Proverbs 16:33
ਫੈਸਲਾ ਕਰਨ ਲਈ ਲੋਕ ਗੁਣੇ ਪਾਉਂਦੇ ਹਨ, ਪਰ ਉਤਰ ਹਮੇਸ਼ਾ ਯਹੋਵਾਹ ਵਲੋਂ ਆਉਂਦਾ ਹੈ।
Proverbs 16:33 in Other Translations
King James Version (KJV)
The lot is cast into the lap; but the whole disposing thereof is of the LORD.
American Standard Version (ASV)
The lot is cast into the lap; But the whole disposing thereof is of Jehovah.
Bible in Basic English (BBE)
A thing may be put to the decision of chance, but it comes about through the Lord.
Darby English Bible (DBY)
The lot is cast into the lap; but the whole decision is of Jehovah.
World English Bible (WEB)
The lot is cast into the lap, But its every decision is from Yahweh.
Young's Literal Translation (YLT)
Into the centre is the lot cast, And from Jehovah `is' all its judgment!
| בַּ֭חֵיק | baḥêq | BA-hake | |
| The lot | יוּטַ֣ל | yûṭal | yoo-TAHL |
| is cast | אֶת | ʾet | et |
| into the lap; | הַגּוֹרָ֑ל | haggôrāl | ha-ɡoh-RAHL |
| whole the but | וּ֝מֵיְהוָ֗ה | ûmêhwâ | OO-may-h-VA |
| disposing | כָּל | kāl | kahl |
| thereof is of the Lord. | מִשְׁפָּטֽוֹ׃ | mišpāṭô | meesh-pa-TOH |
Cross Reference
ਰਸੂਲਾਂ ਦੇ ਕਰਤੱਬ 1:26
ਫ਼ੇਰ ਉਨ੍ਹਾਂ ਨੇ ਪਰਚੀਆਂ ਪਾਈਆਂ ਅਤੇ ਜਾਣ ਗਏ ਕਿ ਪ੍ਰਭੂ ਨੇ ਮਥਿਯਾਸ ਨੂੰ ਉਸ ਕਾਰਜ ਲਈ ਚੁਣਿਆ ਸੀ। ਇਸ ਲਈ ਉਹ ਬਾਕੀ ਦੇ ਗਿਆਰਾਂ ਰਸੂਲਾਂ ਨਾਲ ਜੋੜਿਆ ਗਿਆ।
ਯਵਨਾਹ 1:7
ਤੂਫ਼ਾਨ ਆਉਣ ਦਾ ਕਾਰਣ? ਤਦ ਆਦਮੀ ਇੱਕ-ਦੂਸਰੇ ਨੂੰ ਆਖਣ ਲੱਗੇ, “ਸਾਨੂੰ ਇਸ ਮੁਸੀਬਤ ਦੇ ਕਾਰਣ ਨੂੰ ਜਾਨਣ ਵਾਸਤੇ ਗੁਣੇ ਸੁੱਟਣੇ ਚਾਹੀਦੇ ਹਨ।” ਤਾਂ ਉਨ੍ਹਾਂ ਨੇ ਗੁਣੇ ਪਾਏ ਅਤੇ ਗੁਣਿਆਂ ਤੋਂ ਪਤਾ ਲੱਗਾ ਕਿ ਇਸ ਮੁਸੀਬਤ ਦਾ ਕਾਰਣ ਯੂਨਾਹ ਸੀ।
ਅਮਸਾਲ 18:18
ਜਦੋਂ ਦੋ ਤਾਕਤਵਰ ਲੋਕ ਝਗੜ ਰਹੇ ਹੋਣ ਤਾਂ ਨਰਦਾਂ ਸੁੱਟਕੇ ਫ਼ੈਸਲਾ ਕਰਨਾ ਹੀ ਸਭ ਤੋਂ ਚੰਗਾ ਰਹਿੰਦਾ ਹੈ।
ਨਹਮਿਆਹ 11:1
ਨਵੇਂ ਲੋਕਾਂ ਦਾ ਯਰੂਸ਼ਲਮ ’ਚ ਆਉਣਾ ਹੁਣ ਇਸਰਾਏਲ ਦੇ ਲੋਕਾਂ ਦੇ ਆਗੂ ਯਰੂਸ਼ਲਮ ਵਿੱਚ ਰਹਿਣ ਲਈ ਆਏ ਅਤੇ ਇਸਰਾਏਲ ਦੇ ਬਾਕੀ ਦੇ ਲੋਕਾਂ ਨੇ ਯਰੂਸ਼ਲਮ ਦੇ ਪਵਿੱਤਰ ਨਗਰ ਵਿੱਚ ਰਹਿਣ ਲਈ ਹਰ ਦਸਾਂ ਲੋਕਾਂ ਵਿੱਚੋਂ ਗੁਣੇ ਪਾਕੇ ਇੱਕ ਵਿਅਕਤੀ ਚੁਣਿਆ। ਅਤੇ ਬਾਕੀ ਦੇ 9 ਲੋਕ ਦੂਸਰੇ ਨਗਰਾਂ ਵਿੱਚ ਰਹਿ ਸੱਕਦੇ ਹਨ।
੧ ਸਮੋਈਲ 14:41
ਤਦ ਸ਼ਾਊਲ ਨੇ ਪ੍ਰਾਰਥਨਾ ਕੀਤੀ, “ਹੇ ਯਹੋਵਾਹ! ਇਸਰਾਏਲ ਦੇ ਪਰਮੇਸ਼ੁਰ! ਤੂੰ ਅੱਜ ਆਪਣੇ ਸੇਵਕ ਦੀ ਗੱਲ ਦਾ ਜਵਾਬ ਕਿਉਂ ਨਹੀਂ ਦਿੱਤਾ? ਜੇਕਰ ਮੈਂ ਜਾਂ ਮੇਰੇ ਪੁੱਤਰ ਨੇ ਕੋਈ ਪਾਪ ਕੀਤਾ ਹੈ ਤਾਂ ਉਰੀਮ ਪਾ ਜੇਕਰ ਇਸਰਾਏਲ ਦੇ ਲੋਕਾਂ ਨੇ ਪਾਪ ਕੀਤਾ ਹੈ ਤਾਂ ਤੁੰਮੀਮ ਪਾ।” ਤਦ ਸ਼ਾਊਲ ਅਤੇ ਯੋਨਾਥਾਨ ਫ਼ੜੇ ਗਏ ਅਤੇ ਲੋਕ ਬਚ ਗਏ।
ਯਸ਼ਵਾ 18:10
ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।
ਅਮਸਾਲ 29:26
ਬਹੁਤ ਸਾਰੇ ਲੋਕ ਸ਼ਾਸਕ ਤੋਂ ਨਿਆਂ ਲੋਚਦੇ ਹਨ। ਪਰ ਆਦਮੀ ਯਹੋਵਾਹ ਤੋਂ ਹੀ ਨਿਆਂ ਪ੍ਰਾਪਤ ਕਰ ਸੱਕਦਾ ਹੈ।
ਯਸ਼ਵਾ 18:5
ਉਹ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਣਗੇ। ਯਹੂਦਾਹ ਦੇ ਲੋਕ ਆਪਣੀ ਧਰਤੀ ਦੱਖਣ ਵਿੱਚ ਰੱਖਣਗੇ। ਯੂਸੁਫ਼ ਦੇ ਲੋਕ ਆਪਣੀ ਧਰਤੀ ਉੱਤਰ ਵਿੱਚ ਰੱਖਣਗੇ।
ਯਸ਼ਵਾ 7:14
“‘ਕੱਲ੍ਹ ਸਵੇਰੇ ਤੁਹਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਯਹੋਵਾਹ ਦੇ ਸਾਹਮਣੇ ਖਲੋਣਾ ਚਾਹੀਦਾ ਹੈ। ਫ਼ੇਰ ਯਹੋਵਾਹ ਤੁਹਾਡੇ ਵਿੱਚੋਂ ਇੱਕ ਪਰਿਵਾਰ-ਸਮੂਹ ਨੂੰ ਕੱਢੇਗਾ। ਯਹੋਵਾਹ ਦੁਆਰਾ ਕੱਢੇ ਹੋਏ ਪਰਿਵਾਰ-ਸਮੂਹ ਨੂੰ ਵੰਸ਼ ਦਰ ਵੰਸ਼ ਅੱਗੇ ਆਉਣਾ ਚਾਹੀਦਾ। ਜਿਸ ਵੰਸ਼ ਨੂੰ ਯਹੋਵਾਹ ਕੱਢੇਗਾ, ਪਰਿਵਾਰ ਦਰ ਪਰਿਵਾਰ ਅੱਗੇ ਆਵੇਗਾ। ਜਿਸ ਪਰਿਵਾਰ ਨੂੰ ਯਹੋਵਾਹ ਕੱਢੇਗਾ ਆਦਮੀ ਦਰ ਆਦਮੀ ਅੱਗੇ ਆਵੇਗਾ।
ਗਿਣਤੀ 26:55
ਪਰ ਤੁਹਾਨੂੰ ਗੁਣੇ ਪਾਕੇ ਨਿਆਂ ਕਰਨਾ ਚਾਹੀਦਾ ਹੈ ਕਿ ਕਿਹੜੇ ਪਰਿਵਾਰ ਨੂੰ ਧਰਤੀ ਦਾ ਕਿਹੜਾ ਭਾਗ ਮਿਲੇਗਾ। ਹਰੇਕ ਪਰਿਵਾਰ-ਸਮੂਹ ਆਪਣਾ ਹਿੱਸਾ ਪ੍ਰਾਪਤ ਕਰੇਗਾ ਅਤੇ ਇਸਤੋਂ ਬਾਦ ਉਸ ਧਰਤੀ ਨੂੰ ਨਾਮ ਦਿੱਤਾ ਜਾਵੇਗਾ।