Psalm 73:6
ਇਸੇ ਲਈ ਉਹ ਬਹੁਤ ਹੰਕਾਰੀ ਅਤੇ ਘਿਰਣਾਯੋਗ ਹਨ। ਉਸ ਨੂੰ ਵੇਖਣਾ ਓਨਾ ਹੀ ਸੌਖਾ ਹੈ ਜਿੰਨਾ ਉਨ੍ਹਾਂ ਦੇ ਜਵਾਹਰਾਤਾਂ ਅਤੇ ਉਨ੍ਹਾਂ ਦੇ ਪਹਿਨੇ ਆਕਰਸ਼ਕ ਕੱਪੜਿਆ ਨੂੰ ਵੇਖਣਾ।
Psalm 73:6 in Other Translations
King James Version (KJV)
Therefore pride compasseth them about as a chain; violence covereth them as a garment.
American Standard Version (ASV)
Therefore pride is as a chain about their neck; Violence covereth them as a garment.
Bible in Basic English (BBE)
For this reason pride is round them like a chain; they are clothed with violent behaviour as with a robe.
Darby English Bible (DBY)
Therefore pride encompasseth them as a neck-chain, violence covereth them [as] a garment;
Webster's Bible (WBT)
Therefore pride encompasseth them as a chain; violence covereth them as a garment.
World English Bible (WEB)
Therefore pride is like a chain around their neck. Violence covers them like a garment.
Young's Literal Translation (YLT)
Therefore hath pride encircled them, Violence covereth them as a dress.
| Therefore | לָ֭כֵן | lākēn | LA-hane |
| pride | עֲנָקַ֣תְמוֹ | ʿănāqatmô | uh-na-KAHT-moh |
| chain; a as about them compasseth | גַאֲוָ֑ה | gaʾăwâ | ɡa-uh-VA |
| violence | יַעֲטָף | yaʿăṭāp | ya-uh-TAHF |
| covereth | שִׁ֝֗ית | šît | sheet |
| them as a garment. | חָמָ֥ס | ḥāmās | ha-MAHS |
| לָֽמוֹ׃ | lāmô | LA-moh |
Cross Reference
ਜ਼ਬੂਰ 109:18
ਸਰਾਪ ਹੀ ਉਸ ਦੇ ਕੱਪੜੇ ਹੋਣ। ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ। ਉਸ ਦੇ ਪਿੰਡੇ ਉਤਲਾ ਤੇਲ ਉਸ ਉੱਪਰ ਇੱਕ ਸਰਾਪ ਹੋਵੇ।
ਅਮਸਾਲ 1:9
ਕਿਉਂ ਕਿ ਜੋ ਕੁਝ ਵੀ ਤੁਹਾਡੇ ਮਾਪੇ ਤੁਹਾਨੂੰ ਸਿੱਖਾਉਂਦੇ ਹਨ, ਤੁਹਾਡੇ ਸਿਰ ਤੇ ਹਾਰ ਵਾਂਗ ਜਾਂ ਤੁਹਾਡੀ ਗਰਦਨ ਦੀ ਸ਼ੋਭਾ ਵੱਧਾਉਣ ਲਈ ਖੂਬਸੂਰਤ ਹਾਰ ਵਾਂਗ ਹੁੰਦਾ ਹੈ।
ਕਜ਼ਾૃ 8:26
ਜਦੋਂ ਇਹ ਕੰਨਾਂ ਦੀਆਂ ਵਾਲੀਆਂ ਇਕੱਠੀਆਂ ਕੀਤੀਆਂ ਗਈਆਂ, ਇਨ੍ਹਾਂ ਦਾ ਵਜ਼ਨ 43 ਪੌਂਡ ਸੀ। ਇਨ੍ਹਾਂ ਵਿੱਚ ਉਹ ਹੋਰ ਸੁਗਾਤਾਂ ਸ਼ਾਮਿਲ ਨਹੀਂ ਸਨ ਜਿਹੜੀਆਂ ਇਸਰਾਏਲ ਦੇ ਲੋਕਾਂ ਨੇ ਗਿਦਾਊਨ ਨੂੰ ਦਿੱਤੀਆਂ। ਉਨ੍ਹਾਂ ਨੇ ਉਸ ਨੂੰ ਚੰਨ ਦੀ ਸ਼ਕਲ ਵਾਲੇ ਗਹਿਣੇ ਵੀ ਦਿੱਤੇ ਅਤੇ ਅੱਖ ਦੇ ਹੰਝੂਆਂ ਵਰਗੇ ਗਹਿਣੇ ਵੀ। ਅਤੇ ਉਨ੍ਹਾਂ ਨੇ ਉਸ ਨੂੰ ਬੈਂਗਣੀ ਚੋਗੇ ਵੀ ਦਿੱਤੇ। ਇਹ ਉਹ ਚੀਜ਼ਾਂ ਸਨ ਜਿਹੜੀਆਂ ਮਿਦਯਾਨ ਦੇ ਲੋਕਾਂ ਦੇ ਰਾਜਿਆਂ ਨੇ ਪਹਿਨੀਆਂ ਸਨ। ਉਨ੍ਹਾਂ ਨੇ ਉਸ ਨੂੰ ਮਿਦਯਾਨ ਰਾਜਿਆਂ ਦੇ ਊਠਾਂ ਦੀਆਂ ਜੰਜ਼ੀਰੀਆਂ ਵੀ ਦਿੱਤੀਆਂ।
ਯਰਮਿਆਹ 48:29
“ਅਸੀਂ ਮੋਆਬ ਦੇ ਗੁਮਾਨ ਬਾਰੇ ਸੁਣਿਆ ਹੈ। ਉਹ ਬਹੁਤ ਗੁਮਾਨੀ ਸੀ। ਉਹ ਸੋਚਦਾ ਸੀ ਕਿ ਉਹ ਬਹੁਤ ਮਹੱਤਵਪੂਰਣ ਹੈ। ਉਹ ਹਮੇਸ਼ਾ ਹੀ ਫ਼ਢ਼ਾਂ ਮਾਰਦਾ ਸੀ। ਉਹ ਬਹੁਤ-ਬਹੁਤ ਗੁਮਾਨੀ ਸੀ।”
ਹਿਜ਼ ਕੀ ਐਲ 16:11
ਫ਼ਿਰ ਮੈਂ ਤੈਨੂੰ ਕੁਝ ਗਹਿਣੇ ਦਿੱਤੇ। ਮੈਂ ਤੇਰੀਆਂ ਬਾਹਾਂ ਵਿੱਚ ਕਂਗਣ ਪਾਏ ਅਤੇ ਤੇਰੀ ਗਰਦਨ ਵਿੱਚ ਹਾਰ ਪਾਇਆ।
ਹਿਜ਼ ਕੀ ਐਲ 28:2
“ਆਦਮੀ ਦੇ ਪੁੱਤਰ, ਸੂਰ ਦੇ ਹਾਕਮ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਬਹੁਤ ਗੁਮਾਨੀ ਹੈਂ ਤੂੰ! ਅਤੇ ਤੂੰ ਆਖਦਾ ਹੈਂ, “ਮੈਂ ਹਾਂ ਇੱਕ ਦੇਵਤਾ! ਬੈਠਾ ਹਾਂ ਮੈਂ ਦੇਵਤਿਆਂ ਦੇ ਆਸਨ ਉੱਤੇ ਸਮੁੰਦਰਾਂ ਦੇ ਵਿੱਚਕਾਰ।” “‘ਪਰ ਆਦਮੀ ਹੈ ਤੂੰ ਪਰਮੇਸ਼ੁਰ ਨਹੀਂ! ਤੂੰ ਸਿਰਫ਼ ਸੋਚਦਾ ਹੈਂ ਕਿ ਤੂੰ ਦੇਵਤਾ ਹੈਂ।”
ਮੀਕਾਹ 2:1
ਲੋਕਾਂ ਦੀਆਂ ਪਾਪੀ ਵਿਉਂਤਾਂ ਜਿਹੜੇ ਬਦੀ ਕਰਨ ਦੀ ਸੋਚਦੇ ਹਨ ਉਨ੍ਹਾਂ ਲੋਕਾਂ ਤੇ ਸੰਕਟ ਆਵੇਗਾ ਜਿਹੜੇ ਆਪਣੇ ਮੰਜਿਆਂ ਤੇ ਲੰਮੇ ਪੈਕੇ ਰਾਤ ਭਰ ਬਦੀ ਸੋਚਦੇ ਹਨ ਅਤੇ ਫ਼ਿਰ ਸਵੇਰ ਹੋਣ ਤੇ ਆਪਣੇ ਸੋਚੇ ਮੁਤਾਬਕ ਬਦੀ ਕਰਦੇ ਹਨ। ਭਲਾ ਕਿਉਂ-ਕਿਉਂ ਕਿ ਉਨ੍ਹਾਂ ਕੋਲ ਮਨ-ਇੱਛਤ ਕਰਨ ਦੀ ਸ਼ਕਤੀ ਹੈ।
ਮੀਕਾਹ 3:5
ਝੂਠੇ ਨਬੀ ਕੁਝ ਝੂਠੇ ਨਬੀ ਯਹੋਵਾਹ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਸੁਣਾ ਰਹੇ ਹਨ। ਯਹੋਵਾਹ ਉਨ੍ਹਾਂ ਨਬੀਆਂ ਲਈ ਇਉਂ ਫ਼ੁਰਮਾਉਂਦਾ ਹੈ: “ਇਹ ਨਬੀ ਰੋਟੀਆਂ ਕਾਰਣ ਆਪਣੇ ਬਚਨ ਕਰ ਰਹੇ ਹਨ। ਜਿਹੜਾ ਉਨ੍ਹਾਂ ਨੂੰ ਅੰਨ ਦੇਵੇ ਉਨ੍ਹਾਂ ਲਈ ਨਬੀ ਸ਼ਾਂਤੀ ਦਾ ਇਕਰਾਰ ਕਰਦੇ ਹਨ ਤੇ ਜਿਹੜਾ ਨਹੀਂ ਦਿੰਦਾ ਉਨ੍ਹਾਂ ਨੂੰ ਜੰਗ ਦਾ ਬਚਨ ਕਰਦੇ ਹਨ।
ਯਾਕੂਬ 5:4
ਲੋਕਾਂ ਨੇ ਤੁਹਾਡੇ ਖੇਤਾਂ ਵਿੱਚ ਕੰਮ ਕੀਤਾ, ਪਰ ਤੁਸੀਂ ਉਨ੍ਹਾਂ ਨੂੰ ਉਨ੍ਹਾਂ ਦੀ ਮਜ਼ਦੂਰੀ ਨਹੀਂ ਦਿੱਤੀ। ਉਹ ਲੋਕ ਦੁਹਾਈ ਦੇ ਰਹੇ ਸਨ। ਉਨ੍ਹਾਂ ਨੇ ਤੁਹਾਡੀ ਫ਼ਸਲ ਵੱਢ ਲਈ। ਹੁਣ ਸਵਰਗੀ ਫ਼ੌਜਾਂ ਦੇ ਪ੍ਰਭੂ ਨੇ ਉਨ੍ਹਾਂ ਦੀ ਦੁਹਾਈ ਸੁਣ ਲਈ ਹੈ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਯਰਮਿਆਹ 48:11
“ਮੋਆਬ ਨੇ ਕਦੇ ਮੁਸੀਬਤ ਨਹੀਂ ਦੇਖੀ। ਮੋਆਬ ਨਿਤ੍ਤਰੀ ਹੋਈ ਮੈਅ ਵਰਗਾ ਹੈ। ਮੋਆਬ ਨੂੰ ਇੱਕ ਸੁਰਾਹੀ ਵਿੱਚੋਂ ਦੂਸਰੀ ਸੁਰਾਹੀ ਅੰਦਰ ਨਹੀਂ ਪਾਇਆ ਗਿਆ। ਉਸ ਨੂੰ ਕਦੇ ਬੰਦੀਵਾਨ ਨਹੀਂ ਬਣਾਇਆ ਗਿਆ। ਇਸ ਲਈ ਉਸਦਾ ਸੁਆਦ ਪਹਿਲਾਂ ਵਰਗਾ ਹੀ ਹੈ। ਅਤੇ ਉਸਦੀ ਸੁਗੰਧੀ ਨਹੀਂ ਬਲਦੀ।”
ਯਸਈਆਹ 3:19
ਵਾਲੀਆਂ, ਕੜੇ ਅਤੇ ਚਿਹਰੇ ਦੇ ਨਕਾਬ,
ਗ਼ਜ਼ਲ ਅਲਗ਼ਜ਼ਲਾਤ 4:9
ਤੂੰ ਮੇਰਾ ਦਿਲ ਚੁਰਾ ਲਿਆ ਹੈ, ਮੇਰੀ ਪ੍ਰੀਤਮੇ, ਮੇਰੀ ਲਾੜੀਏ। ਚੁਰਾ ਲਿਆ ਹੈ ਤੂੰ ਦਿਲ ਮੇਰਾ ਆਪਣੀ ਸਿਰਫ ਇੱਕੋ ਅੱਖ ਨਾਲ ਆਪਣੇ ਹਾਰ ਦੇ ਸਿਰਫ ਇੱਕੋ ਮੋਤੀ ਨਾਲ।
ਅਸਤਸਨਾ 8:13
ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ!
ਅਸਤਸਨਾ 32:15
“ਹਰ ਯਸ਼ੁਰੂਨ ਮੋਟਾ ਹੋ ਗਿਆ ਸੀ ਅਤੇ ਝੋਟੇ ਵਾਂਗ ਛੜਾਂ ਮਾਰਦਾ ਸੀ। (ਹਾਂ, ਤੈਨੂੰ ਬਹੁਤ ਜ਼ਿਆਦਾ ਖੁਰਾਕ ਮਿਲੀ ਸੀ, ਤੂੰ ਮੋਟਾ ਅਤੇ ਭਾਰਾ ਹੋ ਗਿਆ ਸੀ।) ਪਰ ਉਸ ਨੇ ਉਸ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸਨੇ ਉਸ ਨੂੰ ਸਾਜਿਆ ਅਤੇ ਉਸ ਚੱਟਾਨ ਕੋਲੋਂ ਭੱਜ ਗਿਆ ਜਿਸਨੇ ਉਸ ਨੂੰ ਬਚਾਇਆ ਸੀ।
ਆ ਸਤਰ 3:1
ਹਾਮਾਨ ਦੀ ਯਹੂਦੀਆਂ ਨੂੰ ਤਬਾਹ ਕਰਨ ਦੀ ਯੋਜਨਾ ਇਨ੍ਹਾਂ ਘਟਨਾਵਾਂ ਦੇ ਉਪਰੰਤ ਪਾਤਸ਼ਾਹ ਅਹਸ਼ਵੇਰੋਸ਼ ਨੇ ਹਾਮਾਨ, ਅਗਾਗੀ ਹਮਦਾਬਾ ਦੇ ਪੁੱਤਰ ਨੂੰ ਸਨਮਾਨਿਤ ਕੀਤਾ। ਪਾਤਸ਼ਾਹ ਨੇ ਉਸ ਨੂੰ ਸਾਰੇ ਆਗੂਆਂ ਨਾਲੋਂ ਉਚੇਰਾ ਰੁਤਬਾ ਦਿੱਤਾ।
ਆ ਸਤਰ 3:5
ਜਦੋਂ ਹਾਮਾਨ ਨੇ ਵੇਖਿਆ ਕਿ ਮਾਰਦਕਈ ਨੇ ਉਸ ਅੱਗੇ ਝੁਕ ਕੇ ਉਸ ਨੂੰ ਇੱਜ਼ਤ ਨਹੀਂ ਦਿੱਤੀ, ਉਸ ਨੂੰ ਬੜਾ ਗੁੱਸਾ ਆਇਆ।
ਆ ਸਤਰ 5:9
ਮਾਰਦਕਈ ਤੇ ਹਾਮਾਨ ਦਾ ਕਰੋਧ ਉਸ ਦਿਨ ਹਾਮਾਨ ਪਾਤਸ਼ਾਹ ਦੇ ਮਹਿਲੋਁ ਬੜੀ ਖੁਸ਼ੀ-ਖੁਸ਼ੀ ਪਰਤਿਆ। ਪਰ ਜਦੋਂ ਉਸ ਨੇ ਮਾਰਦਕਈ ਨੂੰ ਪਾਤਸ਼ਾਹ ਦੇ ਫਾਟਕ ਕੋਲ ਵੇਖਿਆ ਤਾਂ ਉਸ ਨੂੰ ਮਾਰਦਕਈ ਤੇ ਬੜਾ ਕਰੋਧ ਆਇਆ। ਉਸ ਨੂੰ ਮਾਰਦਕਈ ਤੇ ਪਾਗਲਾਂ ਵਾਂਗ ਕਰੋਧ ਚੜ੍ਹਿਆ ਕਿਉਂ ਕਿ ਉੱਥੋਂ ਲੰਘਦਿਆਂ ਨੂੰ ਉਸ ਨੇ ਮਾਣ ਨਹੀਂ ਸੀ ਦਿੱਤਾ। ਮਾਰਦਕਈ ਹਾਮਾਨ ਤੋਂ ਡਰਦਾ ਨਹੀਂ ਸੀ ਇਹ ਸੋਚ ਕੇ ਉਹ ਕਰੋਧ ’ਚ ਪਾਗਲ ਹੋ ਰਿਹਾ ਸੀ।
ਅੱਯੂਬ 21:7
ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?
ਜ਼ਬੂਰ 109:29
ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ! ਉਨ੍ਹਾਂ ਨੂੰ ਸ਼ਰਮਿੰਦਗੀ ਕੁੜਤੇ ਵਾਂਗ ਪਹਿਨਣ ਦਿਉ।
ਅਮਸਾਲ 3:31
ਹਿੰਸੱਕ ਆਦਮੀ ਨਾਲ ਈਰਖਾ ਨਾ ਕਰੋ, ਉਸ ਦੇ ਕਿਸੇ ਵੀ ਤਰੀਕੇ ਦੀ ਨਕਲ ਨਾ ਕਰੋ।
ਅਮਸਾਲ 4:17
ਉਹ ਲੋਕ ਮੰਦਾ ਕੰਮ ਕਰਨ ਅਤੇ ਹੋਰਨਾਂ ਨੂੰ ਦੁੱਖ ਦੇਣ ਤੋਂ ਬਿਨਾਂ ਜਿਉਂ ਨਹੀਂ ਸੱਕਦੇ।
ਵਾਈਜ਼ 8:11
ਇਨਸਾਫ, ਇਨਾਮ ਅਤੇ ਸਜ਼ਾ ਕਿਉਂ ਜੋ ਬਦ ਹੋਣ ਦਾ ਨਿਆਂ ਜਲਦੀ ਹੀ ਘੋਸ਼ਿਤ ਨਹੀਂ ਕੀਤਾ ਜਾਂਦਾ, ਇਨਸ਼ਾਨਾ ਦੇ ਦਿਲ ਬਦੀ ਕਰਨ ਤੇ ਕੇਦਿ੍ਰਤ ਹਨ।
ਪੈਦਾਇਸ਼ 41:42
ਫ਼ੇਰ ਫ਼ਿਰਊਨ ਨੇ ਆਪਣੀ ਖਾਸ ਮੁੰਦਰੀ ਯੂਸੁਫ਼ ਨੂੰ ਦਿੱਤੀ। ਇਸ ਮੁੰਦਰੀ ਉੱਤੇ ਸ਼ਾਹੀ ਮੁਹਰ ਸੀ। ਫ਼ਿਰਊਨ ਨੇ ਯੂਸੁਫ਼ ਨੂੰ ਇੱਕ ਲਿਨਨ ਦਾ ਚੋਲਾ ਵੀ ਦਿੱਤਾ ਅਤੇ ਉਸ ਦੇ ਗਲੇ ਦੁਆਲੇ ਸੁਨਿਹਰੀ ਹਾਰ ਵੀ ਪਾਇਆ।