ਰਸੂਲਾਂ ਦੇ ਕਰਤੱਬ 15:13
ਜਦੋਂ ਪੌਲੁਸ ਅਤੇ ਬਰਨਬਾਸ ਬੋਲ ਹਟੇ ਤਾਂ ਯਾਕੂਬ ਅੱਗੋ ਕਹਿਣ ਲੱਗਾ, “ਮੇਰੇ ਭਰਾਵੋ। ਮੇਰੀ ਗੱਲ ਸੁਣੋ।
And | Μετὰ | meta | may-TA |
after | δὲ | de | thay |
τὸ | to | toh | |
they had held peace, | σιγῆσαι | sigēsai | see-GAY-say |
their | αὐτοὺς | autous | af-TOOS |
James | ἀπεκρίθη | apekrithē | ah-pay-KREE-thay |
answered, | Ἰάκωβος | iakōbos | ee-AH-koh-vose |
saying, | λέγων, | legōn | LAY-gone |
Men | Ἄνδρες | andres | AN-thrase |
and brethren, | ἀδελφοί | adelphoi | ah-thale-FOO |
hearken | ἀκούσατέ | akousate | ah-KOO-sa-TAY |
unto me: | μου | mou | moo |
Cross Reference
ਰਸੂਲਾਂ ਦੇ ਕਰਤੱਬ 12:17
ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦੀ ਮਦਦ ਕੀਤੀ। ਉਸ ਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚੱਲਿਆ ਗਿਆ।
ਯਾਕੂਬ 1:19
ਸੁਣਨਾ ਅਤੇ ਮੰਨਣਾ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।
ਯਾਕੂਬ 1:1
ਇਹ ਪੱਤਰ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੇ ਸੇਵਕ ਯਾਕੂਬ ਵੱਲੋਂ, ਦੁਨੀਆਂ ਵਿੱਚ ਹਰ ਥਾਂ ਖਿੱਲਰੇ ਹੋਏ ਪਰਮੇਸ਼ੁਰ ਦੇ ਲੋਕਾਂ ਨੂੰ ਲਿਖਿਆ ਗਿਆ ਹੈ; ਸ਼ੁਭਕਾਮਨਾਵਾਂ।
ਗਲਾਤੀਆਂ 2:12
ਇਹ ਉਦੋਂ ਹੋਇਆ ਜਦੋਂ ਪਤਰਸ ਪਹਿਲਾਂ ਪਹਿਲਾਂ ਅੰਤਾਕਿਯਾ ਵਿੱਚ ਆਇਆ। ਉਸ ਨੇ ਗੈਰ ਯਹੂਦੀ ਲੋਕਾਂ ਨਾਲ ਦੋਸਤੀ ਕੀਤੀ ਅਤੇ ਭੋਜਨ ਸਾਂਝਾ ਕੀਤਾ। ਪਰ ਫ਼ੇਰ ਕੁਝ ਯਹੂਦੀ ਲੋਕ ਯਾਕੂਬ ਵੱਲੋਂ ਆਏ। ਜਦੋਂ ਇਹ ਯਹੂਦੀ ਆਏ ਤਾਂ ਪਤਰਸ ਨੇ ਗੈਰ ਯਹੂਦੀਆਂ ਨਾਲ ਖਾਣਾ ਛੱਡ ਦਿੱਤਾ। ਪਤਰਸ ਨੇ ਆਪਣੇ ਆਪ ਨੂੰ ਗੈਰ ਯਹੂਦੀਆਂ ਤੋਂ ਵੱਖ ਕਰ ਲਿਆ। ਉਹ ਉਨ੍ਹਾਂ ਯਹੂਦੀਆਂ ਤੋਂ ਡਰਦਾ ਸੀ ਜਿਹੜੇ ਇਸ ਗੱਲ ਵਿੱਚ ਵਿਸ਼ਵਾਸ ਕਰਦੇ ਸਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਾਹੀਦੀ ਹੈ।
ਗਲਾਤੀਆਂ 2:9
ਯਾਕੂਬ ਪਤਰਸ ਅਤੇ ਯੂਹੰਨਾ ਆਗੂ ਦਿਖਾਈ ਦਿੰਦੇ ਸਨ। ਉਨ੍ਹਾਂ ਨੇ ਵੇਖਿਆ ਕਿ ਪਰਮੇਸ਼ੁਰ ਨੇ ਮੇਰੇ ਤੇ ਵੀ ਇਹ ਵਿਸ਼ੇਸ਼ ਕਿਰਪਾ ਕੀਤੀ ਹੈ। ਇਸ ਲਈ ਉਨ੍ਹਾਂ ਨੇ ਮੈਨੂੰ ਅਤੇ ਬਰਨਬਾਸ ਨੂੰ ਪ੍ਰਵਾਨ ਕਰ ਲਿਆ। ਪਤਰਸ ਯਾਕੂਬ ਅਤੇ ਯੂਹੰਨਾ ਨੇ ਆਖਿਆ, “ਪੌਲੁਸ ਤੇ ਬਰਨਾਬਸ ਅਸੀਂ ਇਹ ਮੰਨਦੇ ਹਾਂ ਕਿ ਤੁਸੀਂ ਉਨ੍ਹਾਂ ਲੋਕਾਂ ਕੋਲ ਜਾਓ ਜਿਹੜੇ ਯਹੂਦੀ ਨਹੀਂ ਹਨ। ਅਸੀਂ ਯਹੂਦੀਆਂ ਕੋਲ ਜਾਵਾਂਗੇ।”
ਗਲਾਤੀਆਂ 1:19
ਮੈਂ ਯਿਸੂ ਦੇ ਭਰਾ ਯਾਕੂਬ ਤੋਂ ਬਿਨਾ ਕਿਸੇ ਹੋਰ ਰਸੂਲ ਨੂੰ ਨਹੀਂ ਮਿਲਿਆ।
੧ ਕੁਰਿੰਥੀਆਂ 14:30
ਅਤੇ ਜੇ ਪਰਮੇਸ਼ੁਰ ਵੱਲੋਂ ਕਿਸੇ ਦੂਸਰੇ ਨੂੰ ਸੰਦੇਸ਼ ਪ੍ਰਾਪਤ ਹੁੰਦਾ ਹੈ ਜਿਹੜਾ ਕਿ ਉੱਥੇ ਬੈਠਾ ਹੈ, ਤਾਂ ਪਹਿਲਾਂ ਬੋਲ ਰਹੇ ਬੰਦੇ ਨੂੰ ਰੁਕ ਜਾਣਾ ਚਾਹੀਦਾ ਹੈ।
ਰਸੂਲਾਂ ਦੇ ਕਰਤੱਬ 22:1
ਪੌਲੁਸ ਦਾ ਲੋਕਾਂ ਵਿੱਚ ਬੋਲਣਾ ਪੌਲੁਸ ਨੇ ਆਖਿਆ, “ਹੇ ਮੇਰੇ ਭਰਾਵੋ, ਅਤੇ ਮੇਰੇ ਪਿਤਾਓ, ਮੈਨੂੰ ਸੁਣੋ, ਜਦੋਂ ਕਿ ਮੈਂ ਤੁਹਾਡੇ ਅੱਗੇ ਆਪਣੀ ਸਫ਼ਾਈ ਪੇਸ਼ ਕਰਾਂਗਾ।”
ਰਸੂਲਾਂ ਦੇ ਕਰਤੱਬ 21:18
ਅਗਲੇ ਦਿਨ ਪੌਲੁਸ ਸਾਡੇ ਨਾਲ ਯਾਕੂਬ ਨੂੰ ਮਿਲਣ ਗਿਆ। ਸਾਰੇ ਵਡੇਰੇ (ਕਲੀਸਿਯਾ ਦੇ ਆਗੂ) ਉੱਥੇ ਹੀ ਸਨ।
ਰਸੂਲਾਂ ਦੇ ਕਰਤੱਬ 7:2
ਇਸਤੀਫ਼ਾਨ ਨੇ ਜਵਾਬ ਦਿੱਤਾ, “ਹੇ ਮੇਰੇ ਯਹੂਦੀ ਪਿਤਰੋ ਅਤੇ ਭਰਾਵੋ ਸੁਣੋ। ਸਾਡੇ ਪਿਤਾ ਅਬਰਾਹਾਮ ਨੂੰ ਹਾਰਾਨ ਵਿੱਚ ਵੱਸਣ ਤੋਂ ਪਹਿਲਾਂ ਜਦ ਉਹ ਮਸੋਪੋਤਾਮਿਯਾ ਵਿੱਚ ਸੀ, ਤਾਂ ਇੱਕ ਮਹਿਮਾਮਈ ਪਰਮੇਸ਼ੁਰ ਵਿਖਲਾਈ ਦਿੱਤਾ।
ਰਸੂਲਾਂ ਦੇ ਕਰਤੱਬ 2:29
“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
ਰਸੂਲਾਂ ਦੇ ਕਰਤੱਬ 2:22
“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।
ਰਸੂਲਾਂ ਦੇ ਕਰਤੱਬ 2:14
ਪਤਰਸ ਨੇ ਲੋਕਾਂ ਨੂੰ ਕਿਹਾ ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ।
ਮਰਕੁਸ 15:40
ਕੁਝ ਔਰਤਾਂ ਥੋੜੀ ਦੂਰੀ ਤੇ ਖੜ੍ਹੀਆਂ ਇਹ ਵੇਖ ਰਹੀਆਂ ਸਨ। ਉਨ੍ਹਾਂ ਵਿੱਚ ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਅਤੇ ਯੋਸੇਸ ਦੀ ਮਾਂ ਮਰਿਯਮ ਸਨ ਯਾਕੂਬ ਛੋਟਾ ਪੁੱਤਰ ਸੀ।