Psalm 78:69
ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।
Psalm 78:69 in Other Translations
King James Version (KJV)
And he built his sanctuary like high palaces, like the earth which he hath established for ever.
American Standard Version (ASV)
And he built his sanctuary like the heights, Like the earth which he hath established for ever.
Bible in Basic English (BBE)
And he made his holy place like the high heaven, like the earth which is fixed by him for ever.
Darby English Bible (DBY)
And he built his sanctuary like the heights, like the earth which he hath founded for ever.
Webster's Bible (WBT)
And he built his sanctuary like high palaces, like the earth which he hath established for ever.
World English Bible (WEB)
He built his sanctuary like the heights, Like the earth which he has established forever.
Young's Literal Translation (YLT)
And buildeth His sanctuary as a high place, Like the earth, He founded it to the age.
| And he built | וַיִּ֣בֶן | wayyiben | va-YEE-ven |
| his sanctuary | כְּמוֹ | kĕmô | keh-MOH |
| like | רָ֭מִים | rāmîm | RA-meem |
| high | מִקְדָּשׁ֑וֹ | miqdāšô | meek-da-SHOH |
| earth the like palaces, | כְּ֝אֶ֗רֶץ | kĕʾereṣ | KEH-EH-rets |
| which he hath established | יְסָדָ֥הּ | yĕsādāh | yeh-sa-DA |
| for ever. | לְעוֹלָֽם׃ | lĕʿôlām | leh-oh-LAHM |
Cross Reference
੧ ਸਮੋਈਲ 2:8
ਗਰੀਬਾਂ ਨੂੰ ਯਹੋਵਾਹ ਜ਼ਮੀਨ ਤੋਂ ਚੁੱਕਦਾ ਹੈ। ਉਹ ਗਰੀਬ ਲੋਕਾਂ ਨੂੰ ਸੁਆਹ ਦੀ ਢੇਰੀ ਤੋਂ ਚੁੱਕਦਾ ਹੈ। ਉਹ ਗਰੀਬਾਂ ਨੂੰ ਸ਼ਹਿਜ਼ਾਦਿਆਂ ਨਾਲ ਅਤੇ ਇੱਜ਼ਤਦਾਰ ਜਗ਼੍ਹਾਵਾਂ ਉੱਤੇ ਬਿਠਾਉਂਦਾ ਹੈ। ਯਹੋਵਾਹ ਨੇ ਸਾਰੀ ਦੁਨੀਆਂ ਨੂੰ ਸਾਜਿਆ! ਸਾਰੀ ਦੁਨਿਆਂ ਉਸਦੀ ਹੈ।
ਕੁਲੁੱਸੀਆਂ 1:16
ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।
ਯਸਈਆਹ 51:6
ਅਕਾਸ਼ਾਂ ਵੱਲ ਦੇਖੋ! ਹੇਠਾਂ ਧਰਤੀ ਵੱਲ ਆਪਣੇ ਆਲੇ-ਦੁਆਲੇ ਦੇਖੋ! ਅਕਾਸ਼ ਧੂੰਏਁ ਦੇ ਬੱਦਲਾਂ ਵਾਂਗ ਅਲੋਪ ਹੋ ਜਾਣਗੇ। ਧਰਤੀ ਪਾਟੇ ਪੁਰਾਣੇ ਕੱਪੜਿਆਂ ਵਾਂਗ ਬਣ ਜਾਵੇਗੀ। ਲੋਕ ਧਰਤੀ ਉੱਤੇ ਮਰ ਜਾਣਗੇ, ਪਰ ਮੇਰੀ ਮੁਕਤੀ ਸਦਾ ਰਹੇਗੀ। ਮੇਰੀ ਨੇਕੀ ਕਦੇ ਖਤਮ ਨਹੀਂ ਹੋਵੇਗੀ।
ਯਸਈਆਹ 48:13
ਮੈਂ ਆਪਣੇ ਹੱਥੀਂ ਧਰਤੀ ਸਾਜੀ ਸੀ। ਮੇਰੇ ਸੱਜੇ ਹੱਥ ਨੇ ਅਕਾਸ਼ ਨੂੰ ਸਾਜਿਆ ਸੀ। ਤੇ ਜੇ ਮੈਂ ਉਨ੍ਹਾਂ ਨੂੰ ਬੁਲਾਵਾਂਗਾ, ਉਹ ਇਕੱਠੇ ਹੋਕੇ ਮੇਰੇ ਸਾਹਮਣੇ ਆ ਜਾਣਗੇ।
ਜ਼ਬੂਰ 119:90
ਤੁਸੀਂ ਸਦਾ-ਸਦਾ ਲਈ ਵਫ਼ਾਦਾਰ ਹੋ। ਯਹੋਵਾਹ, ਤੁਸੀਂ ਧਰਤੀ ਨੂੰ ਸਾਜਿਆ ਅਤੇ ਇਹ ਹਾਲੇ ਵੀ ਖਲੋਤੀ ਹੈ।
ਜ਼ਬੂਰ 104:5
ਹੇ ਪਰਮੇਸ਼ੁਰ, ਤੁਸਾਂ ਧਰਤੀ ਨੂੰ ਇਸ ਦੀਆਂ ਬੁਨਿਆਦਾਂ ਉੱਤੇ ਉਸਾਰਿਆ। ਤਾਂ ਜੋ ਇਹ ਕਦੇ ਵੀ ਤਬਾਹ ਨਾ ਹੋਵੇ।
ਜ਼ਬੂਰ 102:25
ਤੁਸੀਂ ਬਹੁਤ ਪਹਿਲਾਂ ਦੁਨੀਆਂ ਸਾਜੀ ਸੀ। ਤੁਸੀਂ ਆਪਣੇ ਹੱਥੀਂ ਅਕਾਸ਼ ਬਣਾਇਆ ਸੀ।
ਅੱਯੂਬ 26:7
ਪਰਮੇਸ਼ੁਰ ਨੇ ਅਕਾਸ਼ ਨੂੰ ਉੱਤਰ ਵਿੱਚ ਉਜਾੜ ਜ਼ਮੀਨ ਉੱਤੇ ਫ਼ੈਲਾ ਦਿੱਤਾ ਹੈ। ਪਰਮੇਸ਼ੁਰ ਨੇ ਧਰਤੀ ਨੂੰ ਕਾਸੇ ਤੇ ਵੀ ਨਹੀਂ ਲਟਕਾਇਆ।
੨ ਤਵਾਰੀਖ਼ 3:4
ਅਤੇ ਡਿਉੜੀ ਜੋ ਭਵਨ ਦੇ ਅੱਗੇ ਬਣਾਈ, ਉਸਦੀ ਲੰਬਾਈ ਮੰਦਰ ਦੀ ਚੌੜਾਈ ਦੇ ਮੁਤਾਬਕ 20 ਹੱਥ ਅਤੇ ਉਚਾਈ ਵਿੱਚ 20 ਹੱਥ ਸੀ ਅਤੇ ਸੁਲੇਮਾਨ ਨੇ ਡਿਓੜੀ ਦੇ ਅੰਦਰਵਾਰ ਸਾਰੀ ਕੁੰਦਨ ਸੋਨੇ ਦੀ ਜੜਤ ਕੀਤੀ।
੨ ਤਵਾਰੀਖ਼ 2:9
ਜਿਹੜਾ ਮੰਦਰ ਮੈਂ ਬਨਾਉਣ ਜਾ ਰਿਹਾ ਹਾਂ ਉਹ ਬੜਾ ਵਿਸ਼ਾਲ ਅਤੇ ਖੂਬਸੂਰਤ ਹੋਵੇਗਾ, ਜਿਸ ਲਈ ਬਹੁਤ ਸਾਰੀ ਲੱਕੜ ਦੀ ਜ਼ਰੂਰਤ ਹੋਵੇਗੀ।
੧ ਤਵਾਰੀਖ਼ 29:19
ਮੇਰੇ ਪੁੱਤਰ ਸੁਲੇਮਾਨ ਨੂੰ ਆਪਣੇ ਨਾਲ ਵਫ਼ਾਦਾਰ ਬਣਾਵੀ, ਤਾਂ ਜੋ ਉਹ ਤੇਰੇ ਹੁਕਮਾਂ ਬਿਧੀਆਂ ਅਤੇ ਬਿਵਸਥਾ ਦਾ ਪਾਲਣ ਕਰੇ। ਉਸ ਨੂੰ ਇਹ ਸਾਰੇ ਕਾਰਜ ਸੰਪੂਰਨ ਕਰਨ ‘ਚ ਅਤੇ ਇਸ ਸ਼ਹਿਰ ਨੂੰ ਰਾਜਧਾਨੀ ਵਜੋਂ ਮੇਰੇ ਨਕਸ਼ੇ ਮੁਤਾਬਕ ਉਸਾਰਨ ’ਚ ਮਦਦ ਕਰੀਂ।”
੧ ਤਵਾਰੀਖ਼ 29:1
ਮੰਦਰ ਦੇ ਨਿਰਮਾਣ ਲਈ ਸੁਗਾਤਾਂ ਸਾਰੇ ਇਸਰਾਏਲ ਦੇ ਲੋਕ ਜੋ ਇਕੱਠੇ ਹੋਏ ਸਨ ਦਾਊਦ ਪਾਤਸ਼ਾਹ ਨੇ ਉਨ੍ਹਾਂ ਦੇ ਸਾਰੇ ਇਕੱਠ ਨੂੰ ਕਿਹਾ, “ਪਰਮੇਸ਼ੁਰ ਨੇ ਮੇਰੇ ਪੁੱਤਰ ਸੁਲੇਮਾਨ ਨੂੰ ਚੁਣਿਆ ਹੈ। ਸੁਲੇਮਾਨ ਅਜੇ ਮਸੂਮ ਅਤੇ ਨਾ-ਤਜ਼ਰਬੇਕਾਰ ਹੈ ਅਤੇ ਇਹ ਕੰਮ ਬਹੁਤ ਮਹੱਤਵਪੂਰਣ ਹੈ ਅਤੇ ਉਹ ਸਭ ਕਾਸੇ ਬਾਰੇ ਨਹੀਂ ਜਾਣਦਾ ਜਿਸ ਦੀ ਇਸ ਨੂੰ ਕਰਨ ਲਈ ਜ਼ਰੂਰਤ ਹੈ। ਇਹ ਕੋਈ ਆਮ ਆਦਮੀ ਦਾ ਘਰ ਨਹੀਂ ਸਗੋਂ ਇਹ ਘਰ ਯਹੋਵਾਹ ਪਰਮੇਸ਼ੁਰ ਲਈ ਬਣਾਇਆ ਜਾਣਾ ਹੈ।
੧ ਸਲਾਤੀਨ 9:8
ਇਹ ਮੰਦਰ ਨਸ਼ਟ ਹੋ ਜਾਵੇਗਾ ਤੇ ਹਰ ਲੰਘਣ ਵਾਲਾ ਇਸ ਨੂੰ ਵੇਖਕੇ ਹੈਰਾਨ ਹੋਵੇਗਾ ਅਤੇ ਉਹ ਆਖਣਗੇ ਕਿ ਯਹੋਵਾਹ ਨੇ ਇਸ ਧਰਤੀ ਨਾਲ ਤੇ ਇਸ ਮੰਦਰ ਨਾਲ ਅਜਿਹਾ ਕਿਉਂ ਕੀਤਾ?
੧ ਸਲਾਤੀਨ 6:1
ਸੁਲੇਮਾਨ ਦਾ ਮੰਦਰ ਉਸਾਰਣਾ ਇਉਂ ਸੁਲੇਮਾਨ ਨੇ ਮੰਦਰ ਉਸਾਰਨਾ ਸ਼ੁਰੂ ਕਰ ਦਿੱਤਾ। ਇਹ ਇਸਰਾਏਲੀਆਂ ਦੇ ਮਿਸਰ ਨੂੰ ਛੱਡਣ ਤੋਂ 480 ਵਰ੍ਹੇ ਬਾਦ ਹੋਇਆ। ਇਹ ਰਾਜੇ ਸੁਲੇਮਾਨ ਦੇ ਇਸਰਾਏਲ ਉੱਤੇ ਚੌਥੇ ਵਰ੍ਹੇ ਵਿੱਚ ਜ਼ਿਵ ਦੇ ਮਹੀਨੇ ਦੋਰਾਨ, ਵਰ੍ਹੇ ਦੇ ਦੂਸਰੇ ਮਹੀਨੇ ਦੌਰਾਨ ਵਿੱਚ ਸੀ।
ਪਰਕਾਸ਼ ਦੀ ਪੋਥੀ 20:11
ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।