Esther 1:13
ਇਹ ਰੀਤ ਸੀ ਕਿ ਪਾਤਸ਼ਾਹ ਅਨੁਭਵੀ ਲੋਕਾਂ ਤੋਂ ਕਨੂੰਨ ਅਤੇ ਸਜ਼ਾ ਲਈ ਸਲਾਹ ਲੈਂਦਾ ਹੁੰਦਾ ਸੀ। ਇਸ ਲਈ ਅਹਸ਼ਵੇਰੋਸ਼ ਨੇ ਸਿਆਣੇ ਲੋਕਾਂ ਅਤੇ ਕਨੂੰਨ ਨੂੰ ਜਾਨਣ ਵਾਲਿਆਂ ਦੀ ਸਲਾਹ ਲਈ। ਇਹ ਸਿਆਣੇ ਆਦਮੀ ਪਾਤਸ਼ਾਹ ਦੇ ਬੜੇ ਨਜ਼ਦੀਕੀ ਸਨ ਜਿਨ੍ਹਾਂ ਦੇ ਨਾਮ ਸਨ: ਕਰਸ਼ਨਾ, ਸ਼ੇਬਾਰ, ਅਧਮਾਬਾ, ਤਰਸ਼ੀਸ਼, ਮਰਸ, ਮਰਸਨਾ ਅਤੇ ਮਮੂਕਾਨ। ਉਹ ਫਾਰਸ ਅਤੇ ਮਾਦਾ ਦੇ ਅੱਤ ਮਹੱਤਵਪੂਰਣ ਸ਼ਾਸਕ ਸਨ ਅਤੇ ਇਨ੍ਹਾਂ ਕੋਲ ਖਾਸ ਸਹੂਲਤਾਂ ਅਤੇ ਪਾਤਸ਼ਾਹ ਨੂੰ ਮਿਲਣ ਦੇ ਹੱਕ ਸਨ। ਅਤੇ ਉਹ ਰਾਜ ਵਿੱਚ ਉੱਚ ਪਦਾਂ ਦੇ ਸ਼ਾਸਕ ਸਨ।
Esther 1:13 in Other Translations
King James Version (KJV)
Then the king said to the wise men, which knew the times, (for so was the king's manner toward all that knew law and judgment:
American Standard Version (ASV)
Then the king said to the wise men, who knew the times, (for so was the king's manner toward all that knew law and judgment;
Bible in Basic English (BBE)
And the king said to the wise men, who had knowledge of the times, (for this was the king's way with all who were expert in law and in the giving of decisions:
Darby English Bible (DBY)
And the king said to the wise men who knew the times (for so was the king's business [conducted] before all that knew law and judgment;
Webster's Bible (WBT)
Then the king said to the wise men, who knew the times, (for so was the king's manner towards all that knew law and judgment:
World English Bible (WEB)
Then the king said to the wise men, who knew the times, (for so was the king's manner toward all who knew law and judgment;
Young's Literal Translation (YLT)
And the king saith to wise men, knowing the times -- for so `is' the word of the king before all knowing law and judgment,
| Then the king | וַיֹּ֣אמֶר | wayyōʾmer | va-YOH-mer |
| said | הַמֶּ֔לֶךְ | hammelek | ha-MEH-lek |
| men, wise the to | לַֽחֲכָמִ֖ים | laḥăkāmîm | la-huh-ha-MEEM |
| which knew | יֹֽדְעֵ֣י | yōdĕʿê | yoh-deh-A |
| the times, | הָֽעִתִּ֑ים | hāʿittîm | ha-ee-TEEM |
| (for | כִּי | kî | kee |
| so | כֵן֙ | kēn | hane |
| was the king's | דְּבַ֣ר | dĕbar | deh-VAHR |
| manner | הַמֶּ֔לֶךְ | hammelek | ha-MEH-lek |
| toward | לִפְנֵ֕י | lipnê | leef-NAY |
| all | כָּל | kāl | kahl |
| that knew | יֹֽדְעֵ֖י | yōdĕʿê | yoh-deh-A |
| law | דָּ֥ת | dāt | daht |
| and judgment: | וָדִֽין׃ | wādîn | va-DEEN |
Cross Reference
੧ ਤਵਾਰੀਖ਼ 12:32
ਯਿੱਸਾਕਾਰ ਦੇ ਪਰਿਵਾਰ-ਸਮੂਹ ਵਿੱਚੋਂ 200 ਸਿਆਣੇ ਆਗੂ ਸਨ ਜਿਨ੍ਹਾਂ ਕੋਲ ਇਸਰਾਏਲ ਦੇ ਭਲੇ ਲਈ ਸਹੀ ਸਮੇਂ ਤੇ ਸਹੀ ਕੰਮ ਕਰਨ ਦੀ ਸਿਆਣਪ ਸੀ ਅਤੇ ਉਨ੍ਹਾਂ ਦੇ ਸੰਬੰਧੀ ਉਨ੍ਹਾਂ ਸਮੇਤ ਉਨ੍ਹਾਂ ਦੀ ਹਕੂਮਤ ਹੇਠ ਕਾਰਜ ਕਰਦੇ ਸਨ।
ਯਰਮਿਆਹ 10:7
ਪਰਮੇਸ਼ੁਰ ਜੀ, ਹਰ ਬੰਦੇ ਨੂੰ ਤੁਹਾਡਾ ਆਦਰ ਕਰਨਾ ਚਾਹੀਦਾ ਹੈ। ਤੁਸੀਂ ਸਾਰੀਆਂ ਕੌਮਾਂ ਦੇ ਸ਼ਹਿਨਸ਼ਾਹ ਹੋ। ਤੁਸੀਂ ਉਨ੍ਹਾਂ ਦੇ ਆਦਰ ਦੇ ਅਧਿਕਾਰੀ ਹੋ। ਹੋਰਨਾਂ ਕੌਮਾਂ ਅੰਦਰ ਬਹੁਤ ਸਿਆਣੇ ਲੋਕ ਹਨ। ਪਰ ਉਨ੍ਹਾਂ ਵਿੱਚੋਂ ਤੁਹਾਡੇ ਜਿਹਾ ਸਿਆਣਾ ਕੋਈ ਨਹੀਂ।
ਦਾਨੀ ਐਲ 2:12
ਜਦੋਂ ਰਾਜੇ ਨੇ ਇਹ ਸੁਣਿਆ ਤਾਂ ਉਹ ਬਹੁਤ ਕਰੋਧਵਾਨ ਹੋ ਗਿਆ। ਇਸ ਲਈ ਉਸ ਨੇ ਬਾਬਲ ਦੇ ਸਾਰੇ ਸਿਆਣੇ ਆਦਮੀਆਂ ਨੂੰ ਕਤਲ ਕਰਨ ਦਾ ਹੁਕਮ ਦੇ ਦਿੱਤਾ।
ਦਾਨੀ ਐਲ 2:2
ਇਸ ਲਈ ਰਾਜੇ ਨੇ ਆਪਣੇ ਸਿਆਣੇ ਬੰਦਿਆਂ ਨੂੰ ਆਪਣੇ ਪਾਸ ਬੁਲਾਇਆ। ਉਨ੍ਹਾਂ ਸਿਆਣੇ ਬੰਦਿਆਂ ਨੇ ਜਾਦੂ ਟੂਣੇ ਕੀਤੇ ਅਤੇ ਤਾਰਿਆਂ ਦਾ ਹਿਸਾਬ ਲਾਇਆ। ਉਨ੍ਹਾਂ ਨੇ ਅਜਿਹਾ ਸੁਪਨਿਆਂ ਦੀ ਵਿਆਖਿਆ ਕਰਨ ਦੀ ਕੋਸ਼ਿਸ਼ ਲਈ ਅਤੇ ਇਹ ਜਾਨਣ ਲਈ ਕੀਤਾ ਕਿ ਭਵਿੱਖ ਵਿੱਚ ਕੀ ਵਾਪਰੇਗਾ। ਰਾਜਾ ਚਾਹੁੰਦਾ ਸੀ ਕਿ ਉਹ ਬੰਦੇ ਉਸ ਨੂੰ ਇਹ ਦੱਸਣ ਕਿ ਉਸ ਨੂੰ ਕੀ ਸੁਪਨਾ ਆਇਆ ਸੀ। ਇਸ ਲਈ ਉਹ ਆਏ ਅਤੇ ਰਾਜੇ ਦੇ ਸਨਮੁੱਖ ਖੜ੍ਹੇ ਹੋ ਗਏ।
ਮੱਤੀ 2:1
ਜੋਤਸ਼ੀ ਯਿਸੂ ਨੂੰ ਮਿਲਣ ਆਏ ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
ਦਾਨੀ ਐਲ 2:27
ਦਾਨੀਏਲ ਨੇ ਜਵਾਬ ਦਿੱਤਾ, “ਹੇ ਰਾਜਨ ਨਬੂਕਦਨੱਸਰ, ਨਾ ਕੋਈ ਵੀ ਸਿਆਣਾ ਬੰਦਾ, ਨਾ ਕੋਈ ਜਾਦੂ ਟੂਣੇ ਵਾਲਾ ਅਤੇ ਨਾ ਕੋਈ ਵੀ ਕਸਦੀਆਂ ਰਾਜੇ ਨੂੰ ਉਸ ਦੀਆਂ ਪੁੱਛੀਆਂ ਹੋਈਆਂ ਗੁਝ੍ਝੀਆਂ ਗੱਲਾਂ ਬਾਰੇ ਦੱਸ ਸੱਕਦਾ ਹੈ।
ਦਾਨੀ ਐਲ 4:6
ਇਸ ਲਈ ਮੈਂ ਹੁਕਮ ਦਿੱਤਾ ਕਿ ਬਾਬਲ ਦੇ ਸਾਰੇ ਸਿਆਣੇ ਬੰਦਿਆਂ ਨੂੰ ਮੇਰੇ ਸਾਹਮਣੇ ਲਿਆਂਦਾ ਜਾਵੇ। ਕਿਉਂ? ਤਾਂ ਜੋ ਉਹ ਮੈਨੂੰ ਦੱਸ ਸੱਕਣ ਕਿ ਮੇਰੇ ਸੁਪਨੇ ਦਾ ਕੀ ਅਰਬ ਸੀ:
ਦਾਨੀ ਐਲ 5:7
ਰਾਜੇ ਨੇ ਜਾਦੂਗਰਾਂ ਨੂੰ ਅਤੇ ਕਸਦੀਆਂ ਨੂੰ ਬੁਲਾਵਾ ਭੇਜਿਆ। ਉਸ ਨੇ ਸਿਆਣਿਆ ਨੂੰ ਆਖਿਆ, “ਜੋ ਕੋਈ ਇਸ ਲਿਖਤ ਨੂੰ ਪੜ੍ਹ ਸੱਕੇਗਾ ਅਤੇ ਮੈਨੂੰ ਇਸਦਾ ਅਰਬ ਸਮਝਾ ਸੱਕੇਗਾ ਮੈਂ ਉਸ ਨੂੰ ਇਨਾਮ ਦਿਆਂਗਾ। ਮੈਂ ਉਸ ਬੰਦੇ ਨੂੰ ਕਿਰਮਚੀ ਵਸਤਰ ਦੇਵਾਂਗਾ। ਮੈਂ ਉਸ ਦੇ ਗਲੇ ਵਿੱਚ ਸੋਨੇ ਦਾ ਹਾਰ ਪਾਵਾਂਗਾ। ਅਤੇ ਆਪਣੇ ਰਾਜ ਵਿੱਚ ਤੀਸਰਾ ਸਭ ਤੋਂ ਉੱਚਾ ਹਾਕਮ ਬਣਾ ਦਿਆਂਗਾ।”
ਮੱਤੀ 16:3
ਅਤੇ ਜੇਕਰ ਸਵੇਰੇ ਅਕਾਸ਼ ਲਾਲ ਅਤੇ ਬੱਦਲਵਾਈ ਹੋਵੇ ਤਾਂ ਤੁਸੀਂ ਆਖਦੇ ਹੋ ਕਿ ਇਹ ਮੀਂਹ ਵਾਲਾ ਦਿਨ ਹੋਵੇਗਾ। ਇਹ ਸਭ ਮੌਸਮ ਦੇ ਦਿਨ ਹਨ। ਜਿਵੇਂ ਤੁਸੀਂ ਇਨ੍ਹਾਂ ਸਾਰੇ ਦਿਨਾਂ ਦੇ ਅਕਾਸ਼ ਨੂੰ ਵੇਖਦੇ ਹੋ ਅਤੇ ਜਾਣਦੇ ਹੋ ਕਿ ਇਨ੍ਹਾਂ ਦੇ ਕੀ ਅਰਥ ਹਨ ਤਿਵੇਂ ਹੀ, ਜੋ ਕੁਝ ਹੁਣ ਵਾਪਰ ਰਿਹਾ ਹੈ, ਇਹ ਵੀ ਸਭ ਨਿਸ਼ਾਨ ਹਨ, ਪਰ ਤੁਸੀਂ ਇਨ੍ਹਾਂ ਨਿਸ਼ਾਨਾਂ ਤੋਂ ਅਨਜਾਣ ਹੋ।