Ephesians 5:16
ਮੇਰਾ ਭਾਵ ਇਹ ਹੈ ਕਿ ਤੁਹਾਨੂੰ ਆਪਣੇ ਹਰ ਮੌਕੇ ਨੂੰ ਚੰਗੇ ਕੰਮ ਲਈ ਵਰਤਣਾ ਚਾਹੀਦਾ ਹੈ ਕਿਉਂਕਿ ਇਹ ਸਮੇਂ ਭ੍ਰਿਸ਼ਟ ਹਨ।
Ephesians 5:16 in Other Translations
King James Version (KJV)
Redeeming the time, because the days are evil.
American Standard Version (ASV)
redeeming the time, because the days are evil.
Bible in Basic English (BBE)
Making good use of the time, because the days are evil.
Darby English Bible (DBY)
redeeming the time, because the days are evil.
World English Bible (WEB)
redeeming the time, because the days are evil.
Young's Literal Translation (YLT)
redeeming the time, because the days are evil;
| Redeeming | ἐξαγοραζόμενοι | exagorazomenoi | ayks-ah-goh-ra-ZOH-may-noo |
| the | τὸν | ton | tone |
| time, | καιρόν | kairon | kay-RONE |
| because | ὅτι | hoti | OH-tee |
| the | αἱ | hai | ay |
| days | ἡμέραι | hēmerai | ay-MAY-ray |
| are | πονηραί | ponērai | poh-nay-RAY |
| evil. | εἰσιν | eisin | ees-een |
Cross Reference
ਕੁਲੁੱਸੀਆਂ 4:5
ਗੈਰ ਯਹੂਦੀਆਂ ਨਾਲ ਸਿਆਣਪ ਨਾਲ ਵਰਤਾਓ ਕਰੋ। ਆਪਣੇ ਸਮੇਂ ਨੂੰ ਵੱਧ ਤੋਂ ਵੱਧ ਚੰਗੀ ਤਰ੍ਹਾਂ ਵਰਤੋ।
ਆਮੋਸ 5:13
ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।
ਵਾਈਜ਼ 12:1
ਬਿਰਧ ਉਮਰ ਦੀਆਂ ਸਮੱਸਿਆਵਾਂ ਆਪਣੀ ਜਵਾਨੀ ਦੌਰਾਨ ਹੀ ਆਪਣੇ ਸਿਰਜਣਹਾਰੇ ਨੂੰ ਯਾਦ ਕਰੋ, ਬੁਰੇ ਦਿਨਾਂ ਦੇ ਆਉਣ ਤੋਂ ਪਹਿਲਾਂ, ਜਦੋਂ ਤੁਸੀਂ ਆਖੋਂਗੇ: “ਮੈਨੂੰ ਜ਼ਿੰਦਗੀ ਵਿੱਚ ਹੋਰ ਕੋਈ ਪ੍ਰਸੰਨਤਾ ਨਹੀਂ।”
ਅਫ਼ਸੀਆਂ 6:13
ਇਸ ਲਈ ਤੁਹਾਡੇ ਕੋਲ ਪਰਮੇਸ਼ੁਰ ਦੇ ਪੂਰੇ ਕਵਚ ਹੋਣੇ ਚਾਹੀਦੇ ਹਨ। ਫ਼ੇਰ ਬਦੀ ਵਾਲੇ ਦਿਨ ਤੁਸੀਂ ਮਜ਼ਬੂਤੀ ਨਾਲ ਡਟਕੇ ਖਲੋ ਸੱਕੋਂਗੇ। ਅਤੇ ਜਦੋਂ ਤੁਸੀਂ ਪੂਰੀ ਲੜਾਈ ਖਤਮ ਕਰ ਲਈ ਹੋਵੇਗੀ ਤੁਸੀਂ ਫ਼ੇਰ ਵੀ ਸਥਿਰ ਖਲੋਤੇ ਹੋਵੋਂਗੇ।
ਗਲਾਤੀਆਂ 6:10
ਇਸ ਲਈ ਜਦੋਂ ਵੀ ਸਾਡੇ ਕੋਲ ਕੋਈ ਅਵਸਰ ਹੋਵੇਂ ਅਸੀਂ ਸਾਰਿਆਂ ਲੋਕਾਂ ਲਈ ਚੰਗਾ ਕਰੀਏ। ਪਰ ਉਨ੍ਹਾਂ ਲੋਕਾਂ ਵੱਲ ਸਾਨੂੰ ਵਿਸ਼ੇਸ਼ ਪਿਆਰ ਦੇਣਾ ਚਾਹੀਦਾ ਹੈ, ਜਿਹੜੇ ਵਿਸ਼ਵਾਸੀਆਂ ਦੇ ਪਰਿਵਾਰ ਨਾਲ ਸੰਬੰਧ ਰੱਖਦੇ ਹਨ।
ਵਾਈਜ਼ 9:10
ਹਰ ਸਮੇਂ ਜਦੋਂ ਤੁਹਾਨੂੰ ਕਰਨ ਲਈ ਕੁਝ ਲੱਭੇ, ਇਸ ਨੂੰ ਆਪਣੀ ਸਮਰਬਾ ਅਨੁਸਾਰ ਕਰੋ। ਕਿਉਂ ਜੋ ਕਬਰ ਵਿੱਚ, ਜਿੱਧਰ ਤੁਸੀਂ ਪਹਿਲਾਂ ਹੀ ਜਾ ਰਹੇ ਹੋਂ, ਉੱਥੇ ਕੋਈ ਕਿਰਿਆ ਨਹੀਂ, ਮੁਹਾਰਤ, ਸਿਆਣਪ ਜਾਂ ਗਿਆਨ ਦਾ ਕੋਈ ਮਤਲਬ ਨਹੀਂ।
ਗਲਾਤੀਆਂ 1:4
ਯਿਸੂ ਨੇ ਸਾਡੇ ਪਾਪਾਂ ਲਈ ਆਪਣੇ ਆਪ ਨੂੰ ਕੁਰਬਾਨ ਕੀਤਾ। ਯਿਸੂ ਨੇ ਅਜਿਹਾ ਸਾਨੂੰ ਇਸ ਬਦੀ ਦੀ ਦੁਨੀਆਂ ਤੋਂ ਮੁਕਤ ਕਰਨ ਲਈ ਕੀਤਾ ਜਿਸ ਵਿੱਚ ਅਸੀਂ ਰਹਿੰਦੇ ਹਾਂ। ਇਹੀ ਹੈ ਜੋ ਪਿਤਾ ਪਰਮੇਸ਼ੁਰ ਨੂੰ ਚਾਹੀਦਾ ਸੀ।
ਰੋਮੀਆਂ 13:11
ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।
ਯੂਹੰਨਾ 12:35
ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
ਜ਼ਬੂਰ 37:19
ਜਦੋਂ ਕਿਤੇ ਵੀ ਸੰਕਟ ਆਉਂਦਾ, ਚੰਗੇ ਲੋਕ ਨਿਰਾਸ਼ ਨਹੀਂ ਹੋਣਗੇ। ਜਦੋਂ ਭੁੱਖ ਦੇ ਦਿਨ ਆਉਣਗੇ ਚੰਗੇ ਲੋਕਾਂ ਕੋਲ ਖਾਣ ਲਈ ਚੋਖਾ ਹੋਵੇਗਾ।
ਵਾਈਜ਼ 11:2
ਜੋ ਕੁਝ ਤੁਹਾਡੇ ਪਾਸ ਹੈ ਉਸ ਨੂੰ ਵੱਖ-ਵੱਖ ਚੀਜ਼ਾਂ ਵਿੱਚ ਲਗਾਓ। ਤੁਸੀਂ ਨਹੀਂ ਜਾਣਦੇ ਕਿ ਧਰਤੀ ਉੱਤੇ ਕਿਹੋ ਜਿਹੀਆਂ ਮੰਦੀਆਂ ਗੱਲਾਂ ਵਾਪਰ ਸੱਕਦੀਆਂ ਹਨ।
ਅਫ਼ਸੀਆਂ 6:15
ਸ਼ਾਂਤੀ ਦੀ ਖੁਸ਼ਖਬਰੀ ਦਾ ਪ੍ਰਚਾਰ ਕਰਨ ਲਈ ਆਪਣੇ ਪੈਰਾਂ ਵਿੱਚ ਰਜ਼ਾਮੰਦੀ ਦੀ ਜੁੱਤੀ ਪਾ ਲਵੋ। ਜਿਸ ਨਾਲ ਤੁਸੀਂ ਮਜਬੂਤੀ ਨਾਲ ਖਲੋ ਸੱਕਦੇ ਹੋ।
੧ ਕੁਰਿੰਥੀਆਂ 7:29
ਭਰਾਵੋ ਅਤੇ ਭੈਣੋ ਮੇਰਾ ਮਤਲਬ ਇਹ ਹੈ। ਸਾਡੇ ਕੋਲ ਬਹੁਤਾ ਸਮਾਂ ਨਹੀਂ ਬਚਿਆ। ਇਸ ਲਈ ਹੁਣ ਤੋਂ ਸ਼ੁਰੂ ਕਰਦਿਆਂ ਵਿਆਹੇ ਹੋਏ ਵਿਅਕਤੀਆਂ ਨੂੰ ਆਪਣਾ ਸਮਾਂ ਇਸ ਤਰ੍ਹਾਂ ਗੁਜ਼ਾਰਨਾ ਚਾਹੀਦਾ ਹੈ ਜਿਵੇਂ ਉਨ੍ਹਾਂ ਦੀਆਂ ਪਤਨੀਆਂ ਨਾ ਹੋਣ।
੧ ਕੁਰਿੰਥੀਆਂ 7:26
ਇਹ ਮੁਸ਼ਕਿਲਾਂ ਭਰਿਆ ਸਮਾਂ ਹੈ। ਇਸ ਲਈ ਮੇਰੇ ਵਿੱਚਾਰ ਵਿੱਚ ਤੁਹਾਡੇ ਲਈ ਜਿਵੇਂ ਹੋ, ਉਵੇਂ ਹੀ ਰਹਿਣਾ ਚੰਗਾ ਹੈ।
ਰਸੂਲਾਂ ਦੇ ਕਰਤੱਬ 11:28
ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)