Proverbs 15:4
ਸ਼ਬਦ ਜਿਹੜੇ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ ਜੀਵਨ ਦੇ ਰੁੱਖ ਵਾਂਗ ਹੁੰਦੇ ਹਨ, ਪਰ ਘ੍ਰਿਣਾਯੋਗ ਸ਼ਬਦ ਆਦਮੀ ਦੇ ਆਤਮੇ ਨੂੰ ਤਬਾਹ ਕਰ ਦਿੰਦੇ ਹਨ।
Proverbs 15:4 in Other Translations
King James Version (KJV)
A wholesome tongue is a tree of life: but perverseness therein is a breach in the spirit.
American Standard Version (ASV)
A gentle tongue is a tree of life; But perverseness therein is a breaking of the spirit.
Bible in Basic English (BBE)
A comforting tongue is a tree of life, but a twisted tongue is a crushing of the spirit.
Darby English Bible (DBY)
Gentleness of tongue is a tree of life; but crookedness therein is a breaking of the spirit.
World English Bible (WEB)
A gentle tongue is a tree of life, But deceit in it crushes the spirit.
Young's Literal Translation (YLT)
A healed tongue `is' a tree of life, And perverseness in it -- a breach in the spirit.
| A wholesome | מַרְפֵּ֣א | marpēʾ | mahr-PAY |
| tongue | לָ֭שׁוֹן | lāšôn | LA-shone |
| is a tree | עֵ֣ץ | ʿēṣ | ayts |
| of life: | חַיִּ֑ים | ḥayyîm | ha-YEEM |
| perverseness but | וְסֶ֥לֶף | wĕselep | veh-SEH-lef |
| therein is a breach | בָּ֝֗הּ | bāh | ba |
| in the spirit. | שֶׁ֣בֶר | šeber | SHEH-ver |
| בְּרֽוּחַ׃ | bĕrûaḥ | beh-ROO-ak |
Cross Reference
ਅਮਸਾਲ 3:18
ਸਿਆਣਪ ਉਨ੍ਹਾਂ ਲੋਕਾਂ ਲਈ ਜੀਵਨ ਦੇ ਰੁੱਖ ਵਾਂਗ ਹੈ, ਜੋ ਉਸ ਨੂੰ ਕਬੂਲ ਦੇ ਹਨ। ਜਿਹੜੇ ਲੋਕ ਇਸ ਵਿੱਚ ਲਿਪਟੇ ਰਹਿੰਦੇ ਹਨ ਧੰਨ ਸਮਝੇ ਜਾਣਗੇ।
ਅਮਸਾਲ 16:24
ਕ੍ਰਿਪਾਲੂ ਸ਼ਬਦ ਸ਼ਹਿਦ ਵਾਂਗ, ਤੁਹਾਡੇ ਦਿਮਾਗ਼ ਲਈ ਮਿੱਠੇ ਅਤੇ ਤੁਹਾਡੇ ਸਰੀਰ ਲਈ ਤੰਦਰੁਸਤੀ ਹੁੰਦੇ ਹਨ।
ਅਮਸਾਲ 12:18
ਬਿਨਾ ਸੋਚੇ ਸਮਝੇ ਬੋਲੇ ਸ਼ਬਦ ਤਲਵਾਰ ਵਾਂਗ ਜ਼ਖਮੀ ਕਰ ਸੱਕਦੇ ਹਨ, ਪਰ ਸਿਆਣੇ ਬੰਦੇ ਦੇ ਉਪਦੇਸ਼ ਜ਼ਖਮਾਂ ਨੂੰ ਰਾਜੀ ਕਰ ਸੱਕਦੇ ਹਨ।
੧ ਤਿਮੋਥਿਉਸ 6:3
ਝੂਠੇ ਉਪਦੇਸ਼ ਅਤੇ ਸੱਚੀ ਦੌਲਤ ਕੁਝ ਲੋਕ ਝੂਠੀਆਂ ਗੱਲਾਂ ਦੇ ਉਪਦੇਸ਼ ਦਿੰਦੇ ਹਨ। ਉਹ ਲੋਕ ਸਾਡੇ ਪ੍ਰਭੂ ਯਿਸੂ ਮਸੀਹ ਦੇ ਉਪਦੇਸ਼ ਨਾਲ ਸਹਿਮਤ ਨਹੀਂ ਹੁੰਦੇ। ਅਤੇ ਉਹ ਅਜਿਹੇ ਉਪਦੇਸ਼ ਨਾਲ ਸਹਿਮਤ ਨਹੀਂ ਹੋਣਗੇ ਜਿਹੜੇ ਪਰਮੇਸ਼ੁਰ ਦੀ ਸੱਚੀ ਸੇਵਾ ਨਾਲ ਸਹਿਮਤ ਹੁੰਦੇ ਹਨ।
ਮਲਾਕੀ 4:2
“ਪਰ ਉਨ੍ਹਾਂ ਮਨੁੱਖਾਂ ਲਈ, ਜਿਹੜੇ ਮੇਰੇ ਨਾਂ ਦਾ ਭੈਅ ਮੰਨਦੇ ਹਨ, ਉਨ੍ਹਾਂ ਲਈ ਧਰਮ ਦਾ ਸੂਰਜ ਚਢ਼ੇਗਾ ਅਤੇ ਉਸ ਦੀਆਂ ਕਿਰਣਾਂ ਵਿੱਚ ਸ਼ਿਫ਼ਾ ਹੋਵੇਗੀ। ਤੁਸੀਂ ਵਾੜੇ ਦੇ ਵੱਛਿਆਂ ਵਾਂਗ ਬਾਹਰ ਨਿਕਲੋਂਗੇ ਅਤੇ ਕੁਦੋ-ਟਪੋਂਗੇ।
ਅਮਸਾਲ 18:14
ਆਦਮੀ ਦਾ ਦਿਲ ਬੀਮਾਰੀ ਦੌਰਾਨ ਉਸਦੀ ਦੇਖ-ਭਾਲ ਕਰਦਾ ਹੈ, ਪਰ ਕੌਣ ਆਦਮੀ ਟੁੱਟੇ ਹੋਏ ਆਤਮੇ ਨੂੰ ਉੱਠਾ ਸੱਕਦਾ ਹੈ।
ਅਮਸਾਲ 18:8
ਲੋਕ ਚੁਗਲੀਆਂ ਦੇ ਭੰਡਾਰ ਹਨ। ਇਹ ਚੰਗੇ ਭੋਜਨ ਵਾਂਗ ਹੈ ਜੋ ਢਿੱਡ ਦੀ ਗਹਿਰਾਈ ਤਾਂਈ ਪਹੁੰਚਦੀਆਂ ਹਨ।
ਜ਼ਬੂਰ 109:22
ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।
ਜ਼ਬੂਰ 52:2
ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।
ਪੈਦਾਇਸ਼ 3:22
ਯਹੋਵਾਹ ਪਰਮੇਸ਼ੁਰ ਨੇ ਆਖਿਆ, “ਦੇਖੋ, ਆਦਮੀ ਸਾਡੇ ਵਾਂਗ ਬਣ ਗਿਆ ਹੈ-ਅਤੇ ਉਹ ਜਾਣਦਾ ਹੈ ਕੀ ਚੰਗਾ ਹੈ ਅਤੇ ਕੀ ਮਾੜਾ ਅਤੇ ਹੁਣ ਸੰਭਵ ਹੈ ਕਿ ਆਦਮ ਜੀਵਨ ਬਿਰੱਖ ਦਾ ਫ਼ਲ ਖਾ ਲਵੇ। ਜੇ ਆਦਮੀ ਨੇ ਉਸ ਰੁੱਖ ਦਾ ਫ਼ਲ ਖਾ ਲਿਆ ਤਾਂ ਉਹ ਸਦਾ ਲਈ ਜਿਉਂਦਾ ਰਹੇਗਾ।”
ਪਰਕਾਸ਼ ਦੀ ਪੋਥੀ 2:7
“ਹਰ ਵਿਅਕਤੀ ਜਿਹੜਾ ਇਨ੍ਹਾਂ ਗੱਲਾਂ ਨੂੰ ਸੁਣਦਾ ਹੈ ਉਸ ਨੂੰ ਉਸ ਵੱਲ ਹੀ ਧਿਆਨ ਦੇਣਾ ਚਾਹੀਦਾ ਹੈ ਜੋ ਆਤਮਾ ਕਲੀਸਿਯਾਵਾਂ ਨੂੰ ਆਖਦਾ ਹੈ। ਜਿਹੜਾ ਵਿਅਕਤੀ ਜਿੱਤ ਪ੍ਰਾਪਤ ਕਰਦਾ ਹੈ ਉਸ ਨੂੰ ਮੈਂ ਜੀਵਨ ਦੇ ਰੁੱਖ ਤੋਂ ਫ਼ਲ ਖਾਣ ਦਾ ਹੱਕ ਦਿਆਂਗਾ। ਇਹ ਰੁੱਖ ਪਰਮੇਸ਼ੁਰ ਦੇ ਬਾਗ ਵਿੱਚ ਹੈ।
ਅਮਸਾਲ 26:22
ਚੁਗਲੀ ਕਰਨੀ ਸੁਆਦਾਲੇ ਭੋਜਨ ਵਾਂਗ ਹੈ, ਇਹ ਆਦਮੀ ਦੇ ਸਰੀਰ ’ਚ ਡੂੰਘੀ ਵਸ ਜਾਂਦੀ ਹੈ।