Amos 3:11
ਇਸ ਲਈ ਯਹੋਵਾਹ ਆਖਦਾ, “ਵੈਰੀ ਇਸ ਦੇਸ ਨੂੰ ਘੇਰ ਲਵੇਗਾ ਅਤੇ ਤੁਹਾਡੀ ਸ਼ਕਤੀ ਤੁਹਾਡੇ ਤੋਂ ਖੋਹ ਲਵੇਗਾ। ਉਹ ਤੁਹਾਡੇ ਮਹਿਲਾਂ ਵਿੱਚ ਲੁਕੇ ਹੋਏ ਖਜ਼ਾਨੇ ਖੋਹ ਲਵੇਗਾ।”
Amos 3:11 in Other Translations
King James Version (KJV)
Therefore thus saith the Lord GOD; An adversary there shall be even round about the land; and he shall bring down thy strength from thee, and thy palaces shall be spoiled.
American Standard Version (ASV)
Therefore thus saith the Lord Jehovah: An adversary `there shall be', even round about the land; and he shall bring down thy strength from thee, and thy palaces shall be plundered.
Bible in Basic English (BBE)
For this reason, says the Lord, an attacker will come, shutting in the land on every side; and your strength will come down and your great houses will be made waste.
Darby English Bible (DBY)
Therefore thus saith the Lord Jehovah: An adversary! -- even round about the land! And he shall bring down thy strength from thee, and thy palaces shall be pillaged.
World English Bible (WEB)
Therefore thus says the Lord Yahweh: "An adversary will overrun the land; And he will pull down your strongholds, And your fortresses will be plundered."
Young's Literal Translation (YLT)
Therefore, thus said the Lord Jehovah: An adversary -- and surrounding the land, And he hath brought down from thee thy strength, And spoiled have been thy palaces.
| Therefore | לָכֵ֗ן | lākēn | la-HANE |
| thus | כֹּ֤ה | kō | koh |
| saith | אָמַר֙ | ʾāmar | ah-MAHR |
| the Lord | אֲדֹנָ֣י | ʾădōnāy | uh-doh-NAI |
| God; | יְהוִ֔ה | yĕhwi | yeh-VEE |
| adversary An | צַ֖ר | ṣar | tsahr |
| there shall be even round about | וּסְבִ֣יב | ûsĕbîb | oo-seh-VEEV |
| land; the | הָאָ֑רֶץ | hāʾāreṣ | ha-AH-rets |
| and he shall bring down | וְהוֹרִ֤יד | wĕhôrîd | veh-hoh-REED |
| thy strength | מִמֵּךְ֙ | mimmēk | mee-make |
| from | עֻזֵּ֔ךְ | ʿuzzēk | oo-ZAKE |
| thee, and thy palaces | וְנָבֹ֖זּוּ | wĕnābōzzû | veh-na-VOH-zoo |
| shall be spoiled. | אַרְמְנוֹתָֽיִךְ׃ | ʾarmĕnôtāyik | ar-meh-noh-TA-yeek |
Cross Reference
ਆਮੋਸ 6:14
“ਪਰ ਹੇ ਇਸਰਾਏਲ! ਮੈਂ ਤੁਹਾਡੇ ਵਿਰੁੱਧ ਕੌਮ ਠਹਿਰਾਵਾਂਗਾ ਜਿਹੜੀ ਤੁਹਾਡੇ ਪੂਰੇ ਦੇਸ ਤੇ ਸੰਕਟ ਲਿਆਵੇਗੀ। ਉਹ ਤੁਹਾਨੂੰ ਹਮਾਬ ਦੇ ਰਸਤੇ ਤੋਂ ਲੈ ਕੇ ਅਰਬਾਹ ਤੀਕ ਸਤਾਵੇਗੀ।” ਸਰਬ ਸ਼ਕਤੀਮਾਨ ਯਹੋਵਾਹ ਪਰਮੇਸ਼ੁਰ ਨੇ ਇਉਂ ਆਖਿਆ।
ਆਮੋਸ 2:5
ਇਸ ਲਈ ਮੈਂ ਯਹੂਦਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਯਰੂਸ਼ਲਮ ਦੇ ਕਿਲਿਆਂ ਨੂੰ ਸਾੜ ਦੇਵੇਗੀ।”
੨ ਸਲਾਤੀਨ 18:9
ਅੱਸ਼ੂਰੀਆਂ ਦਾ ਸਾਮਰਿਯਾ ਤੇ ਕਬਜ਼ਾ ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਸਾਮਰਿਯਾ ਦੇ ਵਿਰੁੱਧ ਲੜਾਈ ਕੀਤੀ। ਉਸਦੀ ਫ਼ੌਜ ਨੇ ਸ਼ਹਿਰ ਨੂੰ ਘੇਰ ਲਿਆ। ਇਹ ਘਟਨਾ ਹਿਜ਼ਕੀਯਾਹ ਪਾਤਸ਼ਾਹ ਦੇ ਚੌਥੇ ਵਰ੍ਹੇ ਜਦ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦਾ ਸੱਤਵਾਂ ਵਰ੍ਹਾ ਸੀ, ਉਸ ਵਕਤ ਵਾਪਰੀ।
੨ ਸਲਾਤੀਨ 17:3
ਅੱਸ਼ੂਰ ਦੇ ਪਾਤਸ਼ਾਹ ਸ਼ਲਮਨਸਰ ਨੇ ਉਸ ਉੱਪਰ ਚੜ੍ਹਾਈ ਕੀਤੀ ਅਤੇ ਹੋਸ਼ੇਆ ਉਸਦਾ ਦਾਸ ਹੋ ਗਿਆ ਤਾਂ ਉਸ ਨੇ ਸ਼ਲਮਨਸਰ ਨੂੰ ਨਜ਼ਰ ਭੇਟ ਦਿੱਤੀ।
ਆਮੋਸ 6:8
ਯਹੋਵਾਹ ਮੇਰੇ ਪ੍ਰਭੂ ਨੇ ਆਪਣਾਂ ਨਾਉਂ ਵਰਤ ਕੇ ਸੌਂਹ ਖਾਧੀ। ਅਤੇ ਯਹੋਵਾਹ ਪਰਮੇਸ਼ੁਰ ਸਰਬ ਸ਼ਕਤੀਮਾਨ ਨੇ ਇਹ ਇਕਰਾਰ ਕੀਤਾ: “ਯਾਕੂਬ ਨੂੰ ਜਿਨ੍ਹਾਂ ਗੱਲਾਂ ਦਾ ਹਂਕਾਰ ਹੈ ਮੈਂ ਉਨ੍ਹਾਂ ਤੋਂ ਨਫ਼ਰਤ ਕਰਦਾ ਹਾਂ। ਮੈਨੂੰ ਉਸ ਦੇ ਮਜ਼ਬੂਤ ਕਿਲਿਆਂ ਤੋਂ ਵੀ ਨਫਰਤ ਹੈ ਅਤੇ ਮੈਂ ਉਸ ਸ਼ਹਿਰ ਵਿੱਚਲਾ ਸਭ ਕੁਝ ਉਨ੍ਹਾਂ ਦੇ ਦੁਸ਼ਮਣਾਂ ਨੂੰ ਸੌਂਪ ਦਿਆਂਗਾ।”
ਆਮੋਸ 3:15
ਮੈਂ ਸਰਦੀ ਦੇ ਮਹਿਲ ਨੂੰ ਗਰਮੀ ਦੇ ਮਹਿਲ ਨਾਲ ਨਸ਼ਟ ਕਰਾਂਗਾ। ਹਾਬੀ ਦੰਦ ਦਾ ਮਹਿਲ ਵੀ ਨਸ਼ਟ ਹੋ ਜਾਵੇਗਾ। ਬਹੁਤ ਸਾਰੇ ਘਰ ਤਬਾਹ ਹੋ ਜਾਣਗੇ।” ਯਹੋਵਾਹ ਨੇ ਇਹ ਗੱਲਾਂ ਆਖੀਆਂ।
ਆਮੋਸ 3:10
ਕਿਉਂ ਕਿ ਲੋਕਾਂ ਨੂੰ ਸਹੀ ਜੀਵਨ ਜਿਉਣ ਦੀ ਜਾਂਚ ਨਹੀਂ ਹੈ। ਉਹ ਲੋਕ ਆਪਣੇ ਮਹਿਲ ਵਿੱਚ ਹੋਰਾਂ ਲੋਕਾਂ ਲਈ ਬੜੇ ਜ਼ਾਲਿਮ ਹਨ। ਇਹੀ ਹੈ ਜੋ ਯਹੋਵਾਹ ਨੇ ਆਖਿਆ।”
ਹੋ ਸੀਅ 11:5
“ਇਸਰਾਏਲੀ ਪਰਮੇਸ਼ੁਰ ਵੱਲ ਮੁੜਨ ਤੋਂ ਇਨਕਾਰ ਕਰਦੇ ਹਨ। ਤਾਂ ਇਸ ਲਈ, ਉਹ ਵਾਪਸ ਮਿਸਰ ਨੂੰ ਜਾਣਗੇ। ਅੱਸ਼ੂਰ ਦਾ ਰਾਜਾ ਉਨ੍ਹਾਂ ਦਾ ਰਾਜਾ ਬਣ ਜਾਵੇਗਾ।
ਯਸਈਆਹ 10:9
ਕਾਲਨੋ ਦਾ ਸ਼ਹਿਰ ਕਰਕਮੀਸ਼ ਸ਼ਹਿਰ ਵਰਗਾ ਹੈ। ਅਤੇ ਅਰਪਦ ਸ਼ਹਿਰ ਹਮਾਬ ਸ਼ਹਿਰ ਵਰਗਾ ਹੈ। ਸਾਮਰਿਯਾ ਸ਼ਹਿਰ ਦੋਮਿਸ਼ਕ ਸ਼ਹਿਰ ਵਰਗਾ ਹੈ।
ਯਸਈਆਹ 10:5
ਪਰਮੇਸ਼ੁਰ ਅੱਸ਼ੂਰ ਨੂੰ ਸਜ਼ਾ ਦੇਵੇਗਾ ਪਰਮੇਸ਼ੁਰ ਆਖੇਗਾ, “ਮੈਂ ਅੱਸ਼ੂਰ ਨੂੰ ਇੱਕ ਸੋਟੀ ਵਾਂਗ ਵਰਤਾਂਗਾ। ਗੁੱਸੇ ਵਿੱਚ, ਮੈਂ ਅੱਸ਼ੂਰ ਨੂੰ ਇਸਰਾਏਲ ਨੂੰ ਸਜ਼ਾ ਦੇਣ ਲਈ ਵਰਤਾਂਗਾ।
ਯਸਈਆਹ 8:7
ਪਰ ਮੈਂ, ਯਹੋਵਾਹ, ਅੱਸ਼ੂਰ ਦੇ ਰਾਜੇ ਨੂੰ ਲਿਆਵਾਂਗਾ ਅਤੇ ਉਸਦੀ ਸਾਰੀ ਤਾਕਤ ਤੁਹਾਡੇ ਖਿਲਾਫ਼ ਵਰਤਾਂਗਾ। ਉਹ ਫ਼ਰਾਤ ਨਦੀ ਤੋਂ ਤੇਜ਼ ਹੜ੍ਹ ਵਾਂਗ ਆਉਣਗੇ। ਇਸ ਤਰ੍ਹਾਂ ਹੋਵੇਗਾ ਜਿਵੇਂ ਪਾਣੀ ਨਦੀ ਦੇ ਕੰਢਿਆਂ ਤੋਂ ਉੱਪਰ ਚੜ੍ਹ ਰਿਹਾ ਹੋਵੇ।
ਯਸਈਆਹ 7:17
“ਪਰ ਤੁਹਾਨੂੰ ਯਹੋਵਾਹ ਤੋਂ ਡਰਨਾ ਚਾਹੀਦਾ ਹੈ। ਕਿਉਂ ਕਿ ਯਹੋਵਾਹ ਤੁਹਾਡੇ ਉੱਤੇ ਉਨ੍ਹਾਂ ਦਿਨਾਂ ਵਰਗੀਆ ਮੁਸ਼ਕਿਲਾਂ ਲੈ ਕੇ ਆਵੇਗਾ ਜਦੋਂ ਇਫ਼ਰਾਈਮ ਯਹੂਦਾਹ ਤੋਂ ਅਲੱਗ ਕੀਤਾ ਗਿਆ ਸੀ । ਉਹ ਮੁਸ਼ਕਿਲਾਂ ਤੁਹਾਡੇ ਲੋਕਾਂ ਉੱਤੇ ਅਤੇ ਤੁਹਾਡੇ ਪਿਤਾ ਦੇ ਪਰਿਵਾਰ ਉੱਤੇ ਪੈਣਗੀਆਂ। ਪਰਮੇਸ਼ੁਰ ਕੀ ਕਰੇਗਾ। ਪਰਮੇਸ਼ੁਰ ਅੱਸ਼ੂਰ ਦੇ ਰਾਜੇ ਨੂੰ ਤੁਹਾਡੇ ਖਿਲਾਫ਼ ਜੰਗ ਕਰਨ ਲਈ ਲਿਆਵੇਗਾ।
੨ ਤਵਾਰੀਖ਼ 36:19
ਨਬੂਕਦਨੱਸਰ ਅਤੇ ਉਸਦੀ ਸੈਨਾ ਨੇ ਮੰਦਰ ਨੂੰ ਸਾੜ ਦਿੱਤਾ। ਉਨ੍ਹਾਂ ਨੇ ਯਰੂਸ਼ਲਮ ਦੀ ਦੀਵਾਰ ਤੋੜ ਦਿੱਤੀ ਅਤੇ ਪਾਤਸ਼ਾਹ ਅਤੇ ਉਸ ਦੇ ਸਰਦਾਰਾਂ ਦੇ ਘਰਾਂ ਨੂੰ ਢਹਿ-ਢੇਰੀ ਕਰ ਦਿੱਤਾ। ਉਨ੍ਹਾਂ ਯਰੂਸ਼ਲਮ ਦਾ ਕੁਝ ਸਾਮਾਨ ਨਸ਼ਟ ਕਰ ਦਿੱਤਾ।
੨ ਸਲਾਤੀਨ 15:29
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।
੨ ਸਲਾਤੀਨ 15:19
ਅੱਸ਼ੂਰ ਦਾ ਪਾਤਸ਼ਾਹ ਪੂਲ ਇਸਰਾਏਲ ਉੱਪਰ ਹਮਲਾ ਕਰਨ ਲਈ ਆਇਆ, ਤਾਂ ਮਨਹੇਮ ਨੇ ਪੂਲ ਨੂੰ 34,000 ਕਿਲੋ ਚਾਂਦੀ ਦਿੱਤੀ ਤਾਂ ਜੋ ਉਹ ਉਸਦੀ ਮਦਦ ਕਰੇ ਅਤੇ ਮਨਹੇਮ ਦਾ ਉਸ ਦੇ ਰਾਜ ਉੱਤੇ ਪਕੜ ਮਜਬੂਤ ਕਰ ਦੇਵੇ।