instruction of thy father, and forsake not the teaching of thy mother;
World English Bible (WEB)
My son, listen to your father's instruction, And don't forsake your mother's teaching:
Young's Literal Translation (YLT)
Hear, my son, the instruction of thy father, And leave not the law of thy mother,
| My son, | שְׁמַ֣ע | šĕmaʿ | sheh-MA |
| hear | בְּ֭נִי | bĕnî | BEH-nee |
| the instruction | מוּסַ֣ר | mûsar | moo-SAHR |
| of thy father, | אָבִ֑יךָ | ʾābîkā | ah-VEE-ha |
| forsake and | וְאַל | wĕʾal | veh-AL |
| not | תִּ֝טֹּ֗שׁ | tiṭṭōš | TEE-TOHSH |
| the law | תּוֹרַ֥ת | tôrat | toh-RAHT |
| of thy mother: | אִמֶּֽךָ׃ | ʾimmekā | ee-MEH-ha |
Cross Reference
ਅਮਸਾਲ 6:20
ਵਿਭਚਾਰ ਦੇ ਖਿਲਾਫ ਚੇਤਾਵਨੀ ਮੇਰੇ ਪੁੱਤਰ, ਆਪਣੇ ਪਿਤਾ ਦੇ ਹੁਕਮਾਂ ਨੂੰ ਮੰਨ। ਅਤੇ ਆਪਣੀ ਮਾਤਾ ਦੀਆਂ ਸਿੱਖਿਆਵਾਂ ਨੂੰ ਨਾ ਵਿਸਾਰਨਾ।
ਅਮਸਾਲ 5:1
ਵਿਭਚਾਰ ਤੋਂ ਬਚਣ ਦੀ ਸਿਆਣਪ ਮੇਰੇ ਬੇਟੇ, ਮੇਰੀ ਸਿਆਣਪ ਵੱਲ ਧਿਆਨ ਦਿਓ। ਮੇਰੇ ਸਮਝਦਾਰੀ ਦੇ ਸ਼ਬਦਾਂ ਤੂੰ ਧਿਆਨ ਨਾਲ ਸੁਣੋ।
ਅਮਸਾਲ 4:1
ਸਿਆਣਪ ਦਾ ਮਹੱਤਵ ਪੁੱਤਰੋ, ਆਪਣੇ ਪਿਤਾ ਦੀਆਂ ਹਿਦਾਇਤਾਂ ਨੂੰ ਸੁਣੋ ਅਤੇ ਸਮਝਦਾਰੀ ਕਮਾਉਣ ਲਈ ਧਿਆਨ ਦੇਵੋ!
ਅਮਸਾਲ 2:1
ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
੧ ਸਮੋਈਲ 2:25
ਜੇਕਰ ਕੋਈ ਇੱਕ ਮਨੁੱਖ ਦੂਜੇ ਨਾਲ ਬੁਰਾ ਕਰੇ, ਪਰਮੇਸ਼ੁਰ ਭਾਵੇਂ ਉਸਦੀ ਮਦਦ ਕਰ ਦੇਵੇ ਪਰ ਜੇਕਰ ਕੋਈ ਮਨੁੱਖ ਯਹੋਵਾਹ ਨਾਲ ਹੀ ਵੈਰ ਕਮਾਏ ਤਾਂ ਉਸ ਮਨੁੱਖ ਨੂੰ ਕੌਣ ਬਚਾਵੇ?” ਪਰ ਏਲੀ ਦੇ ਪੁੱਤਰਾਂ ਨੇ ਉਸਦੀ ਕੁਝ ਨਾ ਸੁਣੀ, ਨਾ ਮੰਨੀ। ਇਸ ਲਈ ਯਹੋਵਾਹ ਨੇ ਏਲੀ ਦੇ ਪੁੱਤਰਾਂ ਨੂੰ ਮਾਰਨ ਦਾ ਨਿਸ਼ਚਾ ਕੀਤਾ।
੨ ਤਿਮੋਥਿਉਸ 1:5
ਮੈਂ ਤੁਹਾਡੇ ਸੱਚੇ ਵਿਸ਼ਵਾਸ ਨੂੰ ਯਾਦ ਕਰਦਾ ਹਾਂ। ਇਹ ਉਹੀ ਵਿਸ਼ਵਾਸ ਹੈ ਜਿਹੜੀ ਤੁਹਾਡੀ ਨਾਨੀ ਲੋਇਸ ਅਤੇ ਤੁਹਾਡੀ ਮਾਤਾ ਯੂਨੀਕਾ ਨੂੰ ਸੀ। ਮੈਨੂੰ ਯਕੀਨ ਹੈ ਕਿ ਤੁਹਾਨੂੰ ਵੀ ਉਹੀ ਵਿਸ਼ਵਾਸ ਹੈ।
ਮੱਤੀ 9:22
ਯਿਸੂ ਮੁੜਿਆ ਅਤੇ ਉਸ ਨੂੰ ਵੇਖਕੇ ਆਖਿਆ: “ਪਿਆਰੀ ਔਰਤ ਖੁਸ਼ ਰਹਿ। ਤੇਰੀ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।” ਉਹ ਔਰਤ ਉਸੇ ਪਲ ਚੰਗੀ ਹੋ ਗਈ।
ਮੱਤੀ 9:2
ਕੁਝ ਲੋਕ ਇੱਕ ਮੰਜੀ ਉੱਤੇ ਪਏ ਹੋਏ ਇੱਕ ਅਧਰੰਗੀ ਨੂੰ ਉਸ ਕੋਲ ਲਿਆਏ ਅਤੇ ਯਿਸੂ ਨੇ ਉਨ੍ਹਾਂ ਦੀ ਨਿਹਚਾ ਵੇਖਕੇ ਉਸ ਅਧਰੰਗੀ ਨੂੰ ਆਖਿਆ, “ਹੇ ਪੁੱਤਰ! ਹੌਂਸਲਾ ਰੱਖ, ਤੇਰੇ ਸਾਰੇ ਪਾਪ ਮਾਫ ਹੋਏ।”
ਅਮਸਾਲ 31:1
ਰਾਜੇ ਲਮੂਏਲ ਦੀਆ ਸਿਆਣਿਆਂ ਕਹਾਉਤਾਂ ਇਹ ਰਾਜੇ ਲਮੂਏਲ ਦਿਆਂ ਸਿਆਣਿਆਂ ਕਹਾਉਤਾਂ ਹਨ। ਇਨ੍ਹਾਂ ਦੀ ਸਿੱਖਿਆ ਉਸ ਨੂੰ ਉਸ ਦੀ ਮਾਤਾ ਨੇ ਦਿੱਤੀ ਸੀ।
ਅਮਸਾਲ 30:17
ਕੋਈ ਬੰਦਾ ਜਿਹੜਾ ਆਪਣੇ ਪਿਤਾ ਦਾ ਮਜ਼ਾਕ ਉਡਾਉਂਦਾ ਹੈ ਜਾਂ ਆਪਣੀ ਮਾਤਾ ਦਾ ਕਹਿਣਾ ਮੰਨਣ ਤੋਂ ਇਨਕਾਰ ਕਰਦਾ ਹੈ ਉਸ ਨੂੰ ਸਜ਼ਾ ਮਿਲੇਗੀ। ਉਸ ਦੇ ਲਈ ਇਹ ਗੱਲ ਓਨੀ ਹੀ ਬੁਰੀ ਹੋਵੇਗੀ ਜਿੰਨੀ ਉਸ ਹਾਲਤ ਵਿੱਚ ਜਿਵੇਂ ਕਿ ਉਸ ਦੀਆਂ ਅੱਖਾਂ ਗਿਰਝਾਂ ਅਤੇ ਜੰਗਲੀ ਜਾਨਵਰਾਂ ਨੇ ਖਾ ਲਈਆਂ ਹੋਣ।
ਅਮਸਾਲ 7:1
ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।
ਅਮਸਾਲ 3:1
ਧਰਮੀ ਜੀਵਨ ਤੁਹਾਡੀ ਜ਼ਿੰਦਗੀ ਵਿੱਚ ਵਾਧਾ ਕਰੇਗਾ ਮੇਰੇ ਬੇਟੇ, ਮੇਰੀ ਸਿੱਖਿਆ ਨੂੰ ਭੁੱਲੀਂ ਨਾ, ਪਰ ਮੇਰੇ ਹੁਕਮਾਂ ਨੂੰ ਆਪਣੇ ਦਿਲ ਅੰਦਰ ਰੱਖੀਂ।
ਅਮਸਾਲ 1:15
ਮੇਰੇ ਬੇਟੇ, ਇਨ੍ਹਾਂ ਲੋਕਾਂ ਦੇ ਮਗਰ ਨਾ ਲੱਗੋ, ਉਨ੍ਹਾਂ ਦੇ ਰਾਹਾਂ ਤੋਂ ਆਪਣੇ ਕਦਮ ਪਰ੍ਹੇ ਰੱਖੋ।
ਅਮਸਾਲ 1:10
ਮੇਰੇ ਬੇਟੇ, ਪਾਪੀ ਤੁਹਾਡੇ ਕੋਲੋਂ ਉਹ ਗੱਲਾਂ ਕਰਵਾਉਣ ਦੀ ਕੋਸ਼ਿਸ਼ ਕਰਨਗੇ ਜੋ ਗ਼ਲਤ ਹਨ। ਉਨ੍ਹਾਂ ਵੱਲ ਧਿਆਨ ਨਾ ਦਿਓ!
ਅਸਤਸਨਾ 21:18
ਜਿਹੜੇ ਬੱਚੇ ਹੁਕਮ ਨਾ ਮੰਨਣ “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ।
ਅਹਬਾਰ 19:3
“ਤੁਹਾਡੇ ਵਿੱਚੋਂ ਹਰ ਬੰਦੇ ਨੂੰ ਆਪਣੇ ਮਾਤਾ ਪਿਤਾ ਦਾ ਆਦਰ ਕਰਨਾ ਚਾਹੀਦਾ ਹੈ ਅਤੇ ਮੇਰੇ ਅਰਾਮ ਦੇ ਸਾਰੇ ਖਾਸ ਦਿਨਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।