ਦਾਨੀ ਐਲ 5:22
“ਪਰ ਬੇਲਸ਼ੱਸਰ, ਤੂੰ ਇਹ ਗੱਲਾਂ ਪਹਿਲਾਂ ਹੀ ਜਾਣਦਾ ਸੀ! ਤੂੰ ਨਬੂਕਦਨੱਸਰ ਦਾ ਪੁੱਤਰ ਹੈਂ। ਪਰ ਫ਼ੇਰ ਵੀ ਤੂੰ ਆਪਣੇ-ਆਪ ਨੂੰ ਨਿਮਾਣਾ ਨਹੀਂ ਬਣਾਇਆ।
And thou | וְאַ֤נְתְּה | wĕʾantĕ | veh-AN-teh |
his son, | בְּרֵהּ֙ | bĕrēh | beh-RAY |
O Belshazzar, | בֵּלְשַׁאצַּ֔ר | bēlĕšaʾṣṣar | bay-leh-sha-TSAHR |
hast not | לָ֥א | lāʾ | la |
humbled | הַשְׁפֵּ֖לְתְּ | hašpēlĕt | hahsh-PAY-let |
thine heart, | לִבְבָ֑ךְ | libbāk | leev-VAHK |
though | כָּל | kāl | kahl |
קֳבֵ֕ל | qŏbēl | koh-VALE | |
thou knewest | דִּ֥י | dî | dee |
all | כָל | kāl | hahl |
this; | דְּנָ֖ה | dĕnâ | deh-NA |
יְדַֽעְתָּ׃ | yĕdaʿtā | yeh-DA-ta |
Cross Reference
੨ ਤਵਾਰੀਖ਼ 33:23
ਜਿਵੇਂ ਮਨੱਸ਼ਹ ਨੇ ਯਹੋਵਾਹ ਅੱਗੇ ਪ੍ਰਾਸਚਿਤ ਕਰਕੇ ਆਪਣੀ ਭੁੱਲ ਬਖਸ਼ਵਾ ਲਈ ਸੀ ਆਮੋਨ ਨੇ ਇਉਂ ਨਾ ਕੀਤਾ ਸਗੋਂ ਹੋਰ ਵੱਧ ਪਾਪ ਕੀਤੇ।
ਖ਼ਰੋਜ 10:3
ਇਸ ਲਈ ਮੂਸਾ ਤੇ ਹਾਰੂਨ ਫ਼ਿਰਊਨ ਵੱਲ ਗਏ। ਉਨ੍ਹਾਂ ਨੇ ਉਸ ਨੂੰ ਆਖਿਆ, “ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਕਿੰਨਾ ਚਿਰ ਤੱਕ ਤੁਸੀਂ ਮੇਰਾ ਹੁਕਮ ਮੰਨਣ ਤੋਂ ਇਨਕਾਰ ਕਰੋਂਗੇ? ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦਿਉ।
੨ ਤਵਾਰੀਖ਼ 36:12
ਉਸ ਨੇ ਯਹੋਵਾਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ। ਉਸ ਨੇ ਯਿਰਮਿਯਾਹ ਨਬੀ ਦੇ ਸਾਹਮਣੇ ਜਿਸਨੇ ਉਸ ਨੂੰ ਯਹੋਵਾਹ ਦੇ ਸੰਦੇਸ਼ ਸੁਣਾਏ ਪਰ ਤਦ ਵੀ ਸਿਦਕੀਯਾਹ ਨੇ ਆਪਣੇ-ਆਪ ਨੂੰ ਹਲੀਮੀ ਵਿੱਚ ਨਾ ਲਿਆਂਦਾ ਅਤੇ ਯਿਰਮਿਯਾਹ ਦੀਆਂ ਗੱਲਾਂ ਵੱਲ ਧਿਆਨ ਨਾ ਦਿੱਤਾ।
੧ ਪਤਰਸ 5:5
ਇਸੇ ਤਰ੍ਹਾਂ ਹੀ, ਮੈਂ ਜਵਾਨ ਲੋਕਾਂ ਨੂੰ ਵੀ ਬਜ਼ੁਰਗਾਂ ਦੇ ਅਧਿਕਾਰ ਨੂੰ ਕਬੂਲਣ ਦੀ ਮੰਗ ਕਰਦਾ ਹਾਂ। ਤੁਹਾਨੂੰ ਸਾਰਿਆਂ ਨੂੰ ਇੱਕ ਦੂਸਰੇ ਦੀ ਨਿਮ੍ਰਤਾ ਨਾਲ ਸੇਵਾ ਕਰਨੀ ਚਾਹੀਦੀ ਹੈ। ਕਿਉਂਕਿ: “ਪਰਮੇਸ਼ੁਰ ਘਮੰਡੀ ਬੰਦਿਆਂ ਦੇ ਖਿਲਾਫ਼ ਹੈ। ਪਰ ਉਹ ਹਮੇਸ਼ਾ ਨਿਮਾਣੇ ਬੰਦਿਆਂ ਨੂੰ ਕਿਰਪਾ ਦਰਸ਼ਾਉਂਦਾ ਹੈ।”
ਯਾਕੂਬ 4:6
ਪਰ ਜਿਹੜੀ ਕਿਰਪਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ ਇਸ ਤੋਂ ਵਡੇਰੀ ਹੈ। ਜਿਵੇਂ ਪੋਥੀ ਆਖਦੀ ਹੈ, “ਪਰਮੇਸ਼ੁਰ ਹੰਕਾਰੀ ਲੋਕਾਂ ਦੇ ਵਿਰੁੱਧ ਹੈ, ਪਰ ਉਹ ਆਪਣੀ ਕਿਰਪਾ ਨਿਮ੍ਰ ਲੋਕਾਂ ਉੱਤੇ ਕਰਦਾ ਹੈ।”
ਯਾਕੂਬ 4:17
ਇਸ ਲਈ ਜਦੋਂ ਕੋਈ ਵਿਅਕਤੀ ਚੰਗਿਆਈ ਕਰਨੀ ਜਾਣਦਾ ਹੈ, ਪਰ ਅਜਿਹਾ ਨਹੀਂ ਕਰਦਾ ਤਾਂ ਉਹ ਪਾਪ ਕਰਦਾ ਹੈ।
ਰਸੂਲਾਂ ਦੇ ਕਰਤੱਬ 5:29
ਪਤਰਸ ਅਤੇ ਦੂਜੇ ਰਸੂਲਾਂ ਨੇ ਜਵਾਬ ਦਿੱਤਾ, “ਮਨੁੱਖਾਂ ਦੇ ਹੁਕਮ ਨਾਲੋਂ ਸਾਨੂੰ ਪਰਮੇਸ਼ੁਰ ਦੇ ਹੁਕਮ ਦੀ ਪਾਲਣਾ ਵੱਧੇਰੇ ਕਰਨੀ ਚਾਹੀਦੀ ਹੈ।
ਰਸੂਲਾਂ ਦੇ ਕਰਤੱਬ 4:8
ਤਦ ਪਤਰਸ, ਇੱਕਦੱਮ ਪਵਿੱਤਰ ਆਤਮਾ ਨਾਲ ਭਰਿਆ, ਉਨ੍ਹਾਂ ਨੂੰ ਕਹਿਣ ਲੱਗਾ, “ਹੇ ਕੌਮ ਦੇ ਆਗੂਓ ਅਤੇ ਲੋਕਾਂ ਦੇ ਬਜ਼ੁਰਗ ਆਗੂਓ।
ਯੂਹੰਨਾ 13:17
ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
ਲੋਕਾ 12:47
“ਜਿਹੜਾ ਨੌਕਰ ਇਹ ਜਾਣਦਾ ਸੀ ਕਿ ਉਸਦਾ ਮਾਲਕ ਉਸਤੋਂ ਕੀ ਕਰਾਉਣਾ ਚਾਹੁੰਦਾ ਹੈ ਅਤੇ ਫ਼ੇਰ ਵੀ ਉਹ ਆਪਣੇ-ਆਪ ਨੂੰ ਤਿਆਰ ਨਹੀਂ ਕਰਦਾ ਅਤੇ ਜੋ, ਉਸਦਾ ਮਾਲਕ ਚਾਹੁੰਦਾ ਸੀ ਉਹ ਨਹੀਂ ਕਰਦਾ, ਤਾਂ ਉਸ ਨੌਕਰ ਨੂੰ ਸਖਤ ਸਜ਼ਾ ਦਿੱਤੀ ਜਾਵੇਗੀ।
ਮੱਤੀ 21:32
ਕਿਉਂਕਿ ਯੂਹੰਨਾ ਤੁਹਾਨੂੰ ਜਿਉਣ ਦਾ ਸਹੀ ਢੰਗ ਸਿੱਖਾਉਣ ਲਈ ਆਇਆ ਪਰ ਤੁਸੀਂ ਉਸਦੀ ਪਰਤੀਤ ਨਾ ਕੀਤੀ ਸਗੋਂ ਮਸੂਲੀਆਂ ਅਤੇ ਕੰਜਰੀਆਂ ਨੇ ਉਸਦੀ ਪਰਤੀਤ ਕੀਤੀ। ਪਰ ਤੁਸੀਂ ਇਹ ਵੇਖਕੇ ਪਿੱਛੋਂ ਵੀ ਆਪਣੇ ਜੀਵਨ ਨਹੀਂ ਬਦਲੇ ਅਤੇ ਨਾ ਹੀ ਉਸ ਉੱਤੇ ਵਿਸ਼ਵਾਸ ਕੀਤਾ।
ਮੱਤੀ 14:4
ਉਸ ਨੇ ਯੂਹੰਨਾ ਨੂੰ ਇਸ ਲਈ ਕੈਦ ਕੀਤਾ ਕਿਉਂਕਿ, ਯੂਹੰਨਾ ਨੇ ਉਸ ਨੂੰ ਆਖਿਆ, “ਹੇਰੋਦਿਯਾਸ ਨੂੰ ਰੱਖਣਾ ਤੁਹਾਨੂੰ ਯੋਗ ਨਹੀਂ।”
ਦਾਨੀ ਐਲ 5:18
“ਰਾਜਨ, ਅੱਤ ਮਹਾਨ ਪਰਮੇਸ਼ੁਰ ਨੇ ਤੇਰੇ ਪਿਤਾ ਜੀ ਨਬੂਕਦਨੱਸਰ ਨੂੰ ਬਹੁਤ ਮਹਾਨ ਅਤੇ ਸ਼ਕਤੀਸ਼ਾਲੀ ਰਾਜਾ ਬਣਾਇਆ। ਪਰਮੇਸ਼ੁਰ ਨੇ ਉਸ ਨੂੰ ਬਹੁਤ ਮਹੱਤਵਪੂਰਣ ਬਣਾਇਆ।
ਯਸਈਆਹ 26:10
ਬੁਰਾ ਬੰਦਾ ਨੇਕੀ ਕਰਨਾ ਨਹੀਂ ਸਿੱਖੇਗਾ। ਜੇ ਤੁਸੀਂ ਓਸ ਲਈ ਸਿਰਫ਼ ਮਿਹਰਬਾਨੀ ਦਰਸਾਓਗੇ। ਬੁਰਾ ਬੰਦਾ ਮੰਦੇ ਅਮਲ ਕਰੇਗਾ ਭਾਵੇਂ ਉਹ ਨੇਕੀ ਭਰੀ ਦੁਨੀਆਂ ਅੰਦਰ ਰਹਿੰਦਾ ਹੋਵੇ। ਉਹ ਬੁਰਾ ਬੰਦਾ ਯਹੋਵਾਹ ਦੀ ਮਹਾਨਤਾ ਨੂੰ ਸ਼ਾਇਦ ਕਦੇ ਨਾ ਦੇਖ ਸੱਕੇ।
ਜ਼ਬੂਰ 119:46
ਮੈਂ ਰਾਜਿਆਂ ਨਾਲ ਤੁਹਾਡੇ ਕਰਾਰ ਬਾਰੇ ਚਰਚਾ ਕਰਾਂਗਾ। ਅਤੇ ਮੈਨੂੰ ਉਨ੍ਹਾਂ ਕੋਲੋਂ ਨਮੋਸ਼ੀ ਨਹੀਂ ਹੋਵੇਗੀ।