Deuteronomy 28:37
ਉਨ੍ਹਾਂ ਦੇਸ਼ਾਂ ਵਿੱਚ, ਜਿੱਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਤੁਹਾਡੇ ਬਾਰੇ ਮੰਦਾ ਬੋਲਣਗੇ।
Deuteronomy 28:37 in Other Translations
King James Version (KJV)
And thou shalt become an astonishment, a proverb, and a byword, among all nations whither the LORD shall lead thee.
American Standard Version (ASV)
And thou shalt become an astonishment, a proverb, and a byword, among all the peoples whither Jehovah shall lead thee away.
Bible in Basic English (BBE)
And you will become a wonder and a name of shame among all the nations where the Lord will take you.
Darby English Bible (DBY)
And thou shalt become an astonishment, a proverb, and a byword, among all the peoples whither Jehovah shall lead thee.
Webster's Bible (WBT)
And thou shalt become an astonishment, a proverb, and a by-word, among all nations whither the LORD shall lead thee.
World English Bible (WEB)
You shall become an astonishment, a proverb, and a byword, among all the peoples where Yahweh shall lead you away.
Young's Literal Translation (YLT)
and thou hast been for an astonishment, for a simile, and for a byword among all the peoples whither Jehovah doth lead thee.
| And thou shalt become | וְהָיִ֣יתָ | wĕhāyîtā | veh-ha-YEE-ta |
| an astonishment, | לְשַׁמָּ֔ה | lĕšammâ | leh-sha-MA |
| a proverb, | לְמָשָׁ֖ל | lĕmāšāl | leh-ma-SHAHL |
| byword, a and | וְלִשְׁנִינָ֑ה | wĕlišnînâ | veh-leesh-nee-NA |
| among all | בְּכֹל֙ | bĕkōl | beh-HOLE |
| nations | הָֽעַמִּ֔ים | hāʿammîm | ha-ah-MEEM |
| whither | אֲשֶׁר | ʾăšer | uh-SHER |
| יְנַֽהֶגְךָ֥ | yĕnahegkā | yeh-na-heɡ-HA | |
| the Lord | יְהוָ֖ה | yĕhwâ | yeh-VA |
| shall lead | שָֽׁמָּה׃ | šāmmâ | SHA-ma |
Cross Reference
ਯਰਮਿਆਹ 24:9
ਮੈਂ ਉਨ੍ਹਾਂ ਲੋਕਾਂ ਨੂੰ ਸਜ਼ਾ ਦਿਆਂਗਾ। ਉਹ ਸਜ਼ਾ ਸਾਰੀ ਧਰਤੀ ਦੇ ਲੋਕਾਂ ਨੂੰ ਭੈਭੀਤ ਕਰ ਦੇਵੇਗੀ। ਲੋਕ ਯਹੂਦਾਹ ਦੇ ਉਨ੍ਹਾਂ ਲੋਕਾਂ ਦਾ ਮਜ਼ਾਕ ਉਡਾਉਣਗੇ। ਲੋਕ ਉਨ੍ਹਾਂ ਬਾਰੇ ਚੁਟਕਲੇ ਜੋੜਨਗੇ। ਜਿਨ੍ਹਾਂ ਥਾਵਾਂ ਉੱਤੇ ਵੀ ਮੈਂ ਉਨ੍ਹਾਂ ਨੂੰ ਖਿੰਡਾਵਾਂਗਾ, ਲੋਕ ਉਨ੍ਹਾਂ ਨੂੰ ਸਰਾਪ ਦੇਣਗੇ।
ਯਰਮਿਆਹ 25:9
ਇਸ ਲਈ ਛੇਤੀ ਹੀ ਮੈਂ ਉੱਤਰ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਸੱਦਾਂਗਾ” ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਛੇਤੀ ਹੀ ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਸੱਦਾਂਗਾ। ਉਹ ਮੇਰਾ ਸੇਵਕ ਹੈ। ਮੈਂ ਉਨ੍ਹਾਂ ਲੋਕਾਂ ਨੂੰ ਯਹੂਦਾਹ ਦੀ ਧਰਤੀ ਅਤੇ ਯਹੂਦਾਹ ਦੇ ਲੋਕਾਂ ਦੇ ਖਿਲਾਫ਼ ਸੱਦ ਲਿਆਵਾਂਗਾ। ਮੈਂ ਉਨ੍ਹਾਂ ਨੂੰ ਤੁਹਾਡੇ ਆਲੇ-ਦੁਆਲੇ ਦੀਆਂ ਸਾਰੀਆਂ ਕੌਮਾਂ ਦੇ ਵਿਰੁੱਧ ਵੀ ਸੱਦ ਬੁਲਾਵਾਂਗਾ। ਮੈਂ ਉਨ੍ਹਾਂ ਸਾਰੇ ਦੇਸ਼ਾਂ ਨੂੰ ਤਬਾਹ ਕਰ ਦਿਆਂਗਾ। ਮੈਂ ਉਨ੍ਹਾਂ ਧਰਤੀਆਂ ਨੂੰ ਹਮੇਸ਼ਾ ਲਈ ਸਖਣੇ ਮਾਰੂਬਲ ਵਾਂਗ ਬਣਾ ਦਿਆਂਗਾ। ਲੋਕ ਉਨ੍ਹਾਂ ਦੇਸ਼ਾਂ ਨੂੰ ਦੇਖਣਗੇ, ਅਤੇ ਇਹ ਦੇਖਕੇ ਸੀਟੀਆਂ ਮਾਰਨਗੇ ਕਿ ਉਹ ਕਿੰਨੀ ਬੁਰੀ ਤਰ੍ਹਾਂ ਤਬਾਹ ਹੋ ਗਏ ਸਨ।
੨ ਤਵਾਰੀਖ਼ 7:20
ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।
ਅਸਤਸਨਾ 28:28
ਯਹੋਵਾਹ ਤੁਹਾਨੂੰ ਪਾਗਲਪਨ ਦੀ ਸਜ਼ਾ ਦੇਵੇਗਾ। ਉਹ ਤੁਹਾਨੂੰ ਅੰਨ੍ਹਾ ਅਤੇ ਬੇਸਮਝ ਬਣਾ ਦੇਵੇਗਾ।
ਅਸਤਸਨਾ 29:22
“ਭਵਿੱਖ ਵਿੱਚ, ਤੁਹਾਡੇ ਉੱਤਰਾਧਿਕਾਰੀ ਅਤੇ ਦੂਰ ਦੁਰਾਡੇ ਦੇ ਦੇਸ਼ਾਂ ਦੇ ਵਿਦੇਸ਼ੀ ਦੇਖਣਗੇ ਕਿ ਇਹ ਧਰਤੀ ਕਿਵੇਂ ਤਬਾਹ ਹੋ ਗਈ ਸੀ। ਉਹ ਉਨ੍ਹਾਂ ਬਿਮਾਰੀਆਂ ਨੂੰ ਦੇਖਣਗੇ ਜਿਹੜੀਆਂ ਯਹੋਵਾਹ ਨੇ ਇੱਥੇ ਭੇਜੀਆਂ ਸਨ।
ਜ਼ਬੂਰ 44:13
ਸਾਡੇ ਗੁਆਂਢੀ ਦੇਸ਼ਾਂ ਲਈ ਤੁਸਾਂ ਸਾਨੂੰ ਇੱਕ ਮਜ਼ਾਕ ਬਣਾ ਦਿੱਤਾ। ਉਹ ਸਾਡੇ ਉੱਪਰ ਹੱਸਦੇ ਹਨ ਅਤੇ ਸਾਡਾ ਮਜ਼ਾ ਉਡਾਉਂਦੇ ਹਨ।
ਯਵਾਐਲ 2:17
ਜਾਜਕਾਂ, ਯਹੋਵਾਹ ਦੇ ਸੇਵਕਾਂ ਨੂੰ ਵਰਾਂਡੇ ਅਤੇ ਜਗਵੇਦੀ ਵਿੱਚਲੇ ਥਾਂ ਵਿੱਚ ਰੋ ਲੈਣ ਦੇਵੋ। ਉਨ੍ਹਾਂ ਸਾਰੇ ਮਨੁੱਖਾਂ ਨੂੰ ਮਿਲਕੇ ਇਹ ਆਖਣਾ ਚਾਹੀਦਾ ਹੈ: “ਹੇ ਯਹੋਵਾਹ, ਆਪਣੇ ਲੋਕਾਂ ਤੇ ਮਿਹਰਬਾਨ ਹੋ ਆਪਣੇ ਲੋਕਾਂ ਨੂੰ ਸ਼ਰਮਿੰਦਗੀ ਤੋਂ ਬਚਾ ਦੂਜਿਆਂ ਲੋਕਾਂ ਨੂੰ ਆਪਣੇ ਲੋਕਾਂ ਦਾ ਮਖੌਲ ਨਾ ਉਡਾਉਣ ਦੇ। ਦੂਜੀਆਂ ਕੌਮਾਂ ਦੇ ਲੋਕਾਂ ਨੂੰ ਸਾਡੇ ਤੇ ਹੱਸ ਕੇ ਇਹ ਨਹੀਂ ਆਖਣਾ ਚਾਹੀਦਾ: ‘ਕਿੱਬੇ ਹੈ ਉਨ੍ਹਾਂ ਦਾ ਪਰਮੇਸ਼ੁਰ?’”
ਜ਼ਿਕਰ ਯਾਹ 8:13
ਲੋਕਾਂ ਨੇ ਆਪਣੇ ਸਰਾਪਾਂ ਵਿੱਚ ਇਸਰਾਏਲ ਅਤੇ ਯਹੂਦਾਹ ਦੇ ਨਾਵਾਂ ਨੂੰ ਵਰਤਣਾ ਸ਼ੁਰੂ ਕਰ ਦਿੱਤਾ ਹੈ, ਪਰ ਹੁਣ ਮੈਂ ਇਸਰਾਏਲ ਅਤੇ ਯਹੂਦਾਹ ਨੂੰ ਬਚਾਵਾਂਗਾ ਅਤੇ ਉਨ੍ਹਾਂ ਦੇ ਨਾਉਂ ਅਸੀਸਾਂ ਵਾਂਗ ਹੋਣਗੇ। ਇਸ ਲਈ ਤਕੜੇ ਹੋਵੋ, ਘਬਰਾਵੋ ਨਾ।”