Proverbs 29:4
ਜਿਹੜਾ ਰਾਜਾ ਨਿਆਂਈ ਹੋਕੇ ਸ਼ਾਸਨ ਕਰਦਾ ਹੈ ਉਹ ਆਪਣੇ ਦੇਸ ਨੂੰ ਮਜ਼ਬੂਤ ਬਣਾ ਲੈਂਦਾ ਹੈ, ਪਰ ਜਿਹੜਾ ਕੋਈ ਰਿਸ਼ਵਤ ਲੈਂਦਾ ਹੈ ਇਸ ਨੂੰ ਢਾਹ ਦਿੰਦਾ।
Proverbs 29:4 in Other Translations
King James Version (KJV)
The king by judgment establisheth the land: but he that receiveth gifts overthroweth it.
American Standard Version (ASV)
The king by justice establisheth the land; But he that exacteth gifts overthroweth it.
Bible in Basic English (BBE)
A king, by right rule, makes the land safe; but one full of desires makes it a waste.
Darby English Bible (DBY)
A king by just judgment establisheth the land; but he that taketh gifts overthroweth it.
World English Bible (WEB)
The king by justice makes the land stable, But he who takes bribes tears it down.
Young's Literal Translation (YLT)
A king by judgment establisheth a land, And one receiving gifts throweth it down.
| The king | מֶ֗לֶךְ | melek | MEH-lek |
| by judgment | בְּ֭מִשְׁפָּט | bĕmišpoṭ | BEH-meesh-pote |
| establisheth | יַעֲמִ֣יד | yaʿămîd | ya-uh-MEED |
| the land: | אָ֑רֶץ | ʾāreṣ | AH-rets |
| he but | וְאִ֖ישׁ | wĕʾîš | veh-EESH |
| that receiveth gifts | תְּרוּמ֣וֹת | tĕrûmôt | teh-roo-MOTE |
| overthroweth | יֶֽהֶרְסֶֽנָּה׃ | yehersennâ | YEH-her-SEH-na |
Cross Reference
ਅਮਸਾਲ 29:14
ਜੇ ਕੋਈ ਰਾਜਾ ਗਰੀਬਾਂ ਨਾਲ ਨਿਆਂ ਕਰਦਾ ਹੈ ਤਾਂ ਉਹ ਦੇਰ ਤੱਕ ਰਾਜ ਕਰੇਗਾ।
ਮੀਕਾਹ 7:3
ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ। ਸਰਦਾਰ ਵੱਢੀ ਮੰਗਦੇ ਹਨ, ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ। “ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।
ਦਾਨੀ ਐਲ 11:20
“‘ਉਸ ਉੱਤਰੀ ਰਾਜੇ ਮਗਰੋਂ ਇੱਕ ਨਵਾਂ ਹਾਕਮ ਆਵੇਗਾ। ਉਹ ਹਾਕਮ ਇੱਕ ਕਰ ਵਸੂਲਣ ਵਾਲੇ ਨੂੰ ਭੇਜੇਗਾ। ਉਹ ਹਾਕਮ ਅਜਿਹਾ ਇਸ ਲਈ ਕਰੇਗਾ ਤਾਂ ਜੋ ਬਹੁਤ ਅਮੀਰੀ ਨਾਲ ਰਹਿਣ ਲਈ ਕਾਫ਼ੀ ਧਨ ਇਕੱਠਾ ਕਰ ਸੱਕੇ। ਪਰ, ਕੁਝ ਵਰ੍ਹਿਆਂ ਬਾਦ ਉਹ ਹਾਕਮ ਤਬਾਹ ਹੋ ਜਾਵੇਗਾ। ਪਰ ਉਹ ਜੰਗ ਵਿੱਚ ਨਹੀਂ ਮਰੇਗਾ।
ਯਰਮਿਆਹ 22:13
ਪਾਤਸ਼ਾਹ ਯਹੋਯਾਕੀਮ ਦੇ ਵਿਰੁੱਧ ਨਿਆਂ “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ ਆਪਣੇ ਮਹਿਲ ਉਸਾਰਦਾ ਹੈ। ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ। ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ।
ਯਸਈਆਹ 49:8
ਮੁਕਤੀ ਦਾ ਦਿਨ ਯਹੋਵਾਹ ਆਖਦਾ ਹੈ, “ਇੱਥੇ ਖਾਸ ਸਮਾਂ ਹੋਵੇਗਾ ਜਦੋਂ ਮੈਂ ਆਪਣੀ ਮਿਹਰ ਦਰਸਾਵਾਂਗਾ। ਉਸ ਵੇਲੇ ਮੈਂ ਤੁਹਾਡੀਆਂ ਪ੍ਰਾਰਥਨਾਵਾਂ ਸੁਣ ਲਵਾਂਗਾ। ਉਹ ਖਾਸ ਦਿਹਾੜਾ ਹੋਵੇਗਾ ਜਦੋਂ ਮੈਂ ਤੁਹਾਨੂੰ ਬਚਾ ਲਵਾਂਗਾ। ਉਸ ਵੇਲੇ ਮੈਂ ਤੁਹਾਡੀ ਸਹਾਇਤਾ ਕਰਾਂਗਾ। ਮੈਂ ਤੁਹਾਡੀ ਰਾਖੀ ਕਰਾਂਗਾ। ਅਤੇ ਤੁਸੀਂ ਇਸਦਾ ਪ੍ਰਮਾਣ ਹੋਵੋਂਗੇ ਕਿ ਮੈਂ ਲੋਕਾਂ ਨਾਲ ਇਕਰਾਰਨਾਮਾ ਕੀਤਾ। ਹੁਣ ਦੇਸ਼ ਤਬਾਹ ਹੋ ਗਿਆ ਹੈ ਪਰ ਤੁਸੀਂ ਉਸ ਧਰਤ ਨੂੰ ਉਨ੍ਹਾਂ ਲੋਕਾਂ ਨੂੰ ਵਾਪਸ ਦੇ ਦਿਓਗੇ ਜੋ ਇਸਦੇ ਮਾਲਕ ਸਨ।
ਯਸਈਆਹ 9:7
ਉਸ ਦੇ ਰਾਜ ਵਿੱਚ ਸ਼ਾਂਤੀ ਅਤੇ ਸ਼ਕਤੀ ਹੋਵੇਗੀ। ਦਾਊਦ ਦੇ ਪਰਿਵਾਰ ਦੇ ਰਾਜੇ ਲਈ ਇਹ ਵੱਧਦੀ ਜਾਵੇਗੀ। ਇਹ ਰਾਜਾ ਨੇਕੀ ਅਤੇ ਨਿਰਪੱਖ ਨਿਆਂ ਨਾਲ ਸਦਾ-ਸਦਾ ਲਈ ਰਾਜ ਕਰੇਗਾ। ਸਰਬ ਸ਼ਕਤੀਮਾਨ ਯਹੋਵਾਹ ਆਪਣੇ ਲੋਕਾਂ ਲਈ ਬਹੁਤ ਤੀਬਰ ਪਿਆਰ ਰੱਖਦਾ ਹੈ ਅਤੇ ਇਹ ਤੀਬਰ ਪਿਆਰ ਹੀ ਇਸ ਨੂੰ ਸਫ਼ਲਤਾ ਪੂਰਵਕ ਸੰਪੰਨ ਕਰੇਗਾ।
ਅਮਸਾਲ 20:8
ਜਦੋਂ ਕੋਈ ਰਾਜਾ ਲੋਕਾਂ ਦਾ ਨਿਆਂ ਕਰਨ ਲਈ ਬੈਠਦਾ ਹੈ ਤਾਂ ਉਹ ਬਦੀ ਨੂੰ ਆਪਣੀਆਂ ਅੱਖਾਂ ਨਾਲ ਦੇਖ ਸੱਕਦਾ ਹੈ।
ਅਮਸਾਲ 16:12
ਜੇਕਰ ਰਾਜਾ ਦੁਸ਼ਟਤਾ ਦਾ ਵਿਹਾਰ ਕਰਦਾ ਹੈ ਤਾਂ ਇਹ ਤਿਰਸੱਕਾਰਪੂਰਨ ਹੈ, ਕਿਉਂ ਜੋ ਤਖਤ ਨੇਕੀ ਤੋਂ ਹੀ ਪ੍ਰਫ਼ੁਲਿਤ ਹੁੰਦਾ ਹੈ।
ਅਮਸਾਲ 8:15
ਮੈਥੋਂ ਰਾਜੇ ਸ਼ਾਸਨ ਕਰਦੇ ਹਨ, ਸ਼ਾਸਕ ਹੁਕਮ ਬਣਾਉਂਦੇ ਹਨ ਜੋ ਨਿਆਂਈ ਹਨ।
ਜ਼ਬੂਰ 99:4
ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।
ਜ਼ਬੂਰ 89:14
ਤੁਹਾਡਾ ਰਾਜ ਸੱਚ ਅਤੇ ਇਨਸਾਫ਼ ਉੱਤੇ ਸਾਜਿਆ ਗਿਆ ਹੈ। ਪਿਆਰ ਅਤੇ ਵਫ਼ਾਦਾਰੀ ਤੁਹਾਡੇ ਤਖਤ ਦੇ ਸਾਹਮਣੇ ਤੁਹਾਡੇ ਨੌਕਰ ਹਨ।
੨ ਤਵਾਰੀਖ਼ 9:8
ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤ ਕਰ, ਜੋ ਤੇਰੇ ਉੱਤੇ ਪ੍ਰਸੰਨ ਹੈ ਤੇ ਜਿਸਨੇ ਤੈਨੂੰ ਆਪਣੇ ਸਿੰਘਾਸਣ ਉੱਪਰ ਬਿਠਾਇਆ ਹੈ, ਤਾਂ ਜੋ ਤੂੰ ਉਸ ਵੱਲੋਂ ਨਿਯੁਕਤ ਕੀਤਾ ਪਾਤਸ਼ਾਹ ਹੋਵੇਂ। ਤੇਰਾ ਪਰਮੇਸ਼ੁਰ ਇਸਰਾਏਲ ਨੂੰ ਪਿਆਰ ਕਰਦਾ ਅਤੇ ਹਮੇਸ਼ਾ ਇਸ ਦਾ ਪੱਖ ਲੈਂਦਾ ਹੈ। ਇਸੇ ਲਈ ਉਸ ਨੇ ਤੈਨੂੰ ਇਸਰਾਏਲ ਉੱਤੇ ਪਾਤਸ਼ਾਹ ਠਹਿਰਾਇਆ।”
੨ ਸਲਾਤੀਨ 15:18
ਮਨਹੇਮ ਨੇ ਉਹ ਕੰਮ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਮਾੜਾ ਸੀ। ਉਸ ਨੇ ਨਬਾਟ ਦੇ ਪੁੱਤਰ ਯਾਰਾਬੁਆਮ ਦੇ ਉਨ੍ਹਾਂ ਪਾਪਾਂ ਤੋਂ ਸਾਰੀ ਉਮਰ ਭਰ ਮੂੰਹ ਨਾ ਮੋੜਿਆ ਜਿਹੜੇ ਉਸ ਨੇ ਇਸਰਾਏਲ ਤੋਂ ਕਰਵਾਏ ਸਨ।
੧ ਸਲਾਤੀਨ 2:12
ਸੁਲੇਮਾਨ ਨੇ ਆਪਣਾ ਰਾਜ ਸੰਭਾਲਿਆ ਹੁਣ ਸੁਲੇਮਾਨ ਰਾਜਾ ਬਣਿਆ ਤਾਂ ਉਹ ਆਪਣੇ ਪਿਤਾ ਦਾਊਦ ਦੇ ਸਿੰਘਾਸਨ ਉੱਤੇ ਬੈਠਾ ਅਤੇ ਦ੍ਰਿਢ਼ਤਾ ਨਾਲ ਆਪਣਾ ਰਾਜ ਸਥਾਪਿਤ ਕੀਤਾ।
੨ ਸਮੋਈਲ 8:15
ਦਾਊਦ ਦਾ ਰਾਜ ਦਾਊਦ ਨੇ ਸਾਰੇ ਇਸਰਾਏਲ ਉੱਪਰ ਰਾਜ ਕੀਤਾ ਅਤੇ ਉਸ ਦੇ ਫ਼ੈਸਲੇ ਹਰ ਇੱਕ ਲਈ ਸਹੀ ਅਤੇ ਨਿਆਂ ਪੂਰਵਕ ਸਨ।
੧ ਸਮੋਈਲ 13:13
ਸਮੂਏਲ ਨੇ ਕਿਹਾ, “ਤੂੰ ਬੜੀ ਮੂਰੱਖਤਾਈ ਕੀਤੀ ਹੈ। ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੀ ਆਗਿਆ ਨਹੀਂ ਮੰਨੀ। ਜੇਕਰ ਤੂੰ ਪਰਮੇਸ਼ੁਰ ਦੇ ਹੁਕਮ ਨੂੰ ਮੰਨਿਆ ਹੁੰਦਾ ਤਾਂ ਉਸ ਨੇ ਤੇਰੇ ਪਰਿਵਾਰ ਨੂੰ ਹਮੇਸ਼ਾ ਲਈ ਇਸਰਾਏਲ ਦੇ ਲੋਕਾਂ ਉੱਪਰ ਰਾਜ ਬਖਸ਼ ਦੇਣਾ ਸੀ।