Zechariah 1:20
ਯਹੋਵਾਹ ਨੇ ਮੈਨੂੰ ਚਾਰ ਕਾਮਿਆਂ ਦੇ ਦਰਸ਼ਨ ਕਰਵਾਏ।
Zechariah 1:20 in Other Translations
King James Version (KJV)
And the LORD shewed me four carpenters.
American Standard Version (ASV)
And Jehovah showed me four smiths.
Darby English Bible (DBY)
And Jehovah shewed me four craftsmen.
World English Bible (WEB)
Yahweh showed me four craftsmen.
Young's Literal Translation (YLT)
And Jehovah doth shew me four artizans.
| And the Lord | וַיַּרְאֵ֣נִי | wayyarʾēnî | va-yahr-A-nee |
| shewed | יְהוָ֔ה | yĕhwâ | yeh-VA |
| me four | אַרְבָּעָ֖ה | ʾarbāʿâ | ar-ba-AH |
| carpenters. | חָרָשִֽׁים׃ | ḥārāšîm | ha-ra-SHEEM |
Cross Reference
ਅਸਤਸਨਾ 33:25
ਤੇਰੇ ਦਰਾ ਉੱਤੇ ਲੋਹੇ ਅਤੇ ਤਾਂਬੇ ਦੇ ਜਿੰਦਰੇ ਹੋਣਗੇ। ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।”
ਜ਼ਿਕਰ ਯਾਹ 10:3
ਯੋਹਵਾਹ ਆਖਦਾ ਹੈ, “ਮੈਂ ਆਜੜੀਆਂ ਤੇ ਬੜਾ ਖਫ਼ਾ ਹਾਂ। ਜੋ ਕੁਝ ਵੀ ਮੇਰੀ ਭੇਡਾਂ (ਉੱਮਤ) ਤੇ ਵਾਪਰਦਾ ਹੈ ਮੈਂ ਉਸਦਾ ਦੋਸ਼ੀ ਉਨ੍ਹਾਂ ਨੂੰ ਠਹਿਰਾਉਂਦਾ ਹਾਂ।” (ਯਹੂਦਾਹ ਦੇ ਲੋਕ ਪਰਮੇਸ਼ੁਰ ਦਾ ਇੱਜੜ ਹੈ) ਅਤੇ ਯਹੋਵਾਹ ਸਰਬ ਸ਼ਕਤੀਮਾਨ ਸੱਚਮੁੱਚ ਆਪਣੇ ਇੱਜੜ ਦੀ ਰੱਖਵਾਲੀ ਕਰਦਾ ਹੈ। ਉਹ ਆਪਣੇ ਇੱਜੜ ਦੀ ਉਵੇਂ ਹੀ ਦੇਖਭਾਲ ਕਰਦਾ ਹੈ ਜਿਵੇਂ ਇੱਕ ਸਿਪਾਹੀ ਆਪਣੇ ਸੋਹਣੇ ਜੰਗੀ ਘੋੜੇ ਦੀ।
ਜ਼ਿਕਰ ਯਾਹ 9:12
ਹੇ ਕੈਦੀਓ! ਤੁਸੀਂ ਘਰਾਂ ਨੂੰ ਜਾਓ! ਹੁਣ ਤੁਸੀਂ ਆਸਵੰਦ ਹੋ, ਮੈਂ ਤੁਹਾਨੂੰ ਦੱਸ ਰਿਹਾ ਹਾਂ ਕਿ ਮੈਂ ਤੁਹਾਡੇ ਵੱਲ ਮੁੜ ਰਿਹਾ ਹਾਂ।
ਮੀਕਾਹ 5:8
ਯਾਕੂਬ ਦੇ ਬਚੇ ਮਨੁੱਖ ਕੌਮਾਂ ਵਿੱਚਕਾਰ ਬਹੁਤੇ ਰਾਜਾਂ ਵਿੱਚ, ਜੰਗਲੀ ਜਾਨਵਰਾਂ ਵਿੱਚਕਾਰ ਬੱਬਰ-ਸ਼ੇਰ ਵਰਗੇ ਹੋਣਗੇ ਉਹ ਭੇਡਾਂ ਦੇ ਇੱਜੜਾਂ ਵਿੱਚ ਜੁਆਨ ਸ਼ੇਰ ਵਰਗੇ ਹੋਣਗੇ ਜਿਵੇਂ ਜੰਗਲ ’ਚ ਸ਼ੇਰ ਜਿੱਥੇ ਜਾਣਾ ਚਾਹੇ ਨਿਡਰ ਜਾਂਦਾ ਹੈ ਤੇ ਜੇਕਰ ਉਹ ਕਿਸੇ ਜਾਨਵਰ ਤੇ ਹਮਲਾ ਕਰੇ ਉਸਦਾ ਬਚਣਾ ਨਾਮੁਮਕਿਨ ਹੁੰਦਾ ਹੈ ਉਹ ਬਚੇ ਹੋਏ ਵੀ ਉਸ ਸ਼ੇਰ ਵਰਗੇ ਹੀ ਹੋਣਗੇ।
ਮੀਕਾਹ 5:5
ਸਭ ਪਾਸੇ ਸ਼ਾਂਤੀ ਹੋਵੇਗੀ। ਅੱਸ਼ੂਰੀ ਸੈਨਾ ਸਾਡੇ ਦੇਸ ਵਿੱਚ ਆਵੇਗੀ ਅਤੇ ਸਾਡੀਆਂ ਵੱਡੀਆਂ ਇਮਾਰਤਾਂ ਨੂੰ ਮਿੱਧ ਜਾਵੇਗੀ। ਪਰ ਇਸਰਾਏਲ ਦੇ ਹਾਕਮ ਉਨ੍ਹਾਂ ਨੂੰ ਸਤਾਉਣ ਲਈ ਸੱਤ ਆਜੜੀ ਅਤੇ ਅੱਠ ਆਗੂ ਚੁਨਣਗੇ।
ਅਬਦ ਯਾਹ 1:21
ਛੁਡਾਏ ਗਏ ਸੀਯੋਨ ਪਰਬਤ ਉੱਪਰ ਜਾਣਗੇ ਤਾਂ ਜੋ ਏਸਾਓ ਦੇ ਪਰਬਤ ਉੱਪਰ ਰਹਿੰਦੇ ਲੋਕਾਂ ਉੱਪਰ ਸ਼ਾਸਨ ਕਰ ਸੱਕਣਾ ਅਤੇ ਰਾਜ ਯਹੋਵਾਹ ਦਾ ਹੋ ਜਾਵੇਗਾ।
ਯਸਈਆਹ 54:15
ਮੇਰੀਆਂ ਫ਼ੌਜਾਂ ਵਿੱਚੋਂ ਕੋਈ ਵੀ ਤੇਰੇ ਵਿਰੁੱਧ ਨਹੀਂ ਲੜੇਗੀ। ਤੇ ਜੇ ਕੋਈ ਫ਼ੌਜ ਤੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕਰਦੀ ਹੈ, ਤਾਂ ਤੂੰ ਉਸ ਫ਼ੌਜ ਨੂੰ ਹਰਾ ਦੇਵੇਂਗੀ।
ਨਹਮਿਆਹ 9:27
ਸੋ ਤੂੰ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾ ਦੇ ਹੱਖੀ ਪਾ ਦਿੱਤਾ। ਵੈਰੀਆਂ ਨੇ ਉਨ੍ਹਾਂ ਨੂੰ ਬਹੁਤ ਸਤਾਇਆ ਜਦੋਂ ਬਿਪਤਾ ਪਈ ਤਾਂ ਸਾਡੇ ਪੁਰਖਿਆਂ ਨੇ ਤੈਨੂੰ ਪੁਕਾਰਿਆ ਤੇ ਤੂੰ ਅਕਾਸ਼ ’ਚ ਉਨ੍ਹਾਂ ਦੀ ਪੁਕਾਰ ਸੁਣੀ। ਤੂੰ ਬਹੁਤ ਦਿਆਲੂ ਹੈਂ ਆਪਣੀ ਦਿਆਲਤਾ ਕਾਰਣ ਤੂੰ ਲੋਕਾਂ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਫੇਰ ਇਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੀ ਸ਼ਕਤੀ ਤੋਂ ਬਚਾਇਆ।
੧ ਸਮੋਈਲ 12:11
“ਫ਼ਿਰ ਯਹੋਵਾਹ ਨੇ ਯਰੁੱਬਆਲ, ਬਦਾਨ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਡੇ ਚਾਰੋ ਤਰਫ਼ ਜਿਹੜੇ ਤੁਹਾਡੇ ਦੁਸ਼ਮਣ ਸਨ ਉਨ੍ਹਾਂ ਤੋਂ ਨਿਜਾਤ ਦਿਵਾਈ। ਤਾਂ ਫ਼ਿਰ ਤੁਸੀਂ ਸੁੱਖ ਨਾਲ ਵਸ ਗਏ।
ਕਜ਼ਾૃ 11:18
“ਫ਼ੇਰ ਇਸਰਾਏਲ ਦੇ ਲੋਕ ਮਾਰੂਥਲ ਵਿੱਚੋਂ ਹੋਕੇ ਅਤ ਅਦੋਮ ਦੀ ਧਰਤੀ ਅਤੇ ਮੋਆਬ ਦੀ ਧਰਤੀ ਦੇ ਕਿਨਾਰਿਆਂ ਦੁਆਲਿਉਂ ਦੀ ਲੰਘੇ। ਉਨ੍ਹਾਂ ਨੇ ਮੋਆਬ ਦੀ ਧਰਤੀ ਦੇ ਪੂਰਬ ਵੱਲ ਸਫ਼ਰ ਕੀਤਾ। ਉਨ੍ਹਾਂ ਨੇ ਅਰਨੋਨ ਨਦੀ ਦੇ ਦੂਸਰੇ ਪਾਸੇ ਮੋਆਬ ਦੀ ਧਰਤੀ ਦੀ ਸਰਹੱਦ ਉੱਤੇ ਆਪਣਾ ਡੇਰਾ ਲਾ ਲਿਆ। ਉਨ੍ਹਾਂ ਨੇ ਮੋਆਬ ਦੀ ਧਰਤੀ ਦੀ ਸਰਹੱਦ ਪਾਰ ਨਹੀਂ ਕੀਤੀ ਸੀ।
ਕਜ਼ਾૃ 11:16
ਜਦੋਂ ਇਸਰਾਏਲ ਦੇ ਲੋਕ ਮਿਸਰ ਦੀ ਧਰਤੀ ਤੋਂ ਬਾਹਰ ਆਏ, ਤਾਂ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਚੱਲੇ ਗਏ। ਇਸਰਾਏਲ ਦੇ ਲੋਕ ਲਾਲ ਸਾਗਰ ਵਿੱਚ ਚੱਲੇ ਗਏ। ਫ਼ੇਰ ਉਹ ਕਾਦੇਸ਼ ਨੂੰ ਚੱਲੇ ਗਏ।
ਜ਼ਿਕਰ ਯਾਹ 12:2
“ਵੇਖ, ਮੈਂ ਯਰੂਸ਼ਲਮ ਨੂੰ ਉਸ ਦੇ ਆਸ-ਪਾਸ ਦੇ ਰਾਜਾਂ ਲਈ ਜ਼ਹਿਰ ਦੇ ਪਿਆਲੇ ਵਾਂਗ ਬਣਾਵਾਂਗਾ। ਕੌਮਾਂ ਆਉਣਗੀਆਂ ਅਤੇ ਉਸ ਸ਼ਹਿਰ ਤੇ ਹਮਲਾ ਕਰਨਗੀਆਂ ਅਤੇ ਸਾਰੇ ਦਾ ਸਾਰਾ ਯਹੂਦਾਹ ਇਹ ਫਾਹੀ ਵਿੱਚ ਆ ਜਾਵੇਗਾ।