Zechariah 1:5
ਪਰਮੇਸ਼ੁਰ ਨੇ ਆਖਿਆ, “ਤੁਹਾਡੇ ਪੁਰਖੇ ਖਤਮ ਹੋ ਗਏ ਅਤੇ ਨਬੀ ਵੀ ਸਦੀਵ ਜਿਉਂਦੇ ਨਾ ਰਹਿਣਗੇ।
Zechariah 1:5 in Other Translations
King James Version (KJV)
Your fathers, where are they? and the prophets, do they live for ever?
American Standard Version (ASV)
Your fathers, where are they? and the prophets, do they live for ever?
Bible in Basic English (BBE)
Your fathers, where are they? and the prophets, do they go on living for ever?
Darby English Bible (DBY)
Your fathers, where are they? and the prophets, do they live for ever?
World English Bible (WEB)
Your fathers, where are they? And the prophets, do they live forever?
Young's Literal Translation (YLT)
Your fathers -- where `are' they? And the prophets -- to the age do they live?
| Your fathers, | אֲבֽוֹתֵיכֶ֖ם | ʾăbôtêkem | uh-voh-tay-HEM |
| where | אַיֵּה | ʾayyē | ah-YAY |
| are they? | הֵ֑ם | hēm | hame |
| prophets, the and | וְהַ֨נְּבִאִ֔ים | wĕhannĕbiʾîm | veh-HA-neh-vee-EEM |
| do they live | הַלְעוֹלָ֖ם | halʿôlām | hahl-oh-LAHM |
| for ever? | יִֽחְיֽוּ׃ | yiḥĕyû | YEE-heh-YOO |
Cross Reference
ਅੱਯੂਬ 14:10
ਪਰ ਜਦੋਂ ਆਦਮੀ ਮਰ ਜਾਂਦਾ, ਉਹ ਖਤਮ ਹੋ ਜਾਂਦਾ ਹੈ! ਜਦੋਂ ਆਦਮੀ ਮਰ ਜਾਂਦਾ, ਉਹ ਤੁਰ ਜਾਂਦਾ ਹੈ।
ਇਬਰਾਨੀਆਂ 9:27
ਹਰ ਵਿਅਕਤੀ ਨੇ ਇੱਕ ਹੀ ਵਾਰ ਮਰਨਾ ਹੁੰਦਾ ਹੈ। ਜਦੋਂ ਕੋਈ ਵਿਅਕਤੀ ਮਰਦਾ ਹੈ ਤਾਂ ਉਹ ਪਰੱਖਿਆ ਜਾਂਦਾ ਹੈ।
ਇਬਰਾਨੀਆਂ 7:23
ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।
ਰਸੂਲਾਂ ਦੇ ਕਰਤੱਬ 13:36
“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।
ਯੂਹੰਨਾ 8:52
ਯਹੂਦੀਆਂ ਨੇ ਯਿਸੂ ਨੂੰ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਤੇਰੇ ਅੰਦਰ ਇੱਕ ਭੂਤ ਹੈ। ਇੱਥੋਂ ਤੱਕ ਕਿ ਅਬਰਾਹਾਮ ਅਤੇ ਦੂਸਰੇ ਨਬੀ ਵੀ ਮਰ ਗਏ ਪਰ ਤੂੰ ਕਹਿੰਨਾ ਕਿ ਜੇਕਰ ਕੋਈ ਮੇਰੇ ਉਪਦੇਸ਼ ਦਾ ਅਨੁਸਰਣ ਕਰਦਾ ਉਹ ਸਦੀਪਕ ਜੀਵਨ ਪਾਵੇਗਾ। ‘ਉਹ ਕਦੇ ਵੀ ਨਹੀਂ ਮਰੇਗਾ।’
ਵਾਈਜ਼ 12:7
ਅਤੇ ਉਹ ਧਰਤੀ ਧੂੜ ਵਿੱਚ ਵਾਪਸ ਚੱਲਿਆ ਜਾਵੇ, ਜਿਸ ਵਿੱਚੋਂ ਉਹ ਆਇਆ, ਅਤੇ ਉਸ ਦੇ ਸਾਹ ਪਰਮੇਸ਼ੁਰ ਕੋਲ ਪਰਤ ਜਾਣ, ਜਿਸਨੇ ਇਸ ਨੂੰ ਦਿੱਤਾ।
ਵਾਈਜ਼ 12:5
ਤੁਹਾਨੂੰ ਉੱਚੀਆਂ ਥਾਵਾਂ ਤੋਂ ਡਰ ਲੱਗੇਗਾ। ਤੁਸੀਂ ਰਸਤੇ ਦੀ ਛੋਟੀ ਜਿਹੀ ਚੀਜ਼ ਤੋਂ ਵੀ ਠੇਡਾ ਖਾਕੇ ਡਿਗਣ ਤੋਂ ਵੀ ਡਰੋਗੇ। ਤੁਹਾਡੇ ਵਾਲ ਅਖਰੋਟ ਦੇ ਫੁੱਲਾਂ ਵਾਂਗ ਸਫੇਦ ਹੋ ਜਾਣਗੇ। ਚੱਲਣ ਵੇਲੇ ਘਾਹ ਦੇ ਟਿੱਡੇ ਵਾਂਗ ਆਪਣੇ-ਆਪ ਨੂੰ ਘਸੀਟੋਁਗੇ ਅਤੇ ਤੁਹਾਡੀਆਂ ਇੱਛਾਵਾਂ ਹੋਰ ਵੱਧੇਰੇ ਨਹੀਂ ਉਕਸਾਉਂਦੀਆਂ। ਤਾਂ ਆਦਮੀ ਆਪਣੇ ਸਦੀਵੀ ਘਰ ਵੱਲ ਜਾ ਰਿਹਾ। ਜਦੋਂ ਕਿ ਤੁਹਾਡੀ ਲਾਸ਼ ਨੂੰ ਚੁੱਕਣ ਵਾਲੇ ਲੋਕ ਗਲੀਆਂ ਵਿੱਚ ਇਕੱਠੇ ਹੋ ਜਾਣਗੇ ਜਦੋਂ ਉਹ ਤੁਹਾਡੀ ਲਾਸ਼ ਨੂੰ ਤੁਹਾਡੀ ਕਬਰ ਵੱਲ ਲੈ ਜਾਣਗੇ।
ਵਾਈਜ਼ 9:1
ਕੀ ਮੌਤ ਠੀਕ ਹੈ? ਮੈਂ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਬੜੇ ਧਿਆਨ ਨਾਲ ਸੋਚਿਆ। ਮੈਂ ਦੇਖਿਆ ਕਿ ਧਰਮੀ ਅਤੇ ਸਿਆਣੇ ਲੋਕ, ਅਤੇ ਜੋ ਕੁਝ ਵੀ ਜੋ ਉਹ ਕਰਦੇ ਹਨ। ਪਰਮੇਸ਼ੁਰ ਦੁਆਰਾ ਨਿਯੰਤ੍ਰਿਤ ਹੁੰਦਾ। ਲੋਕ ਨਹੀਂ ਜਾਣਦੇ ਕਿ ਉਨ੍ਹਾਂ ਨੂੰ ਪਿਆਰ ਮਿਲੇਗਾ ਜਾਂ ਨਫਰਤ। ਜੋ ਕੁਝ ਵੀ ਉਨ੍ਹਾਂ ਦੇ ਸਾਹਮਣੇ ਹੈ, ਉਹ ਨਹੀਂ ਜਾਣਦੇ।
ਵਾਈਜ਼ 1:4
ਚੀਜ਼ਾਂ ਕਦੇ ਨਹੀਂ ਬਦਲਦੀਆਂ ਇੱਕ ਪੀੜੀ ਜਾਂਦੀ ਹੈ ਅਤੇ ਦੂਸਰੀ ਪੀੜੀ ਆ ਜਾਂਦੀ ਹੈ, ਪਰ ਧਰਤੀ ਹਮੇਸ਼ਾ ਰਹਿੰਦੀ ਹੈ।
ਜ਼ਬੂਰ 90:10
ਇਹ ਹੋ ਸੱਕਦਾ ਹੈ, ਕਿ ਅਸੀਂ 70 ਸਾਲਾਂ ਤੱਕ ਜੀਵੀਏ। ਜੇ ਅਸੀਂ ਹਾਲੇ ਵੀ ਤਕੜੇ ਹਾਂ, ਤਾਂ ਇਹ ਉਮਰ 80 ਸਾਲਾ ਹੋ ਸੱਕਦੀਆਂ ਹਨ। ਸਾਡੀਆਂ ਜ਼ਿੰਦਗੀਆਂ ਸਖਤ ਮਿਹਨਤ ਅਤੇ ਵਿਅਰਥ ਪ੍ਰਾਪਤੀਆਂ ਨਾਲ ਭਰਪੂਰ ਹਨ। ਫ਼ਿਰ ਅਚਾਨਕ, ਸਾਡੀਆਂ ਜ਼ਿੰਦਗੀਆਂ ਖਤਮ ਹੋ ਜਾਂਦੀਆਂ ਹਨ ਅਤੇ ਅਸੀਂ ਦੂਰ ਉੱਡ ਜਾਂਦੇ ਹਾਂ।
੨ ਪਤਰਸ 3:2
ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹੜੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।