ਦਾਨੀ ਐਲ 2:18 in Punjabi

ਪੰਜਾਬੀ ਪੰਜਾਬੀ ਬਾਈਬਲ ਦਾਨੀ ਐਲ ਦਾਨੀ ਐਲ 2 ਦਾਨੀ ਐਲ 2:18

Daniel 2:18
ਦਾਨੀਏਲ ਨੇ ਆਪਣੇ ਮਿੱਤਰਾਂ ਨੂੰ ਅਕਾਸ਼ ਦੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਨ ਲਈ ਆਖਿਆ। ਦਾਨੀਏਲ ਨੇ ਉਨ੍ਹਾਂ ਨੂੰ ਇਹ ਪ੍ਰਾਰਥਨਾ ਕਰਨ ਲਈ ਆਖਿਆ ਕਿ ਪਰਮੇਸ਼ੁਰ ਉਨ੍ਹਾਂ ਉੱਤੇ ਮਿਹਰਬਾਨ ਹੋਵੇ ਅਤੇ ਇਸ ਰਹੱਸ ਨੂੰ ਸਮਝਣ ਵਿੱਚ ਸਹਾਇਤਾ ਕਰੇ। ਤਾਂ ਜੋ ਦਾਨੀਏਲ ਅਤੇ ਉਸ ਦੇ ਮਿੱਤਰ ਬਾਬਲ ਦੇ ਹੋਰਨਾਂ ਸਿਆਣੇ ਬੰਦਿਆਂ ਨਾਲ ਮਾਰੇ ਨਾ ਜਾਣ।

Daniel 2:17Daniel 2Daniel 2:19

Daniel 2:18 in Other Translations

King James Version (KJV)
That they would desire mercies of the God of heaven concerning this secret; that Daniel and his fellows should not perish with the rest of the wise men of Babylon.

American Standard Version (ASV)
that they would desire mercies of the God of heaven concerning this secret; that Daniel and his companions should nor perish with the rest of the wise men of Babylon.

Bible in Basic English (BBE)
So that they might make a request for the mercy of the God of heaven in the question of this secret; so that Daniel and his friends might not come to destruction with the rest of the wise men of Babylon.

Darby English Bible (DBY)
that they would desire mercies of the God of the heavens concerning this secret; that Daniel and his companions should not perish with the rest of the wise men of Babylon.

World English Bible (WEB)
that they would desire mercies of the God of heaven concerning this secret; that Daniel and his companions should nor perish with the rest of the wise men of Babylon.

Young's Literal Translation (YLT)
and to seek mercies from before the God of the heavens concerning this secret, that they destroy not Daniel and his companions with the rest of the wise men of Babylon.

That
they
would
desire
וְרַחֲמִ֗יןwĕraḥămînveh-ra-huh-MEEN
mercies
לְמִבְעֵא֙lĕmibʿēʾleh-meev-A
of
מִןminmeen

קֳדָם֙qŏdāmkoh-DAHM
God
the
אֱלָ֣הּʾĕlāhay-LA
of
heaven
שְׁמַיָּ֔אšĕmayyāʾsheh-ma-YA
concerning
עַלʿalal
this
רָזָ֖אrāzāʾra-ZA
secret;
דְּנָ֑הdĕnâdeh-NA
that
דִּ֣יdee
Daniel
לָ֤אlāʾla
and
his
fellows
יְהֽוֹבְדוּן֙yĕhôbĕdûnyeh-hoh-veh-DOON
should
not
דָּנִיֵּ֣אלdāniyyēlda-nee-YALE
perish
וְחַבְר֔וֹהִיwĕḥabrôhîveh-hahv-ROH-hee
with
עִםʿimeem
rest
the
שְׁאָ֖רšĕʾārsheh-AR
of
the
wise
חַכִּימֵ֥יḥakkîmêha-kee-MAY
men
of
Babylon.
בָבֶֽל׃bābelva-VEL

Cross Reference

ਮੱਤੀ 18:19
ਮੈਂ ਤੁਹਾਨੂੰ ਇਹ ਵੀ ਕਹਿੰਦਾ ਹਾਂ ਕਿ ਜੇਕਰ ਤੁਸੀਂ ਦੋ ਜਣੇ ਵੀ ਧਰਤੀ ਉੱਤੇ ਕਿਸੇ ਗੱਲ ਲਈ ਮੰਨੋਗੇ ਤਾਂ ਤੁਸੀਂ ਉਸ ਲਈ ਬੇਨਤੀ ਕਰ ਸੱਕਦੇ ਹੋ, ਅਤੇ ਜੋ ਵੀ ਤੁਸੀਂ ਮੰਗੋਂਗੇ ਉਹ ਤੁਹਾਡੇ ਲਈ ਮੇਰੇ ਸੁਰਗੀ ਪਿਤਾ ਦੁਆਰਾ ਪੂਰਾ ਕੀਤਾ ਜਾਵੇਗਾ।

ਯਰਮਿਆਹ 33:3
“ਯਹੂਦਾਹ, ਮੇਰੇ ਅੱਗੇ ਪ੍ਰਾਰਥਨਾ ਕਰ। ਮੈਂ ਤੇਰੀ ਪ੍ਰਾਰਥਨਾ ਸੁਣਾਂਗਾ। ਮੈਂ ਤੈਨੂੰ ਬਹੁਤ ਮਹੱਤਵਪੂਰਣ ਭੇਤ ਦੱਸਾਂਗਾ। ਤੂੰ ਇਹ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ।

ਯਸਈਆਹ 37:4
ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸ ਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।”

੨ ਤਿਮੋਥਿਉਸ 4:17
ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।

ਮੱਤੀ 18:12
“ਤੁਸੀਂ ਕੀ ਸਮਝਦੇ ਹੋ? ਜੇਕਰ ਕਿਸੇ ਮਨੁੱਖ ਕੋਲ ਸੌ ਭੇਡਾਂ ਹੋਣ, ਅਤੇ ਉਨ੍ਹਾਂ ਵਿੱਚੋਂ ਇੱਕ ਭੇਡ ਗੁਆਚ ਜਾਵੇ, ਤਾਂ ਕੀ ਉਹ 99 ਭੇਡਾਂ ਨੂੰ ਪਹਾੜ ਤੇ ਛੱਡ ਕੇ ਉਸ ਗੁਆਚੀ ਹੋਈ ਭੇਡ ਨੂੰ ਲੱਭਣ ਨਹੀਂ ਜਾਵੇਗਾ?

ਮਲਾਕੀ 3:18
ਤੁਸੀਂ ਲੋਕ ਮੇਰੇ ਵੱਲ ਪਰਤੋਂਗੇ ਅਤੇ ਨੇਕੀ ਅਤੇ ਬਦੀ ਵਿੱਚਲਾ ਫ਼ਰਕ ਜਾਣ ਜਾਵੋਂਗੇ। ਫ਼ਿਰ ਤੁਸੀਂ ਉਸ ਵਿੱਚਲਾ ਫ਼ਰਕ ਸਮਝ ਜਾਵੋਂਗੇ ਜਿਹੜਾ ਪਰਮੇਸ਼ੁਰ ਨੂੰ ਮੰਨਦਾ ਹੈ ਅਤੇ ਜਿਹੜਾ ਪਰਮੇਸ਼ੁਰ ਨੂੰ ਨਹੀਂ ਮੰਨਦਾ ਹੈ। ਨਹੀਂ ਮੰਨਦਾ ਹੈ।

ਆ ਸਤਰ 4:15
ਤਦ ਅਸਤਰ ਨੇ ਫਿਰ ਆਪਣਾ ਜਵਾਬ ਮਾਰਦਕਈ ਨੂੰ ਭੇਜਿਆ, “ਮਾਰਦਕਈ! ਜਾਕੇ ਸ਼ੂਸ਼ਨ ਸ਼ਹਿਰ ਵਿੱਚੋਂ ਸਾਰੇ ਯਹੂਦੀਆਂ ਨੂੰ ਇਕੱਠਾ ਕਰ ਅਤੇ ਉਨ੍ਹਾਂ ਨੂੰ ਮੇਰੇ ਲਈ ਵਰਤ ਰੱਖਣ ਲਈ ਕਹਿ। ਪੂਰੇ ਤਿੰਨਾਂ ਦਿਨ ਅਤੇ ਤਿੰਨ ਰਾਤਾਂ ਕੁਝ ਵੀ ਖਾਣਾ ਪੀਣਾ ਨਹੀਂ। ਮੈਂ ਅਤੇ ਮੇਰੀਆਂ ਦਾਸੀਆਂ ਵੀ ਇਵੇਂ ਹੀ ਵਰਤ ਰੱਖਾਂਗੀਆਂ। ਵਰਤ ਪੂਰਾ ਹੋਣ ਤੋਂ ਬਾਅਦ, ਮੈਂ ਪਾਤਸ਼ਾਹ ਕੋਲ ਜਾਵਾਂਗੀ। ਹਾਲਾਂ ਕਿ ਮੈਂ ਜਾਣਦੀ ਹਾਂ ਕਿ ਬਿਨ ਬੁਲਾਏ ਪਾਤਸ਼ਾਹ ਕੋਲ ਜਾਣਾ ਬਿਧੀ ਦੇ ਖਿਲਾਫ ਹੈ, ਪਰ ਫਿਰ ਵੀ ਮੈਂ ਜਾਵਾਂਗੀ ਤੇ ਜੇਕਰ ਮੈਂ ਮਰ ਵੀ ਗਈ ਤਾਂ ਕੋਈ ਗੱਲ ਨਹੀਂ।”

ਪੈਦਾਇਸ਼ 18:28
ਜੇ ਭਲਾ ਪੰਜ ਨੇਕ ਆਦਮੀ ਘੱਟ ਹੋਣ ਫ਼ੇਰ ਕੀ ਹੋਵੇਗਾ? ਜੇ ਉਸ ਸ਼ਹਿਰ ਵਿੱਚ ਸਿਰਫ਼ 45 ਨੇਕ ਆਦਮੀ ਹੋਏ, ਫ਼ੇਰ? ਕੀ ਤੂੰ ਸਿਰਫ਼ ਪੰਜ ਬੰਦਿਆਂ ਕਾਰਣ ਸਾਰੇ ਸ਼ਹਿਰ ਨੂੰ ਤਬਾਹ ਕਰ ਦੇਵੇਂਗਾ?” ਯਹੋਵਾਹ ਨੇ ਆਖਿਆ, “ਜੇ ਮੈਨੂੰ ਓੱਥੇ 45 ਨੇਕ ਬੰਦੇ ਮਿਲ ਗਏ ਤਾਂ ਮੈਂ ਸ਼ਹਿਰ ਨੂੰ ਤਬਾਹ ਨਹੀਂ ਕਰਾਂਗਾ।”

੨ ਪਤਰਸ 2:9
ਇਸ ਲਈ ਪ੍ਰਭੂ ਪਰਮੇਸ਼ੁਰ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਦੀ ਰੱਖਿਆ ਕਿਵੇਂ ਕਰਨੀ ਹੈ ਜੋ ਉਸਦੀ ਸੇਵਾ ਅਪਣੇ ਦੁੱਖਾਂ ਨਾਲ ਕਰਦੇ ਹਨ। ਉਹ ਜਾਣਦਾ ਹੈ ਕਿ ਉਨ੍ਹਾਂ ਲੋਕਾਂ ਨੂੰ ਸਜ਼ਾ ਕਿਵੇਂ ਦੇਣੀ ਹੈ, ਜੋ ਮੰਦੇ ਹਨ ਅਤੇ ਉਨ੍ਹਾਂ ਨੂੰ ਨਿਆਂ ਦੇ ਦਿਨ ਲਈ ਰੱਖਿਆ ਗਿਆ ਹੈ।

ਰੋਮੀਆਂ 15:30
ਪਿਆਰੇ ਭਰਾਵੋ ਅਤੇ ਭੈਣੋ, ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਵਾਸਤੇ ਪ੍ਰਾਰਥਨਾ ਕਰਕੇ ਮੇਰੇ ਕੰਮ ਵਿੱਚ ਮੇਰੇ ਨਾਲ ਮਿਹਨਤ ਕਰੋ। ਇਹ ਸਾਡੇ ਪ੍ਰਭੂ ਯਿਸੂ ਮਸੀਹ ਅਤੇ ਪਵਿੱਤਰ ਆਤਮਾ ਦੇ ਪਿਆਰ ਦੇ ਕਾਰਣ ਕਰੋ।

ਰਸੂਲਾਂ ਦੇ ਕਰਤੱਬ 12:4
ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸ ਨੂੰ ਕੈਦ ਵਿੱਚ ਪਾ ਦਿੱਤਾ। ਉਸ ਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੁੰਦਾ ਸੀ।

ਰਸੂਲਾਂ ਦੇ ਕਰਤੱਬ 4:24
ਜਦੋਂ ਨਿਹਚਾਵਾਨਾਂ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ, “ਹੇ ਸੁਵਾਮੀ, ਤੂੰ ਹੀ ਹੈਂ ਜਿਸਨੇ ਅਕਾਸ਼, ਧਰਤੀ, ਸਮੁੰਦਰ ਅਤੇ ਉਨ੍ਹਾਂ ਵਿੱਚਲਾ ਸਭ ਕੁਝ ਬਣਾਇਆ ਹੈ।

ਦਾਨੀ ਐਲ 3:17
ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ।

ਅਮਸਾਲ 3:5
ਯਹੋਵਾਹ ਉੱਤੇ ਪੂਰੀ ਤਰ੍ਹਾਂ ਭਰੋਸਾ ਕਰੋ, ਆਪਣੀ ਹੀ ਸਮਝਦਾਰੀ ਉੱਤੇ ਨਿਰਭਰ ਨਾ ਰਹੋ।

ਜ਼ਬੂਰ 91:15
ਮੇਰੇ ਪੈਰੋਕਾਰ ਮੈਨੂੰ ਸਹਾਇਤਾ ਲਈ ਪੁਕਾਰਨਗੇ, ਅਤੇ ਮੈਂ ਉਨ੍ਹਾਂ ਦੀ ਪੁਕਾਰ ਸੁਣਾਂਗਾ। ਜਦੋਂ ਵੀ ਉਨ੍ਹਾਂ ਉੱਤੇ ਮੁਸੀਬਤ ਆਵੇਗੀ ਮੈਂ ਉਨ੍ਹਾਂ ਦੇ ਅੰਗ-ਸੰਗ ਹੋਵਾਂਗਾ। ਮੈਂ ਉਨ੍ਹਾਂ ਨੂੰ ਬਚਾ ਲਵਾਂਗਾ ਅਤੇ ਉਨ੍ਹਾਂ ਨੂੰ ਮਾਨ ਦੇਵਾਂਗਾ।

ਜ਼ਬੂਰ 50:15
ਪਰਮੇਸ਼ੁਰ ਆਖਦਾ ਹੈ, “ਜਦੋਂ ਵੀ ਮੁਸੀਬਤਾਂ ਤੁਹਾਨੂੰ ਘੇਰਨ ਮੈਨੂੰ ਬੁਲਾਉ। ਮੈਂ ਤੁਹਾਡੀ ਸਹਾਇਤਾ ਕਰਾਂਗਾ ਅਤੇ ਫ਼ੇਰ ਤੁਸੀਂ ਮੇਰਾ ਆਦਰ ਕਰ ਸੱਕਦੇ ਹੋ।”

੧ ਸਮੋਈਲ 17:37
ਯਹੋਵਾਹ ਨੇ ਮੇਰੀ ਸ਼ੇਰ ਅਤੇ ਰਿੱਛ ਤੋਂ ਰੱਖਿਆ ਕੀਤੀ ਤਾਂ ਉਹ ਮੇਰੀ ਇਸ ਫ਼ਲਿਸਤੀ ਤੋਂ ਵੀ ਰੱਖਿਆ ਕਰੇਗਾ।” ਸ਼ਾਊਲ ਨੇ ਦਾਊਦ ਨੂੰ ਕਿਹਾ, “ਜਾ ਫ਼ੇਰ, ਯਹੋਵਾਹ ਤੇਰੇ ਨਾਲ ਹੋਵੇ।”