Proverbs 21:29
ਇੱਕ ਦੁਸ਼ਟ ਵਿਅਕਤੀ ਆਪਣਾ ਮੂੰਹ ਫੁਲਾ ਲੈਂਦਾ ਹੈ, ਪਰ ਇੱਕ ਇਮਾਨਦਾਰ ਆਦਮੀ ਯਕੀਨੀ ਬਣਾਉਂਦਾ ਕਿ ਉਹ ਉਹੀ ਕਰਦਾ ਜੋ ਸਹੀ ਹੈ।
Proverbs 21:29 in Other Translations
King James Version (KJV)
A wicked man hardeneth his face: but as for the upright, he directeth his way.
American Standard Version (ASV)
A wicked man hardeneth his face; But as for the upright, he establisheth his ways.
Bible in Basic English (BBE)
The evil-doer makes his face hard, but as for the upright, he gives thought to his way.
Darby English Bible (DBY)
A wicked man hardeneth his face; but as for the upright, he establisheth his way.
World English Bible (WEB)
A wicked man hardens his face; But as for the upright, he establishes his ways.
Young's Literal Translation (YLT)
A wicked man hath hardened by his face, And the upright -- he prepareth his way.
| A wicked | הֵעֵ֬ז | hēʿēz | hay-AZE |
| man | אִ֣ישׁ | ʾîš | eesh |
| hardeneth | רָשָׁ֣ע | rāšāʿ | ra-SHA |
| his face: | בְּפָנָ֑יו | bĕpānāyw | beh-fa-NAV |
| upright, the for as but | וְ֝יָשָׁ֗ר | wĕyāšār | VEH-ya-SHAHR |
| he | ה֤וּא׀ | hûʾ | hoo |
| directeth | יָכִ֬ין | yākîn | ya-HEEN |
| his way. | דַּרְכֹּֽיו׃ | darkôyw | dahr-KOIV |
Cross Reference
ਅਮਸਾਲ 11:5
ਇਮਾਨਦਾਰ ਲੋਕਾਂ ਦੀ ਨੇਕੀ ਉਨ੍ਹਾਂ ਦੇ ਰਾਹਾਂ ਨੂੰ ਸਫਲ ਬਣਾਉਂਦੀ ਹੈ, ਪਰ ਇੱਕ ਦੁਸ਼ਟ ਆਦਮੀ ਦੀ ਦੁਸ਼ਟਤਾ ਉਸ ਦੇ ਪਤਨ ਦਾ ਕਾਰਣ ਬਣਦੀ ਹੈ।
੧ ਥੱਸਲੁਨੀਕੀਆਂ 3:11
ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸਾਡਾ ਪਰਮੇਸ਼ੁਰ ਤੇ ਪਿਤਾ ਸਾਡਾ ਪ੍ਰਭੂ ਯਿਸੂ ਮਸੀਹ ਤੁਹਾਡੇ ਕੋਲ ਆਉਣ ਲਈ ਸਾਡਾ ਰਾਹ ਬਣਾਵੇਗਾ।
ਲੋਕਾ 15:17
“ਤਾਂ ਉਸ ਲੜਕੇ ਨੂੰ ਮਹਿਸੂਸ ਹੋਇਆ ਕਿ ਉਹ ਕਿੰਨਾ ਮੂਰਖ ਸੀ। ਉਸ ਨੇ ਸੋਚਿਆ, ‘ਮੇਰੇ ਪਿਤਾ ਦੇ ਨੋਕਰਾਂ ਕੋਲ ਵੀ ਖਾਣ ਲਈ ਬਹੁਤ ਭੋਜਨ ਹੈ, ਪਰ ਮੈਂ ਇੱਥੇ ਭੁੱਖ ਨਾਲ ਮਰ ਰਿਹਾ ਹਾਂ।
ਹਜਿ 2:18
“ਯਹੋਵਾਹ ਨੇ ਆਖਿਆ, ‘ਅੱਜ ਵੇਂ ਮਹੀਨੇ ਦਾ 24ਵਾਂ ਦਿਨ ਹੈ। ਤੁਸੀਂ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਦਾ ਕੰਮ ਮੁਕੰਮਲ ਕਰ ਲਿਆ ਹੈ। ਸੋ ਖਿਆਲ ਰੱਖਿਓ ਕਿ ਹ੍ਹੁਣ ਤੋਂ ਅਗਾਂਹ ਕੀ ਵਾਪਰਦਾ!
ਹਜਿ 2:15
“‘ਹੁਣ, ਅੱਜ ਦੇ ਦਿਨ ਤੋਂ ਅਗਾਂਹ, ਇਸ ਬਾਰੇ ਧਿਆਨ ਨਾਲ ਸੋਚੋ: ਤੁਹਾਡੇ ਯਹੋਵਾਹ ਦੇ ਮੰਦਰ ਤੇ ਕੰਮ ਸ਼ੁਰੂ ਕਰਨ ਤੋਂ ਪਹਿਲਾਂ, ਤੁਹਾਡੇ ਲਈ ਗੱਲਾਂ ਕਿਂਝ ਵਾਪਰ ਰਹੀਆਂ ਸਨ?
ਹਜਿ 1:7
ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, “ਆਪਣੇ ਰੱਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।
ਹਜਿ 1:5
ਸੋ ਹੁਣ ਯਹੋਵਾਹ ਸਰਬ ਸ਼ਕਤੀਮਾਨ ਆਖਦਾ ਹੈ, ‘ਆਪਣੇ ਰਵਈਏ ਅਤੇ ਇਸਦੇ ਨਤੀਜੇ ਬਾਰੇ ਸੋਚੋ।
ਹਿਜ਼ ਕੀ ਐਲ 18:28
ਉਸ ਬੰਦੇ ਨੇ ਇਹ ਦੇਖ ਲਿਆ ਕਿ ਉਹ ਕਿੰਨਾ ਬੁਰਾ ਸੀ ਅਤੇ ਮੇਰੇ ਵੱਲ ਵਾਪਸ ਪਰਤ ਆਇਆ। ਉਸ ਨੇ ਉਹ ਮਾੜੇ ਕੰਮ ਕਰਨੇ ਛੱਡ ਦਿੱਤੇ ਜਿਹੜੇ ਉਹ ਅਤੀਤ ਵਿੱਚ ਕਰਦਾ ਸੀ। ਇਸ ਲਈ ਉਹ ਜੀਵੇਗਾ! ਉਹ ਮਰੇਗਾ ਨਹੀਂ!”
ਯਰਮਿਆਹ 44:16
ਯਹੋਵਾਹ ਦੇ ਜਿਸ ਸੰਦੇਸ਼ ਦੀ ਤੂੰ ਸਾਡੇ ਨਾਲ ਗੱਲ ਕੀਤੀ ਹੈ ਅਸੀਂ ਉਸ ਨੂੰ ਨਹੀਂ ਸੁਣਾਂਗੇ।
ਯਰਮਿਆਹ 8:12
ਉਨ੍ਹਾਂ ਨੂੰ ਉਨ੍ਹਾਂ ਮੰਦੇ ਕੰਮਾਂ ਤੋਂ ਸ਼ਰਮਸਾਰ ਹੋਣਾ ਚਾਹੀਦਾ ਹੈ ਜੋ ਉਹ ਕਰਦੇ ਨੇ। ਪਰ ਉਹ ਬਿਲਕੁਲ ਵੀ ਸ਼ਰਮਸਾਰ ਨਹੀਂ ਹਨ। ਉਹ ਆਪਣੇ ਪਾਪਾਂ ਦਾ ਪਰਾਸਚਿਤ ਕਰਨਾ ਨਹੀਂ ਜਾਣਦੇ। ਇਸ ਲਈ ਉਨ੍ਹਾਂ ਨੂੰ ਹੋਰਨਾਂ ਸਾਰਿਆਂ ਨਾਲ ਸਜ਼ਾ ਮਿਲੇਗੀ। ਉਹ ਧਰਤੀ ਉੱਤੇ ਸੁੱਟੇ ਜਾਣਗੇ ਜਦੋਂ ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ।’” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਯਰਮਿਆਹ 5:3
ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਵਫ਼ਾਦਾਰ ਹੋਣ। ਤੁਸੀਂ ਯਹੂਦਾਹ ਦੇ ਲੋਕਾਂ ਨੂੰ ਸੱਟ ਮਾਰੀ ਪਰ ਉਨ੍ਹਾਂ ਨੇ ਕੋਈ ਦਰਦ ਮਹਿਸੂਸ ਨਹੀਂ ਕੀਤਾ। ਤੁਸੀਂ ਉਨ੍ਹਾਂ ਨੂੰ ਤਬਾਹ ਕਰ ਦਿੱਤਾ। ਪਰ ਉਨ੍ਹਾਂ ਨੇ ਸਬਕ ਸਿੱਖਣ ਤੋਂ ਇਨਕਾਰ ਕਰ ਦਿੱਤਾ। ਉਹ ਬਹੁਤ ਜ਼ਿੱਦੀ ਬਣ ਗਏ। ਉਨ੍ਹਾਂ ਆਪਣੇ ਮੰਦੇ ਅਮਲਾਂ ਉੱਤੇ ਅਫ਼ਸੋਸ ਕਰਨ ਤੋਂ ਇਨਕਾਰ ਕੀਤਾ।
ਯਰਮਿਆਹ 3:2
“ਨੰਗੀਆਂ ਪਹਾੜੀਆਂ ਦੀਆਂ ਸਿਖਰਾਂ ਵੱਲ ਦੇਖ, ਯਹੂਦਾਹ। ਕੀ ਉੱਥੇ ਕੋਈ ਅਜਿਹੀ ਥਾਂ ਹੈ, ਜਿੱਥੇ ਤੂੰ ਆਪਣੇ ਪ੍ਰੇਮੀਆਂ ਨਾਲ ਭੋਗ ਨਹੀਂ ਕੀਤਾ? ਤੂੰ ਆਪਣੇ ਪ੍ਰੇਮੀਆਂ ਦੇ ਇੰਤਜ਼ਾਰ ਵਿੱਚ ਸੜਕ ਕੰਢੇ ਬੈਠ ਰਿਹਾ ਹੈਂ, ਜਿਵੇਂ ਕੋਈ ਅਰਬ ਵਾਸੀ ਮਾਰੂਬਲ ਅੰਦਰ ਇੰਤਜ਼ਾਰ ਕਰਦਾ ਹੈ। ਤੂੰ ਉਹ ਧਰਤੀ ਨਾਪਾਕ ਕਰ ਦਿੱਤੀ! ਕਿਵੇਂ? ਤੂੰ ਬਹੁਤ ਸਾਰੀਆਂ ਮੰਦੀਆਂ ਗੱਲਾਂ ਕੀਤੀਆਂ ਅਤੇ ਤੂੰ ਮੇਰੇ ਨਾਲ ਬੇਵਫ਼ਾ ਸੈਂ।
ਅਮਸਾਲ 29:1
ਇੱਕ ਜ਼ਿੱਦੀ ਵਿਅਕਤੀ ਜਿਹੜਾ ਝਿੜਕ ਤੋਂ ਨਹੀਂ ਸਿੱਖਦਾ ਅਚਾਨਕ ਹੀ ਤਬਾਹ ਕਰ ਦਿੱਤਾ ਜਾਵੇਗਾ। ਉਸ ਨੂੰ ਕੋਈ ਵੀ ਨਹੀਂ ਬਚਾ ਸੱਕਦਾ।
ਅਮਸਾਲ 28:14
ਜਿਹੜਾ ਵਿਅਕਤੀ ਹਮੇਸ਼ਾ ਇੱਜਤਦਾਰ ਰਹਿੰਦਾ ਹੈ ਧੰਨ ਹੈ, ਪਰ ਜਿਹੜਾ ਵਿਅਕਤੀ ਆਪਣੇ ਦਿਲ ਨੂੰ ਕਠੋਰ ਬਣਾ ਲੈਂਦਾ ਮੁਸੀਬਤਾਂ ਦਾ ਸਾਹਮਣਾ ਕਰਦਾ।
ਜ਼ਬੂਰ 119:59
ਮੈਂ ਆਪਣੇ ਜੀਵਨ ਬਾਰੇ ਧਿਆਨ ਨਾਲ ਸੋਚਿਆ ਅਤੇ ਮੈਂ ਤੁਹਾਡੇ ਕਰਾਰ ਵੱਲ ਵਾਪਸ ਮੁੜ ਪਿਆ।
ਜ਼ਬੂਰ 119:5
ਜੇ ਮੈਂ ਸਦਾ ਤੁਹਾਡੇ ਆਦੇਸ਼ਾਂ ਨੂੰ ਮੰਨਾਗਾ, ਯਹੋਵਾਹ।