Romans 1:6
ਤੁਹਾਨੂੰ ਵੀ ਯਿਸੂ ਮਸੀਹ ਨਾਲ ਸੰਬੰਧਿਤ ਹੋਣ ਲਈ ਸੱਦਿਆ ਗਿਆ ਹੈ।
Romans 1:6 in Other Translations
King James Version (KJV)
Among whom are ye also the called of Jesus Christ:
American Standard Version (ASV)
among whom are ye also called `to be' Jesus Christ's:
Bible in Basic English (BBE)
Among whom you in the same way have been marked out to be disciples of Jesus Christ:
Darby English Bible (DBY)
among whom are *ye* also [the] called of Jesus Christ:
World English Bible (WEB)
among whom you are also called to belong to Jesus Christ;
Young's Literal Translation (YLT)
among whom are also ye, the called of Jesus Christ;
| Among | ἐν | en | ane |
| whom | οἷς | hois | oos |
| are | ἐστε | este | ay-stay |
| ye | καὶ | kai | kay |
| also | ὑμεῖς | hymeis | yoo-MEES |
| called the | κλητοὶ | klētoi | klay-TOO |
| of Jesus | Ἰησοῦ | iēsou | ee-ay-SOO |
| Christ: | Χριστοῦ | christou | hree-STOO |
Cross Reference
ਪਰਕਾਸ਼ ਦੀ ਪੋਥੀ 17:14
ਉਹ ਲੇਲੇ ਦੇ ਖਿਲਾਫ਼ ਜੰਗ ਛੇੜਨਗੇ, ਪਰ ਲੇਲਾ ਉਨ੍ਹਾਂ ਨੂੰ ਹਰਾ ਦੇਵੇਗਾ, ਕਿਉਂਕਿ ਉਹ ਦੇਵਤਿਆਂ ਦਾ ਪ੍ਰਭੂ ਹੈ ਅਤੇ ਰਾਜਿਆਂ ਦਾ ਰਾਜਾ ਹੈ। ਉਹ ਉਨ੍ਹਾਂ ਨੂੰ ਆਪਣੇ ਚੁਣੇ ਹੋਏ, ਅਤੇ ਵਫ਼ਾਦਾਰ ਲੋਕਾਂ ਨਾਲ ਹਰਾ ਦੇਵੇਗਾ।”
੨ ਪਤਰਸ 1:10
ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਲੋਕ ਹੋਣ ਲਈ ਚੁਣਿਆ ਹੈ। ਇਸ ਲਈ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰੋ ਕਿ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਹੋ। ਜੇ ਤੁਸੀਂ ਅਜਿਹਾ ਕਰੋਂਗੇ, ਤੁਸੀਂ ਕਦੇ ਵੀ ਠੋਕਰ ਨਹੀਂ ਖਾਵੋਂਗੇ ਤੇ ਨਾਂ ਹੀ ਕਦੇ ਡਿੱਗੋਂਗੇ।
ਇਬਰਾਨੀਆਂ 3:1
ਯਿਸੂ ਮੂਸਾ ਨਾਲੋਂ ਵਡੇਰਾ ਹੈ ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
੧ ਪਤਰਸ 2:21
ਇਹੀ ਹੈ ਜਿਸ ਲਈ ਤੁਹਾਨੂੰ ਪਰਮੇਸ਼ੁਰ ਵੱਲੋਂ ਸੱਦਾ ਮਿਲਿਆ ਸੀ। ਮਸੀਹ ਨੇ ਵੀ ਤੁਹਾਡੀ ਖਾਤਿਰ ਦੁੱਖ ਝੱਲਿਆ, ਅਤੇ ਅਜਿਹਾ ਕਰਕੇ ਉਸ ਨੇ ਤੁਹਾਡੇ ਲਈ ਆਪਣੇ ਪਦ ਚਿਨ੍ਹਾਂ ਉੱਤੇ ਚੱਲਣ ਲਈ ਇੱਕ ਮਿਸਾਲ ਕਾਇਮ ਕੀਤੀ ਹੈ।
੧ ਪਤਰਸ 2:9
ਪਰ ਤੁਸੀਂ ਪਰਮੇਸ਼ੁਰ ਦੇ ਚੁਣੇ ਹੋਏ ਲੋਕ ਹੋ, ਰਾਜੇ ਦੇ ਜਾਜਕ ਅਤੇ ਇੱਕ ਪਵਿੱਤਰ ਕੌਮ ਹੋ। ਤੁਸੀਂ ਪਰਮੇਸ਼ੁਰ ਦੇ ਆਪਣੇ ਲੋਕ ਹੋ। ਤੁਸੀਂ ਉਸ ਦੁਆਰਾ ਲੋਕਾਂ ਨੂੰ ਉਸਦੀਆਂ ਹੈਰਾਨਕੁਨ ਕਰਨੀਆਂ ਬਾਰੇ ਦੱਸਣ ਲਈ ਚੁਣੇ ਗਏ ਹੋ। ਉਸ ਨੇ ਤੁਹਾਨੂੰ ਹਨੇਰੇ ਵਿੱਚੋਂ ਕੱਢ ਕੇ ਆਪਣੀ ਮਹਾਨ ਰੋਸ਼ਨੀ ਵੱਲ ਬੁਲਾਇਆ ਹੈ।
੨ ਤਿਮੋਥਿਉਸ 1:9
ਪਰਮੇਸ਼ੁਰ ਨੇ ਸਾਨੂੰ ਬਚਾਇਆ ਅਤੇ ਸਾਨੂੰ ਆਪਣੇ ਪਵਿੱਤਰ ਲੋਕ ਬਣਾਇਆ। ਇਹ ਇਸ ਲਈ ਨਹੀਂ ਕਿ ਅਸੀਂ ਕੁਝ ਕੀਤਾ ਹੈ ਬਲਕਿ ਇਹ ਉਸ ਦੇ ਆਪਣੇ ਇਰਾਦੇ ਅਤੇ ਕਿਰਪਾ ਕਾਰਣ ਹੋਇਆ ਹੈ। ਇਹ ਕਿਰਪਾ ਸਾਨੂੰ ਦੁਨੀਆਂ ਦੇ ਮੁੱਢੋਂ ਮਸੀਹ ਯਿਸੂ ਰਾਹੀਂ ਪ੍ਰਦਾਨ ਕੀਤੀ ਗਈ ਹੈ।
੨ ਥੱਸਲੁਨੀਕੀਆਂ 2:14
ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ
੧ ਥੱਸਲੁਨੀਕੀਆਂ 2:12
ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।
ਕੁਲੁੱਸੀਆਂ 1:21
ਅਤੀਤ ਵਿੱਚ, ਤੁਸੀਂ ਪਰਮੇਸ਼ੁਰ ਤੋਂ ਬਹੁਤ ਦੂਰ ਸੀ। ਤੁਸੀਂ ਆਪਣੇ ਮਨਾਂ ਅਤੇ ਆਪਣੇ ਦਿਲਾਂ ਵਿੱਚ ਵੀ ਉਸ ਦੇ ਦੁਸ਼ਮਣ ਸੀ। ਤੁਹਾਡੀਆਂ ਬਦਕਾਰੀਆਂ ਨੇ ਸਾਬਤ ਕਰ ਦਿੱਤਾ ਕਿ ਇਹ ਸੱਚ ਸੀ।
ਕੁਲੁੱਸੀਆਂ 1:6
ਜਿਹੜੀ ਖੁਸ਼ਖਬਰੀ ਤੁਹਾਨੂੰ ਕਹੀ ਗਈ ਸੀ ਫ਼ਲ ਦੇ ਰਹੀ ਹੈ ਅਤੇ ਸਾਰੀ ਦੁਨੀਆਂ ਵਿੱਚ ਵੱਧ ਰਹੀ ਹੈ। ਹੁਣ ਤੱਕ ਤੁਹਾਡੇ ਨਾਲ ਵੀ ਉਹੀ ਗੱਲ ਵਾਪਰੀ ਜਿਸ ਸਮੇਂ ਤੋਂ ਤੁਸੀਂ ਖੁਸ਼ਖਬਰੀ ਸੁਣੀ ਅਤੇ ਪਰਮੇਸ਼ੁਰ ਦੀ ਕਿਰਪਾ ਬਾਰੇ ਸੱਚਮੁੱਚ ਸਮਝ ਗਏ।
ਅਫ਼ਸੀਆਂ 1:11
ਮਸੀਹ ਵਿੱਚ ਸਾਨੂੰ ਪਰਮੇਸ਼ੁਰ ਦੇ ਲੋਕਾਂ ਵਿੱਚੋਂ ਚੁਣਿਆ ਗਿਆ ਸੀ। ਪਰਮੇਸ਼ੁਰ ਨੇ ਪਹਿਲਾਂ ਹੀ ਸਾਨੂੰ ਆਪਣੇ ਲੋਕ ਬਨਾਉਣ ਦੀ ਯੋਜਨਾ ਬਣਾਈ ਹੋਈ ਸੀ, ਕਿਉਂ ਕਿ ਇਹ ਪਰਮੇਸ਼ੁਰ ਦੀ ਇੱਛਾ ਸੀ। ਇਹ ਪਰਮੇਸ਼ੁਰ ਹੀ ਹੈ ਜੋ ਹਰ ਚੀਜ਼ ਨੂੰ ਆਪਣੀ ਇੱਛਾ ਅਤੇ ਫ਼ੈਸਲੇ ਨਾਲ ਰਜ਼ਾਮੰਦ ਕਰਾਉਂਦਾ ਹੈ।
ਗਲਾਤੀਆਂ 1:6
ਸਿਰਫ਼ ਇੱਕ ਖੁਸ਼ਖਬਰੀ ਹੀ ਸੱਚੀ ਹੈ ਥੋੜਾ ਸਮਾਂ ਪਹਿਲਾਂ, ਪਰਮੇਸ਼ੁਰ ਨੇ ਤੁਹਾਨੂੰ ਆਪਣੇ ਪੈਰੋਕਾਰ ਹੋਣ ਲਈ ਬੁਲਾਇਆ ਸੀ। ਪਰਮੇਸ਼ੁਰ ਨੇ ਤੁਹਾਨੂੰ ਮਸੀਹ ਦੀ ਕਿਰਪਾ ਰਾਹੀਂ ਸੱਦਿਆ। ਪਰ ਮੈਂ ਤੁਸਾਂ ਲੋਕਾਂ ਉੱਤੇ ਬੜਾ ਹੈਰਾਨ ਹਾਂ ਕਿਉਂ ਕਿ ਤੁਸੀਂ ਇੱਕ ਵੱਖਰੀ ਖੁਸ਼ਖਬਰੀ ਵੱਲ ਮੁੜ ਰਹੇ ਹੋ।
੧ ਕੁਰਿੰਥੀਆਂ 1:9
ਪਰਮੇਸ਼ੁਰ ਵਫ਼ਾਦਾਰ ਹੈ। ਉਸ ਨੇ ਤੁਹਾਨੂੰ ਯਿਸੂ ਮਸੀਹ, ਅਪਣੇ ਪੁੱਤਰ ਅਤੇ ਸਾਡੇ ਪ੍ਰਭੂ ਨਾਲ ਸਾਂਝੀਵਾਲ ਹੋਕੇ ਜਿਉਣ ਲਈ ਚੁਣਿਆ ਹੈ।
ਰੋਮੀਆਂ 9:24
ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ।
ਰੋਮੀਆਂ 8:28
ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਉਨ੍ਹਾਂ ਲੋਕਾਂ ਦੀ ਭਲਾਈ ਦੀਆਂ ਸਾਰੀਆਂ ਗੱਲਾਂ ਵਿੱਚ ਕੰਮ ਕਰਦਾ ਹੈ ਜੋ ਉਸ ਨੂੰ ਪਿਆਰ ਕਰਦੇ ਹਨ। ਇਹੀ ਉਹ ਲੋਕ ਹਨ ਜਿਹੜੇ ਪਰਮੇਸ਼ੁਰ ਡੀ ਯੋਜਨਾ ਮੁਤਾਬਕ ਸੱਦੇ ਗਏ ਹਨ।