ਰਸੂਲਾਂ ਦੇ ਕਰਤੱਬ 6:6
ਫ਼ੇਰ ਉਹ ਇਨ੍ਹਾਂ ਸੱਤਾਂ ਆਦਮੀਆਂ ਨੂੰ ਰਸੂਲਾਂ ਸਾਹਮਣੇ ਲਿਆਏ। ਰਸੂਲਾਂ ਨੇ ਪ੍ਰਾਰਥਨਾ ਕੀਤੀ ਅਤੇ ਉਨ੍ਹਾਂ ਉੱਤੇ ਆਪਣੇ ਹੱਥ ਰੱਖੇ।
Whom | οὓς | hous | oos |
they set | ἔστησαν | estēsan | A-stay-sahn |
before | ἐνώπιον | enōpion | ane-OH-pee-one |
the | τῶν | tōn | tone |
apostles: | ἀποστόλων | apostolōn | ah-poh-STOH-lone |
and | καὶ | kai | kay |
prayed, had they when | προσευξάμενοι | proseuxamenoi | prose-afe-KSA-may-noo |
they laid | ἐπέθηκαν | epethēkan | ape-A-thay-kahn |
on hands their | αὐτοῖς | autois | af-TOOS |
τὰς | tas | tahs | |
them. | χεῖρας | cheiras | HEE-rahs |
Cross Reference
ਰਸੂਲਾਂ ਦੇ ਕਰਤੱਬ 1:24
ਉਨ੍ਹਾਂ ਨੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ, ਤੂੰ ਹਰੇਕ ਦੇ ਦਿਲ ਨੂੰ ਜਾਣਦਾ ਹੈਂ ਇਸ ਲਈ ਸਾਨੂੰ ਵਿਖਾ ਕਿ ਇਨ੍ਹਾਂ ਦੋਹਾਂ ਵਿੱਚੋਂ ਇਸ ਕੰਮ ਵਾਸਤੇ ਤੂੰ ਕਿਸ ਨੂੰ ਚੁਣਿਆ ਹੈ। ਯਹੂਦਾ ਨੇ ਇਹ ਕੰਮ ਛੱਡ ਦਿੱਤਾ ਅਤੇ ਉਸ ਥਾਵੇਂ ਚੱਲਿਆ ਗਿਆ ਜਿੱਥੇੋਂ ਦਾ ਉਹ ਸੀ। ਹੇ ਪਰਮੇਸ਼ੁਰ, ਤੂੰ ਵਿਖਾ ਕਿ ਉਸਦੀ ਰਸੂਲ ਵਾਲੀ ਜਗ਼੍ਹਾ ਕਿਸ ਨੂੰ ਲੈਣੀ ਚਾਹੀਦੀ ਹੈ।”
ਰਸੂਲਾਂ ਦੇ ਕਰਤੱਬ 8:17
ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
੧ ਤਿਮੋਥਿਉਸ 4:14
ਜਿਹੜੀ ਦਾਤ ਤੁਹਾਡੇ ਕੋਲ ਹੈ ਉਸਦੀ ਵਰਤੋਂ ਕਰਨੀ ਚੇਤੇ ਰੱਖੋ। ਇਹ ਦਾਤ ਤੁਹਾਨੂੰ ਅਗੰਮੀ ਵਾਕ ਦੁਆਰਾ ਦਿੱਤੀ ਗਈ ਸੀ, ਜਦੋਂ ਬਜ਼ੁਰਗਾਂ ਨੇ ਤੁਹਾਡੇ ਉੱਤੇ ਆਪਣਾ ਹੱਥ ਰੱਖਿਆ ਸੀ।
੨ ਤਿਮੋਥਿਉਸ 1:6
ਇਸੇ ਲਈ ਮੈਂ ਚਾਹੁੰਨਾ ਕਿ ਤੁਸੀਂ ਉਸ ਦਾਤ ਨੂੰ ਚੇਤੇ ਕਰੋ ਜਿਹੜੀ ਤੁਹਾਨੂੰ ਪਰਮੇਸ਼ੁਰ ਨੇ ਬਖਸ਼ੀ ਸੀ। ਪਰਮੇਸ਼ੁਰ ਨੇ ਇਹ ਦਾਤ ਤੁਹਾਨੂੰ ਉਦੋਂ ਬਖਸ਼ੀ ਸੀ ਜਦੋਂ ਮੈਂ ਤੁਹਾਡੇ ਤੇ ਆਪਣੇ ਹੱਥ ਰੱਖੇ ਸਨ। ਹੁਣ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਦਾਤ ਦੀ ਵਰਤੋਂ ਕਰੋ ਅਤੇ ਇਸ ਨੂੰ ਉਸੇ ਤਰ੍ਹਾਂ ਪ੍ਰਫ਼ੁੱਲਤ ਹੋਣ ਦਿਉ ਜਿਵੇਂ ਅੱਗ ਦੀ ਚੰਗਿਆੜੀ ਲਾਟ ਬਣ ਜਾਂਦੀ ਹੈ।
ਰਸੂਲਾਂ ਦੇ ਕਰਤੱਬ 9:17
ਇਸ ਲਈ ਹਨਾਨਿਯਾਹ ਤੁਰ ਪਿਆ, ਅਤੇ ਯਹੂਦਾ ਦੇ ਘਰ ਗਿਆ। ਉਸ ਨੇ ਆਪਣਾ ਹੱਥ ਸੌਲੁਸ ਦੇ ਸਿਰ ਤੇ ਰੱਖਿਆ ਅਤੇ ਆਖਿਆ, “ਸੌਲੁਸ, ਮੇਰੇ ਭਰਾ, ਪ੍ਰਭੂ ਯਿਸੂ ਨੇ ਮੈਨੂੰ ਤੇਰੇ ਕੋਲ ਭੇਜਿਆ ਹੈ। ਉਹ ਉਹੀ ਹੈ ਜਿਸ ਨੂੰ ਤੂੰ ਆਉਂਦਿਆਂ ਹੋਇਆਂ ਰਸਤੇ ਵਿੱਚ ਡਿੱਠਾ ਸੀ ਉਹ ਯਿਸੂ ਹੀ ਸੀ। ਯਿਸੂ ਨੇ ਮੈਨੂੰ ਤੇਰੇ ਕੋਲ ਇਸ ਲਈ ਭੇਜਿਆ ਹੈ ਕਿ ਤੂੰ ਦੁਬਾਰਾ ਵੇਖ ਸੱਕੇਂ ਅਤੇ ਪਵਿੱਤਰ ਆਤਮਾ ਨਾਲ ਭਰਪੂਰ ਹੋਵੇ।”
ਰਸੂਲਾਂ ਦੇ ਕਰਤੱਬ 13:3
ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।
੧ ਤਿਮੋਥਿਉਸ 5:22
ਕਿਸੇ ਵਿਅਕਤੀ ਨੂੰ ਬਜ਼ੁਰਗ ਬਨਾਉਣ ਤੋਂ ਪਹਿਲਾਂ ਧਿਆਨ ਨਾਲ ਸੋਚੋ। ਹੋਰਾਂ ਲੋਕਾਂ ਦੇ ਪਾਪਾਂ ਦੇ ਭਾਗੀ ਨਾ ਬਣੋ। ਆਪਣੇ ਆਪ ਨੂੰ ਸ਼ੁੱਧ ਰੱਖੋ।
ਗਿਣਤੀ 8:10
ਲੇਵੀ ਲੋਕਾਂ ਨੂੰ ਯਹੋਵਾਹ ਦੇ ਸਮੂਹ ਦੇ ਸਾਹਮਣੇ ਲਿਆਉ। ਇਸਰਾਏਲ ਦੇ ਲੋਕ ਉਨ੍ਹਾਂ ਉੱਤੇ ਆਪਣੇ ਹੱਥ ਧਰਨਗੇ।
ਇਬਰਾਨੀਆਂ 6:2
ਉਸ ਸਮੇਂ, ਸਾਨੂੰ ਬਪਤਿਸਮੇ ਬਾਰੇ, ਲੋਕਾਂ ਉੱਤੇ ਹੱਥ ਰੱਖਣ ਦੇ ਖਾਸ ਵਿਖਾਵੇ ਬਾਰੇ, ਮੁਰਦਿਆਂ ਨੂੰ ਜਿਵਾਲੇ ਜਾਣ ਬਾਰੇ, ਅਤੇ ਸਦੀਵੀ ਨਿਆਂ ਬਾਰੇ ਸਿੱਖਾਇਆ ਗਿਆ ਸੀ। ਪਰ ਹੁਣ, ਸਾਨੂੰ ਅਗਾਹਾਂ ਹੋਰ ਵੱਧੇਰੇ ਪ੍ਰਪੱਕਤਾ ਦੇ ਉਪਦੇਸ਼ ਵੱਲ ਵੱਧਣਾ ਚਾਹੀਦਾ ਹੈ।